ਅੰਮ੍ਰਿਤਸਰ, 6 ਅਗਸਤ, 2024 : ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ 73ਵੇਂ ਵਣ ਮਹੋਤਸਵ ਮੌਕੇ ਲੋਹਗੜ੍ਹ ਗੇਟ ਤੋਂ ਲਾਹੌਰੀ ਗੇਟ ਤੱਕ ਵੱਡੀ ਗਿਣਤੀ ਵਿੱਚ ਬੂਟੇ ਲਗਾਏ। ਵਿਧਾਇਕ ਡਾ: ਗੁਪਤਾ ਨੇ ਦੱਸਿਆ ਕਿ ਅੱਜ 73ਵੇਂ ਵਣ ਮਹੋਤਸਵ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੁਸ਼ਿਆਰਪੁਰ ਤੋਂ ਸੂਬਾ ਪੱਧਰੀ ਪ੍ਰੋਗਰਾਮ ਕਰਵਾ ਕੇ ਬੂਟੇ ਲਗਾਏ ਗਏ ਹਨ। ਇਸੇ ਤਹਿਤ ਅੱਜ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਏਡੀਸੀ ਸ਼ਹਿਰੀ ਵਿਕਾਸ ਨਿਕਾਸ ਕੁਮਾਰ ਨਾਲ ਮਿਲ ਕੇ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਬਹੁਤ ਹੀ ਸ਼ਾਨਦਾਰ ਮੌਸਮ ਵਿੱਚ ਰੁੱਖ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰੁੱਖ ਲਗਾਉਣੇ ਸਾਰਿਆਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਸਬੰਧੀ ਜਾਗਰੂਕਤਾ ਪੈਦਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਰੁੱਖ ਲਗਾਉਣੇ ਹਰ ਸ਼ਹਿਰ ਵਾਸੀ ਦਾ ਫਰਜ਼ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਤੀ ਵਰ੍ਹੇ ਦੌਰਾਨ ਪੰਜਾਬ ਸਰਕਾਰ ਨੇ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਦੇ ਮਾਨਸੂਨ ਸੀਜ਼ਨ ਦੌਰਾਨ ਸੂਬੇ ਭਰ ਵਿੱਚ 3 ਕਰੋੜ ਦੇ ਕਰੀਬ ਬੂਟੇ ਲਾਉਣ ਦਾ ਟੀਚਾ ਮਿਥਿਆ ਹੈ ਅਤੇ ਅੰਮ੍ਰਿਤਸਰ ਜ਼ਿਲ੍ਹੇ ਨੂੰ 17 ਲੱਖ ਬੂਟੇ ਲਾਉਣ ਦਾ ਟੀਚਾ ਦਿੱਤਾ ਗਿਆ ਹੈ। ਉਨ•ਾਂ ਕਿਹਾ ਕਿ ਪੰਜਾਬ ਵਿੱਚ ਜੰਗਲਾਂ ਦਾ ਰਕਬਾ ਘਟ ਕੇ 5.92 ਫੀਸਦੀ ਰਹਿ ਗਿਆ ਹੈ ਅਤੇ ਵਾਤਾਵਰਣ ਨੂੰ ਸੁਧਾਰਨ ਲਈ ਸਰਕਾਰ ਵੱਲੋਂ 2030 ਤੱਕ ਦਰਖਤਾਂ ਅਤੇ ਜੰਗਲਾਂ ਹੇਠਲਾ ਰਕਬਾ 7.5 ਫੀਸਦੀ ਤੱਕ ਵਧਾਉਣ ਦਾ ਨਵਾਂ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜੰਗਲਾਤ ਜ਼ਮੀਨ ਤੋਂ ਇਲਾਵਾ ਗੈਰ-ਜੰਗਲਾਤ ਜ਼ਮੀਨਾਂ 'ਤੇ ਵੀ ਵੱਡੀ ਪੱਧਰ 'ਤੇ ਬੂਟੇ ਲਗਾਏ ਜਾ ਰਹੇ ਹਨ। ਜਨਮ ਦਿਨ ਅਤੇ ਵਿਆਹ ਦੀ ਵਰ੍ਹੇਗੰਢ 'ਤੇ ਤੋਹਫ਼ੇ ਵਾਲੇ ਪੌਦੇ ਵਿਧਾਇਕ ਡਾ: ਅਜੇ ਗੁਪਤਾ ਨੇ ਕਿਹਾ ਕਿ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਲੋਕਾਂ ਨੂੰ ਜਨਮ ਦਿਨ ਅਤੇ ਵਿਆਹ ਦੀ ਵਰ੍ਹੇਗੰਢ 'ਤੇ ਬੂਟੇ ਗਿਫਟ ਕਰਨੇ ਚਾਹੀਦੇ ਹਨ।ਤਾਂ ਜੋ ਵੱਧ ਤੋਂ ਵੱਧ ਪੌਦੇ ਲਗਾਏ ਜਾ ਸਕਣ। ਉਨ੍ਹਾਂ ਕਿਹਾ ਕਿ ਗਲੋਬਲ ਵਾਰਮਿੰਗ ਤਹਿਤ ਵੱਧ ਤੋਂ ਵੱਧ ਰੁੱਖ ਲਗਾ ਕੇ ਵਾਤਾਵਰਨ ਨੂੰ ਸੁਧਾਰਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਬਰਸਾਤ ਦੇ ਮੌਸਮ ਵਿੱਚ ਵੱਡੀ ਗਿਣਤੀ ਵਿੱਚ ਬੂਟੇ ਲਗਾਏ ਗਏ ਹਨ ਅਤੇ ਹੋਰ ਵੀ ਲਗਾਏ ਜਾ ਰਹੇ ਹਨ। ਇਸ ਵੇਲੇ ਅੰਮ੍ਰਿਤਸਰ ਜ਼ਿਲ੍ਹਾ ਪੂਰੇ ਸੂਬੇ ਵਿੱਚੋਂ ਪਹਿਲੇ ਨੰਬਰ ’ਤੇ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ ਅਰਬਨ ਡਿਵੈਲਪਮੈਂਟ ਨਿਕਾਸ ਕੁਮਾਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ 1398447 ਬੂਟੇ ਲਗਾਏ ਜਾ ਚੁੱਕੇ ਹਨ, ਜੋ ਕਿ 82.26 ਫੀਸਦੀ ਹਨ ਅਤੇ ਇਸ ਸਮੇਂ ਅੰਮ੍ਰਿਤਸਰ ਜ਼ਿਲ੍ਹਾ ਪੂਰੇ ਸੂਬੇ ਵਿੱਚ ਪਹਿਲੇ ਸਥਾਨ 'ਤੇ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਟੀਚਾ ਹਾਸਲ ਕਰ ਲਿਆ ਜਾਵੇਗਾ। ਉਨ੍ਹਾਂ ਜੰਗਲਾਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਨਰਸਰੀਆਂ ਤੋਂ ਇਹ ਸਪਲਾਈ ਜਾਰੀ ਰੱਖਣ। ਇਸ ਮੌਕੇ ਨਗਰ ਨਿਗਮ ਦੇ ਸਿਹਤ ਅਧਿਕਾਰੀ ਡਾ.ਕਿਰਨ ਕੁਮਾਰ, ਐਮ.ਓ.ਐਚ ਡਾ.ਯੋਗੇਸ਼ ਅਰੋੜਾ, ਨਗਰ ਨਿਗਮ ਦੇ ਐਲ.ਓ.ਐਸ ਯਾਦਵਿੰਦਰ ਸਿੰਘ, ਜੇ.ਈ ਰਘੁਨੰਦਨ ਕੁਮਾਰ, ਆਮ ਆਦਮੀ ਪਾਰਟੀ ਦੇ ਮਨਦੀਪ ਮੋਗਾ, ਚਿਰਾਗ ਕੁਮਾਰ, ਸਰਵਜੀਤ ਸਿੰਘ, ਬਲਜੀਤ ਕੌਰ, ਸੁਰਜੀਤ ਸਿੰਘ, ਰਿਸ਼ੀ ਦੇਵਾ ਸ਼ਾਮਿਲ ਸਨ, ਚਰਨਜੀਤ ਸਿੰਘ, ਰਾਕੇਸ਼ ਸੋਹੀ ਅਤੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਹਾਜ਼ਰ ਸਨ।