ਗੁਰਦਾਸਪੁਰ, 13 ਮਾਰਚ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਆਮ ਜਨਤਾ ਕਿਸੇ ਵੱਲੋਂ ਵੀ ਉਲਾਈਵ ਰੰਗ ਦੀਆਂ ਵਰਦੀਆਂ, ਜੀਪਾਂ/ਮੋਟਰਸਾਈਕਲਾਂ ਦੀ ਵਰਤੋਂ ਕਰਨ ’ਤੇ ਰੋਕ ਲਗਾ ਦਿੱਤੀ ਹੈ। ਮਿਲਟਰੀ ਫੋਰਸਿਜ਼ ਅਤੇ ਬੀ.ਐੱਸ.ਐੱਫ਼ ਪਰਸਨਲ ਨੂੰ ਇਨਾਂ ਹੁਕਮਾਂ ਤੋਂ ਛੋਟ ਹੋਵੇਗੀ। ਪਾਬੰਦੀ ਦੇ ਇਹ ਹੁਕਮ 1 ਮਾਰਚ 2024 ਤੋਂ 29 ਅਪ੍ਰੈਲ 2024 ਤੱਕ ਲਾਗੂ ਰਹਿਣਗੇ।