ਬਟਾਲਾ, 14 ਜਲਾਈ : ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ "ਮਾਂਡੀ" ਦੀਆਂ ਹਦਾਇਤਾਂ ਤੇ ਜਿਲ੍ਹਾ ਐਪੀਡਿਮਾਲੋਜ਼ਿਸਟ ਡਾ. ਪ੍ਰਭਜੋਤ ਕੌਰ "ਕਲਸ਼ੀ" ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ਼ ਅਫ਼ਸਰ ਡਾ. ਨੀਲਮ ਦੀ ਰਹਿਨੁਮਾਈ ਹੇਠ ਕਮਿਉਨਿਟੀ ਹੈਲਥ ਸੈਂਟਰ ਕਾਹਨੂੰਵਾਨ ਵਿਖ਼ੇ ਆਉਣ ਵਾਲੇ ਡੇਂਗੂ ਬੁਖਾਰ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਸ੍ਰ. ਰਛਪਾਲ ਸਿੰਘ ਸਹਾ: ਮਲੇਰੀਆ ਅਫ਼ਸਰ ਨੇ ਡੇਂਗੂ ਬੁਖਾਰ ਸਬੰਧੀ ਐਂਟੀ ਡੇਂਗੂ ਮੰਥ ਜੁਲਾਈ-2023 ਸੈਮੀਨਾਰ ਲਗਾਇਆ ਤੇ ਲੋਕਾਂ ਨੂੰ ਜਾਣਕਾਰੀ ਦਿੱਤੀ ਕਿ ਡੇਂਗੂ ਬੁਖਾਰ ਇੱਕ ਏਡੀਜ਼ ਅਜੈਪਟੀ ਮੱਛਰ ਦੇ ਮਨੁੱਖ ਦੇ ਸਰੀਰ ਦੇ ਕਿਸੇ ਅੰਗ ਤੇ ਕੱਟਣ ਨਾਲ ਹੁੰਦਾ ਹੈ। ਇਹ ਮੱਛਰ ਚਿੱਟੀਆਂ ਤੇ ਕਾਲੀਆਂ ਧਾਰੀਆਂ ਵਾਲਾ ਹੁੰਦਾ ਹੈ ਇਹ ਮੱਛਰ ਸਵੇਰੇ ਤੇ ਸ਼ਾਮ ਨੂੰ ਕੱਟਦਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਬੁਖਾਰ ਦੀਆਂ ਨਿਸ਼ਾਨੀਆਂ ਤੇਜ਼ ਬੁਖਾਰ, ਸਿਰ ਤੇ ਮਾਸ ਪੇਸ਼ੀਆ ਵਿੱਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿੱਛਲੇ ਹਿੱਸੇ ਦਰਦ, ਮਸ਼ੂੜ੍ਹਿਆ,ਨੱਕ ਤੇ ਕੰਨ ਵਿੱਚੋ ਖੂਨ ਵਗਣਾ ਆਦਿ ਹਨ, ਅਜਿਹੇ ਲੱਛਣ ਦਿਖਾਈ ਦੇਣ ਤਾਂ ਤਰੁੰਤ ਨਜ਼ਦੀਕੀ ਸਿਹਤ ਸੈਂਟਰ ਵਿੱਚ ਜਾਣਾ ਚਾਹੀਦਾ ਹੈ ਤੇ ਮਰੀਜ਼ ਨੂੰ ਡਾਕਟਰ ਦੀ ਸਲਾਹ ਤੋਂ ਬਿਨਾਂ ਕੋਈ ਵੀ ਦਵਾਈ ਨਹੀਂ ਦੇਣੀ ਚਾਹੀਦੀ ਡੇਂਗੂ ਬੁਖਾਰ ਤੋਂ ਬਚਾਓ ਦੇ ਤਰੀਕੇ, ਇਹ ਡੇਂਗੂ ਦਾ ਮੱਛਰ ਸਾਫ਼ ਪਾਣੀ ਜਿਵੇਂ ਘਰਾਂ ਵਿੱਚ ਕੂਲਰ ਦੇ ਪਾਣੀ ਤੇ ਫਰਿਜਾਂ ਦੀਆਂ ਵੇਸਟ ਪਾਣੀ ਟਰੇਆਂ, ਪਾਣੀ -ਪੀਣ ਵਾਲੀਆਂ ਹੋਦੀਆਂ, ਫਟੇ ਪੁਰਾਣੇ ਟਾਇਰ ਵਿੱਚ,ਟੁੱਟੇ ਭੱਜੇ ਬਰਤਣਾਂ ਤੇ ਟੋਏ ਟਿੱਬਿਆਂ ਵਿੱਚ ਮੀਂਹ ਦੇ ਪਏ ਪਾਣੀ ਵਿੱਚ ਪੈਦਾ ਹੁੰਦਾ ਹੈ,ਇਸ ਲਈ ਹਰ ਸ਼ੁੱਕਰਵਾਰ ਡਰਾਈ - ਡੇ ਮਨਾਉਣਾ ਤੇ ਇਹ ਸਾਰੇ ਪਏ ਪਾਣੀ ਨੂੰ ਚੰਗੀ ਤਰਾਂ ਕੱਢਣਾਂ ਜਾਂ ਟੋਇਆ ਵਿੱਚ ਖੜ੍ਹੇ ਪਾਣੀ ਤੇ ਸੜ੍ਹਿਆ ਤੇਲ ਪਾਉਣਾ ਚਾਹੀਦਾ ਹੈ। ਇਸ ਕੈਂਪ ਵਿੱਚ ਸ਼੍ਰੀ ਮਹਿੰਦਰਪਾਲ ਹੈਲਥ ਇੰਸਪੈਕਟਰ, ਤੇ ਦਲੀਪ ਰਾਜ ਹੈਲਥ ਇੰਸਪੈਕਟਰ, ਜਗਦੀਸ਼ ਸਿੰਘ ਹੈਲਥ ਇੰਸਪੈਕਟਰ, ਸ੍ਰ.ਰਾਜਬੀਰ ਸਿੰਘ, ਸ੍ਰ. ਅਮੋਲਕ ਸਿੰਘ, ਪ੍ਰਤਾਪ ਸਿੰਘ,, ਸ੍ਰ. ਬਲਜੀਤ ਸਿੰਘ, ਲਖਬੀਰ ਸਿੰਘ, ਜੋਗਾ ਸਿੰਘ, ਲਖਵਿੰਦਰ ਸਿੰਘ, ਰਣਜੀਤ ਸਿੰਘ ਤੇ ਸਿਹਤ ਕਰਮਚਾਰੀ, ਤੇ ਵਿਆਕਤੀ ਹਾਜ਼ਰ ਸਨ।