
- ਸਰਕਾਰ ਅਤੇ ਖੇਤੀਬਾੜੀ ਵਿਭਾਗ ਦਾ ਸ਼ਲਾਘਾਯੋਗ ਉਪਰਾਲਾ-ਨੰਬਰਦਾਰ ਭਲਾਈਪੁਰ
ਤਰਨ ਤਾਰਨ 01 ਅਪ੍ਰੈਲ 2025 : ਖੇਤੀਬਾੜੀ ਮੰਤਰੀ ਸ੍ਰੀ ਗੁਰਮੀਤ ਸਿੰਘ ਖੁਡੀਆਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਆਈ ਏ ਐੱਸ ਦੇ ਹੁਕਮਾਂ ਤਹਿਤ "ਸਰਕਾਰ ਤੁਹਾਡੇ ਦੁਆਰ" ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ 'ਚ ਜਾ ਕੇ ਕਿਸਾਨ ਦੀਆਂ ਮੁਸ਼ਕਲਾਂ ਸੁਣੀਆਂ ਜਾ ਰਹੀਆਂ ਹਨ ਅਤੇ ਉਹਨਾਂ ਦਾ ਮੌਕੇ ਤੇ ਹੱਲ ਕੀਤਾ ਜਾ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਖੇਤੀਬਾੜੀ ਅਫਸਰ ਡਾ. ਹਰਪਾਲ ਸਿੰਘ ਪੰਨੂ ਨੇ ਪ੍ਰੈਸ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਅੱਜ ਪਿੰਡ ਭਲਾਈਪੁਰ ਵਿਖੇ ਡਾ:ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਖੇਤੀਬਾੜੀ ਵਿਭਾਗ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆ ਅਤੇ ਉਨਾਂ ਨੂੰ ਹੱਲ ਕੀਤਾ। ਇਹ ਲੋਕ ਸੁਵਿਧਾ ਕੈਂਪ ਬਲਾਕ ਖੇਤੀਬਾੜੀ ਅਫਸਰ ਡਾ. ਨਵਤੇਜ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ। ਮਾਨਯੋਗ ਡਿਪਟੀ ਕਮਿਸ਼ਨਰ ਦੇ ਹੁਕਮਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਹਰ ਮੰਗਲਵਾਰ ਤੇ ਸ਼ੁੱਕਰਵਾਰ ਵੱਖ-ਵੱਖ ਪਿੰਡਾਂ ਵਿੱਚ ਲਗਾਏ ਜਾ ਰਹੇ ਹਨ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ: ਯਾਦਵਿੰਦਰ ਸਿੰਘ ਨੇ ਕਿਹਾ ਪੀ ਐੱਮ ਕਿਸਾਨ ਸਨਮਾਨ ਨਿਧੀ ਯੋਜਨਾ ਦੇਸ਼ ਦੇ ਕਰੋੜਾਂ ਕਿਸਾਨਾਂ ਦੀਆਂ ਖਾਦ-ਪਾਣੀ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਮਹੱਤਵਪੂਰਨ ਵਿੱਤੀ ਸਾਧਨ ਹੈ। ਇਸ ਰਾਹੀਂ ਸਰਕਾਰ ਕਿਸਾਨਾਂ ਨੂੰ ਕੁੱਲ 6 ਹਜ਼ਾਰ ਰੁਪਏ ਤਿੰਨ ਕਿਸ਼ਤਾਂ ’ਚ ਦਿੰਦੀ ਹੈ ਯਾਨੀ ਹਰ ਕਿਸ਼ਤ ਵਿਚ 2000 ਹਜ਼ਾਰ ਰੁਪਏ ਅਤੇ 2000 ਰੁਪਏ । ਹੁਣ ਤੱਕ ਦੇਸ਼ ਦੇ 13 ਕਰੋੜ ਤੋਂ ਵੱਧ ਕਿਸਾਨ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀਆਂ ਹੁਣ ਤੱਕ 19 ਕਿਸ਼ਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 19ਵੀਂ ਕਿਸ਼ਤ ਫਰਵਰੀ 2025 ’ਚ ਜਾਰੀ ਕੀਤੀ ਗਈ ਸੀ। ਉਹਨਾਂ ਨੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਖਾਤੇ ਲਈ ਈ-ਕੇਵਾਈਸੀ ਕਰਵਾਉਣ ਲਈ ਕਿਹਾ ਸੀ, ਪਰ ਬਹੁਤ ਸਾਰੇ ਕਿਸਾਨਾਂ ਨੇ ਅਜੇ ਤੱਕ ਈ-ਕੇਵਾਈਸੀ ਨਹੀਂ ਕਰਵਾਈ ਹੈ। ਅਗਲੀ ਕਿਸ਼ਤ ਤੋਂ ਪਹਿਲਾਂ ਈ-ਕੇਵਾਈਸੀ ਨਾ ਕਰਵਾਉਣ ਵਾਲੇ ਕਿਸਾਨਾਂ ਦੇ ਅਗਲੀ ਕਿਸ਼ਤ ਦੇ ਪੈਸੇ ਫਸ ਸਕਦੇ ਹਨ। ਅਜਿਹੀ ਸਥਿਤੀ ਵਿਚ ਤੁਹਾਨੂੰ ਜਲਦੀ ਤੋਂ ਜਲਦੀ ਈ-ਕੇਵਾਈਸੀ ਕਰਵਾਉਣੀ ਚਾਹੀਦੀ ਹੈ। ਇਸ ਨਾਲ ਤੁਹਾਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 20ਵੀਂ ਕਿਸ਼ਤ ਲੈਣ ਵਿੱਚ ਕੋਈ ਦਿੱਕਤ ਨਹੀਂ ਆਵੇਗੀ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਸੁਚੱਜੀ ਵਰਤੋ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਅਪਨਾਉਣ ਲਈ ਤਰਜੀਹ ਦੇਣ ਅਤੇ ਹਾਈਬਰਿਡ ਕਿਸਮਾਂ ਨੂੰ ਬੀਜਣ ਤੋਂ ਗੁਰੇਜ ਕੀਤਾ ਜਾਵੇ। ਇਸ ਮੌਕੇ ਉਨਾਂ ਦੇ ਨਾਲ ਪਰਮਜੀਤ ਸਿੰਘ ਸਰਪੰਚ ਪਿੰਡ ਭਲਾਈਪੁਰ , ਮਨਪ੍ਰੀਤ ਸਿੰਘ ਨੰਬਰਦਾਰ, ਲਖਵਿੰਦਰ ਸਿੰਘ ਕਾਮਨ ਸਰਵਿਸ ਸੈਂਟਰ ਖਡੂਰ ਸਾਹਿਬ ਤੋਂ, ਸੁਰਿੰਦਰ ਪਾਲ ਸਿੰਘ, ਅਮਰਜੀਤ ਸਿੰਘ ਅਤੇ ਪਿੰਡ ਦੇ ਅਗਾਂ ਵੱਲੋਂ ਕਿਸਾਨ ਹਾਜ਼ਰ ਸਨ।