- ਭਾਰਤੀ ਚੋਣ ਕਮਿਸ਼ਨ ਵੱਲੋਂ ਨਵੇਂ ਜਾਰੀ ਸੋਧੇ ਸ਼ਡਿਊਲ ਅਨੁਸਾਰ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ 27 ਅਕਤੂਬਰ ਤੋਂ ਹੋਵੇਗਾ ਸ਼ੁਰੂ-ਜ਼ਿਲ੍ਹਾ ਚੋਣ ਅਫਸਰ
- 09 ਦਸੰਬਰ ਤੱਕ ਲਏ ਜਾਣਗੇ ਇਤਰਾਜ਼ ਅਤੇ 26 ਦਸਬੰਰ ਤੱਕ ਇਤਰਾਜ਼ਾਂ ਦਾ ਨਿਪਟਾਰਾ ਅਤੇ 05 ਜਨਵਰੀ 2024 ਨੂੰ ਕੀਤੀ ਜਾਵੇਗੀ ਅੰਤਿਮ ਪ੍ਰਕਾਸ਼ਨਾ
- ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ 04 ਤੇ 05 ਨਵੰਬਰ ਅਤੇ
- 02 ਤੇ 03 ਦਸੰਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਸੀ੍ ਸੰਦੀਪ ਕਮਾਰ, ਜ਼ਿਲਾ ਚੋਣ ਅਫ਼ਸਰ
ਤਰਨ ਤਾਰਨ, 15 ਅਕਤੂਬਰ : ਭਾਰਤ ਚੋਣ ਕਮਿਸ਼ਨ ਵੱਲੋਂ ਨਵੇਂ ਜਾਰੀ ਸੋਧੇ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01.01.2024 ਦੇ ਆਧਾਰ ਤੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਕਰਨ ਦਾ ਕੰਮ ਸ਼ੁਰੂ ਹੋ ਰਿਹਾ ਹੈ। ਇਹ ਕੰਮ ਮਿਤੀ 27 ਅਕਤੂਬਰ ( ਸੁੱਕਰਵਾਰ) ਤੋਂ 09 ਦਸੰਬਰ 2023 (ਸ਼ਨੀਵਾਰ) ਦੌਰਾਨ ਕੀਤਾ ਜਾਣਾ ਹੈ। ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਸੰਦੀਪ ਕਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 01 ਜਨਵਰੀ 2024 ਦੇ ਅਧਾਰ ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ।ਜ਼ਿਲਾ ਚੇਣ ਅਫ਼ਸਰ ਨੇ ਦੱਸਿਆ ਕਿ ਦਾਆਵੇ ਅਤੇ ਇਤਰਾਜ਼ ਫਾਰਮ ਨੰਬਰ 06, 07 ਅਤੇ 08 ਮਿਤੀ 09 ਦਸੰਬਰ 2023 ਸ਼ਨੀਵਾਰ ਤੱਕ ਲਏ ਜਾਣਗੇ। ਮਿਤੀ 26 ਦਸੰਬਰ 2023 ਦਿਨ ਮੰਗਲਵਾਰ ਤੱਕ ਇਤਰਾਜ਼ਾਂ ਦਾ ਨਿਪਟਾਰਾ ਕੀਤਾ ਜਾਵੇਗਾ। ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਮਿਤੀ 05 ਜਨਵਰੀ 2023 ਦਿਨ ਸੁੱਕਰਵਾਰ ਨੂੰ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਉਕਤ ਨਿਰਧਾਰਤ ਸਮੇਂ ਦੌਰਾਨ ਦਾਅਵੇ/ ਇਤਰਾਜ਼ ਭਾਰਤ ਚੋਣ ਕਮਿਸ਼ਨ ਦੇ ਪੋਰਟਲ www.nvsp.in ਅਤੇ ਵੋਟਰ ਹੈਲਪਲਾਈਨ ਐਪ ਰਾਹੀਂ ਆਨਲਾਈਨ ਭਰੇ ਜਾ ਸਕਦੇ ਹਨ। ਇਸ ਤੋਂ ਇਲਾਵਾ ਦਾਅਵੇ/ ਇਤਰਾਜ਼ ਪੋਲਿੰਗ ਏਰੀਏ ਦੇ ਸਬੰਧਿਤ ਬੀ.ਐਲ.ਓਜ਼, ਸਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰ ਜਾਂ ਜ਼ਿਲ੍ਹਾ ਚੋਣ ਦਫ਼ਤਰ, ਮਾਲੇਰਕੋਟਲਾ ਵਿਖੇ ਦਸਤੀ ਜਾ ਡਾਕ ਦੁਆਰਾ ਵੀ ਦਿੱਤੇ ਜਾ ਸਕਦੇ ਹਨ। ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਨੇ ਦੱਸਿਆ ਕਿ ਰਜਿਸਟ੍ਰੇਸ਼ਨ ਆਫ਼ ਇਲੈਕਟਰਸ ਵਿੱਚ ਸੋਧ ਕਰਨ ਉਪਰੰਤ ਹੁਣ 01 ਅਗਸਤ 2022 ਤੋਂ ਚਾਰ ਯੋਗਤਾ ਮਿਤੀਆਂ 01 ਜਨਵਰੀ, 01 ਅਪ੍ਰੈਲ, 01 ਜੁਲਾਈ ਅਤੇ 01 ਅਕਤੂਬਰ ਦੀ ਵਿਵਸਥਾ ਕੀਤੀ ਗਈ ਹੈ ਅਤੇ ਪਿਛਲੇ ਨਿਯਮਾਂ ਅਨੁਸਾਰ 01 ਜਨਵਰੀ ਨੂੰ ਯੋਗਤਾ ਮਿਤੀ ਵਜੋਂ ਲਿਆ ਜਾਂਦਾ ਸੀ ਅਤੇ 01 ਜਨਵਰੀ ਤੋਂ ਬਾਅਦ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕਾਂ ਨੂੰ ਵੋਟਰ ਵਜੋਂ ਅਪਲਾਈ ਕਰਨ ਲਈ ਅਗਲੇ ਸਾਲ ਦੀ ਉਡੀਕ ਕਰਨੀ ਪੈਂਦੀ ਸੀ। ਹੁਣ ਰਜਿਸਟ੍ਰੇਸ਼ਨ ਨਿਯਮ ਵਿੱਚ ਸੋਧ ਨਾਲ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਦੇ 1 ਸਾਲ ਵਿੱਚ 4 ਮੌਕੇ ਮਿਲਣਗੇ। ਜਿਹੜੇ ਨਾਗਰਿਕ ਜਨਵਰੀ ਵਿੱਚ 18 ਸਾਲ ਪੂਰੇ ਨਹੀਂ ਕਰਦੇ, ਉਹ ਐਡਵਾਂਸ ਵਿੱਚ 01 ਅਪ੍ਰੈਲ ਨੂੰ ਅਪਲਾਈ ਕਰ ਸਕਦੇ ਹਨ ਅਤੇ ਵੋਟਰ ਸੂਚੀ ਨੂੰ ਅਧਾਰ ਕਾਰਡ ਨਾਲ ਲਿੰਕ ਕਰਨ ਦਾ ਕੰਮ ਵੀ 31 ਮਾਰਚ, 2024 ਤੱਕ ਚੱਲੇਗਾ। ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ 04 ਨਵੰਬਰ (ਸ਼ਨੀਵਾਰ) ਅਤੇ 05 ਨਵੰਬਰ (ਐਤਵਾਰ) ਅਤੇ 2 ਦਸੰਬਰ (ਸ਼ਨੀਵਾਰ) ਅਤੇ 3 ਦਸੰਬਰ (ਐਤਵਾਰ) ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ਤੇ ਬੀ.ਐਲ.ਓਜ਼. ਆਪੋ ਆਪਣੇ ਪੋਲਿੰਗ ਬੂਥਾਂ ਤੇ ਮੌਜੂਦ ਰਹਿਣਗੇ ਅਤੇ ਜਿਹੜੇ ਨੌਜਵਾਨਾਂ ਦੀ ਉਮਰ 01-01-2023 ਨੂੰ 18 ਸਾਲ ਜਾਂ ਇਸ ਤੋਂ ਵੱਧ ਹੁੰਦੀ ਹੈ, ਉਹ ਆਪਣੇ ਬੀ. ਐਲ. ਓ. ਨੂੰ ਫਾਰਮ ਨੰ: 6, 7 ਅਤੇ 8 ਭਰ ਕੇ ਦੇ ਸਕਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਖਾਸ ਕਰ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੀ ਗਈ ਇਸ ਵਿਸ਼ੇਸ਼ ਮੁਹਿੰਮ ਦਾ ਫਾਇਦਾ ਉਠਾਉਣ ਅਤੇ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਵਾਉਣ/ਕਟਵਾਉਣ ਜਾਂ ਕਿਸੇ ਤਰ੍ਹਾਂ ਦੀ ਸੋਧ ਕਰਨ ਲਈ ਉਕਤ ਅਨੁਸਾਰ ਸਬੰਧਤ ਫਾਰਮ ਭਰ ਕੇ ਜਰੂਰ ਜਮ੍ਹਾਂ ਕਰਵਾਉਣ ਤਾਂ ਜੋ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਦੇ ਹੱਕ ਤੋਂ ਵਾਂਝਾ ਨਾ ਰਹਿ ਜਾਵੇ।