
- ਸਿੱਖਿਆ ਕ੍ਰਾਂਤੀ ਲਹਿਰ ਨੇ ਮਾਪਿਆਂ ’ਚ ਸਰਕਾਰੀ ਸਕੂਲਾਂ ਦਾ ਰੁਝਾਨ ਪੈਦਾ ਕੀਤਾ
ਬਟਾਲਾ, 19 ਮਈ 2025 : ਮੁੱਖ ਮੰਤਰੀ ਪੰਜਾਬ, ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸੂਬੇ ਅੰਦਰ ਸਿੱਖਿਆ ਦੇ ਖੇਤਰ ਵਿੱਚ ਵੱਡਾ ਨਿਖਾਰ ਆਇਆ ਹੈ ਅਤੇ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਪੜਨ ਦਾ ਸੁਖਾਵਾਂ ਮਾਹੌਲ ਮੁਹੱਈਆ ਕਰਵਾਇਆ ਗਿਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਲਾ ਵਿਖੇ ਨਵੇਂ ਕਲਾਸ ਰੂਮ ਸਮੇਤ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਬੀਪੀਈਓ ਬਲਵਿੰਦਰ ਸਿੰਘ, ਮਾਸਟਰ ਤਿਲਕ ਰਾਜ, ਨਵਦੀਪ ਸਿੰਘ ਸਮੇਤ ਸਕੂਲ ਦਾ ਸਮੁੱਚਾ ਸਟਾਫ ਅਤੇ ਪਿੰਡ ਵਾਸੀ ਮੌਜੂਦ ਸਨ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਬੰਧੋਨ ਕਰਦਿਆ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ, ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਅਹਿਮ ਜ਼ਰੀਆ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਯੋਜਨਾਬੱਧ ਤਰੀਕੇ ਨਾਲ ਚਲਾਈ ਜਾ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਅਜਿਹਾ ਉਸਾਰੂ ਮਾਹੌਲ ਸਿਰਜਿਆ ਜਾ ਸਕੇ ਜਿਸ ਨਾਲ ਨਵੇਂ ਦਾਖਲਿਆਂ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਉਡੀਕ ਨਾ ਕਰਨੀ ਪਵੇ।
ਉਨ੍ਹਾਂ ਦੱਸਿਆ ਕਿ ਸਕੂਲਾਂ ਵਿਚ ਨਵੀ ਚਾਰਦੀਵਾਰੀ, ਨਵੇ ਕਮਰੇ ਅਤੇ ਹੋਰ ਵਿਕਾਸ ਕਾਰਜ ਕੀਤੇ ਗਏ ਹਨ।