
- ਪੰਜਾਬ ਸਿੱਖਿਆ ਕ੍ਰਾਂਤੀ
- ਜੰਡਿਆਲਾ ਹਲਕੇ ਦੇ 163 ਸਕੂਲਾਂ ਦਾ ਕੀਤਾ ਜਾਵੇਗਾ ਨਵੀਨੀਕਰਨ
- ਕੈਬਿਨਟ ਮੰਤਰੀ ਹਰਭਜਨ ਸਿੰਘ ਨੇ ਸਿੱਖਿਆ ਕ੍ਰਾਂਤੀ ਤਹਿਤ ਹਲਕੇ ਦੇ 10 ਸਕੂਲਾਂ ਚ ਕਰੀਬ 2.38 ਕਰੋੜ ਤੋਂ ਵਧੇਰੇ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਅੰਮ੍ਰਿਤਸਰ , 11 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਰਵੋਤਮ ਬੁਨਿਆਦੀ ਢਾਂਚਾ ਅਤੇ ਮਿਆਰੀ ਸਿੱਖਿਆ ਦੇਣ ਦੀ ਵਚਨਬੱਧਤਾ ਉਤੇ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਕੰਮ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਇਤਿਹਾਸਕ ਫੈਸਲਿਆਂ ਸਦਕਾ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚੋਂ ਕੱਢ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਹਲਕੇ ਦੇ 10 ਸਕੂਲਾਂ ਵਿੱਚ ਕਰੀਬ 2.38 ਕਰੋੜ ਰੁਪਏ ਤੋਂ ਵਧੇਰੇ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ। ਅੱਜ ਕੈਬਿਨਟ ਮੰਤਰੀ ਸ: ਈ.ਟੀ.ਓ ਨੇ ਸਰਕਾਰੀ ਐਲੀਮੈਟਰੀ ਸਕੂਲ ਨਿੱਜਰਪੁਰਾ ਵਿਖੇ 3 ਲੱਖ 11 ਹਜਾਰ ਰੁਪਏ ਨਾਲ ਨਵੀਂ ਬਣੀ ਚਾਰਦੀਵਾਰੀ,ਤੇ ਸਕੂਲ ਦੀ ਮੇਜਰ ਰਿਪੇਅਰ, ਸਰਕਾਰੀ ਐਲੀਮੈਟਰੀ ਸਕੂਲ ਸੰਤ ਨਗਰ ਵਿਖੇ 20 ਲੱਖ 23 ਹਜਾਰ ਨਾਲ ਇਕ ਨਵਾਂ ਕਲਾਸ ਰੂਮ,ਨਵਾਂ ,ਆਂਗਨਵਾੜੀ ਕਮਰਾ ਅਤੇ ਸਾਫ ਪੀਣ ਵਾਲਾ ਪਾਣੀ, ਸਰਕਾਰੀ ਹਾਈ ਸਕੂਲ ਮੇਹਰਬਾਨਪੁਰਾ ਵਿਖੇ 21 ਲੱਖ 39 ਹਜਾਰ ਰੁਪਏ ਨਾਲ ਬਣਾਏ 2 ਨਵੇਂ ਕਮਰੇ ,,ਸਕੂਲ ਦੇ ਇਮਾਰਤ ਦੀ ਰਿਪੇਅਰ ਤੇ ਚਾਰ ਦੀਵਾਰੀ,ਸਰਕਾਰੀ ਐਲੀਮੈਟਰੀ ਸਕੂਲ ਨਵਾਂ ਕੋਟ ਵਿਖੇ 3 ਲੱਖ 54 ਹਜ਼ਾਰ ਰੁਪਏ ਦੀ ਲਾਗਤ ਨਾਲ ਚਾਰੀਦੀਵਾਰੀ, ,ਇਨਵਰਟਰ ਅਤੇ ਸਾਫ ਪੀਣ ਵਾਲਾ ਪਾਣੀ ਦੇ ਕੰਮ, ਸਰਕਾਰੀ ਐਲੀਮੈਟਰੀ ਸਕੂਲ ਦੇਵੀਦਾਸਪੁਰਾ ਵਿਖੇ 21 ਲੱਖ 67 ਹਜ਼ਾਰ ਰੁਪਏ ਦੀ ਲਾਗਤ ਨਾਲ ਇਕ ਨਵਾਂ ਕਲਾਸ ਰੂਮ, ਸਕੂਲ ਦੀ ਮੇਜਰ ਰਿਪੇਅਰ, ਅਤੇ ਇਕ ਆਂਗਨਵਾੜੀ ਕਮਰਾ,ਸਰਕਾਰੀ ਹਾਈ ਸਕੂਲ ਦੇਵੀਦਾਸਪੁਰਾ ਵਿਖੇ 10 ਲੱਖ 27 ਹ਼ਜਾਰ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ,ਚਾਰਦੀਵਾਰੀ ਦੀ ਰਿਪੇਅਰ,ਇਕ ਨਵਾਂ ਕਲਾਸ ਰੂਮ ਅਤੇ ਇਕ ਕਿਚਨ ਸੈਡ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਜੰਡਿਆਲਾ ਗੁਰੂ ਵਿਖੇ 92 ਲੱਖ 37 ਹ਼ਜਾਰ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਇਕ ਨਵਾਂ ਕਲਾਸ ਰੂਮ,4 ਆਧੁਨਿਕ ਲੈਬ, ਲਾਇਬ੍ਰੇਰੀ, ਇਕ ਨਵਾਂ ਖੇਡ ਮੈਦਾਨ ਅਤੇ ਪੁਰਾਣੇ , ਸਰਕਾਰੀ ਐਲੀਮੈਟਰੀ ਸਕੂਲ ਲੜਕੀਆ-1 ਜੰਡਿਆਲਾ ਗੁਰੂ ਵਿਖੇ 7 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ ਇਕ ਨਵਾਂ ਕਲਾਸ ਰੂਮ,ਸਰਕਾਰੀ ਐਲੀਮੈਟਰ ਸਕੂਲ ਲੜਕੀਆਂ-2 ਜੰਡਿਆਲਾ ਗੁਰੂ ਵਿਖੇ 7.88 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਬਿਲਡਿੰਗ ਦੀ ਰਿਪੇਅਰ ਅਤੇ ਸਰਕਾਰੀ ਐਲੀਮੈਟਰੀ ਸਕੂਲ -3 ਲੜਕੇ ਜੰਡਿਆਲ ਗੁਰੂ ਵਿਖੇ 12 ਲੱਖ 51 ਹ਼ਜਾਰ ਰੁਪਏ ਦੀ ਲਾਗਤ ਨਾਲ ਇਕ ਨਵਾਂ ਕਲਾਸ ਰੂਮ ਅਤੇ ਸਕੂਲਾਂ ਵਿਚ ਵੱਖ ਵੱਖ ਹੋਏ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕੀਤਾ। ਸ: ਈ.ਟੀ.ਓ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਹੋਰ ਬਿਹਤਰੀਨ ਬਣਾਉਣ ਲਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦਾ ਆਗਾਜ਼ ਕੀਤਾ ਹੈ ਜਿਸ ਦੇ ਤਹਿਤ ਸਕੂਲਾਂ ਵਿੱਚ ਹਰ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ । ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਅਤੇ ਸਿਹਤ ਨੂੰ, ਪੂਰੀ ਤਰ੍ਹਾਂ ਅਣਗੋਲਿਆ ਰੱਖਿਆ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹਨਾਂ ਦੋਵੇਂ ਹੀ ਖੇਤਰਾਂ ਨੂੰ ਵਿਕਾਸ ਦਾ ਮੁੱਖ ਧੁਰਾ ਬਣਾਇਆ ਅਤੇ ਇਹੀ ਕਾਰਨ ਹੈ ਕਿ ਪੰਜਾਬ ਦੇ ਸਰਕਾਰੀ ਸਕੂਲ ਅੱਜ ਸਿੱਖਿਆ ਪ੍ਰਣਾਲੀ ਅਤੇ ਸੁਵਿਧਾਵਾਂ ਦੇ ਪੱਧਰ ਤੇ ਪ੍ਰਾਈਵੇਟ ਸਕੂਲਾਂ ਨੂੰ ਪਿੱਛੇ ਛੱਡ ਰਹੇ ਹਨ। ਉਹਨਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਵੱਡੀ ਗਿਣਤੀ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲਿਆ ਹੈ । ਉਨ੍ਹਾਂ ਕਿਹਾ ਕਿ ਅਤਿ ਆਧੁਨਿਕ ਸਿੱਖਿਆ ਪ੍ਰਣਾਲੀ, ਸਕੂਲੀ ਅਧਿਆਪਕਾਂ ਦੀ ਪੜਾਉਣ ਸ਼ੈਲੀ ਵਿੱਚ ਸੁਧਾਰ ਕਰਨ ਲਈ ਵਿਦੇਸ਼ਾਂ ਦੇ ਵਿਦਿਅਕ ਟੂਰ, ਵਾਈ ਫਾਈ ਸੁਵਿਧਾ, ਸਕੂਲਾਂ ਦੇ ਆਲੇ ਦੁਆਲੇ ਚਾਰਦੀਵਾਰੀ, ਸਕਿਉਰਟੀ ਗਾਰਡ, ਨਵੇਂ ਕਲਾਸ ਰੂਮਾਂ ਦੀ ਉਸਾਰੀ, ਵਿਦਿਆਰਥੀਆਂ ਲਈ ਸਾਫ ਸੁਥਰੇ ਪਖਾਨੇ, ਖੇਡ ਮੈਦਾਨ, ਪੀਣ ਵਾਲਾ ਸਾਫ ਪਾਣੀ, ਅਧਿਆਪਕਾਂ ਦੀ ਨਿਯਮਤ ਭਰਤੀ ਕਰਨ ਦੇ ਨਾਲ ਨਾਲ ਹਰ ਲੋੜ ਨੂੰ ਪੂਰਾ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਉਹ ਖੁਦ ਜੰਡਿਆਲਾ ਗੁਰੂ ਦੇ ਸਰਕਾਰੀ ਸਕੂਲ ਤੋ ਪੜ੍ਹੇ ਹਨ ਅਤੇ ਅੱਜ ਇਸ ਅਹੁੱਦੇ ਤੇ ਪੁੱਜੇ ਹਨ। ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਨੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਿਆ ਜਾਵੇ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਰਕਾਰ ਵੱਲੋਂ ਆਰੰਭੇ ਯੁੱਧ ਨਸ਼ਿਆਂ ਵਿਰੁੱਧ ਅਭਿਆਨ ਦੇ ਉਦੇਸ਼ਾਂ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਪੂਰੀ ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨਾਲੋਂ ਹਰ ਪੱਖੋਂ ਮੋਹਰੀ ਸਾਬਤ ਹੋਣਗੇ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ ਕਿਉਕਿ ਬੱਚਿਆਂ ਤੇ ਨੌਜਵਾਨਾਂ ਦੇ ਭਵਿੱਖ ਨੂੰ ਸਹੀ ਦਿਸ਼ਾ ਦੇਣ ਲਈ ਅਤੇ ਸੁਰੱਖਿਅਤ ਬਣਾਉਣ ਲਈ ਸਿੱਖਿਆ ਹੀ ਵਡਮੁੱਲਾ ਯੋਗਦਾਨ ਪਾ ਸਕਦੀ ਹੈ। ਇਸ ਮੌਕੇ ਮੈਡਮ ਸੁਹਿੰਦਰ ਕੌਰ, ਚੇਅਰਮੈਨ ਸ਼ਨਾਖ ਸਿੰਘ, ਸੁਣੈਨਾ ਰੰਧਾਵਾ,ਸ: ਸਰਬਜੀਤ ਸਿੰਘ ਡਿੰਪੀ,ਸ: ਸਤਿੰਦਰ ਸਿੰਘ,ਸ: ਜੁਗਰਾਜ ਸਿੰਘ ਤੋਂ ਇਲਾਵਾ ਸਕੂਲ ਦੇ ਹੈਡ ਸ਼੍ਰੀਮਤੀ ਇਕਬਾਲ ਕੌਰ, ਸ: ਹਰਵਿੰਦਰ ਸਿੰਘ, ਸ: ਮਨਜਿੰਦਰ ਸਿੰਘ,ਸ਼੍ਰੀ ਕੁਲਦੀਪ ਕੁਮਾਰ, ਸ: ਜਗਦੀਪ ਸਿੰਘ, ਸ਼੍ਰੀਮਤੀ ਮਨਜੀਤ ਕੌਰ, ਸ਼੍ਰੀਮਤੀ ਅਮਨਪ੍ਰੀਤ ਕੌਰ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਮਾਪੇ, ਅਧਿਆਪਕ ਤੇ ਪਿੰਡਾ ਦੇ ਸਰਪੰਚ ਸਾਹਿਬਾਨ ਤੇ ਇਲਾਕੇ ਦੇ ਮੋਹਤਬਰ ਹਾਜਰ ਸਨ।