ਬਟਾਲਾ, 9 ਜਨਵਰੀ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਬਟਾਲਾ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਦੇ ਹਰੇਕ ਪਿੰਡ ’ਚ ਸਾਫ ਅਤੇ ਪੀਣਯੋਗ ਪਾਣੀ ਦੀ ਸਪਲਾਈ ਲਈ ਵਚਨਬੱਧ ਹੈ ਅਤੇ ਹਰ ਖੇਤਰ ਵਿੱਚ ਰਿਕਾਰਡ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਯਤਨਸ਼ੀਲ ਹੈ ਅਤੇ ਇਸ ਮਕਸਦ ਲਈ ਪਿੰਡਾਂ ਨੂੰ ਸਾਰੀਆਂ ਸਹੂਲਤਾਂ ਪਹਿਲ ਦੇ ਆਧਾਰ ‘ਤੇ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਵਿਚ ਜ਼ਮੀਨੀ ਪਾਣੀ ਖਰਾਬ ਹੈ ਜਾਂ ਪੀਣਯੋਗ ਨਹੀਂ ਹੈ ਉਨ੍ਹਾਂ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟਾਂ ਨਾਲ ਜੋੜਿਆ ਜਾ ਰਿਹਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਹਰ ਖੇਤਰ ਵਿੱਚ ਲੋਕਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਗਏ ਹਨ। ਉਨਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਸਿਹਤ, ਸਿੱਖਿਆ, ਖੇਡ, ਖੇਤੀਬਾੜੀ, ਸਨਅਤੀ ਸਮੇਤ ਹਰ ਖੇਤਰ ਵਿੱਚ ਰਿਕਾਰਡ ਵਿਕਾਸ ਕਾਰਜ ਕੀਤੇ ਗਏ ਹਨ ਅਤੇ ਨੋਜਵਾਨਾਂ ਨੂੰ ਸਰਕਾਰੀ ਨੌਕਰੀਆਂ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਜਾ ਰਹੀਆਂ ਹਨ। ਉਨਾਂ ਸੂਬਾ ਵਾਸੀਆਂ ਨੂੰ ਮੁਫਤ ਬਿਜਲੀ ਦਿੱਤੇ ਜਾਣ ਸਬੰਧੀ ਕਿਹਾ ਕਿ ਕਰੀਬ 90 ਫੀਸਦ ਲੋਕਾਂ ਦੇ ਘਰਾਂ ਦੇ ਬਿੱਲ ਜੀਰੋ ਆ ਰਹੇ ਹਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।