- ਵਿਧਾਇਕ ਅਮਰਪਾਲ ਸਿੰਘ ਦੀ ਅਗਵਾਈ ਹੇਠ ਘੁਮਾਣ ਵਿੱਚ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ
ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 28 ਜੁਲਾਈ : ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਦੇਣ ਅਤੇ ਕਰਵਾਏ ਜਾ ਰਹੇ ਸਰਬਪੱਖੀ ਵਿਕਾਸ ਕਾਰਜਾਂ ਤੋਂ ਲੋਕ ਖੁਸ਼ ਹਨ ਅਤੇ ਰਵਾਇਤੀ ਪਾਰਟੀਆਂ ਦੇ ਆਗੂ ਤੇ ਵਰਕਰ ਆਪ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਜਿਸ ਦੇ ਚੱਲਦਿਆਂ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਦੀ ਅਗਵਾਈ ਹੇਠ ਪਿੰਡ ਘੁਮਾਣ ਤੋਂ ਅਕਾਲੀ ਦਲ ਪਾਰਟੀ ਦੇ ਕਈ ਪਰਿਵਾਰ ਆਪ ਪਾਰਟੀ ਵਿੱਚ ਸ਼ਾਮਲ ਹੋਏ ਹਨ। ਵਿਧਾਇਕ ਅਮਰਪਾਲ ਸਿੰਘ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਹਿੱਤ ਵਿੱਚ ਜਿਕਰਯੋਗ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਨੇ ਵੱਡਾ ਇਕਿਹਾਸਕ ਕਦਮ ਚੁੱਕਦਿਆਂ 12500 ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ ਹਨ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਦੇਣ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਗਏ, 600 ਯੂਨਿਟ ਬਿਜਲੀ ਮਾਫ ਕੀਤੀ ਗਈ, ਕਿਸਾਨੀ, ਕਿਰਤੀਆਂ ਤੇ ਸਨਅਤਕਾਰਾਂ ਆਦਿ ਦੇ ਹਿੱਤ ਲਈ ਵੱਡੇ ਕਦਮ ਚੁੱਕੇ ਗਏ ਹਨ ਅਤੇ ਮਹਿਜ 15 ਮਹਿਨਿਆਂ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨਾਂ ਇਤਿਹਾਸਕ ਤੇ ਧਾਰਮਿਕ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਅੰਦਰ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਮਹਿਜ ਇੱਕ ਸਾਲ ਦੇ ਅੰਦਰ ਕਰੋੜਾਂ ਰੁਪਏ ਦੇ ਵਿਕਾਸ ਕੰਮ ਕਰਵਾਏ ਜਾ ਚੁੱਕੇ ਹਨ।