ਤਰਨ ਤਾਰਨ, 30 ਜਨਵਰੀ : ਸੀ-ਪਾਈਟ ਕੈਂਪ, ਪੱਟੀ ( ਤਰਨ-ਤਾਰਨ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਆਨਰੇਰੀ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ-ਪਾਈਟ ਕੈਂਪ, ਪੱਟੀ ਵਿਖੇ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਕੰਪਿਊਟਰ ਬੇਸਿਸ ਲਿਖਤੀ ਪੇਪਰ ਜੋ ਕਿ ਅਪ੍ਰੈਲ, 2024 ਵਿੱਚ ਹੋ ਰਿਹਾ ਹੈ, ਜਿਸ ਤਰ੍ਹਾਂ ਦਾ ਲਿਖਤੀ ਪੇਪਰ ਅਪ੍ਰੈਲ, 2024 ਵਿੱਚ ਹੋਣਾ ਹੈ, ਉਸ ਤਰ੍ਹਾਂ ਹੀ ਲਿਖਤੀ ਪੇਪਰ ਦੀ ਤਿਆਰੀ ਕੰਪਿਊਟਰ ‘ਤੇ ਕਰਵਾਈ ਜਾਵੇਗੀ ।
ਉਹਨਾਂ ਕਿਹਾ ਕਿ ਲਿਖਤੀ ਪੇਪਰ ਦੀ ਆਨਲਾਈਨ ਰਜਿਟਰੇਸ਼ਨ ਮਿਤੀ 08 ਫਰਵਰੀ, 2024 ਤੋਂ 21 ਮਾਰਚ, 2024 ਤੱਕ www.joinindianarmy.nic.in ‘ਤੇ ਕਰਵਾਈ ਜਾ ਸਕਦੀ ਹੈ। ਉਹਨਾਂ ਕਿਹਾ ਕਿ ਜੋ ਯੁਵਕ ਆਈ. ਟੀ. ਆਈ. ਪਾਸ ਹਨ, ਉਨ੍ਹਾਂ ਨੂੰ ਵਿਸ਼ੇਸ ਛੋਟ ਦਿੱਤੀ ਜਾਵੇਗੀ । ਦਿੱਤੀ ਜਾਣ ਵਾਲੀ ਛੋਟ ਦਾ ਵੇਰਵਾ www.joinindianarmy.nic.in ‘ਤੇ ਚੱੈਕ ਕੀਤਾ ਜਾ ਸਕਦਾ ਹੈ।ਤਰਨ ਤਾਰਨ ਜਿਲ੍ਹੇ ਦੇ ਯੁਵਕ ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਯੁਵਕ ਮਿਤੀ 08 ਫਰਵਰੀ, 2024 ਤੋਂ ਆਪਣੀ ਰਜਿਸਟਰੇਸ਼ਨ ਕਰਵਾਉਣੀ ਸ਼ੁਰੂ ਕਰ ਸਕਦੇ ਹਨ। ਉਹਨਾਂ ਕਿਹਾ ਕਿ ਕੈਂਪ ਵਿੱਚ ਆਉਣ ਸਮੇਂ ਆਨਲਾਈਨ ਅਪਲਾਈ ਕਰਨ ਦੀ ਇੱਕ ਕਾਪੀ, ਆਈ. ਟੀ. ਆਈ. ਪਾਸ ਜਾਂ ਦਸਵੀਂ ਦਾ ਅਸਲ ਸਰਟੀਫਿਕੇਟ, ਆਈ. ਟੀ. ਆਈ. ਪਾਸ ਜਾਂ ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ । ਕੈਂਪ ਵਿੱਚ ਆਉਣ ਦਾ ਸਮਾਂ ਸਵੇਰੇ 09:00 ਵਜੇ ਹੋਵੇਗਾ। ਉਹਨਾਂ ਕਿਹਾ ਕਿ ਯੁਵਕ ਦੀ ਉਮਰ 17 ਸਾਲ ਤੋਂ 21 ਸਾਲ ਤੱਕ ਹੋਵੇ, ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ । ਯੁਵਕ ਘੱਟੋ-ਘੱਟ 10ਵੀਂ 45% ਅੰਕਾਂ ਨਾਲ ਪਾਸ ਹੋਵੇ ਜਾਂ 10+2 ਪਾਸ ਹੋਵੇ । ਆਈ.ਟੀ.ਆਈ. ਪਾਸ ਯੁਵਕਾਂ ਦੀ ਉਮਰ ਅਤੇ ਪਾਸ ਅੰਕਾਂ ਦੀ ਪ੍ਰਤੀਸ਼ਤ www.joinindianarmy.nic.in `ਤੇ ਚੈੱਕ ਕੀਤੀ ਜਾ ਸਕਦੀ ਹੈ।ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ।ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ ।ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 80543-62934 ਅਤੇ 97818-91928 ‘ਤੇ ਸਪੰਰਕ ਕੀਤਾ ਜਾ ਸਕਦਾ ਹੈ।