- ਵਿਧਾਇਕ ਸ਼ੈਰੀ ਕਲਸੀ ਨੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
ਬਟਾਲਾ, 15 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖੁਦ ਹੜ੍ਹ ਪ੍ਰਭਵਿਤ ਖੇਤਰਾਂ ਦਾ ਦੋਰਾ ਕਰ ਰਹੇ ਹਨ ਅਤੇ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਰਾਹਤ ਪਹੁੰਚਾਈ ਜਾ ਰਹੀ ਹੈ। ਇਹ ਪ੍ਰਗਟਾਵਾ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਕੀਤਾ। ਉਨਾਂ ਅੱਜ ਸਵੇਰੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਅੰਦਰ ਵਿਕਾਸ ਕਾਰਜ ਅਤੇ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਵਚਨਬੱਧ ਹੈ ਅਤੇ ਲੋਕਹਿੱਤ ਲਈ ਸਰਕਾਰ ਵਲੋਂ ਵੱਡੇ ਕਦਮ ਉਠਾਏ ਗਏ ਹਨ। ਪੰਜਾਬ ਅੰਦਰ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਅਤੇ ਲੋਕਾਂ ਦੀ ਹਰ ਸੰਭਵ ਮਦਦ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਦੱਸਿਆ ਕਿ ਬੀਤੇ ਦਿਨੀ ਕੈਬਨਿਟ ਮੰਤਰੀ ਸ, ਕੁਲਦੀਪ ਸਿੰਘ ਧਾਲੀਵਾਲ ਵਲੋਂ ਵੀ ਗੁਰਦਾਸਪੁਰ ਜ਼ਿਲੇ ਦਾ ਦੌਰਾ ਕਰਕੇ ਅਧਿਕਾਰੀਆਂ ਕੋਲੋਂ ਹੜ੍ਹ ਨਾਲ ਨਜਿੱਠਣ ਲਈ ਕੀਤੇ ਗਏ ਅਗਾਂਊ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਸੀ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਬਟਾਲਾ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨਾ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਵਿਕਾਸ ਕੰਮਾਂ ਵਿੱਚ ਕੋਈ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਬਟਾਲਾ ਵਾਸੀਆਂ ਨਾਲ ਜੋ ਵਾਅਦੇ ਕੀਤੇ ਗਏ ਸਨ ਉਨਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਅਤੇ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਵਿਕਾਸ ਪੱਖੋ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ।