
ਫਤਿਹਗੜ੍ਹ ਚੂੜੀਆਂ, 24 ਦਸੰਬਰ 2024 : ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 'ਸੁਸ਼ਾਸ਼ਨ ਸਪਤਾਹ-ਪ੍ਰਸ਼ਾਸਨ ਗਾਓਂ ਕੀ ਔਰ' ਤਹਿਤ ਭਗਤ ਕਬੀਰ ਧਰਮਸ਼ਾਲਾ, ਵਾਰਡ ਨੰਬਰ 6, ਫਤਿਹਗੜ੍ਹ ਚੂੜੀਆਂ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਵਿੱਚ ਐੱਸ.ਡੀ.ਐੱਮ. ਫਤਿਹਗੜ੍ਹ ਚੂੜੀਆਂ ਸ੍ਰੀਮਤੀ ਵੀਰਪਾਲ ਕੌਰ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਇਸ ਮੌਕੇ ਐਸ.ਡੀ.ਐਮ ਸ੍ਰੀਮਤੀ ਵੀਰਪਾਲ ਕੌਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗੁੱਡ ਗਵਰਨੈਂਸ ਵੀਕ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ਵਿੱਚ ਅਜਿਹੇ ਕੈਂਪ ਲਗਾਏ ਹਨ ਤਾਂ ਜੋ ਲੋਕ ਵੱਖ-ਵੱਖ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਹਾਸਿਲ ਕਰ ਸਕਣ। ਇਸ ਮੌਕੇ ਕੈਂਪ ਵਿੱਚ ਪਹੁੰਚੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਸਬੰਧਿਤ ਵਿਭਾਗਾਂ ਨੂੰ ਹੱਲ ਕਰਨ ਲਈ ਕਿਹਾ। ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਸਟਾਲ ਲਗਾ ਕੇ ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਗਿਆ ਹੈ। ਇਸ ਮੌਕੇ ਨਾਇਬ ਤਹਿਸੀਲਦਾਰ ਕਮਲਪ੍ਰੀਤ ਸਿੰਘ, ਐਸ.ਐਮ.ਓ ਡਾ. ਲਖਵਿੰਦਰ ਸਿੰਘ, ਸੁਪਰਡੈਂਟ ਅਨਿਲ ਕੁਮਾਰ, ਸਟੈਨੋ ਦਰਸ਼ਨ ਲਾਲ, ਪਟਵਾਰੀ ਲਖਵਿੰਦਰ ਸਿੰਘ, ਰੀਡਰ ਜਸਵਿੰਦਰ ਕੌਰ, ਕਲਰਕ ਸੌਰਵ ਕੁਮਾਰ, ਕਲਰਕ ਮੁਖਤਾਰ ਸਿੰਘ, ਜੋਗਾ ਸਿੰਘ ਬੀ.ਈ.ਈ, ਕੁਲਜੀਤ ਕੌਰ ਸੁਪਰਵਾਈਜ਼ਰ, ਸੇਵਾ ਕੇਂਦਰ ਆਪਰੇਟਰ ਨਵਨੀਤ ਡੋਗਰਾ, ਗੁਰਦੇਵ ਸਿੰਘ, ਸਰਵੇਅਰ ਦਲਜੀਤ ਸਿੰਘ, ਸੁਖਚੈਨ ਸਿੰਘ, ਸੁਰਿੰਦਰ ਪਾਂਧੀ ਤੇ ਨਵੀਸ਼ ਨੰਦਾ ਆਦਿ ਹਾਜ਼ਰ ਸਨ।