ਤਰਨ ਤਾਰਨ 02 ਫਰਵਰੀ : ਪੰਜਾਬ ਸਰਕਾਰ ਦੀਆਂ ਹਦਾਇਤਾ ਅਨੁਸਾਰ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਵਲੋਂ ਸਿਹਤ ਵਿਭਾਗ ਅਧੀਨ ਆਮ ਲੋਕਾਂ ਲਈ ਮੁਫਤ ਅਲਟਰਾ ਸਾਉਂਡ, ਐਕਸ-ਰੇ ਅਤੇ ਦਵਾਈਆਂ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਸਿਵਲ ਹਸਪਤਾਲ ਤਰਨਤਾਰਨ ਵਿਖੇ ਸਪੈਸ਼ਲ ਚੈਕਿੰਗ ਕੀਤੀ ਗਈ, ਤਾਂ ਜੋ ਜ਼ਿਲ੍ਹੇ ਭਰ ਵਿਚ ਆਮ ਲੋਕਾਂ ਲਈ ਮੁਫਤ ਅਲਟਰਾ ਸਾਉਂਡ, ਐਕਸ-ਰੇ ਅਤੇ ਦਵਾਈਆਂ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾ ਸਕਣ। ਇਸ ਚੈਕਿੰਗ ਦੌਰਾਣ ਉਹਨਾਂ ਵਲੋਂ ਦਵਾਈਆਂ ਦਾ ਸਟਾਕ, ਉ.ਪੀ.ਡੀ. ਵਿਭਾਗ, ਮੈਡੀਸਨ, ਐਕਸ ਰੇ, ਅਲਟਰਾ ਸਾਉਂਡ, ਐਮ.ਸੀ.ਐਚ. ਵਿਭਾਗ ਵਿਚ ਜਾਂਚ ਕੀਤੀ ਗਈ ਅਤੇ ਮਰੀਜਾਂ ਪਾਸੋਂ ਮੁਫਤ ਦਵਾਈਆਂ ਅਤੇ ਟੈਸਟਾਂ ਦੀਆਂ ਸਹੂਲਤਾਂ ਸੰਬਧੀ ਪੁਛ-ਪੜਤਾਲ ਕੀਤੀ ਗਈ। ਉਨ੍ਹਾਂ ਸਮੂਹ ਸਟਾਫ ਅਤੇ ਡਾਕਟਰਾ ਨੂੰ ਹਦਾਇਤ ਕੀਤੀ ਕਿ ਸਾਰੀਆਂ ਦਵਾਈਆਂ ਹਸਪਤਾਲ ਵਿਚੋਂ ਹੀ ਉਪਲੱਬਧ ਕਰਵਾਈਆਂ ਜਾਣ ਅਤੇ ਬਾਹਰੋਂ ਕਿਸੇ ਵੀ ਮਰੀਜ ਨੂੰ ਦਵਾਈ ਨਾ ਲਿਖੀ ਜਾਵੇ।ਇਸ ਦੌਰਾਨ ਜ਼ਿਲ੍ਹਾ ਟੀਕਾਕਰਣ ਅਫਸਰ ਡਾ ਵਰਿੰਦਰ ਪਾਲ ਕੌਰ, ਸਹਾਇਕ ਸਿਵਲ ਸਰਜਨ ਡਾ ਦੇਵੀ ਬਾਲਾ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਆਸ਼ੀਸ਼ ਗੁਪਤਾ, ਸੀਨੀਅਰ ਮੈਡੀਕਲ ਅਫਸਰ ਡਾ ਕੰਵਲਜੀਤ ਸਿੰਘ, ਜ਼ਿਲ੍ਹਾ ਐਪੀਡਿਮੋਲੋਜਿਸਟ ਡਾ ਸਿਮਰਨ ਕੌਰ, ਡਾ ਅਮਨਦੀਪ ਸਿੰਘ, ਜਿਲਾ੍ਹ ਐਮ.ਈ.ਆਈ.ਓ. ਅਮਰਦੀਪ ਸਿੰਘ ਅਤੇ ਸਮੂਹ ਸਟਾਫ ਹਾਜਰ ਸਨ।