- ਪੰਜਾਬ ਸਰਕਾਰ ਨੇ ਆਪਣੇ 18 ਮਹੀਨਿਆਂ ਦੇ ਕਾਰਜਕਾਲ ਵਿੱਚ ਕਈ ਲੋਕ-ਪੱਖੀ ਅਤੇ ਵਿਕਾਸ ਮੁਖੀ ਫੈਸਲੇ ਲਏ ਹਨ
ਬਟਾਲਾ, 10 ਨਵੰਬਰ : ਬਟਾਲਾ ਦੇ ਨੌਜਵਾਨ ਤੇ ਅਗਾਂਹਵਧੂ ਸੋਚ ਦੇ ਧਾਰਨੀ ਅਮਨਸ਼ੇਰ ਸਿੰਘ ਸ਼ੈਰੀ ਨੇ ਕਿਹਾ ਕਿ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਆਪਣੇ 18 ਮਹੀਨਿਆਂ ਦੇ ਕਾਰਜਕਾਲ ਵਿੱਚ ਕਈ ਲੋਕ-ਪੱਖੀ ਅਤੇ ਵਿਕਾਸ ਮੁਖੀ ਫੈਸਲੇ ਲਏ ਹਨ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਜਦੋਂ ਦੀ ਆਪ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਕਾਰਜਕਾਲ ਸੰਭਾਲਿਆ ਹੈ, ਉਦੋਂ ਤੋਂ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਗਈਆਂ ਅਤੇ ਆਮ ਆਦਮੀ ਸਰਕਾਰ ਦੇ 18 ਮਹੀਨਿਆਂ ਵਿੱਚ ਰਿਕਾਰਡ ਵਿਕਾਸ ਕਾਰਜ ਕੀਤੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਲਾਮਿਸਾਲ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦਾ ਮੁੱਢ ਬੰਨਿ੍ਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਕਾਰਨ ਪੰਜਾਬ ਅੱਜ ਹਰੇਕ ਖ਼ੇਤਰ ਵਿੱਚ ਦੇਸ਼ ਭਰ ਵਿੱਚੋਂ ਮੋਹਰੀ ਬਣ ਕੇ ਉੱਭਰ ਰਿਹਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਸਨਅਤੀ ਖ਼ੇਤਰ ਵਿੱਚ ਮੋਹਰੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨਾਲ ਪੰਜਾਬ ਵਿੱਚ 57,796 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ, ਜਿਸ ਨਾਲ ਨੌਜਵਾਨਾਂ ਨੂੰ 2.98 ਲੱਖ ਨੌਕਰੀਆਂ ਮਿਲਣਗੀਆਂ। ਸਿਰਫ਼ 18 ਮਹੀਨਿਆਂ ਵਿੱਚ 57,796 ਕਰੋੜ ਰੁਪਏ ਦਾ ਨਿਵੇਸ਼ ਕਰਵਾਇਆ ਹੈ। ਬਟਾਲਾ ਸ਼ਹਿਰ ਦੀ ਸਨਅਤ ਨੂੰ ਮੁੜ ਲੀਹਾਂ ਤੇ ਖੜਾ ਕਰਨ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਉਹ ਲਗਾਤਾਰ ਸ਼ਹਿਰ ਦੇ ਸਨਅਤਕਾਰਾਂ ਨਾਲ ਰਾਬਤਾ ਕਰਕੇ ਬਟਾਲਾ ਦੀ ਸਨਅਤ ਦੀ ਮਜਬੂਤੀ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਉਹ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜਰ ਹਨ।