ਆਰਮੀ ਪਬਲਿਕ ਸਕੂਲ ਮਾਮੂਨ ਦੇ ਵਿਦਿਆਰਥੀ ਪਹੁੰਚੇ ਡਿਪਟੀ ਕਮਿਸਨਰ ਪਠਾਨਕੋਟ ਦੇ ਦਫਤਰ

  • ਪ੍ਰਤੀਦਿਨ ਦੀ ਦਿਨ ਚਰਿਆ ਅਤੇ ਕਾਰਜ ਪ੍ਰਣਾਲੀ ਦੀ ਦਿੱਤੀ ਡਿਪਟੀ ਕਮਿਸਨਰ ਪਠਾਨਕੋਟ ਨੇ ਜਾਣਕਾਰੀ 

ਪਠਾਨਕੋਟ, 12 ਨਵੰਬਰ 2024 : ਅੱਜ ਜਿਲ੍ਹਾ ਪਠਾਨਕੋਟ ਦੇ ਆਰਮੀ ਪਬਲਿਕ ਸਕੂਲ ਮਾਮੂਨ ਦੇ ਵਿਦਿਆਰਥੀ ਦਫਤਰ ਡਿਪਟੀ ਕਮਿਸਨਰ ਪਠਾਨਕੋਟ ਵਿਖੇ ਪਹੁੰਚੇ ਅਤੇ ਡਿਪਟੀ ਕਮਿਸਨਰ ਪਠਾਨਕੋਟ ਸ੍ਰੀ ਆਦਿੱਤਿਆ ਉੱਪਲ ਨੂੰ ਮਿਲੇ। ਜਿਕਰਯੋਗ ਹੈ ਕਿ ਜਿਸ ਸਮੇਂ ਵਿਦਿਆਰਥੀ ਦਫਤਰ ਡਿਪਟੀ ਕਮਿਸਨਰ ਪਠਾਨਕੋਟ ਵਿਖੇ ਪਹੁੰਚੇ ਤਾਂ ਡਿਪਟੀ ਕਮਿਸਨਰ ਪਠਾਨਕੋਟ ਵੱਖ ਵੱਖ ਵਿਭਾਗਾਂ ਦੀਆਂ ਰੀਵਿਓ ਅਤੇ ਮਹੀਨਾਵਾਰ ਮੀਟਿੰਗ ਕਰ ਰਹੇ ਸਨ। ਵਿਦਿਆਰਥੀਆਂ ਨੇ ਮੀਟਿੰਗ ਹਾਲ ਵਿੱਚ ਹੀ ਬੈਠਕੇ ਚਲ ਰਹੀਆਂ ਮੀਟਿੰਗਾਂ ਦੀ ਕਾਰਜ ਪ੍ਰਣਾਲੀ ਨੂੰ ਦੇਖਿਆ। ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਨੇ ਕਿਹਾ ਕਿ ਜਿਲ੍ਹਾ ਪ੍ਰਸਾਸਨ ਵੱਲੋਂ ਹਰੇਕ ਕਾਰਜ ਲਈ ਵਿਵਸਥਾ ਬਣਾਈ ਰੱਖਣ ਦੇ ਲਈ ਵੱਖ ਵੱਖ ਵਿਭਾਗ ਕਾਰਜ ਕਰਦੇ ਹਨ ਅਤੇ ਇਨ੍ਹਾਂ ਵਿਭਾਗਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਲੋਕਾਂ ਨੂੰ ਪੂਰਨ ਤੋਰ ਤੇ ਲਾਭ ਪਹੁੰਚਾ ਸਕਣ ਇਸ ਲਈ ਲਗਾਤਾਰ ਰੀਵਿਓ ਮੀਟਿੰਗਾਂ ਕੀਤੀਆਂ ਜਾਂਦੀਆਂ ਹਨ ਅਤੇ ਕਾਰਜਾਂ ਦਾ ਜਾਇਜਾ ਲੈਣ ਲਈ ਮਹੀਨਾਵਾਰ ਮੀਟਿੰਗਾਂ ਆਯੋਜਿਤ ਕੀਤੀਆਂ ਜਾਂਦੀਆਂ ਹਨ ਜਿਸ ਵਿੱਚ ਵਿਭਾਗ ਵੱਲੋਂ ਮਹੀਨਾਭਰ ਕੀਤੇ ਕਾਰਜਾਂ ਦਾ ਜਾਇਜਾ ਲਿਆ ਜਾਂਦਾ ਹੈ। ਇਸ ਦੋਰਾਨ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਕੇ ਜੋ ਕਾਰਜ ਪੈੰਡਿੰਗ ਰਹਿ ਜਾਂਦੇ ਹਨ ਉਨ੍ਹਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਲਈ ਵਿਭਾਗਾਂ ਨੂੰ ਹਦਾਇਤਾਂ ਵੀ ਦਿੱਤੀਆਂ ਜਾਂਦੀਆਂ ਹਨ। ਇਸ ਮੋਕੇ ਤੇ ਆਰਮੀ ਪਬਲਿਕ ਸਕੂਲ ਮਾਮੂਨ ਦੇ ਵਿਦਿਆਰਥੀਆਂ ਨੇ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਵਿਸੇਸ ਤੋਰ ਤੇ ਦਫਤਰ ਡਿਪਟੀ ਕਮਿਸਨਰ ਦਾ ਦੋਰਾ ਕੀਤਾ ਗਿਆ ਸ੍ਰੀ ਅਤੇ ਇਸ ਦੋਰਾਨ ਉਨ੍ਹਾਂ ਸਿੱਖਿਆ ਕਿ ਕਿਸ ਤਰ੍ਹਾਂ ਨਾਲ ਵੱਖ ਵੱਖ ਵਿਭਾਗਾਂ ਵੱਲੋਂ ਜਨਹਿੱਤ ਦੇ ਕਾਰਜ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਪਲ ਉਨ੍ਹਾਂ ਦੀ ਜਿੰਦਗੀ ਦੇ ਯਾਦਗਾਰ ਪਲ ਹਨ ਜਿਸ ਨੂੰ ਉਹ ਹਮੇਸਾਂ ਜਿੰਦਗੀ ਭਰ ਯਾਦ ਰੱਖਣਗੇ। ਇਸ ਮੋਕੇ ਤੇ ਆਰਮੀ ਪਬਲਿਕ ਸਕੂਲ ਦੇ ਅਧਿਆਪਕ ਲੁਕੇਸ ਸੁਕਲਾ ਅਤੇ ਪਿ੍ਰਯਾ ਗੁਪਤਾ ਵੀ ਹਾਜਰ ਸਨ।