ਤਰਨਤਾਰਨ, 25 ਸਤੰਬਰ : ਨੇੜਲੇ ਪਿੰਡ ਰਟੌਲ ਵਿਖੇ ਬੀਤੀ ਰਾਤ ਇੱਕ ਅੰਮ੍ਰਿਤਧਾਰੀ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖਬਰ ਹੈ। ਇਸ ਘਟਨਾਂ ਤੋਂ ਬਾਅਦ ਥਾਣਾ ਸਿਟੀ ਪੁਲਿਸ ਤਰਨਤਾਰਨ ਵੱਲੋਂ ਲਾਸ਼ ਨੂੰ ਕਬਜੇ ਵਿੱਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਹਿਚਾਣ ਅਮਮ੍ਰਿਤਧਾਰੀ ਗੁਰਜਿੰਦਰ ਸਿੰਘ (46) ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਰਟੌਲ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਅਮਮ੍ਰਿਤਧਾਰੀ ਗੁਰਜਿੰਦਰ ਸਿੰਘ ਰੱਬ ਨੂੰ ਮੰਨਣ ਵਾਲਾ ਵਿਅਕਤੀ ਸੀ, ਜੋ ਸਾਰਾ ਦਿਨ ਗੁਰਬਾਣੀ ਦਾ ਜਾਪ ਕਰਦਾ ਰਹਿੰਦਾ ਸੀ ਅਤੇ ਖੇਤੀ ਦੇ ਧੰਦਾ ਕਰਦਾ ਸੀ, ਬੀਤੀ ਸ਼ਾਮ ਉਹ ਖੇਤਾਂ ਵੱਲੋਂ ਆਪਣੇ ਘਰੋਂ ਫਸਲ ਤੇ ਸਪਰੇਅ ਕਰਨ ਲਈ ਮੋਟਰਸਾਈਕਲ ਤੇ ਸਵਾਰ ਹੋ ਕੇ ਗਿਆ ਤਾਂ ਮੋਟਰ ਤੇ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਮ੍ਰਿਤਕ ਦੇ ਭਰਾਵਾਂ ਧਰਮਿੰਦਰ ਸਿੰਘ ਤੇ ਹਰਵੰਤ ਸਿੰਘ ਨੇ ਦੱਸਿਆ ਕਿ ਗੁਰਜਿੰਦਰ ਸਿੰਘ ਦਾ ਵਿਆਹ ਨਹੀਂ ਸੀ ਹੋਇਆ ਤੇ ਨਾ ਹੀ ਉਸਦੀ ਕਿਸੇ ਨਾਲ ਕੋਈ ਦੁਸ਼ਮਣੀ ਸੀ, ਉਨ੍ਹਾਂ ਨੇ ਮੰਗ ਕੀਤੀ ਕਿ ਅੰਮ੍ਰਿਤਧਾਰੀ ਗੁਰਜਿੰਦਰ ਸਿੰਘ ਇੱਕ ਬਹੁਤ ਚੰਗਾ ਇਨਸਾਨ ਸੀ ਤੇ ਰੱਬ ਨੂੰ ਮੰਨਣ ਵਾਲਾ ਸੀ, ਉਸ ਦੇ ਕਾਤਲਾਂ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇ। ਪੁਲਿਸ ਵੱਲੋਂ ਆਪਣੀ ਕਾਰਵਾਈ ਸ਼ੁਰੂ ਕਰਦਿੱਤੀ ਗਈ ਹੈ।