- 7 ਜੁਲਾਈ ਨੂੰ ਵਿਧਾਨ ਸਭਾ ਹਲਕਾ ਪੱਧਰ `ਤੇ ਵੀ ਸਮੂਹ ਸੁਪਰਵਾਈਜ਼ਰਾਂ ਅਤੇ ਬੀ.ਐੱਲ.ਓਜ਼. ਨੂੰ ਟ੍ਰੇਨਿੰਗ ਦਿੱਤੀ ਜਾਵੇਗੀ
ਗੁਰਦਾਸਪੁਰ, 4 ਜੁਲਾਈ : ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2024 ਨੂੰ ਮੱਦੇਨਜ਼ਰ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ (1 ਅਤੇ 2) ਅਤੇ ਹਲਕਾ ਲੈਵਲ ਮਾਸਟਰ ਟ੍ਰੇਂਨਰਾਂ ਨੂੰ ਚੋਣ ਪ੍ਰੀਕ੍ਰਿਆ ਸਬੰਧੀ ਨਿਯਮਾਂ ਅਤੇ ਚੋਣ ਕਮਿਸ਼ਨ ਦੀਆਂ ਵੱਖ-ਵੱਖ ਆਈ.ਟੀ. ਐਪਲੀਕੇਸ਼ਨ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਗਈ। ਇਸ ਟਰੇਨਿੰਗ ਪ੍ਰੋਗਰਾਮ ਦੌਰਾਨ ਸਟੇਟ ਲੈਵਲ ਮਾਸਟਰ ਟਰੇਨਰ ਐੱਮ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਮਲਹੋਤਰਾ ਵੱਲੋਂ ਚੋਣ ਪ੍ਰੀਕ੍ਰਿਆ ਸਬੰਧੀ ਨਿਯਮਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਇਸਦੇ ਨਾਲ ਹੀ ਡੀ.ਆਈ.ਓ. ਗੁਰਦਾਸਪੁਰ ਸ੍ਰੀ ਕਰਨ ਸੋਨੀ ਵੱਲੋਂ ਚੋਣ ਕਮਿਸ਼ਨ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਆਈ.ਟੀ. ਐਪਲੀਕੇਸ਼ਨ ਬਾਰੇ ਜਾਣਕਾਰੀ ਦੇਣ ਦੇ ਨਾਲ ਉਨ੍ਹਾਂ ਦੀ ਵਰਤੋਂ ਬਾਰੇ ਦੱਸਿਆ ਗਿਆ। ਮਾਸਟਰ ਟਰੇਨਰ ਸ੍ਰੀਮਤੀ ਸ਼ਾਇਰੀ ਮਲਹੋਤਰਾ ਨੇ ਦੱਸਿਆ ਕਿ ਅੱਜ ਦੀ ਟਰੇਨਿੰਗ ਤੋਂ ਬਾਅਦ ਅਗਲੇ ਦਿਨਾਂ ਵਿੱਚ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਅਤੇ ਹਲਕਾ ਲੈਵਲ ਮਾਸਟਰ ਟ੍ਰੇਂਨਰਾਂ ਵੱਲੋਂ ਜ਼ਿਲ੍ਹੇ ਦੇ ਸਮੂਹ ਸੁਪਰਵਾਈਜ਼ਰਾਂ ਅਤੇ ਬੀ.ਐੱਲ.ਓਜ਼. ਨੂੰ ਟ੍ਰੇਨਿੰਗ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 7 ਜੁਲਾਈ ਨੂੰ ਮੈਰੀਟੋਰੀਅਸ ਸਕੂਲ ਗੁਰਦਾਸਪੁਰ ਵਿਖੇ ਵਿਧਾਨ ਸਭਾ ਹਲਕਾ ਗੁਰਦਾਸਪੁਰ, ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਵਿਖੇ ਵਿਧਾਨ ਸਭਾ ਹਲਕਾ ਦੀਨਾਨਗਰ, ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਕਾਹਨੂੰਵਾਨ ਵਿਖੇ ਵਿਧਾਨ ਸਭਾ ਹਲਕਾ ਕਾਦੀਆਂ, ਸ਼ਿਵ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਵਿਧਾਨ ਸਭਾ ਹਲਕਾ ਬਟਾਲਾ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ, ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਫ਼ਤਹਿਗੜ੍ਹ ਚੂੜੀਆਂ ਵਿਖੇ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ ਅਤੇ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਡੇਰਾ ਬਾਬਾ ਨਾਨਕ ਵਿਖੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਸਮੂਹ ਸੁਪਰਵਾਈਜਰਾਂ ਅਤੇ ਬੀ.ਐੱਲ.ਓਜ਼ ਨੂੰ ਟਰੇਨਿੰਗ ਦਿੱਤੀ ਜਾਵੇਗੀ।