ਅਜਨਾਲਾ, 30 ਦਸੰਬਰ : ਅਜਨਾਲਾ ਦੇ ਇੱਕ ਪੈਲੇਸ ਵਿੱਚ ਕੰਮ ਕਰਦੇ ਦੋ ਵਿਅਕਤੀਆਂ ਦੀ ਗੈਸ ਨਾਲ ਦਮ ਘੁੱਟਣ ਕਾਰਨ ਮੌਤ ਹੋ ਜਾਣ ਦੀ ਖਬਰ ਹੈ। ਇਸ ਸਬੰਧੀ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਦੋਵੇਂ ਵਿਅਕਤੀ ਅਜਨਾਲਾ ਦੇ ਇੱਕ ਪੈਲੇਸ ਵਿੱਚ ਕੰਮ ਕਰਦੇ ਸਨ, ਜਿੱਥੇ ਉਨ੍ਹਾਂ ਨੇ ਬੀਤੀ ਠੰਡ ਤੋਂ ਬਚਣ ਲਈ ਅੰਗੀਠੀ ਬਾਲ ਕੇ ਸੁੱਤੇ ਸਨ ਤੇ ਅੰਗੀਠੀ ਦੀ ਗੈਸ ਕਾਰਨ ਦੋਵਾਂ ਦੀ ਦਮ ਘੁੱਟਣ ਕਾਰਨ ਮੌਤ ਹੋ ਗਈ, ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਦਰਵਾਜਾ ਖੋਲਿ੍ਹਆ ਤਾਂ ਉਸ ਸਮੇਂ ਪਤਾ ਲੱਗਾ। ਜਦੋਂ ਦੋਵਾਂ ਨੂੰ ਅਜਨਾਲਾ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਸਬੰਧੀ ਥਾਣਾ ਅਜਨਾਲਾ ਦੇ ਇੰਚਾਰਜ ਸੁਖਜਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਦੋਵੇਂ ਮ੍ਰਿਤਕ ਵਿਅਕਤੀਆਂ ਨੇ ਠੰਡ ਤੋਂ ਬਚਣ ਲਈ ਅੰਗੀਠੀ ਬਾਲ ਕੇ ਸੁੱਤੇ ਸਨ, ਜਿੰਨ੍ਹਾਂ ਦੀ ਗੈਸ ਚੜਨ ਕਾਰਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਤੇ 174 ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।