ਬਾਬਾ ਸਾਹਿਬ ਅੰਬੇਦਕਰ ਵੱਲੋਂ ਬਣਾਏ ਗਏ ਸੰਵਿਧਾਨ ਦੇ ਤਹਿਤ ਹਰ ਨਾਗਰਿਕ ਨੂੰ ਸਮਾਨ ਅਧਿਕਾਰ ਦਿੱਤੇ ਗਏ ਹਨ : ਸੁਖਜਿੰਦਰ ਰੰਧਾਵਾ

ਗੁਰਦਾਸਪੁਰ , 24 ਦਸੰਬਰ 2024 : ਜਿਲਾ ਕਾਂਗਰਸ ਕਮੇਟੀ ਗੁਰਦਾਸਪੁਰ ਵੱਲੋਂ ਕੇਂਦਰੀ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਅੰਬੇਦਕਰ ਬਾਰੇ ਬੋਲੀ ਗਈ ਸ਼ਬਦਾਵਲੀ ਦੇ ਖਿਲਾਫ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੀ ਪ੍ਰਧਾਨਗੀ ਹੇਠ ਜਿਲਾ ਕਾਂਗਰਸ ਕਮੇਟੀ ਦੇ ਦਫਤਰ ਤੋ ਰੋਸ਼ ਮਾਰਚ ਕੱਢਿਆ ਗਿਆ। ਰੋਸ਼ ਮਾਰਚ ਦੌਰਾਨ ਗੁਰਦਾਸਪੁਰ ਤੋਂ ਐਮਪੀ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਕੈਬਨਟ ਮੰਤਰੀ ਅਰੁਣਾ ਚੌਧਰੀ ਅਤੇ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਾਂਗਰਸੀ ਵਰਕਰ ਡੀਸੀ ਦਫਤਰ ਵਿਖੇ ਪਹੁੰਚੇ ਅਤੇ ਡੀਸੀ ਦਫਤਰ ਦੇ ਬਾਹਰ ਰੋਸ਼ ਮੁਜਾਹਰਾ ਕਰਦੇ ਹੋਏ ਏਡੀਸੀ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਵੀ ਦਿੱਤਾ ਜਿਸ ਵਿੱਚ ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਉਹਨਾਂ ਦੇ ਮੰਤਰੀ ਪਦ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਗਈ। ਗੁਰਦਾਸਪੁਰ ਦੇ ਐਮਪੀ ਸੁਖਜਿੰਦਰ ਰੰਧਾਵਾ ਅਤੇ ਵਿਧਾਇਕ ਵਰਿੰਦਰ ਮੀਤ ਸਿੰਘ ਪਾਹੜਾ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਦਕਰ ਵੱਲੋਂ ਬਣਾਏ ਗਏ ਸੰਵਿਧਾਨ ਦੇ ਤਹਿਤ ਹਰ ਨਾਗਰਿਕ ਨੂੰ ਸਮਾਨ ਅਧਿਕਾਰ ਦਿੱਤੇ ਗਏ ਹਨ ਅਤੇ ਕਾਨੂੰਨ ਮਜ਼ਦੂਰ ਤੇ ਵੀ ਉਨਾ ਹੀ ਲਾਗੂ ਹੁੰਦਾ ਹੈ ਜਿੰਨਾ ਕਿਸੇ ਮੰਤਰੀ ਤੇ ਪਰ ਕੇਂਦਰ ਸਰਕਾਰ ਵੱਲੋਂ ਲਗਾਤਾਰ ਭਾਰਤੀ ਨਾਗਰਿਕਾਂ ਨੂੰ ਦਿੱਤੇ ਗਏ ਮੌਲਿਕ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ। ਜੇਕਰ ਕੋਈ ਸਰਕਾਰ ਦੇ ਖਿਲਾਫ ਧਰਨਾ ਪ੍ਰਦਰਸ਼ਨ ਕਰਦਾ ਹੈ ਤਾਂ ਉਸ ਨੂੰ ਗੁੰਡਾਗਰਦੀ ਕਰਕੇ ਡਰਾਇਆ ਧਮਕਾਇਆ ਜਾਂਦਾ ਹੈ ਜਿਸ ਦੀ ਤਾਜ਼ਾ ਉਦਾਹਰਣ ਕਿਸਾਨਾਂ ਦਾ ਸੰਘਰਸ਼ ਹੈ। ਉਹਨਾਂ ਕਿਹਾ ਕਿ ਸੰਵਿਧਾਨ ਦੀ ਸੌਂ ਚੁੱਕ ਕੇ ਮੰਤਰੀ ਬਣੇ ਅਮਿਤ ਸ਼ਾਹ ਨੇ ਸੰਵਿਧਾਨ ਨੂੰ ਰਚਣ ਵਾਲੇ ਬਾਬਾ ਸਾਹਿਬ ਅੰਬੇਦਕਰ ਵਾਲੇ ਜਿਹੜੀ ਭਾਸ਼ਾ ਵਰਤੀ ਹੈ ਉਸ ਦੇ ਲਈ ਉਹਨਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤੇ ਉਹਨਾਂ ਨੂੰ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ। ਉੱਥੇ ਹੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਸੰਸਦ ਸਾਰੇ ਸੂਬਿਆਂ ਦੀ ਸਾਂਝੀ ਹੈ ਅਤੇ ਦੇਸ਼ ਵਿੱਚ ਵੱਖ-ਵੱਖ ਸੂਬੇ ਹੁੰਦੇ ਹੋਏ ਵੀ ਭਾਰਤ ਇੱਕ ਹੈ ਇਸ ਲਈ ਦੇਸ਼ ਦੇ ਸੰਸਦ ਵਿੱਚ ਸਿਰਫ ਜੈ ਭਾਰਤ ਦਾ ਨਾਰਾ ਲੱਗਣਾ ਚਾਹੀਦਾ ਹੈ ਹੋਰ ਕਿਸੇ ਵੀ ਤਰ੍ਹ ਦੇ ਨਾਰੇ ਲਗਾਉਣ ਦੀ ਸੰਸਦ ਵਿੱਚ ਮਨਾਹੀ ਹੋਣੀ ਚਾਹੀਦੀ ਹੈ।