ਵਿਧਾਇਕ ਸ਼ੈਰੀ ਕਲਸੀ ਦੀ ਰਹਿਨੁਮਾਈ ਹੇਠ ਕੱਚੇ ਮਕਾਨਾਂ ਵਾਲੇ 39 ਲਾਭਪਾਤਰੀਆਂ ਦੇ ਖਾਤੇ ਵਿੱਚ ਪੱਕੇ ਮਕਾਨ ਬਣਾਉਣ ਲਈ ਪੈਸੇ ਟਰਾਂਸਫਰ

  • ਅੰਮ੍ਰਿਤ ਕਲਸੀ ਨੇ ਲੋੜਵੰਦ ਪਰਿਵਾਰਾਂ ਨੂੰ ਟੋਕਨ ਵੰਡੇ

ਬਟਾਲਾ, 13 ਮਈ 2025 : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ, ਓਥੇ ਅੱਜ ਸ਼ਹਿਰ ਦੇ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਲਾਭ ਪੁਜਦਾ ਕਰਦਿਆਂ ਕੱਚੇ ਮਕਾਨਾਂ ਵਾਲੇ 39 ਲਾਭਪਾਤਰੀਆਂ ਦੇ ਖਾਤੇ ਵਿੱਚ ਪੱਕੇ ਮਕਾਨ ਬਣਾਉਣ ਲਈ 23 ਲੱਖ ਰੁਪਏ ਟਰਾਂਸਫਰ ਕੀਤੇ ਗਏ ਹਨ, ਜਿਸ ਸਬੰਧੀ ਅੱਜ ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤ ਕਲਸੀ ਨੇ ਪਰਿਵਾਰਾਂ ਨੂੰ ਟੋਕਨ ਵੰਡੇ ਗਏ। ਇਸ ਮੌਕੇ ਗੱਲ ਕਰਦਿਆਂ ਅੰਮ੍ਰਿਤ ਕਲਸੀ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ 24 ਘੰਟੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਹਲਕੇ ਅੰਦਰ ਵਿਕਾਸ ਕੰਮਾਂ ਲਈ ਤਤਪਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਜਦ ਹਲਕੇ ਤੋਂ ਬਾਹਰ ਹੁੰਦੇ ਤਾਂ ਉਨ੍ਹਾਂ ਦਾ ਧਿਆਨ ਮਗਰ ਲੋਕਾਂ ਵੱਲ ਹੀ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਮੇਰੀ ਡਿਊਟੀ ਲਗਾਈ ਸੀ ਕਿ ਲੋੜਵੰਦ ਪਰਿਵਾਰਾਂ ਨੂੰ ਪੱਕੇ ਮਕਾਨ ਲਈ ਪੈਸੇ ਟਰਾਂਸਫਰ ਕੀਤੇ ਗਏ, ਉਸ ਸਬੰਧੀ ਟੋਕਨ ਵੰਡੇ ਜਾਣ। ਉਨ੍ਹਾਂ ਦੱਸਿਆ ਕਿ ਸ਼ਹਿਰ ਬਟਾਲਾ ਦੇ ਵਿਕਾਸ ਕਾਰਜਾਂ ਦੀ ਗੱਲ ਕਰੀਏ ਤਾਂ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਲੋਕਾਂ ਦੀਆਂ ਚਿਰੋਕਣੀ ਮੰਗਾਂ ਪੂਰੀਆਂ ਕੀਤੀਆਂ ਗਈਆਂ ਹਨ। ਟਰੈਫਿਕ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਪਾਉਣ ਦੇ ਮੰਤਵ ਨਾਲ ਸੜਕਾਂ ਨੂੰ ਚੋੜਿਆਂ ਕਰਨ ਦੇ ਨਾਲ ਬਿਜਲੀ ਦੇ ਖੰਬਿਆਂ ਨੂੰ ਸੜਕਾਂ ਦੇ ਕਿਨਾਰਿਆਂ ਤੋਂ ਹਟਾਇਆ ਗਿਆ ਹੈ। ਸ਼ਹਿਰ ਵਿੱਚ ਖੂਬਸੂਰਤ ਪਾਰਕ ਉਸਾਰਨ ਦੇ ਨਾਲ ਚੌਂਕਾਂ ਨੂੰ ਚੌੜਿਆਂ ਕੀਤਾ ਗਿਆ ਹੈ। ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦੇਣ ਦੇ ਮੰਤਵ ਨਾਲ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ, ਜਿਸ ਨੂੰ ਬਹੁਤ ਜਲਦ ਲੋਕਾਂ ਦੇ ਸਮਰਪਿਤ ਕੀਤਾ ਜਾ ਰਿਹਾ ਹੈ। ਮੁਹੱਲਾ ਕਲੀਨਿਕ ਸ਼ੁਰੂ ਕੀਤੇ ਗਏ ਹਨ, ਜਿਥੇ ਰੋਜਾਨਾਂ ਮਰੀਜ ਆਪਣਾ ਮੁਫ਼ਤ ਇਲਾਜ ਕਰਵਾ ਰਹੇ ਹਨ। ਸਰਕਾਰੀ ਸਕੂਲਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਗਈ ਹੈ। ਸਕੂਲਾਂ ਵਿੱਚ ਨਵੇਂ ਕਮਰੇ, ਕਮਰਿਆਂ ਦਾ ਨਵੀਨੀਕਰਨ, ਚਾਰਦੀਵਾਰੀ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾ ਚੁੱਕੇ ਹਨ।