- ਅੱਜ ਰੋਟਰੀ ਕਲੱਬ ਦੀ ਮਦਦ ਨਾਲ ਪਿੰਡ ਤਿੱਬੜ ਅਤੇ ਹਯਾਤ ਨਗਰ ਵਿਖੇ ਕਾਰਡ ਬਣਾਉਣ ਲਈ ਲਗਾਏ ਗਏ ਵਿਸ਼ੇਸ਼ ਕੈਂਪ
- ਯੋਗ ਲਾਭਪਤਾਰੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਾ ਕੇ ਮੁਫ਼ਤ ਇਲਾਜ ਸਹੂਲਤ ਦਾ ਲਾਭ ਉਠਾਉਣ - ਚੇਅਰਮੈਨ ਰਮਨ ਬਹਿਲ
ਗੁਰਦਾਸਪੁਰ, 30 ਜੁਲਾਈ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦੀ ਵਿਸ਼ੇਸ਼ ਮੁਹਿੰਮ ਅਰੰਭੀ ਗਈ ਹੈ। ਇਸ ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਰੋਟਰੀ ਕਲੱਬ ਗੁਰਦਾਸਪੁਰ ਦੀ ਸਹਾਇਤਾ ਨਾਲ ਪਿੰਡ ਤਿੱਬੜ ਅਤੇ ਹਯਾਤਨਗਰ ਵਿਖੇ ਵਿਸ਼ੇਸ਼ ਕੈਂਪ ਲਗਾ ਕੇ ਯੋਗ ਲਾਭਪਤਾਰੀਆਂ ਦੇ ਸਿਹਤ ਬੀਮਾਂ ਯੋਜਨਾ ਦੇ ਕਾਰਡ ਬਣਾ ਕੇ ਦਿੱਤੇ ਗਏ। ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦੀ ਸਾਰੀ ਫੀਸ ਰੋਟਰੀ ਕਲੱਬ ਗੁਰਦਾਸਪੁਰ ਵੱਲੋਂ ਅਦਾ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ `ਤੇ ਪਹੁੰਚੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸੂਬੇ ਦੇ ਸਸਤਾ ਅਨਾਜ ਕਾਰਡ ਧਾਰਕ ਪਰਿਵਾਰਾਂ, ਜੇ ਫਾਰਮ ਧਾਰਕ ਕਿਸਾਨ ਪਰਿਵਾਰਾਂ, ਛੋਟੇ ਵਪਾਰੀਆਂ, ਰਜਿਸਟਰਡ ਉਸਾਰੀ ਮਜ਼ਦੂਰਾਂ ਅਤੇ ਐਕਰੀਡੇਟਿਡ/ਯੈਲੋ ਕਾਰਡ ਧਾਰਕ ਪੱਤਰਕਾਰਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਸਲਾਨਾ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਲੋੜਵੰਦ ਪਰਿਵਾਰਾਂ ਲਈ ਬਹੁਤ ਵਧੀਆ ਹੈ ਅਤੇ ਲੋੜ ਪੈਣ `ਤੇ ਕਾਰਡ ਧਾਰਕ ਪਰਿਵਾਰ ਸੂਬੇ ਦੇ 900 ਤੋਂ ਵੱਧ ਸਰਕਾਰੀ ਅਤੇ ਪ੍ਾਈਵੇਟ ਹਸਪਤਾਲਾਂ ਵਿਚ ਆਪਣਾ ਮੁਫ਼ਤ ਇਲਾਜ ਕਰਵਾ ਸਕਦੇ ਹਨ। ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪਿੰਡ-ਪਿੰਡ ਜਾ ਕੇ ਯੋਗ ਲਾਭਪਤਾਰੀਆਂ ਦੇ ਕਾਰਡ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਤਿੱਬੜ ਅਤੇ ਹਯਾਤ ਨਗਰ ਵਿਖੇ ਇਹ ਕੈਂਪ ਲਗਾਏ ਗਏ ਸਨ ਜੋ ਬਹੁਤ ਕਾਮਯਾਬ ਰਹੇ ਹਨ। ਸ੍ਰੀ ਬਹਿਲ ਨੇ ਰੋਟਰੀ ਕਲੱਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕਾਰਡ ਬਣਾਉਣ ਲਈ ਪ੍ਰਤੀ ਕਾਰਡ 30 ਰੁਪਏ ਫੀਸ ਦੇ ਹਿਸਾਬ ਨਾਲ ਸਾਰੇ ਕਾਰਡਾਂ ਦੀ ਫੀਸ ਅਦਾ ਕਰਕੇ ਸੇਵਾ ਦਾ ਕਾਰਜ ਕੀਤਾ ਹੈ। ਉਨ੍ਹਾਂ ਸਮੂਹ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਜਰੂਰ ਬਣਾਉਣ। ਓਧਰ ਰੋਟਰੀ ਕਲੱਬ ਦੇ ਪ੍ਰਧਾਨ ਸ. ਅਮਰਬੀਰ ਸਿੰਘ ਚਾਹਲ, ਸ੍ਰੀ ਕੇਸ਼ਵ ਬਹਿਲ ਸੀਨੀਅਰ ਰੋਟਰੇਅੀਨ, ਵਿਨੋਦ ਗੁਪਤਾ, ਦਿਨੇਸ਼ ਮਹਾਜਨ, ਸਾਰੰਗ ਗੁਪਤਾ, ਜਨਕ ਰਾਜ ਸ਼ਰਮਾਂ (ਸਾਰੇ ਰੋਟੇਰੀਅਨ) ਨੇ ਪੰਜਾਬ ਸਰਕਾਰ ਅਤੇ ਚੇਅਰਮੈਨ ਰਮਨ ਬਹਿਲ ਵੱਲੋਂ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਸ਼ੁਰੂ ਕੀਤੀ ਮੁਹਿੰਮ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਸਿਹਤ ਵਿਭਾਗ ਦਾ ਏਵੇਂ ਹੀ ਸਹਿਯੋਗ ਕਰਦੇ ਰਹਿਣਗੇ। ਸਿਹਤ ਬੀਮਾ ਯੋਜਨਾ ਦੇ ਕਾਰਡ ਹਾਸਲ ਕਰਨ ਲਾਭਪਤਾਰੀਆਂ ਨੇ ਵੀ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਅਤੇ ਚੇਅਰਮੈਨ ਸ੍ਰੀ ਰਮਨ ਬਹਿਲ ਦਾ ਧੰਨਵਾਦ ਕੀਤਾ ਹੈ।