ਗੁਰਦਾਸਪੁਰ, 8 ਮਈ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਕਣਕ ਦੀ ਖਰੀਦ, ਚੁਕਾਈ ਦੇ ਅਦਾਇਗੀ ਨਿਰੰਤਰ ਜਾਰੀ ਹੈ। ਜ਼ਿਲੇ ਅੰਦਰ ਖਰੀਦ ਕੀਤੀ ਕਣਕ ਦੀ ਚੁਕਾਈ ਤੇਜ਼ੀ ਨਾਲ ਕੀਤੀ ਜਾ ਰਹੀ ਹੈ। ਜ਼ਿਲ੍ਹਾ ਮੰਡੀ ਅਫਸਰ, ਕੁਲਜੀਤ ਸਿੰਘ ਨੇ ਜਾਣਕਾਰੀ ਨੇ ਦੱਸਿਆ ਕਿ ਜਿਲੇ ਅੰਦਰ ਕਿਸਾਨਾਂ ਦੇ ਖਾਤਿਅ ਵਿੱਚ 1200.46 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ 94 ਫੀਸਦ ਬਣਦੀ ਹੈ। ਮੰਡੀਆਂ ਵਿੱਚ 5, 26,334 ਮੀਟਰਕ ਟਨ ਕਣਕ ਦੀ ਆਮਦ ਵਿੱਚੋਂ 5, 26, 284 ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ ਤੇ ਮੰਡੀਆਂ ਵਿਚੋਂ 71 ਫੀਸਦ ਫਸਲ ਦੀ ਚੁਕਾਈ ਕੀਤੀ ਜਾ ਚੁੱਕੀ ਹੈ ਤੇ ਚੁਕਾਈ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦਾਣਾ ਮੰਡੀ ਬਟਾਲਾ ਸਮੇਤ ਜ਼ਿਲੇ ਦੀਆਂ ਮੰਡੀਆਂ ਵਿਖੇ ਫਸਲ ਦੀ ਖਰੀਦ ਤੇ ਚੁਕਾਈ ਨਿਰਵਿਘਨ ਜਾਰੀ ਹੈ ਅਤੇ ਕਿਸਾਨਾਂ ਨੂੰ ਅਦਾਇਗੀ ਨਿਸ਼ਚਿਤ ਸਮੇਂ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਪਨਗ੍ਰੇਨ, ਪਨਸਪ, ਮਾਰਕਫੈੱਡ, ਵੇਅਰਹਾਊਸ, ਐਫ.ਸੀ.ਆਈ ਤੇ ਵਪਾਰੀਆਂ ਵਲੋਂ ਫ਼ਸਲ ਦੀ ਖਰੀਦ ਕੀਤੀ ਜਾ ਰਹੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਾ ਆਵੇ, ਇਸ ਲਈ ਸਬੰਧਿਤ ਨਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ।