- ਸ਼ਿਵ ਸੈਨਾ (ਸਮਾਜਵਾਦੀ) ਦੇ ਜ਼ਿਲ੍ਹਾ ਪ੍ਰਧਾਨ ਵਿਜੈ ਪ੍ਰਭਾਕਰ ਆਪਣੇ ਕਈ ਪਰਿਵਾਰਾਂ ਸਮੇਤ ਆਮ ਆਦਮੀ ਵਿੱਚ ਸ਼ਾਮਲ
ਬਟਾਲਾ, 17 ਜੁਲਾਈ : ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ ਅਤੇ ਇਸ ਪਾਰਟੀ ਵਿੱਚ ਸਾਮਲ ਹੋਣ ਵਾਲੇ ਹਰ ਵਿਅਕਤੀ ਦਾ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਹਲਕਾ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸ਼ਿਵ ਸੈਨਾ (ਸਮਾਜਵਾਦੀ) ਦੇ ਜ਼ਿਲ੍ਹਾ ਪ੍ਰਧਾਨ ਵਿਜੈ ਪ੍ਰਭਾਕਰ ਤੇ ਉਨਾਂ ਦੇ ਕਈ ਪਰਿਵਾਰਾਂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਕੀਤਾ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਆਪ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਭਰਵਾਂ ਸਵਾਗਤ ਕਰਦੇ ਹਨ ਅਤੇ ਪਾਰਟੀ ਵਿੱਚ ਉਨਾਂ ਦਾ ਮਾਣ ਸਤਿਕਾਰ ਕੀਤਾ ਜਾਵੇਗਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿ ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂ/ਵਰਕਰ, ਦਿਨੋ-ਦਿਨ ਆਪ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਤੇ ਆਪ ਪਾਰਟੀ ਦਾ ਕਾਫਲਾ ਲਗਾਤਾਰ ਵੱਧ ਰਿਹਾ ਹੈ। ਉਨਾਂ ਅੱਗੇ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਕ੍ਰਮਵਾਰ ਦਿੱਲੀ ਤੇ ਪੰਜਾਬ ਸਰਕਾਰ ਵਲੋਂ ਲੋਕਹਿੱਤ ਵਿੱਚ ਵੱਡੇ ਇਤਿਹਾਸਕ ਫੈਸਲੇ ਲਏ ਗਏ ਹਨ ਅਤੇ ਪੂਰੇ ਦੇਸ਼ ਵਿੱਚ ਆਪ ਪਾਰਟੀ ਦਾ ਲੋਕ ਆਧਾਰ ਵਧਿਆ ਹੈ। ਪੰਜਾਬ ਸਰਕਾਰ ਦੇ ਵਿਕਾਸ ਕੰਮਾਂ ਦੀ ਗੱਲ ਕਰਦਿਆਂ ਉਨਾਂ ਦੱਸਿਆ ਕਿ ਮਹਿਜ 15 ਮਹੀਨਿਆਂ ਦੇ ਕਾਰਜਕਾਲ ਦੌਰਾਨ ਹਰੇਕ ਵਰਗ ਦੀ ਭਲਾਈ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ, ਜੋ ਪਹਿਲੀਆਂ ਸਰਕਾਰਾਂ ਕਰਨ ਵਿੱਚ ਅਸਫਲ ਰਹੀਆਂ ਹਨ। ਸਿੱਖਿਆ, ਸਿਹਤ, ਬਿਜਲੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਲੋਕ ਹਿੱਤ ਲਈ ਵੱਡੇ ਕਾਰਜ ਕੀਤੇ ਹਨ ਅਤੇ ਲੋਕਹਿੱਤ ਲਈ ਕਾਰਜ ਹੋਰ ਤੇਜ਼ੀ ਨਾਲ ਕੀਤੇ ਜਾਣਗੇ। ਬਟਾਲਾ ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਨੋਜਵਾਨ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਨੂੰ ਵਿਕਾਸ ਪੱਖੋ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ ਤੇ ਵਿਕਾਸ ਕਾਰਜਾਂ ਵਿੱਚ ਕਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਵੱਖ ਵੱਖ ਵਿਭਾਗਾਂ ਤੇ ਕਾਰਪੋਰੇਸ਼ਨ ਬਟਾਲਾ ਵਲੋਂ ਸ਼ਹਿਰ ਵਿੱਚ ਵਿਕਾਸ ਕੰਮ ਚੱਲ ਰਹੇ ਹਨ ਅਤੇ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਸੁੰਦਰੀਕਰਨ ਲਈ ਵਿਸ਼ੇਸ ਰਣਨੀਤੀ ਉਲੀਕੀ ਗਈ ਹੈ। ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ’ਤੇ ਸ਼ਿਵ ਸੈਨਾ (ਸਮਾਜਵਾਦੀ) ਦੇ ਜ਼ਿਲ੍ਹਾ ਪ੍ਰਧਾਨ ਵਿਜੈ ਪ੍ਰਭਾਕਰ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਅੰਦਰ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਕੀਤੇ ਜਾ ਰਹੇ ਹਨ, ਜੋ ਪਹਿਲਾਂ ਵੇਖਣ ਨੂੰ ਨਹੀਂ ਮਿਲੇ ਹਨ। ਇਸ ਮੌਕੇ ਬ੍ਰਾਹਮਣ ਸਭਾ ਪ੍ਰਧਾਨ ਨਿਸ਼ਕਾਮ ਸਮਾਜ ਸੇਵਾ ਸੁਸਾਇਟੀ ਨਰਿੰਦਰ ਵਰਮਾ, ਜ਼ਿਲ੍ਹਾ ਚੇਅਰਮੈਨ ਮਿੱਠੂ ਬਾਜਵਾ, ਵਾਈਸ ਪ੍ਰਧਾਨ ਹਰਪਾਲ ਸਿੰਘ, ਇੰਦਰਜੀਤ ਸਿੰਘ, ਅੰਕਿਤ ਪ੍ਰਭਾਕਰ, ਗੋਰਵ ਸ਼ਰਮਾ, ਲਵਲ ਮਹਾਜਨ, ਬਬਰ ਕੁਮਾਰ, ਪਿ੍ਰਥਵੀ ਪ੍ਰਕਾਸ਼, ਰਾਕੇਸ਼ ਕੁਮਾਰ, ਜਗਰੂਪ ਸਿੰਘ, ਸਾਹਿਲ ਸ਼ਰਮਾ, ਬਲਦੀਪ ਸਿੰਘ, ਸਿਮਰਜੀਤ ਸਿੰਘ, ਅਮਨ ਗਿੱਲ, ਵੰਸ਼ ਰਾਜਪੂਤ, ਚਾਂਦ ਕਪੂਰ, ਕਰਨ ਸ਼ਰਮਾ, ਸੁਰਤਦੀਪ, ਸਰਬਜੀਤ ਸਿੰਘ, ਗੋਪਾਲ ਸ਼ਰਮਾ, ਰਮੇਸ਼ ਕੁਮਾਰ, ਜਤਿੰਦਰ ਸ਼ਰਮਾ, ਸੋਨੂ, ਗੁਰਪ੍ਰੀਤ ਗੋਪੀ ਤੇ ਹੀਰਾ ਲਾਲ ਆਦਿ ਮੋਜੂਦ ਸਨ।