
- ਸਾਈਕਲ ਰੈਲੀ ਬਟਾਲਾ ਬਾਈਪਾਸ, ਸਰਕਾਰੀ ਹਾਈ ਸਕੂਲ ਚਾਹਲ ਕਲਾਂ ਰਾਹੀਂ ਹੁੰਦੀ ਹੋਈ ਰਾਇਲ ਹਾਕੀ ਅਕੈਡਮੀ ਖੇਲੋ ਇੰਡੀਆ ਸੈਂਟਰ ਵਿਚ ਸਮਾਪਤ ਹੋਈ
ਬਟਾਲਾ, 29 ਅਪ੍ਰੈਲ 2025 : 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸਾਈਕਲ ਰੈਲੀ ਖ਼ੇਲੋ ਇੰਡੀਆ ਦੇ ਖਿਡਾਰੀਆਂ ਵੱਲੋਂ ਕੱਢੀ ਗਈ, ਜੋ ਬਟਾਲਾ ਬਾਈਪਾਸ, ਸਰਕਾਰੀ ਹਾਈ ਸਕੂਲ ਚਾਹਲ ਕਲਾਂ ਰਾਹੀਂ ਹੁੰਦੀ ਹੋਈ ਰਾਇਲ ਹਾਕੀ ਅਕੈਡਮੀ ਖੇਲੋ ਇੰਡੀਆ ਸੈਂਟਰ ਵਿਚ ਸਮਾਪਤ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹੇ ਖੇਡ ਅਫਸਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲ੍ਹਾ ਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਵਿਰੁੱਧ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਜਿਸਦਾ ਲੋਕਾਂ ਵਲੋਂ ਹਾਂ ਪੱਖੀ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਗਿਆ ਹੈ ਕਿ ਉਹ ਆਪਣੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਵਿੱਚ ਆਪਣਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਸਮਾਜਿਕ ਬੁਰਾਈ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜ ਦੇ ਹਰੇਕ ਵਰਗ ਦਾ ਸਹਿਯੋਗ ਲੈ ਕੇ ਇਸ ਬੁਰਾਈ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਦ੍ਰਿੜ੍ਹ ਸੰਕਲਪ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੱਧ ਕੀਤਾ ਜਾ ਰਿਹਾ ਹੈ।