ਗੁਰਦਾਸਪੁਰ, 27 ਸਤੰਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ, ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਨਾਨਗਰ ਵੱਲੋਂ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ,ਡਾ. ਸੁਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਡਾ. ਬਲਜਿੰਦਰ ਸਿੰਘ ਬੈਂਸ ਬਲਾਕ ਖੇਤੀਬਾੜੀ ਅਫਸਰ ਦੀਨਾਨਗਰ ਅਤੇ ਰਜੇਸ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਸਰਕਲ ਝੜੋਲੀ ਦੀ ਦੇਖ ਰੇਖ ਹੇਠ ਪਿੰਡ ਪੰਡੋਰੀ ਬੈਂਸਾਂ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਡਾ. ਬਲਜਿੰਦਰ ਸਿੰਘ ਬੈਂਸ ਬਲਾਕ ਖੇਤੀਬਾੜੀ ਅਫਸਰ ਦੀਨਾਨਗਰ ਵਲੋਂ ਕਿਸਾਨਾ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਇਸ ਕੈਂਪ ਵਿੱਚ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਧਰਤੀ ਵਿਚਲਾ ਜੈਵਿਕ ਮਾਦਾ ਖਤਮ ਹੋ ਜਾਂਦਾ ਹੈ ਅਤੇ ਵਾਤਾਵਰਨ ਨੂੰ ਵੀ ਨੁਕਸਾਨ ਪਹੁੰਚਦਾ ਹੈ। ਇਸ ਤੋਂ ਬਾਅਦ ਰਜੇਸ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਵੱਲੋਂ ਆਪਣੇ ਕਿਸਾਨਾ ਨਾਲ ਆਪਣੇ ਵਿਚਾਰ ਸਾਂਝੇ ਕਰਦਿਆ ਕਿਹਾ ਕਿ ਖਰਚੇ ਘਟਾਉਣ ਲਈ ਸਰਫੇਸ ਸੀਡਰ ਨਾਲ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਪੀਐਮ ਕਿਸਾਨ ਸਨਮਾਨ ਨਿਧੀ ਯੋਜਨਾ ਸਕੀਮ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਏ.ਐਸ.ਆਈ ਪਵਨ ਕੁਮਾਰ, ਬਲਵਿੰਦਰ ਸਿੰਘ ,ਜਗਨ ਸਿੰਘ, ਮਾਲ ਵਿਭਾਗ ਤੋਂ ਪਟਵਾਰੀ ਅਤੇ ਸੀਡੀਪੀਓ ਦਫਤਰ ਦੇ ਕਰਮਚਾਰੀ ਵੀ ਸ਼ਾਮਿਲ ਹੋਏ l