- ਨਾਟਕਾਂ ਰਾਹੀ ਲੋਕਾਂ ਨੂੰ ਜਾਗਰੂਕ ਕਰਨਾ ਵਿਭਾਗ ਦਾ ਨਿਵੇਕਲਾ ਕਦਮ-ਪ੍ਰੀਤ ਕੋਹਲੀ
ਤਰਨਤਾਰਨ, 18 ਦਸੰਬਰ 2024 : ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦੇ ਨਿਰਦੇਸ਼ਾਂ ਤਹਿਤ ਯੁੁਵਕ ਸੇਵਾਵਾਂ ਦਫ਼ਤਰ ਤਰਨਤਾਰਨ ਨਾਲ ਸਬੰਧਤ ਨੌਜਵਾਨਾਂ ਦੇ ਕਲੱਬਾਂ ਲਈ ਜਾਗਰੂਕਤਾ ਨਾਟਕਾਂ ਦਾ ਮੰਚਨ ਕੀਤਾ ਜਾ ਰਿਹਾ ਹੈ । ਇਸੇ ਲੜੀ ਤਹਿਤ ਜ਼ਿਲੇ ਦੇ ਪਿੰਡ ਢੋਲਣ ਵਿੱਚ ਨਸ਼ਿਆਂ ਵਿਰੁੱਧ ਨਾਟਕ ਦਾ ਮੰਚਨ ਕੀਤਾ ਗਿਆ। ਬਾਬਾ ਸੰਤ ਖਾਲਸਾ ਯੁਵਕ ਸੇਵਾਵਾਂ ਕਲੱਬ ਢੋਲਣ ਦੇ ਮੈਂਬਰਾਂ ਦੀ ਮੱਦਦ ਨਾਲ ਲੋਕ ਕਲਾ ਮੰਚ ਦੇ ਕਲਾਕਾਰਾਂ ਵਲੋਂ ਨਸ਼ਿਆਂ ਵਿਰੁੱਧ ਨਾਟਕ ਦੀ ਪੇਸ਼ਕਾਰੀ ਦਿੱਤੀ ਗਈ, ਜਿਸ ਦੀ ਪਿੰਡ ਦੇ ਸਰਪੰਚ ਅਤੇ ਸਮੁੱਚੀ ਪੰਚਾਇਤ ਨੇ ਸ਼ਲਾਘਾ ਕੀਤੀ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤਰਨਤਾਰਨ ਦੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਪ੍ਰੀਤ ਕੋਹਲੀ ਨੇ ਦੱਸਿਆ ਕਿ ਵਿਭਾਗ ਵਲੋਂ ਨਸ਼ਿਆਂ ਵਿਰੁੱਧ ਪਿੰਡ ਪੱਧਰ 'ਤੇ ਜਾਗਰੂਕਤਾ ਪੈਦਾ ਕਰਨ ਦੀ ਮੁਹਿੰਮ ਤਹਿਤ ਨੁੱਕੜ ਨਾਟਕ ਕਰਵਾਏ ਜਾ ਰਹੇ ਹਨ, ਜਿਸ ਦੇ ਤਹਿਤ ਜ਼ਿਲ੍ਹੇ ਦੇ ਪਿੰਡ ਢੋਲਣ ਵਿੱਚ ਇਹ ਨਾਟਕ ਕਰਵਾਇਆ ਗਿਆ। ਇਸ ਸਮਾਗਮ ਵਿਚ ਪੁੱਜੇ ਜ਼ਿਲ੍ਹਾ ਤਰਨਤਾਰਨ ਦੇ ਕਿਸਾਨ ਵਿੰਗ ਦੇ ਪ੍ਰਧਾਨ ਗੁਰਦਾਸ ਸਿੰਘ ਵਲੋਂ ਨਾਟਕ ਖੇਡਣ ਦੇ ਉੱਦਮ ਦੀ ਸ਼ਲਾਘਾ ਕੀਤੀ ਗਈ ੳਥੇ ਹੀ ਨਸ਼ਾ ਵੇਚਣ ਵਾਲੇ ਦੀ ਪੁਲੀਸ ਨੂੰ ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖੇ ਜਾਣ ਬਾਰੇ ਦੱਸਿਆ ਗਿਆ। ਕਲੱਬ ਪ੍ਰਧਾਨ ਇੰਦਰਜੀਤ ਸਿੰਘ ਵਲੋਂ ਨਸ਼ੇ ਦੀ ਜਾਗਰੂਕਤਾ ਦੀ ਜਾਣਕਾਰੀ ਦਿੰਦਿਆ ਦੱਸਿਆ ਕਿ ਕੌਣ ਕੌਣ ਕਿਵੇਂ ਕਿਵੇਂ ਨਸ਼ਾ ਰੋਕਣ ਵਿੱਚ ਮੱਦਦ ਕਰ ਸਕਦੇ ਹਨ। ਸਮਾਗਮ ਦੇ ਅਖੀਰ ਵਿਚ ਪਿੰਡ ਦੇ ਸਰਪੰਚ ਨਿਸ਼ਾਨ ਸਿੰਘ ਨੇ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਓਥੇ ਹੀ ਨਸ਼ਾ ਵੇਚਣ ਵਾਲਿਆਂ ਖਿਲਾਫ ਇੱਕਜੁਟ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਕਲੱਬ ਮੈਂਬਰਾਂ ਨੇ ਕਲੱਬ ਸੱਕਤਰ ਪ੍ਰਿਤਪਾਲ ਸਿੰਘ ਅਤੇ ਖਜ਼ਾਨਚੀ ਗੁਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਪਿੰਡ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਖਿਲਾਫ਼ ਜਾਗਰੂਕ ਕਰਨ ਲਈ ਨਾਟਕ ਪੇਸ਼ ਕੀਤਾ। ਇਸ ਨਾਟਕ ਦੁਆਰਾ ਜਿੱਥੇ ਲੋਕਾਂ ਨੂੰ ਜਾਗਰੂਕ ਕੀਤਾ, ਓਥੇ ਹਾਜ਼ਰੀਨ ਦਾ ਧੰਨਵਾਦ ਕੀਤਾ। ਇਸ ਮੌਕੇ ਪਿੰਡ ਦੇ ਪਤਵੰਤੇ ਗੁਰਪ੍ਰੀਤ ਸਿੰਘ ਜੀ, ਗੁਰਲਾਲ ਸਿੰਘ, ਬਲਦੇਵ ਸਿੰਘ, ਜਰਨੈਲ ਸਿੰਘ, ਸੰਦੀਪ ਮਸੀਹ, ਜਿਸਨ,ਤੋਂ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।