ਅਣ-ਅਧਿਕਾਰਤ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ – ਜਿਲ੍ਹਾ ਟਾਊਨ ਪਲਾਨਰ ਅੰਮ੍ਰਿਤਸਰ 22 ਨਵੰਬਰ 2024 : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਥਾਣਾ ਕੰਬੋ ਦੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ....
ਮਾਝਾ
ਅੰਮ੍ਰਿਤਸਰ 22 ਨਵੰਬਰ 2024 : ਏ.ਡੀ.ਜੀ.ਪੀ.ਟ੍ਰੈਫਿਕ,ਸ਼੍ਰੀ ਏ.ਐੱਸ. ਰਾਏ ਸਾਹਿਬ ਅਤੇ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐੱਸ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਨੇ ਇੰਡੀਅਨ ਹੈਡ ਇੰਜਰੀ ਫਾਊਡੇਸ਼ਨ ਦਿੱਲੀ ਦੇ ਮੁਖੀ ਡਾ ਚਿਤਰਾ ਦੇ ਸਹਿਯੋਗ ਨਾਲ ਹੈਲਮੇਟ ਆਈ ਸੀ ਆਈ ਲਿਮਬਾਰਡ ਜਨਰਲ ਇੰਸ਼ੋਰੈਂਸ ਵਲੋ ਸਿਰ ਦੀ ਸੁਰੱਖਿਆ ਲਈ ਹੈਲਮੇਟ ਵੰਡੇ ਗਏ। ਬੱਚੇ....
ਅੰਮ੍ਰਿਤਸਰ 22 ਨਵੰਬਰ 2024 : ਪੰਜਾਬ ਸਟੇਟ ਟਰੇਡਰ ਕਮਿਸ਼ਨ ਦੇ ਮੈਂਬਰ ਸ੍ਰੀ ਸ਼ੀਤਲ ਜੁਨੇਜਾ ਨੇ ਦੱਸਿਆ ਕਿ ਵਪਾਰੀਆਂ ਦੀ ਮੰਗ ਉੱਤੇ ਪੰਜਾਬ ਸਰਕਾਰ ਨੇ ਸਾਲ 2017-18 ਦੇ ਵੈਟ ਅਸੈਸਮੈਂਟ ਕੇਸਾਂ ਲਈ ਸਮਾਂ ਸੀਮਾਂ ਜੋ ਕਿ ਇਸੇ ਮਹੀਨੇ ਖ਼ਤਮ ਹੋ ਰਹੀ ਸੀ ਨੂੰ 15 ਜਨਵਰੀ 2025 ਤੱਕ ਵਧਾ ਦਿੱਤਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਵਿੱਚ ਵਪਾਰੀਆਂ ਅਤੇ ਸਨਅਤਕਾਰਾਂ ਦੀ ਹਿੱਤਾਂ ਲਈ ਵਚਨਬੱਧ ਹੈ ਅਤੇ ਸਾਡੀ ਕੋਸ਼ਿਸ਼ ਹੈ ਕਿ ਵਪਾਰੀਆਂ ਨੂੰ ਕੰਮ ਕਰਨ ਲਈ ਸੁਖਾਵਾਂ ਮਾਹੌਲ ਦਿੱਤਾ ਜਾਵੇ। ਉਨਾਂ ਕਿਹਾ ਕਿ....
ਵਾਲਡ ਸਿਟੀ ਦੇ ਸੀਵਰੇਜ ਨੂੰ ਬਦਲਣ ਦੀ ਬਣਾਓ ਤਜਵੀਜ ਅੰਮ੍ਰਿਤਸਰ ਵਿਖੇ ਚਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜਾ ਸ਼ਹਿਰ ਵਿੱਚ ਸਾਫ਼ ਸਫਾਈ ਅਤੇ ਸਵੱਛ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ -ਧਾਲੀਵਾਲ ਅੰਮ੍ਰਿਤਸਰ 22 ਨਵੰਬਰ 2024 : ਅੰਮ੍ਰਿਤਸਰ ਸ਼ਹਿਰ ਵਿੱਚ ਵੱਖ ਵੱਖ ਵਿਭਾਗਾਂ ਦੇ ਚਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸ਼ਹਿਰ ਵਾਸੀਆਂ ਨੂੰ ਸਾਫ਼ ਸੁਥਰਾ....
ਕਲਾਨੌਰ, 22 ਨਵੰਬਰ 2024 : ਕਲਾਨੌਰ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ।ਮ੍ਰਿਤਕਾਂ ਦੀ ਪਛਾਣ ਲੱਖਾ ਸਿੰਘ ਅਤੇ ਚੰਨਣ ਸਿੰਘ ਵਜੋਂ ਹੋਈ ਹੈ। ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦਿਆ ਏਐਸਆਈ ਗੁਰਨਮਾ ਸਿੰਘ ਨੇ ਦੱਸਿਆ ਕਿ ਪਿੰਡ ਪਿੰਡੀ ਸੈਦਾਂ ਨੇੜੇ ਇੱਕ ਥਾਰ ਗੱਡੀ ਅਤੇ ਮੋਟਰਸਾਈਕਲ ਵਿਚਕਾਰ ਟੱਕਰ ਹੋ ਗਈ, ਜਿਸ ਕਾਰਨ ਲੱਖਾ ਸਿੰਘ (72) ਅਤੇ ਚੰਨਣ ਸਿੰਘ (62) ਵਾਸੀ ਪਿੰਡ ਬਖ਼ਤਪੁਰ ਜਖ਼ਮੀ ਹੋ ਗਏ, ਜਿੰਨਾਂ ਨੂੰ ਇਲਾਜ ਲਈ ਗੁਰਦਾਸਪੁਰ ਵਿਖੇ ਇੱਕ....
ਚੰਡੀਗੜ੍ਹ/ਅੰਮ੍ਰਿਤਸਰ, 22 ਨਵੰਬਰ 2024 : ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇੱਕ ਵਿਦੇਸ਼ੀ ਹੈਂਡਲਰ ਦੇ 6 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਘਟਨਾ ਬਾਰੇ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਜਾਣਕਾਰੀ ਸਾਂਝੀ ਕੀਤੀ ਹੈ।....
ਗਿਣਤੀ ਕੇਂਦਰਾਂ ਦੁਆਲੇ ਤਿੰਨ ਪਰਤੀ ਸੁਰੱਖਿਆ ਕਾਇਮ, 11 ਉਮੀਦਵਾਰ ਚੋਣ ਮੈਦਾਨ ਵਿੱਚ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਲਿਆ ਜਾਇਜ਼ਾ ਗੁਰਦਾਸਪੁਰ, 22 ਨਵੰਬਰ 2024 : ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਹੈ ਕਿ ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਦੀ ਗਿਣਤੀ ਕੱਲ 23 ਨਵੰਬਰ, 2024 ਨੂੰ ਸਵੇਰੇ 8 ਵਜੇ, ਸਥਾਨਕ ਸੁਖਜਿੰਦਰਾ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਵਿਖੇ ਸ਼ੁਰੂ ਹੋਵੇਗੀ। ਅੱਜ ਉਨ੍ਹਾਂ ਸੁਖਜਿੰਦਰਾ ਗਰੁੱਪ ਆਫ਼....
ਅੰਮ੍ਰਿਤਸਰ, 21 ਨਵੰਬਰ, 2024 : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਤਿੰਨ ਅਪਰੇਸ਼ਨਾਂ ਰਾਹੀਂ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਖਤਮ ਕੀਤਾ ਗਿਆ ਅਤੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 6.5 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ। ਇਸ ਦੇ ਨਾਲ ਹੀ ਇੱਕ ਮਾਮਲੇ ’ਚ 32 ਬੋਰ ਪਿਸਤੋਲ ਵੀ ਪੁਲਿਸ ਨੇ ਬਰਾਮਦ ਕੀਤੀ ਹੈ ਤੇ ਇਹਨਾਂ ਸਾਰੇ ਮਾਮਲਿਆਂ ’ਚ ਪੁਲਿਸ ਨੇ 5 ਆਰੋਪੀਆਂ ਨੂੰ ਵੀ ਗ੍ਰਿਫਤਾਰ ਕਰਨ ’ਚ ਸਫ਼ਲਤਾ ਹਾਸਿਲ ਕੀਤੀ ਹੈ।ਇਹ ਤਸਕਰੀ ਦਾ ਨੈੱਟਵਰਕ ਪਾਕਿਸਤਾਨ ਤੋਂ....
ਅੰਮ੍ਰਿਤਸਰ, 20 ਨਵੰਬਰ 2024 : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਿਵਾਸ ਅਸਥਾਨ ਉਤੇ ਸਿੰਘ ਸਾਹਿਬਾਨ ਦੀ ਮੀਟਿੰਗ ਹੋਈ। ਇਸ ਦੌਰਾਨ ਸਿੰਘ ਸਾਹਿਬਾਨ ਨੂੰ ਮਿਲ ਕੇ ਬਾਹਰ ਆਏ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਨ੍ਹਾਂ ਦੀ ਸਿੰਘ ਸਾਹਿਬਾਨ ਨਾਲ ਸ਼ਿਸ਼ਟਾਚਾਰਕ ਮੀਟਿੰਗ ਸੀ ਅਤੇ ਸੁਖਬੀਰ ਸਿੰਘ ਬਾਦਲ ਬਾਰੇ ਕੋਈ ਗੱਲ ਨਹੀਂ ਹੋਈ। ਮੀਟਿੰਗ ਉਪਰੰਤ ਗਿਆਨੀ ਹਰਪ੍ਰੀਤ ਸਿੰਘ ਅਤੇ ਬਲਵਿੰਦਰ ਸਿੰਘ....
ਵੀਡੀਓ ਵਾਇਰਲ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਪੜਤਾਲ ਲਈ ਭੇਜੇ ਗਏ ਪ੍ਰਚਾਰਕ ਅੰਮ੍ਰਿਤਸਰ, 20 ਨਵੰਬਰ 2024 : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨਕਲ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਮਾਰਨ ਵਾਲੀ ਵਾਇਰਲ ਹੋ ਰਹੀ ਵੀਡੀਓ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਪੜਤਾਲ ਦੇ ਆਦੇਸ਼ ਜਾਰੀ ਕੀਤੇ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੁੱਢਲੇ ਤੌਰ....
ਤਰਨ ਤਾਰਨ 20 ਨਵੰਬਰ 2024 : ਪ੍ਰਧਾਨ ਮੰਤਰੀ ਸੂਰਿਆ ਘਰ ਯੋਜਨਾ ਤਹਿਤ ਜਿਲ੍ਹਾ ਤਰਨ ਤਾਰਨ ਵਿੱਚ 5000 ਹਜ਼ਾਰ ਤੋਂ ਵੱਧ ਆਬਾਦੀ ਵਾਲੇ ਪਿੰਡ ਨੂੰ ਮਾਡਲ ਸੋਲਰ ਵਿਲੇਜ਼ ਦੇ ਤੌਰ ਤੇ ਵਿਕਸਿਤ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਸੋਲਰ ਊਰਜਾ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਰਾਹੁਲ ਆਈ. ਏ. ਐਸ. ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨਤਾਰਨ ਵਿਖੇ ਸਬੰਧਤ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ....
ਸਕੂਲਾਂ ਵਿੱਚ ਚਾਈਨਾ ਡੋਰ ਦੇ ਮਾਰੂ ਪ੍ਰਭਾਵਾਂ ਲਈ ਜਾਗਰੂਕਤਾ ਮੁਹਿੰਮ ਚਲਾਉਣ ਲਈ ਕੀਤੀ ਹਦਾਇਤ ਅੰਮ੍ਰਿਤਸਰ 20 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਵਿੱਚੋਂ ਚਾਈਨਾ ਡੋਰ ਦੀ ਵਿਕਰੀ ਬੰਦ ਕਰਨ ਲਈ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਨੂੰ ਪੁਲਿਸ ਨਾਲ ਮਿਲ ਕੇ ਦੁਕਾਨਾਂ ਦੀ ਨਿਰੰਤਰ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਿਲੇ ਦੇ ਸਮੂਹ ਉਪ ਮੰਡਲ ਮਜਿਸਟਰੇਟ ਨੂੰ ਜਾਰੀ ਕੀਤੇ ਗਏ ਪੱਤਰ ਵਿੱਚ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਹੈ ਕਿ ਅੰਮ੍ਰਿਤਸਰ ਜਿਲ੍ਹੇ....
5,10 ਅਤੇ 21 ਕਿਲੋਮੀਟਰ ਦੀ ਹੋਵੇਗੀ ਦੌੜ ਹਾਫ ਮੈਰਾਥਨ ਵਿੱਚ ਸਪੈਸ਼ਲ ਬੱਚੇ ਵੀ ਲੈਣਗੇ ਭਾਗ ਹਾਫ ਮੈਰਾਥਨ ਦੀ ਦੌੜ ਸਬੰਧੀ ਤਿਆਰੀਆਂ ਦਾ ਲਿਆ ਜਾਇਜਾ ਅੰਮ੍ਰਿਤਸਰ 20 ਨਵੰਬਰ 2024 : ਭਾਰਤੀ ਫੌਜ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 ਨਵੰਬਰ 2024 ਨੂੰ ਇੰਡੀਆ ਗੇਟ ਤੋਂ ਅਟਾਰੀ ਤੱਕ ਹਾਫ ਮੈਰਾਥਨ ਦੌੜ ਦਾ ਕਰਵਾਈ ਜਾਵੇਗੀ। ਇਸ ਸਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਹੋਏ ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ ਨੇ ਦੱਸਿਆ ਕਿ ਹਾਫ ਮੈਰਾਥਨ ਦੌੜ ਕਾਰਨ ਅਟਾਰੀ ਤੋਂ ਅੰਮ੍ਰਿਤਸਰ ਆਉਣ....
ਰੈਡ ਕਰੋਸ ਵੱਲੋਂ ਲੋੜਵੰਦ ਔਰਤ ਨੂੰ 25000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਅੰਮ੍ਰਿਤਸਰ 20 ਨਵੰਬਰ 2024 : ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਰੈਡ ਕ੍ਰਾਸ ਅੰਮ੍ਰਿਤਸਰ ਵੱਲੋਂ ਇੱਕ ਲੋੜਵੰਦ ਔਰਤ ਨੂੰ ਘਰ ਬਣਾਉਣ ਲਈ 25 ਹਜਾਰ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਦਿੰਦੇ ਹੋਏ ਕਿਹਾ ਕਿ ਰੈਡ ਕ੍ਰਾਸ ਅੰਮ੍ਰਿਤਸਰ ਨੇ ਹਰ ਲੋੜ ਵੇਲੇ ਅੱਗੇ ਹੋ ਕੇ ਲੋੜਵੰਦਾਂ ਦੀ ਮਦਦ ਕੀਤੀ ਹੈ । ਉਹਨਾਂ ਕਿਹਾ ਕਿ ਕਰੋਨਾ ਕਾਲ ਵੇਲੇ ਵੀ ਰੈਡ ਕ੍ਰਾਸ ਵੱਲੋਂ ਸਿਹਤ ਵਿਭਾਗ ਦੇ ਨਾਲ ਮਿਲ ਕੇ ਜਿੱਥੇ ਦਵਾਈਆਂ ਦੀ ਵੰਡ....
ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕ ਦੀ ਅਚਨਚੇਤ ਚੈਕਿੰਗ ਅੰਮ੍ਰਿਤਸਰ 20 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਅਚਨਚੇਤ ਆਮ ਆਦਮੀ ਕਲੀਨਿਕਾਂ ਦੀ ਜਾਂਚ ਕਰਦੇ ਹੋਏ ਗੋਪਾਲ ਨਗਰ ਟੈਂਕੀ ਵਾਲੇ ਪਾਰਕ ਵਿੱਚ ਬਣੀ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ। ਉਨਾਂ ਇਸ ਮੌਕੇ ਕਲੀਨਿਕ ਵਿੱਚ ਮੌਜੂਦ ਦਵਾਈ ਲੈਣ ਆਏ ਲੋਕਾਂ ਨਾਲ ਗੱਲਬਾਤ ਕਰਕੇ ਉਹਨਾਂ ਦੇ ਵਿਚਾਰ ਲਏ ਅਤੇ ਸਟਾਫ ਬਾਰੇ ਫੀਡ ਬੈਕ ਲਈ। ਇਸ ਮੌਕੇ ਉਹਨਾਂ ਕਲੀਨਿਕ ਦੇ ਸਟਾਫ ਨੂੰ ਮੁਖਾਤਿਬ ਹੁੰਦੇ ਕਿਹਾ ਕਿ ਇਹ ਕਲੀਨਿਕ....