ਮਾਝਾ

ਜ਼ਿਲ੍ਹੇ ਦੇ 72 ਆਮ ਆਦਮੀ ਕਲੀਨਿਕਾਂ ਵਿੱਚ 8 ਲੱਖ ਲੋਕਾਂ ਨੇ ਇਲਾਜ਼ ਕਰਵਾਇਆ ਹੈ : ਕੈਬਨਿਟ ਮੰਤਰੀ  ਈ.ਟੀ.ਓ
ਕੈਬਨਿਟ ਮੰਤਰੀ ਈ.ਟੀ.ਓ ਨੇ ਸਿਵਲ ਹਸਪਤਾਲ ਮਾਨਾਵਾਲਾ ਦੀ ਕੀਤੀ ਅਚਨਚੇਤ ਚੈਕਿੰਗ ਅੰਮ੍ਰਿਤਸਰ 3 ਅਗਸਤ 2024 : ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਦੇ ਨਾਲ ਨਾਲ ਸੂਬੇ ਦੇ ਲੋਕਾਂ ਲਈ ਸਿਹਤ ਕ੍ਰਾਂਤੀ ਵੀ ਲੈ ਕੇ ਆ ਰਹੀ ਹੈ ਜਿਸ ਦਾ ਮੁੱਖ ਉਦੇਸ਼ ਮੁਫ਼ਤ ਸਿੱਖਿਆ ਦੇ ਨਾਲ ਨਾਲ ਲੋਕਾਂ ਨੂੰ ਬੁਨਿਆਦੀ ਸਿਹਤ ਸਹੂਲਤਾਂ ਵੀ ਘਰ ਦੇ ਨੇੜੇ ਹੀ ਮੁਹਈਆ ਕਰਵਾਉਣਾ ਹੈ। ਇਨਾ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ....
ਫਿਰੋਜ਼ਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਗੈਸ ਲੀਕ ਹੋਣ ਕਾਰਨ ਵਾਪਰੇ ਹਾਦਸੇ ਦੇ ਪੀੜਤਾਂ ਦਾ ਇਲਾਜ ਕਰੇਗੀ ਸ਼੍ਰੋਮਣੀ ਕਮੇਟੀ : ਐਡਵੋਕੇਟ ਧਾਮੀ 
ਪੀੜਤਾਂ ਨਾਲ ਪ੍ਰਗਟਾਈ ਹਮਦਰਦੀ, ਜਾਂਚ ਦੇ ਜਾਰੀ ਕੀਤੇ ਨਿਰਦੇਸ਼ ਅੰਮ੍ਰਿਤਸਰ, 2 ਅਗਸਤ 2024 : ਫਿਰੋਜ਼ਪੁਰ ਦੇ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਬਜ਼ੀਦਪੁਰ ਵਿਖੇ ਗੈਸ ਸਿਲੰਡਰ ਲੀਕ ਹੋਣ ਕਰਕੇ ਅੱਗ ਲੱਗਣ ਨਾਲ ਝੁਲਸੇ ਕੁਝ ਸਕੂਲੀ ਬੱਚਿਆਂ ਤੇ ਦੋ ਹੋਰਨਾਂ ਦੇ ਜ਼ਖ਼ਮੀ ਹੋਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਹਾਦਸੇ ਦੇ ਪੀੜਤਾਂ ਦਾ ਇਲਾਜ ਸ਼੍ਰੋਮਣੀ ਕਮੇਟੀ ਕਰਵਾਏਗੀ। ਉਨ੍ਹਾਂ ਕਿਹਾ ਕਿ ਇਸ ਘਟਨਾ....
ਕੈਬਨਿਟ ਮੰਤਰੀ ਈਟੀਓ ਵੱਲੋਂ ਤਹਿਸੀਲ ਦਫਤਰ ਅਤੇ ਸੇਵਾ ਕੇਂਦਰ ਦੀ  ਚੈਕਿੰਗ
ਟੋਕਨ ਪ੍ਰਣਾਲੀ ਨੂੰ ਪਾਰਦਰਸ਼ੀ ਕਰਨ ਦੀ ਕੀਤੀ ਹਦਾਇਤ ਸੇਵਾ ਕੇਂਦਰ ’ਚ ਆਪਣਾ ਕੰਮ ਕਰਵਾਉਣ ਆਈ ਔਰਤ ਦੀ ਕੀਤੀ ਮਾਲੀ ਸਹਾਇਤਾ ਅੰਮ੍ਰਿਤਸਰ, 2 ਅਗਸਤ 2024 : ਅੱਜ ਸ੍ਰ ਹਰਭਜਨ ਸਿੰਘ ਈ:ਟੀ:ਓ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵੱਲੋਂ ਅਚਾਨਕ ਤਹਿਸੀਲ ਅੰਮ੍ਰਿਤਸਰ ਅਤੇ ਸੇਵਾ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਿਰ ਆਪਣੀ ਡਿਊਟੀ ਦੇ ਹਾਜਰ ਹੋਣ ਅਤੇ ਕੰਮ ਕਰਵਾਉਣ ਲਈ ਆਏ ਲੋਕਾਂ ਨੂੰ ਖੱਜਲ ਖੁਆਰ ਨਾ ਹੋਣ ਦੇਣ। ਈਟੀਓ ਨੇ ਇਸ ਮੌਕੇ....
ਡਿਪਟੀ ਕਮਿਸ਼ਨਰ ਨੇ ਸਬ ਡਵੀਜਨ ਬਾਬਾ ਬਕਾਲਾ ਦੇ ਦਫਤਰ ਦੀ ਕੀਤੀ ਚੈਕਿੰਗ
ਸਰਕਾਰੀ ਕਰਮਚਾਰੀਆਂ ਨੂੰ ਸਮੇਂ ਸਿਰ ਦਫਤਰ ਪਹੁੰਚਣ ਦੀ ਕੀਤੀ ਤਾਕੀਦ ਅੰਮ੍ਰਿਤਸਰ 2 ਅਗਸਤ 2024 : ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਸਬ ਡਵੀਜਨ ਦਫਤਰ ਬਾਬਾ ਬਕਾਲਾ ਅਤੇ ਤਹਿਸੀਲ ਦਫਤਰ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਸਮੇਂ ਸਿਰ ਦਫਤਰ ਪੁੱਜਣ ਅਤੇ ਕੰਮ ਕਰਵਾਉਣ ਲਈ ਆਏ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ। ਸ੍ਰੀ ਥੋਰੀ ਨੇ ਆਪਣਾ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ....
ਅੰਮ੍ਰਿਤਸਰ ਪੁਲਿਸ ਨੇ 3.5 ਕਿਲੋ ਹੈਰੋਇਨ, 1 ਲੱਖ ਦੀ ਡਰੱਗ ਮਨੀ ਅਤੇ ਇਕ ਮੋਟਰਸਾਈਕਲ ਸਮੇਤ ਨਸ਼ਾ ਤਸਕਰ ਗ੍ਰਿਫਤਾਰ  
ਅੰਮ੍ਰਿਤਸਰ, 1 ਅਗਸਤ 2024 : ਅੰਮ੍ਰਿਤਸਰ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਛੇਹਰਟਾ ਥਾਣਾ ਪੁਲਸ ਨੇ ਵੀਰਵਾਰ ਨੂੰ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ 3.5 ਕਿਲੋ ਹੈਰੋਇਨ, 1 ਲੱਖ ਰੁਪਏ ਦੀ ਡਰੱਗ ਮਨੀ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ। ਮੁਲਜ਼ਮ ਦਾ ਨਾਂ ਗੁਰਮੇਜ ਸਿੰਘ ਉਰਫ ਮੇਜਾ ਹੈ ਅਤੇ ਉਹ ਭਿੰਡੀਸੈਦਾ ਦਾ ਰਹਿਣ ਵਾਲਾ ਹੈ। ਇਸ ਮੁਲਜ਼ਮ ਖ਼ਿਲਾਫ਼ ਪਹਿਲਾਂ ਹੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਿੱਚ ਨਸ਼ਾ ਤਸਕਰੀ ਅਤੇ ਪਾਕਿਸਤਾਨੀ ਨਾਗਰਿਕ ਨੂੰ ਆਪਣੇ ਘਰ ਰੱਖਣ....
ਹਰਿਆਵਲ ਮੁਹਿੰਮ ਤਹਿਤ ਵੱਧ ਤੋਂ ਵੱਧ ਪੌਦੇ ਲਗਾਏ ਜਾਣ: ਚੇਅਰਮੈਨ ਦਿਲਬਾਗ ਸਿੰਘ 
ਫਸਲ ਵਿੱਚ ਸਰਵਪੱਖੀ ਕੀਟ ਪ੍ਰਬੰਧ ਅਪਣਾਉਣ ਦੀ ਲੋੜ: ਡਾ ਭੁਪਿੰਦਰ ਸਿੰਘ ਏਓ ਸਮੈਮ ਸਕੀਮ ਤਹਿਤ ਮਸ਼ੀਨਰੀ ਲੈਣ ਲਈ ਕਿਸਾਨ 13 ਅਗਸਤ ਤੱਕ ਆਨਲਾਈਨ ਅਪਲਾਈ ਕਰਨ। ਤਰਨਤਾਰਨ 01 ਅਗਸਤ 2024 : ਮੁੱਖ ਖੇਤੀਬਾੜੀ ਅਫਸਰ ਤਰਨ ਤਰਨ ਡਾ ਹਰਪਾਲ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ ਅਤੇ ਬਲਾਕ ਖੇਤੀਬਾੜੀ ਅਫਸਰ, ਪੱਟੀ ਡਾ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਸਭਰਾਂ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਇਕੱਤਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ ਭੁਪਿੰਦਰ ਸਿੰਘ ਏਓ ਨੇ ਕਿਹਾ ਕਿ ਬਾਸਮਤੀ....
ਰਾਜ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਕੈਬਨਿਟ ਮੰਤਰੀ ਧਾਲੀਵਾਲ
ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਕੈਬਨਿਟ ਮੰਤਰੀ ਧਾਲੀਵਾਲ ਨੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗੁਰਦਾਸਪੁਰ, 30 ਜੁਲਾਈ 2024 : ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ....
ਰਾਕਸਾ ਸਕਿਉਰਿਟੀ ਕੰਪਨੀ ਵੱਲੋਂ ਸਕਿਉਰਿਟੀ ਗਾਰਡ ਦੀ ਆਸਾਮੀ ਲਈ ਸੀ-ਪਾਈਟ ਡੇਰਾ ਬਾਬਾ ਨਾਨਕ ਵਿਖੇ ਇੰਟਰਵਿਊ 1 ਅਗਸਤ ਨੂੰ
ਗੁਰਦਾਸਪੁਰ, 30 ਜੁਲਾਈ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 01.08.2024 ਨੂੰ ਸੀ-ਪਾਈਟ ਸੈਂਟਰ, ਡੇਰਾ ਬਾਬਾ ਨਾਨਕ ਵਿਖੇ ਰਾਕਸਾ ਸਕਿਉਰਿਟੀ ਪ੍ਰਾਈਵੇਟ ਲਿਮ: ਕੰਪਨੀ ਵੱਲੋਂ ਸਕਿਉਰਿਟੀ ਗਾਰਡ ਦੀ ਆਸਾਮੀ ਲਈ....
02 ਅਗਸਤ ਨੂੰ ਪੰਚਾਇਤ ਭਵਨ, ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰ ਤੇ ਸਪਾਂਸਰਸ਼ਿਪ ਦਿਵਸ ਦਾ ਆਯੋਜਨ ਕੀਤਾ ਜਾਵੇਗਾ
ਸਿੰਗਲ ਪੇਰੈਂਟ ਬੱਚਿਆਂ ਦੇ ਸਪਾਂਸਰਸ਼ਿਪ ਸਕੀਮ ਲਈ ਫਾਰਮ ਭਰੇ ਜਾਣਗੇ ਗੁਰਦਾਸਪੁਰ, 30 ਜੁਲਾਈ 2024 : ਜ਼ਿਲ੍ਹਾ ਗੁਰਦਾਸਪੁਰ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਗੁਰਦਾਸਪੁਰ ਵੱਲੋਂ ਅਨਾਥ (ਜਿਹੜੇ ਬੱਚੇ ਮਾਤਾ ਪਿਤਾ ਤੋਂ ਵਾਂਝੇ ਹਨ) , ਸਿੰਗਲ ਪੇਰੈਂਟ (ਜਿਨ੍ਹਾਂ ਪਰਿਵਾਰਾਂ ਦੇ ਕਮਾਉਣ ਵਾਲਾ ਮੈਂਬਰ ਦੀ ਮੌਤ ਹੋ ਚੁੱਕੀ ਹੈ) ਜਾਂ ਜਿਨ੍ਹਾਂ ਦੇ ਮਾਤਾ ਪਿਤਾ ਨੂੰ ਲਾਇਲਾਜ ਬਿਮਾਰੀ ਹੈ ਦੇ ਬੱਚਿਆਂ ਦੀ ਸਿੱਖਿਆਂ ਅਤੇ ਸੰਭਾਲ ਲਈ ਵਿਭਾਗ ਦੀ ਸਪਾਂਸਰਸ਼ਿਪ ਸਕੀਮ ਰਾਹੀਂ 4000/- ਰੁਪਏ ਪ੍ਰਤੀ ਮਹੀਨਾ....
ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਵਿਸਥਾਰ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਮੁੱਖ ਮੰਤਰੀ ਪੰਜਾਬ ਨੂੰ ਲਿਖਿਆ ਪੱਤਰ 
ਅੰਮ੍ਰਿਤਸਰ, 30 ਜੁਲਾਈ 2024 : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਸਥਾਨਕ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਵਿਸਥਾਰ ਲਈ ਤਜਵੀਜ ਮੁੱਖ ਮੰਤਰੀ ਪੰਜਾਬ ਦੇ ਵਿਸ਼ੇਸ਼ ਮੁੱਖ ਸੈਕਟਰੀ ਨੂੰ ਭੇਜੀ ਹੈ। ਦੱਸਣ ਯੋਗ ਹੈ ਕਿ 25 ਜੁਲਾਈ ਨੂੰ ਜਲੰਧਰ ਵਿਖੇ ਮੁੱਖ ਮੰਤਰੀ ਪੰਜਾਬ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਇਹ ਮੁੱਦਾ ਉਠਾਇਆ ਸੀ ਕਿ ਜੇਕਰ ਅੰਮ੍ਰਿਤਸਰ ਹਵਾਈ ਅੱਡੇ ਦਾ ਵਿਸਥਾਰ ਕੀਤਾ ਜਾਵੇ ਤਾਂ ਇਹ ਸ਼ਹਿਰ ਅਤੇ ਇਲਾਕੇ ਦੇ ਵਿਕਾਸ ਵਿੱਚ ਵੱਡਾ....
ਵਿਧਾਇਕ ਡਾ. ਅਜੈ ਗੁਪਤਾ ਨੇ ਨਿਗਮ ਕਮਿਸ਼ਨਰ ਅਤੇ ਨਿਗਮ ਅਧਿਕਾਰੀਆਂ ਨਾਲ ਕੀਤੀ ਮੀਟਿੰਗ: ਸਫ਼ਾਈ, ਸੀਵਰੇਜ ਅਤੇ ਪੀਣ ਵਾਲੇ ਪਾਣੀ ਦੇ ਮੁੱਦੇ ਰਹੇ 
ਅੰਮ੍ਰਿਤਸਰ, 30 ਜੁਲਾਈ, 2024 : ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਪੈਨੋਰਮਾ ਵਿਖੇ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਅਤੇ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਮਾੜੀ ਸਫਾਈ ਵਿਵਸਥਾ, ਸੀਵਰੇਜ ਦੀ ਰੁਕਾਵਟ ਅਤੇ ਪੀਣ ਵਾਲੇ ਪਾਣੀ ਦੀ ਕਮੀ ਮੁੱਖ ਮੁੱਦੇ ਰਹੇ। ਇਸ ਦੇ ਨਾਲ ਹੀ ਚੱਲ ਰਹੇ ਵਿਕਾਸ ਕਾਰਜਾਂ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਸਫ਼ਾਈ ਵਿਵਸਥਾ ਸਬੰਧੀ ਤਿਆਰ ਕੀਤਾ ਮਾਸਟਰ ਪਲਾਨ ਸਫਾਈ....
ਸਿੱਖਾਂ ਖਿਲਾਫ਼ ਟਿਪਣੀ ਕਰਨ ਵਾਲੇ ਪੁਲਿਸ ਅਧਿਕਾਰੀ ਵਿਰੁੱਧ ਉੱਤਰ ਪ੍ਰਦੇਸ਼ ਸਰਕਾਰ ਕਰੇ ਤੁਰੰਤ ਕਾਰਵਾਈ : ਐਡਵੋਕੇਟ ਧਾਮੀ
ਅੰਮ੍ਰਿਤਸਰ, 30 ਜੁਲਾਈ 2024 : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਬੀਤੇ ਦਿਨੀ ਇੱਕ ਪੁਲਿਸ ਅਧਿਕਾਰੀ ਵੱਲੋਂ ਸਿੱਖਾਂ ਨੂੰ ਅੱਤਵਾਦੀ ਕਹਿ ਕੇ ਬੁਲਾਉਣ ਦੀ ਘਟਨਾ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸਿੱਖਾਂ ਦੀਆਂ ਕੁਰਬਾਨੀਆਂ ਬਦੌਲਤ ਹੀ ਭਾਰਤ ਦੇਸ਼ ਦਾ ਸੱਭਿਆਚਾਰ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਦੀ ਸਰਕਾਰ ਸਬੰਧਤ ਅਧਿਕਾਰੀ ਖਿਲਾਫ਼ ਸਖ਼ਤ ਕਾਰਵਾਈ ਕਰੇ। ਐਡਵੋਕੇਟ ਧਾਮੀ ਨੇ ਕਿਹਾ ਕਿ....
ਸ਼੍ਰੋਮਣੀ ਕਮੇਟੀ ਨੇ ਰਾਏ ਬੁਲਾਰ ਜੀ ਦੇ ਵੰਸ਼ਜਾਂ ਨੂੰ ਭਾਰਤ ਆਉਣ ਦਾ ਸੱਦਾ ਭੇਜਿਆ
ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਰਾਏ ਬੁਲਾਰ ਜੀ ਦੇ ਵੰਸ਼ਜਾਂ ਨੂੰ ਵੀਜ਼ਾ ਜਾਰੀ ਕਰੇ- ਐਡਵੋਕੇਟ ਧਾਮੀ ਅੰਮ੍ਰਿਤਸਰ, 29 ਜੁਲਾਈ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿੰਨ ਸ਼ਰਧਾਲੂ ਰਾਏ ਬੁਲਾਰ ਜੀ ਦੇ ਪਾਕਿਸਤਾਨ ਵਿੱਚ ਰਹਿੰਦੇ ਚਾਰ ਵੰਸ਼ਜ ਪਰਿਵਾਰਾਂ ਨੂੰ ਗੁਰੂ ਸਾਹਿਬ ਜੀ ਦੇ ਨਵੰਬਰ ਮਹੀਨੇ ਵਿੱਚ ਆ ਰਹੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਲਈ ਭਾਰਤ ਆਉਣ ਦਾ ਸੱਦਾ ਭੇਜਿਆ ਹੈ। ਰਾਏ ਬੁਲਾਰ ਜੀ ਦੇ....
ਮਾਤਾ ਚਿੰਤਪੁਰਨੀ ਤੋਂ ਮੱਥਟੇਕ ਕੇ ਵਾਪਸ ਆ ਰਹੇ ਸ਼ਰਧਾਲੂਆਂ ਦੀ ਗੱਡੀ ਨਾਲ ਵਾਪਰਿਆ ਹਾਦਸਾ, 2 ਦੀ ਮੌਤ
ਅੰਮ੍ਰਿਤਸਰ ਸਾਹਿਬ, 29 ਜੁਲਾਈ 2024 : ਮਾਤਾ ਚਿੰਤਪੁਰਨੀ ਤੋਂ ਨਤਮਸਤਕ ਹੋ ਵਾਪਸ ਪਰਤ ਰਹੀ ਸਰਧਾਲੂਆਂ ਦੀ ਇੱਕ ਗੱਡੀ ਨਾਲ ਵਾਪਰੇ ਹਾਦਸੇ ਵਿੱਚ 2 ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ਰਧਾਲੂਆਂ ਦੀ ਗੱਡੀ ਜਦੋਂ ਮੁੱਛਲ ਵਡੀ ਵਿਖੇ ਪੁੱਜੀ ਤਾਂ ਬੇਕਾਬੂ ਹੋ ਗਈ ਅਤੇ ਡਿਵਾਈਡਰ ਨਾਲ ਜਾ ਟਕਰਾਈ, ਜਿਸ ਕਾਰਨ ਦੋ ਨੌਜਵਾਨਾਂ ਦੀ ਮੌਕੇ ਤੇ ਮੌਤ ਹੋ ਗਈ ਅਤੇ ਇੱਕ ਗੰਭੀਰ ਜਖ਼ਮੀ ਹੋ ਗਿਆ। ਮੌਕੇ ‘ਤੇ ਪੁੱਜੇ ਥਾਣਾ ਖਲਚੀਆਂ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ....
ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪਾਵਰਕਾਮ ਦਫ਼ਤਰ ਗੁਰਦਾਸਪੁਰ ਦਾ ਅਚਨਚੇਤ ਦੌਰਾ
ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਖਪਤਕਾਰਾਂ ਦੇ ਕੰਮ ਪਹਿਲ ਦੇ ਅਧਾਰ 'ਤੇ ਕਰਨ ਦੀਆਂ ਹਦਾਇਤਾਂ ਦਿੱਤੀਆਂ ਗੁਰਦਾਸਪੁਰ, 29 ਜੁਲਾਈ 2024 : ਸੂਬੇ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਗੁਰਦਾਸਪੁਰ ਸਥਿਤ ਐੱਸ.ਈ. ਪਾਵਰਕਾਮ ਦੇ ਦਫ਼ਤਰ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਸ੍ਰੀ ਰਮਨ ਬਹਿਲ ਵੀ ਮੌਜੂਦ ਸਨ। ਆਪਣੇ ਦੌਰੇ ਦੌਰਾਨ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦਫ਼ਤਰੀ ਸਟਾਫ਼ ਦੀ ਹਾਜ਼ਰੀ ਚੈੱਕ ਕਰਨ ਦੇ ਨਾਲ ਉਨ੍ਹਾਂ ਦੇ ਕੰਮ-ਕਾਜ ਨੂੰ ਦੇਖਿਆ।....