ਅੰਮ੍ਰਿਤਸਰ, 9 ਜੂਨ : ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਖੁਫੀਆ ਸੂਹ ‘ਤੇ ਕਾਰਵਾਈ ਕਰਦਿਆਂ 2022 ਦੇ ਤਰਨ ਤਾਰਨ ਚਰਚ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਜਸਵਿੰਦਰ ਸਿੰਘ ਉਰਫ ਮੁਨਸ਼ੀ ਵਾਸੀ ਤਲਵੰਡੀ ਸੋਭਾ ਸਿੰਘ, ਜ਼ਿਲ੍ਹਾ ਤਰਨਤਾਰਨ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਮਲੇ ਨੂੰ ਸੁਲਝਾ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੇ ਕਬਜ਼ੇ....
ਮਾਝਾ

ਅੰਮ੍ਰਿਤਸਰ, 9 ਜੂਨ : ਲੋਕ ਸਭਾ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਨੇਤਾ ਕੁਲਦੀਪ ਸਿੰਘ ਧਾਲੀਵਾਲ ਲੋਕਾਂ ਦਾ ਧੰਨਵਾਦ ਕਰਨ ਲਈ ਪਹੁੰਚੇ ਸਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਵਰਕਰਾਂ ਨੇ ਮਨ ਦੀ ਭੜਾਸ ਬਾਹਰ ਕੱਢੀ। ਕਿਹਾ ਕਿ ਜੇਕਰ ਹਜੇ ਵੀ ਸਰਕਾਰ ਨਾ ਜਾਗੀ ਤਾਂ 2027 ਦੇ ਵਿੱਚ ਇੱਕ ਵੀ ਆਮ ਆਦਮੀ ਪਾਰਟੀ ਨੂੰ ਸੀਟ ਨਹੀਂ ਮਿਲੇਗੀ। ਕੇਂਦਰੀ ਹਲਕੇ ਦੇ ਵਿਧਾਇਕ ਡਾਕਟਰ ਅਜੇ ਗੁਪਤਾ ਨੇ ਕਿਹਾ ਕਿ ਸਾਡੇ ਵਲੰਟੀਅਰ ਕਹਿੰਦੇ ਸਨ ਕਿ ਅੱਜ ਵੀ ਥਾਣਿਆਂ ਦੇ ਵਿੱਚ ਕਾਂਗਰਸੀ-ਅਕਾਲੀ ਬੈਠੇ....

ਅੰਮ੍ਰਿਤਸਰ: 8 ਜੂਨ : ਬੀਐਸਐਫ ਖੁਫੀਆ ਵਿੰਗ ਦੁਆਰਾ ਪ੍ਰਾਪਤ ਇਨਪੁਟ ਦੇ ਆਧਾਰ 'ਤੇ ਬੀਐਸਐਫ ਤੇ ਕਸਟਮ ਵਿਭਾਗ ਨੇ ਅਟਾਰੀ ਇਲਾਕੇ 'ਚ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ 461 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਸੀਮਾ ਸੁਰੱਖਿਆ ਬਲ (BSF) ਦੇ ਅਧਿਕਾਰੀਆਂ ਤੇ ਕਸਟਮ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਨਾ ਮਿਲੀ ਸੀ ਕਿ ਪਾਕਿਸਤਾਨੀ ਸਮੱਗਲਰਾਂ ਨੇ ਡਰੋਨਾਂ ਰਾਹੀਂ ਇਸ ਇਲਾਕੇ 'ਚ ਕਿਧਰੇ ਡਰੋਨ ਦੀ ਖੇਪ ਸੁੱਟੀ ਹੈ। ਇਸ ਤੋਂ ਬਾਅਦ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨੇ ਇਲਾਕੇ 'ਚ ਸਰਚ ਅਭਿਆਨ ਚਲਾਇਆ ਤੇ ਕਰੀਬ ਦੋ....

ਅੰਮ੍ਰਿਤਸਰ, 8 ਜੂਨ : ਅੰਮ੍ਰਿਤਸਰ ਦੇ ਥਾਣਾ ਕੋਤਵਾਲੀ ਅਧੀਨ ਇਲਾਕੇ ਦੇ ਵਿੱਚ ਮਨੀ ਐਕਸਚੇਂਜਰ ਦੀ ਦੁਕਾਨ ਦੇ ਉੱਪਰ ਵੱਡੀ ਲੁੱਟ ਦੀ ਵਾਰਦਾਤ ਸਾਹਮਣੇ ਆਈ ਸੀ। ਅਤੇ ਉਸ ਦੇ ਵਿੱਚ 30 ਲੱਖ ਰੁਪਏ ਦੀ ਲੁੱਟ ਦੁਕਾਨ ਦੇ ਉੱਪਰ ਹੋਈ ਸੀ ਜਿਸ ਤੋਂ ਬਾਅਦ ਮਨੀ ਐਕਸਚੇਂਜਰ ਦੀ ਦੁਕਾਨ ਤੇ ਹੋਈ 30 ਲੱਖ ਦੀ ਲੁੱਟ ਦੇ ਸੰਬੰਧੀ ਥਾਣਾ ਈ ਡਵੀਜਨ ਵਿੱਚ ਮਾਮਲਾ ਦਰਜ ਕੀਤਾ ਗਿਆ ਪੁਲਿਸ ਟੀਮ ਵੱਲੋਂ ਮੁਕਦਮਾ ਦੀ ਤਫਤੀਸ਼ ਹਰ ਪਹਿਲੂ ਤੋਂ ਕਰਨ ਤੇ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ 24 ਘੰਟੇ ਅੰਦਰ....

ਅੰਮ੍ਰਿਤਸਰ, 8 ਜੂਨ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵਰਪਾਲ ਦੇ ਛੋਟੇ ਸਪੁੱਤਰ ਭਾਈ ਹਰਚਰਨਪ੍ਰੀਤ ਸਿੰਘ ਰਾਗੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਉਹ ਆਪਣੇ ਦੋਸਤ ਗੁਰਪ੍ਰੀਤ ਸਿੰਘ ਅਤੇ ਸਹੁਰੇ ਜਸਬੀਰ ਸਿੰਘ ਨਾਲ ਟਾਟਾ ਨਗਰ ਵੱਲ ਜਾ ਰਿਹਾ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗਿਆਨੀ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਹਰਚਰਨਪ੍ਰੀਤ ਸਿੰਘ 25 ਸਾਲ ਦਾ ਸੀ। ਉਹ ਆਪਣੇ ਪਿੱਛੇ ਪਤਨੀ ਗਗਨਪ੍ਰੀਤ ਕੌਰ....

ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਪਿੰਡ ਪੱਧਰ ਤੱਕ ਸਿੱਖੀ ਪ੍ਰਚਾਰ ਲਹਿਰ ਅਧੀਨ ਸਮਾਗਮ ਕਰਨ ਨੂੰ ਪ੍ਰਵਾਨਗੀ ਅੰਮ੍ਰਿਤਸਰ, 8 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਦਿਆਂ ਹਲਕਾ ਪੱਧਰ ’ਤੇ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤਹਿਤ ਪ੍ਰਚਾਰਕ ਜਥੇ ਹਰ ਪਿੰਡ ਵਿਚ ਜਾ ਕੇ ਸਿੱਖੀ ਦਾ ਪ੍ਰਚਾਰ ਕਰਨਗੇ ਅਤੇ ਹਲਕੇ ਵਿਚ ਹੋਣ ਵਾਲੇ ਅੰਮ੍ਰਿਤ ਸੰਚਾਰ ਲਈ ਸੰਗਤਾਂ ਨੂੰ ਤਿਆਰ ਕਰਨਗੇ। ਇਹ ਗੁਰਮਤਿ ਪ੍ਰਚਾਰ ਵਹੀਰ....

ਅੰਮ੍ਰਿਤਸਰ, 7 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੰਗਨਾ ਰਣੌਤ ਵੱਲੋਂ ਲਗਾਤਾਰ ਪੰਜਾਬ ਅਤੇ ਪੰਜਾਬੀਆਂ ਨੂੰ ਨਿਸ਼ਾਨੇ ਉੱਤੇ ਲੈ ਕੇ ਨਫ਼ਰਤੀ ਸੋਚ ਦਾ ਪ੍ਰਗਟਾਵਾ ਕਰਨਾ ਬੇਹੱਦ ਮੰਦਭਾਗਾ ਅਤੇ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਹਵਾਈ ਅੱਡੇ ’ਤੇ ਇੱਕ ਪੰਜਾਬੀ ਸੁਰੱਖਿਆ ਕਰਮੀ ਨਾਲ ਹੋਈ ਬਹਿਸਬਾਜੀ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਕੰਗਨਾ ਰਣੌਤ ਵੱਲੋਂ ਪੰਜਾਬੀਆਂ ਵਿਰੁੱਧ ਨਫ਼ਰਤੀ ਟਿੱਪਣੀ ਕਰਨਾ ਉਸਦੀ ਪੰਜਾਬ ਵਿਰੋਧੀ....

ਖਡੂਰ ਸਾਹਿਬ, 7 ਜੂਨ : ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਅ) ਤੋਂ ਚੋਣ ਲੜ ਚੁਕੇ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਅੱਜ ਭਾਈ ਜੀਵਨ ਸਿੰਘ (ਐਡਵੋਕੇਟ ਸੁਪਰੀਮ ਕੋਰਟ), ਭਾਈ ਦਵਿੰਦਰ ਸਿੰਘ ਅਤੇ ਆਪਣੇ ਹੋਰ ਸਾਥੀਆਂ ਸਮੇਤ ਭਾਈ ਅਮ੍ਰਿਤਪਾਲ ਸਿੰਘ ਦੇ ਪਿੰਡ ਜਲੁਪੁਰ ਖੇੜਾ ਵਿਖੇ ਉਹਨਾਂ ਦੇ ਗ੍ਰਹਿ ਪਹੁੰਚੇ ਅਤੇ ਉਹਨਾਂ ਦੇ ਪਿਤਾ ਸ. ਤਰਸੇਮ ਸਿੰਘ, ਮਾਤਾ ਬਲਵਿੰਦਰ ਕੌਰ ਅਤੇ ਹੋਰ ਪਰਿਵਾਰਿਕ ਮੈਂਬਰਾਂ ਨੂੰ ਭਾਈ ਅਮ੍ਰਿਤਪਾਲ ਸਿੰਘ ਦੇ ਹਲਕਾ ਖਡੂਰ....

ਦੋਹਾਂ ਜਥੇਦਾਰਾਂ ਨੇ ਬੁੱਢਾ ਦਲ ਦੇ ਮੁਖੀ ਨੂੰ ਕੀਤਾ ਸਨਮਾਨਤ ਅੰਮ੍ਰਿਤਸਰ:- 7 ਜੂਨ : ਸਿੱਖ ਕੌਮ ਦੇ ਸਰਵਉਚ ਮੀਰੀ ਪੀਰੀ ਦੇ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸਿੰਘ ਸਾਹਿਬ ਗਿ: ਸੁਲਤਾਨ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਬੀਤੇ ਕੱਲ ਨਿਹੰਗ ਸਿੰਘਾਂ ਦੀ ਮੁਖ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96....

ਬਟਾਲਾ, 6 ਜੂਨ : ਡਾ. ਸ਼ਾਇਰੀ ਭੰਡਾਰੀ, ਐਸਡੀਐਮ ਬਟਾਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਲਾਸਟਿਕ ਦੀ ਵਰਤੋਂ ਤੋ ਪ੍ਰਹੇਜ ਕਰਦੇ ਹੋਏ, ਵਾਤਾਵਰਣ ਦੇ ਬਚਾਉ ਵਿਚ ਰੁੱਖ ਲਗਾ ਕੇ ਆਪਣਾ ਕੀਮਤੀ ਯੋਗਦਾਨ ਪਾਉਣ। ਉਨਾਂ ਕਿਹਾ ਕਿ ਵਾਤਾਵਰਣ ਨੂੰ ਸ਼ੁੱਧ ਅਤੇ ਸਾਫ ਸੁਥਰਾ ਤੇ ਪ੍ਰਦੂਸ਼ਣ ਰਹਿਤ ਬਣਾਉਣਾਂ ਹਰੇਕ ਇਨਸਾਨ ਦਾ ਫਰਜ ਬਣਦਾ ਹੈ, ਇਸ ਲਈ ਹਰੇਕ ਇਨਸਾਨ ਦਾ ਫਰਜ ਹੈ ਕਿ ਉਹ ਵਧ ਤੋਂ ਵਧ ਬੂਟੇ ਲਗਾ ਕੇ ਵਾਤਾਵਰਣ ਦੀ ਸੁਰੱਖਿਆ ਵਿਚ ਆਪਣਾ ਯੋਗਦਾਨ ਪਾਵੇ। ਉਨਾਂ ਨੇ ਦੱਸਿਆ ਕਿ ਪਲਾਸਟਿਕ ਮਿੰਟਾਂ ਲਈ....

ਅੰਮ੍ਰਿਤਸਰ, 6 ਜੂਨ : ਹਰਿਮੰਦਰ ਸਾਹਿਬ ‘ਤੇ ਹੋਏ ਹਮਲੇ ਨੂੰ ਲੈ ਕੇ ਪੰਜਾਬ ‘ਚ ਸਾਕਾ ਨੀਲਾ ਤਾਰਾ ਦੀ 40ਵੀਂ ਬਰਸੀ ਮਨਾਈ ਜਾ ਰਹੀ ਹੈ। ਇਸ ਦੇ ਲਈ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਸਿੱਖ ਭਾਈਚਾਰੇ ਦੀ ਵੱਡੀ ਭੀੜ ਇਕੱਠੀ ਹੋਈ ਹੈ। ਇਸ ਦੌਰਾਨ ਲੋਕਾਂ ਨੇ ਹੱਥਾਂ ਵਿੱਚ ਤਲਵਾਰਾਂ ਫੜ ਕੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਏ। ਇੱਥੇ ਪੁੱਜੀ ਭੀੜ ਨੇ ਸਾਕਾ ਨੀਲਾ ਤਾਰਾ ਵਿੱਚ ਸ਼ਹੀਦ ਹੋਏ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਪੋਸਟਰ ਫੜੇ ਹੋਏ ਹਨਨ ਅਤੇ ਉਨ੍ਹਾਂ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਕੀਤੀ।....

ਮਲੇਰਕੋਟਲਾ, 5 ਜੂਨ : ਜ਼ਿਲ੍ਹਾ ਪੁਲਿਸ ਮਲੇਰਕੋਟਲਾ ਦੇ ਸੱਤ ਪੁਲਿਸ ਅਧਿਕਾਰੀਆਂ ਨੂੰ ਮਿਸ਼ਾਲੀ ਪੁਲਿਸ ਸੇਵਾਵਾਂ ਬਦਲੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਵਲੋਂ ਡੀ.ਜੀ.ਪੀ ਕੋਮੈਂਡੇਸ਼ਨ ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ। ਜਿਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਇਹ ਮਾਣਮੱਤਾ ਸਨਮਾਨ ਦਿੱਤਾ ਗਿਆ ਹੈ ਉਨ੍ਹਾਂ ਵਿਚ ਐਸ.ਐਸ.ਪੀ. ਮਲੇਰਕੋਟਲਾ ਡਾ. ਸਿਮਰਤ ਕੌਰ ਤੋਂ ਇਲਾਵਾ ਸੀ.ਆਈ.ਏ. ਮਾਹੋਰਾਣਾ ਦੇ ਇੰਚਾਰਜ ਇੰਸਪੈਕਟਰ ਹਰਜਿੰਦਰ ਸਿੰਘ, ਸਬ ਇੰਸਪੈਕਟਰ ਰਾਜਵੰਤ ਕੁਮਾਰ, ਹੌਲਦਾਰ ਪ੍ਰਭਜੋਤ ਸਿੰਘ, ਸੀਨੀ....

ਗੁਰਦਾਸਪੁਰ 6 ਜੂਨ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਪੀ.ਐਸ.ਪੀ.ਸੀ.ਐਲ. ਦਫ਼ਤਰ, ਫੋਕਲ ਪੁਆਇੰਟ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਸੁਖਵਿੰਦਰ ਸਿੰਘ ਨੂੰ ਵਿਜੀਲੈਂਸ ਬਿਊਰੋ ਨੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਲਾਈਨਮੈਨ ਨੂੰ ਬਲਕਾਰ ਸਿੰਘ ਵਾਸੀ ਫੈਜ਼ਪੁਰਾ, ਤਹਿਸੀਲ ਬਟਾਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ....

ਅੰਮ੍ਰਿਤਸਰ, 6 ਜੂਨ : ਜੂਨ 1984 ਦੇ ਘੱਲੂਘਾਰੇ ਦੇ ਸਾਲਾਨਾ ਸਮਾਗਮ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਾਂਗਰਸ ਹਕੂਮਤ ਵੱਲੋਂ ਸਿੱਖ ਕੌਮ ’ਤੇ 1984 ਦੇ ਜੂਨ ਮਹੀਨੇ ਵਿਚ ਕੀਤਾ ਗਿਆ ਜੁਲਮ ਕਦੇ ਨਹੀਂ ਭੁਲਾਇਆ ਜਾ ਸਕਦਾ। ਉਨ੍ਹਾਂ ਆਖਿਆ ਕਿ ਸਿੱਖ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਵਿਰੋਧੀ ਸ਼ਕਤੀਆਂ ਅਤੇ ਜਾਲਮ ਸਰਕਾਰਾਂ ਦੇ ਜੁਲਮ ਦਾ ਸਿੱਖ ਕੌਮ ਨੇ ਹਮੇਸ਼ਾ ਮੂੰਹ ਤੋੜ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੂਨ 1984 ਦੇ ਸ਼ਹੀਦ ਕੌਮ ਦਾ ਸਰਮਾਇਆ....

ਕੌਮੀ ਹੱਕਾਂ ਲਈ ਦਿੱਲੀ ਵੱਲ ਹੱਥ ਅੱਡਣ ਦੀ ਥਾਂ ਖਾਲਸਈ ਹਲੇਮੀ ਰਾਜ ਨੂੰ ਪ੍ਰਣਾਈ ਸਿੱਖ ਰਾਜਨੀਤੀ ਨੂੰ ਪ੍ਰਫੁੱਲਤ ਕਰਨ ਦੀ ਲੋੜ- ਗਿਆਨੀ ਰਘਬੀਰ ਸਿੰਘ ਅੰਮ੍ਰਿਤਸਰ, 6 ਜੂਨ : ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫੌਜੀ ਹਮਲੇ (ਘੱਲੂਘਾਰੇ) ਦੀ 40ਵੀਂ ਸਾਲਾਨਾ ਯਾਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਕੇ ਮਨਾਈ ਗਈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਰਾਗੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ....