ਅੰਮ੍ਰਿਤਸਰ, 12 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੇ ਇਤਿਹਾਸਕ ਮੌਕੇ ’ਤੇ ਸੰਗਤ ਨੂੰ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1699 ਨੂੰ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸੇ ਦੀ ਸਿਰਜਨਾ ਕਰਕੇ ਸਿੱਖ ਕੌਮ ਨੂੰ ਇਕ ਵਿਲੱਖਣ ਪਛਾਣ ਦੇਣ ਦੇ ਨਾਲ-ਨਾਲ ਸਵੈਮਾਣ ਨਾਲ ਜਿਊਣ ਦਾ ਰਾਹ....
ਮਾਝਾ

ਬਟਾਲਾ, 12 ਅਪ੍ਰੈਲ : ਮੈਡਮ ਅਸ਼ਵਨੀ ਗੋਟਿਆਲ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗੋਵਾਲ ਵਿਖੇ ਵਿਦਿਆਰਥੀਆਂ ਨੂੰ ਔਰਤਾਂ ਦੇ ਅਧਿਕਾਰਾਂ, ਸਾਈਬਰ ਕਰਾਈਮ, ਨਸ਼ਾਖੋਰੀ ਅਤੇ ਸਾਂਝ ਸੇਵਾਵਾਂ ਬਾਰੇ ਜਾਗਰੂਕ ਕੀਤਾ ਗਿਆ। ਜਾਗਰੂਕਤਾ ਸਮਾਗਮ ਦੌਰਾਨ ਦੱਸਿਆ ਗਿਆ ਕਿ ਨਸ਼ਿਆਂ ਦੀ ਵਿਆਪਕ ਵਰਤੋਂ ਸਮਾਜ ਲਈ ਇਕ ਬਹੁਤ ਗੰਭੀਰ ਚਿੰਤਾ ਦਾ ਵਿਸ਼ਾ ਹੈ, ਕਿਉਕਿ ਕਿਸੇ ਵੀ ਦੇਸ਼ ਦੇ ਚੰਗੇ ਭਵਿੱਖ ਲਈ ਉਸ ਦੀ ਤਰੱਕੀ ਦੇ ਰਾਹ ਵਿਚ ਨਸ਼ਾ....

ਬਟਾਲਾ, 12 ਅਪ੍ਰੈਲ : ਦਿਨੋ ਦਿਨ ਵੱਧ ਰਹੀ ਗਰਮੀ ਦੇ ਸੰਬੰਧ ਵਿੱਚ ਲੋਕਾਂ ਨੂੰ ਜਾਗਰੂਕ ਕਰਦਿਆ ਐਸ.ਐਮ. ਓ ਬਟਾਲਾ ਡਾ. ਰਵਿੰਦਰ ਸਿੰਘ ਨੇ ਦੱਸਿਆ ਕਿ ਗਰਮੀ ਦੀ ਤੇਜ਼ ਲਹਿਰ ਦੇ ਚੱਲਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਜਰੂਰਤ ਹੈ। ਉਨਾਂ ਦੱਸਿਆ ਕਿ ਗਰਮੀ ਅਤੇ ਲੂ ਤੋਂ ਪ੍ਰਭਾਵਿਤ ਹੋਣ ਨਾਲ ਡੀ ਹਾਈਡਰੇਸ਼ਨ, ਹੀਟ ਸਟਰੋਕ, ਬੁਖਾਰ, ਸਿਰਦਰਦ, ਉਲਟੀ, ਡਾਇਰੀਆ ਅਤੇ ਹੋਰ ਬਹੁਤ ਸਾਰੀਆਂ ਸਮੱਸਿਆਵਾ ਹੋ ਸਕਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਖਾਸ ਕਰਕੇ ਬਜੁਰਗਾਂ, ਬੱਚਿਆਂ ਅਤੇ ਪਹਿਲਾਂ ਤੋਂ ਹੀ ਕਿਸੇ ਬੀਮਾਰੀ....

ਅੰਮ੍ਰਿਤਸਰ 12 ਅਪ੍ਰੈਲ : ਅਗਾਮੀ ਲੋਕ ਸਭਾ ਚੋਣਾ 2024 ਦੇ ਮੱਦੇਨਜ਼ਰ ਅੱਜ ਸਵੀਪ ਗਤੀਵਿਧੀਆ ਤਹਿਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਅਤੇ ਸਹਾਇਕ ਰਿਟਰਨਿੰਗ ਅਫਸਰ-ਕਮ-ਵਧੀਕ ਕਮਿਸ਼ਨਰ, ਨਗਰ ਨਿਗਮ, ਅੰਮ੍ਰਿਤਸਰ ਸ਼੍ਰੀ ਸੁਰਿੰਦਰ ਸਿੰਘ ਦੇ ਆਦੇਸ਼ ਮੁਤਾਬਕ ਹਲਕਾ 19 ਅੰਮ੍ਰਿਤਸਰ ਦੱਖਣੀ ਵਿਖੇ ਸ.ਸ.ਸ. ਸਕੂਲ (ਲੜਕੇ) ਕੋਟ ਬਾਬਾ ਦੀਪ ਸਿੰਘ ਦੇ ਬੱਚਿਆ ਦੇ ਸਹਿਯੋਗ ਨਾਲ ਸਾਇਕਲ ਰੈਲੀ ਕਰਵਾਈ ਗਈ। ਇਸ ਰੈਲੀ ਦਾ ਮੁੱਖ ਉਦੇਸ਼ ਲੋਕਾਂ ਨੂੰ ਆਪਣੀ ਵੋਟ ਦੇ ਹੱਕ ਦੇ ਇਸਤੇਮਾਲ ਪ੍ਰਤੀ ਜਾਗਰੂਕ ਕਰਨਾ ਸੀ। ਇਸ....

ਅੰਮ੍ਰਿਤਸਰ 12 ਅਪ੍ਰੈਲ : ਜਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਅਤੇ ਸ੍ਰੀ ਨਿਕਾਸ ਕੁਮਾਰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 017 ਅੰਮ੍ਰਿਤਸਰ ਕੇਂਦਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਸਵੀਪ ਗਤੀਵਿਧੀਆਂ ਕਰਵਾਉਣੀਆਂ ਯਕੀਨੀ ਬਣਾਈਆਂ ਜਾ ਰਹੀਆਂ ਹਨ। ਸ੍ਰੀ ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਸਵੀਪ ਅੰਮ੍ਰਿਤਸਰ ਕੇਂਦਰੀ ਨੇ ਦੱਸਿਆ ਕਿ ਹਲਕੇ ਅਧੀਨ ਆਉਂਦੇ ਕਾਲਜਾਂ ਅਤੇ ਸੰਸਥਾਵਾਂ ਦੇ ਸਿਖਿਆਰਥੀਆਂ ਕੋਲੋਂ ਸਾਰੇ ਸਕੂਲਾਂ ਅਤੇ ਕਾਲਜਾਂ ਵਿੱਚ ਮਹਿੰਦੀ ਮੁਕਾਬਲੇ ਅਤੇ ਪੇਂਟਿੰਗ ਮੁਕਾਬਲੇ ਕਾਲਜਾਂ ਅਤੇ ਸੰਸਥਾਵਾਂ ਦੇ ਨੋਡਲ....

ਅੰਮ੍ਰਿਤਸਰ 12 ਅਪ੍ਰੈਲ : ਸਰੂਪ ਰਾਣੀ ਸਰਕਾਰੀ ਕਾਲਜ ਮਹਿਲਾ ਇਸਤਰੀਆਂ ਅੰਮ੍ਰਿਤਸਰ ਵਿਖੇ ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਦੀ ਯੋਗ ਅਗਵਾਈ ਹੇਠ ਪ੍ਰੋਗਰਾਮ ਆਯੋਜਕ ਪ੍ਰੋ. ਡਾ. ਸੁਨੀਲਾ ਸ਼ਰਮਾ ਅਤੇ ਡਾ. ਸਰਘੀ ਦੇ ਸਹਿਯੋਗ ਨਾਲ ਸਲਾਨਾ ਪੁਰਸਕਾਰ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਡਾ. ਹਰਜਿੰਦਰ ਸਿੰਘ ਡਿਪਟੀ ਡਾਇਰੈਕਟ ਉੱਚੇਰੀ ਸਿੱਖਿਆ, ਪੰਜਾਬ ਸਰਕਾਰ ਜੀ ਦਾ ਕਾਲਜ ਦੇ ਵਿਹੜੇ ਵਿੱਚ ਆਉਣ ਤੇ ਪ੍ਰਿੰਸੀਪਲ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ । ਪ੍ਰੋਗਰਾਮ ਦੀ ਸ਼ੁਰੂਆਤ....

ਅੰਮ੍ਰਿਤਸਰ 12 ਅਪੈ੍ਰਲ : ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਵਲੋ ਅੰਡਰ-19 ਅਤੇ ਅੰਡਰ-23 ਲੜਕਿਆਂ ਦੇ ਕ੍ਰਿਕਟ ਦੇ ਟਰਾਇਲ ਗਾਂਧੀ ਗਰਾਊਡ ਵਿਖੇ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਦੇ ਆਨਰੇਰੀ ਸਕੱਤਰ ਸ: ਆਈ.ਐਸ ਬਾਜਵਾ ਨੇ ਦੱਸਿਆ ਕਿ 18 ਅਪੈ੍ਰਲ 2024 ਨੂੰ ਬਾਅਦ ਦੁਪਿਹਰ 2 ਵਜੇ ਅੰਡਰ-23 ਲੜਕੇ ਦੇ ਟਰਾਇਲ ਹੋਣਗੇ। ਉਨ੍ਹਾਂ ਦੱਸਿਆ ਕਿ ਜਿੰਨ੍ਹਾਂ ਖਿਡਾਰੀਆਂ ਨੇ ਇੰਨ੍ਹਾਂ ਟਰਾਇਲਾਂ ਦੇ ਵਿਚ ਭਾਗ ਲੈਣਾ ਹੈ ਦੀ ਜਨਮ ਤਰੀਕ ਦੀ ਕੱਟ ਆਫ ਮਿਤੀ 1 ਸਤੰੰਬਰ....

ਅੰਮ੍ਰਿਤਸਰ 12 ਅਪ੍ਰੈਲ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ 13 ਅਪ੍ਰੈਲ ਦਿਨ ਸ਼ਨੀਵਾਰ ਅਤੇ 14 ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਤੋਂ 4:00 ਵਜੇ ਤੱਕ ਸਪੈਸ਼ਲ ਕੰਪੇਨ ਸ਼ੁਰੂ ਕਰਕੇ ਬਾਕੀ ਰਹਿੰਦੇ ਅਲੀਜੀਬਲ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇਗੀ। ਇਸ ਸਬੰਧੀ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਘਰ ਘਰ ਜਾ....

ਬ੍ਰਹਮਪੁਰਾ ਨੇ ‘ਆਪ’, ਕਾਂਗਰਸ ਅਤੇ ਭਾਜਪਾ ਦੀ ਕੀਤੀ ਨਿੰਦਾ; ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਨੂੰ ਸਮਰਥਨ ਦੇਣ ਦੀ ਅਪੀਲ
ਬ੍ਰਹਮਪੁਰਾ ਨੇ ‘ਆਪ’, ਕਾਂਗਰਸ ਅਤੇ ਭਾਜਪਾ ਨੂੰ ਕਿਸਾਨ ਅਤੇ ਸਿੱਖ ਵਿਰੋਧੀ ਕਰਾਰ ਦਿੱਤਾ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਵੱਲੋਂ ਭਾਜਪਾ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੀ ਨਿਖੇਧੀ ਬ੍ਰਹਮਪੁਰਾ ਵੱਲੋਂ ਪੰਜਾਬ ਦੀਆਂ ਲੋਕ ਸਭਾ ਚੋਣਾਂ ‘ਚ ਵਿਰੋਧੀ ਪਾਰਟੀਆਂ ਨੂੰ ਨਕਾਰਨ ਲਈ ਨਾਗਰਿਕਾਂ ਨੂੰ ਅਪੀਲ ਤਰਨ ਤਾਰਨ 11 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਇਕ ਸਪਸ਼ਟ ਸ਼ਬਦਾਂ ਦੇ ਅਰਥ ਵਿਚ ਪ੍ਰੈਸ ਬਿਆਨ ਜਾਰੀ ਕਰਦਿਆਂ ਆਮ....

ਅੰਮ੍ਰਿਤਸਰ, 11 ਅਪ੍ਰੈਲ : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ਦੌਰਾਨ, ਕਸਟਮ ਵਿਭਾਗ ਨੇ ਵੱਖ-ਵੱਖ ਮੁੱਲਾਂ ਦੀਆਂ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਹੈ। ਸੀਆਈਐਸਐਫ ਦੁਆਰਾ ਯਾਤਰੀਆਂ ਦੇ ਸਮਾਨ ਦੀ ਸੁਰੱਖਿਆ ਜਾਂਚ ਦੌਰਾਨ ਐਕਸ-ਰੇ ਵਿੱਚ ਕਰੰਸੀ ਵਰਗੀਆਂ ਸ਼ੱਕੀ ਵਸਤੂਆਂ ਵੇਖੀਆਂ ਗਈਆਂ। ਯਾਤਰੀ ਨੂੰ ਬਾਅਦ ਵਿੱਚ ਅਗਲੀ ਕਾਰਵਾਈ ਲਈ ਕਸਟਮ ਅਧਿਕਾਰੀਆਂ ਦੇ ਹਵਾਲੇ ਕਰ ਦਿੱਤਾ ਗਿਆ। ਜਾਂਚ ਦੌਰਾਨ ਵੱਖ-ਵੱਖ ਮੁੱਲਾਂ ਦੀ ਵਿਦੇਸ਼ੀ ਕਰੰਸੀ ਮਿਲੀ। ਦੱਸਿਆ ਜਾ....

ਫਤਿਹਗੜ੍ਹ ਚੂੜੀਆਂ (ਬਟਾਲਾ), 10 ਅਪ੍ਰੈਲ : ਮੈਡਮ ਅਸ਼ਵਨੀ ਗੋਟਿਆਲ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵਲੋਂ ਸਾਂਝ ਕੇਂਦਰ ਫਤਿਹਗੜ੍ਹ ਚੂੜੀਆਂ ਵਿਖੇ ਨਸ਼ਾਖੋਰੀ, ਸਾਈਬਰ ਕਰਾਈਮ, ਔਰਤਾਂ ਦੇ ਅਧਿਕਾਰਾਂ ਅਤੇ ਸਾਂਝ ਸੇਵਾਵਾਂ ਬਾਰੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਜਾਗਰੂਕਤਾ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਦਿਆਂ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨਾਂ ਕਿਹਾ ਕਿ ਨਸ਼ਿਆਂ ਤੋਂ ਪੀੜਤ ਵਿਅਕਤੀ ਨਾਲ ਹਮਦਰਦੀ ਦਾ....

ਅੰਮ੍ਰਿਤਸਰ 10 ਅਪੈ੍ਰਲ : ਅੰਮ੍ਰਿਤਸਰ ਅੰਡਰ 23 ਟੀਮ ਨੇ ਪੰਜਾਬ ਰਾਜ ਅੰਤਰ ਜ਼ਿਲ੍ਹਾ ਅੰਡਰ 23 ਟੂਰਨਾਮੈਂਟ ਦਾ ਸੈਮੀ ਫਾਈਨਲ ਮੈਚ ਜਿੱਤ ਕੇ ਬਰਨਾਲਾ ਨੂੰ ਪਾਰੀ ਅਤੇ 339 ਦੌੜਾਂ ਨਾਲ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਅੰਮ੍ਰਿਤਸਰ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਅੰਮ੍ਰਿਤਸਰ 676 ਦਾ ਸਕੋਰ ਆਲ ਆਊਟ ਹੋ ਗਿਆ। ਕਪਤਾਨ ਸਲਿਲ ਅਰੋੜਾ ਨੇ 126 ਦੌੜਾਂ, ਸਾਹਿਲ ਸ਼ਰਮਾ ਨੇ 122 ਦੌੜਾਂ ਅਤੇ ਵਰਿੰਦਰ ਸਿੰਘ ਲੋਹਟ ਨੇ 110 ਦੌੜਾਂ ਬਣਾਈਆਂ। ਪਰਜੋਤ ਸਿੰਘ....

ਅੰਮ੍ਰਿਤਸਰ 10 ਅਪ੍ਰੈਲ : ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)ਸ਼੍ਰੀ ਨਿਕਾਸ ਕੁਮਾਰ ਨੇ ਕਿਹਾ ਹੈ ਕਿ ਅਗਾਮੀ ਵਿਧਾਨਸਭਾ ਚੋਣਾਂ ਵਿੱਚ ਆਮ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਜਿਲ੍ਹਾ ਪ੍ਰਸ਼ਾਸਨ ਵਲੋਂ ਹਰ ਵੋਟਰ ਤੱਕ ਪਹੁੰਚ ਕੀਤੀ ਜਾ ਰਹੀ ਹੈ ਅਤੇ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਸਾਰੇ ਜਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਲਗਾਤਾਰ ਜਾਰੀ ਹਨ। ਸ੍ਰੀ ਨਿਕਾਸ ਕੁਮਾਰ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲ੍ਹਾ ਪੱਧਰੀ ਸਵੀਪ ਕੋਰ ਕਮੇਟੀ ਦੀ ਬੈਠਕ....

ਜ਼ਿਲੇ੍ਹ ਦੀਆਂ 57 ਮੰਡੀਆਂ ਵਿਚ ਹੋਵੇਗੀ ਕਣਕ ਦੀ ਖਰੀਦ — ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕੀ ਕਣਕ ਮੰਡੀਆਂ ਵਿੱਚ ਲਿਆਉਣ ਦੀ ਅਪੀਲ, 12 ਫੀਸਦੀ ਤੋਂ ਵੱ¤ਧ ਨਹੀਂ ਹੋਣੀ ਚਾਹੀਦੀ ਨਮੀ ਅੰਮ੍ਰਿਤਸਰ, 10 ਅਪ੍ਰੈਲ : ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਮਿਤੀ 1 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ। ਜਿਸ ਲਈ ਜਿਲ੍ਹੇ ਵਿੱਚ ਵੀ ਖਰੀਦ ਪ੍ਰਬੰਧ ਨੇਪਰੇ ਚਾੜ੍ਹੇ ਜਾ ਚੁੱਕੇ ਹਨ ਅਤੇ ਜਿਲ੍ਹੇ ਵਿਚ ਕਣਕ ਦੀ ਖਰੀਦ ਲਈ 57 ਮੰਡੀਆਂ ਬਣਾਈਆਂ ਗਈਆਂ ਹਨ,ਜਿਸ ਵਿਚ ਮੁੱਖ ਯਾਰਡ 8, ਸਬ ਯਾਰਡ 11....

1525 ਵਿੱਚੋਂ 596 ਸ਼ਰਧਾਲੂਆਂ ਨੂੰ ਵੀਜੇ ਨਾ ਦੇਣੇ ਮੰਦਭਾਗੀ ਕਾਰਵਾਈ- ਸਕੱਤਰ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ, 10 ਅਪ੍ਰੈਲ : ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 929 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜਥਾ 13 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ। ਸ਼੍ਰੋਮਣੀ ਕਮੇਟੀ ਵੱਲੋਂ 1525 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ....