ਮਾਝਾ

ਪੁਲਿਸ ਨੇ ਨਾਕੇਬੰਦੀ ਦੌਰਾਨ 28 ਕਰੋੜ ਦੀ ਹੈਰੋਇਨ ਅਤੇ 20 ਜਿੰਦਾ ਕਾਰਤੂਸ ਫੜੇ, ਦੋਸ਼ੀ ਫਰਾਰ
ਅਜਨਾਲਾ, 23 ਦਸੰਬਰ : ਅਜਨਾਲਾ ਦੇ ਪਿੰਡ ਭਿੰਡੀ ਸੈਦਾ ਵਿੱਚ ਪੁਲਿਸ ਨੇ ਨਾਕੇਬੰਦੀ ਦੌਰਾਨ 28 ਕਰੋੜ ਰੁਪਏ ਦੀ ਹੈਰੋਇਨ ਅਤੇ 20 ਜਿੰਦਾ ਕਾਰਤੂਸ ਫੜੇ ਗਏ ਹਨ, ਜਦਕਿ ਦੋਸ਼ੀ ਮੌਕੇ ਤੋਂ ਫਰਾਰ ਹੋਣ ‘ਚ ਕਾਮਯਾਬ ਹੋ ਗਿਆ। ਪੁਲਿਸ ਨੇ ਅਣਪਛਾਤੇ ਨੌਜਵਾਨ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਭਿੰਡੀ ਸੈਦਾ ਥਾਣਾ ਇੰਚਾਰਜ ਅਗਿਆਪਾਲ ਸਿੰਘ ਨੇ ਦੱਸਿਆ ਕਿ ਐਸਐਸਪੀ ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ਸਬੰਧੀ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ....
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਣਗੇ ਵਿਸ਼ਾਲ ਸਮਾਗਮ
10 ਜਨਵਰੀ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਆਰੰਭ ਕੀਤਾ ਜਾਵੇਗਾ ਨਗਰ ਕੀਰਤਨ ਅੰਮ੍ਰਿਤਸਰ, 23 ਦਸੰਬਰ : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪੰਥਕ ਜਾਹੋ ਜਲਾਲ ਨਾਲ ਮਨਾਇਆ ਜਾਵੇਗਾ। ਇਸ ਸਬੰਧ ਵਿਚ 15 ਤੋਂ 17 ਜਨਵਰੀ 2024 ਤੱਕ ਵਿਸ਼ੇਸ਼ ਤੌਰ ’ਤੇ ਗੁਰਮਤਿ ਸਮਾਗਮ ਆਯੋਜਤ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ....
ਸ਼ਹੀਦੀ ਦਿਹਾੜਿਆਂ ਦੌਰਾਨ ਮੁੱਖ ਮੰਤਰੀ ਮਾਨ ਵੱਲੋਂ ਮਾਤਮੀ ਬਿਗਲ ਦੇ ਫੈਸਲੇ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਇਤਰਾਜ਼
ਸਾਹਿਬਜ਼ਾਦਿਆਂ ਦੀ ਸ਼ਹਾਦਤ ਮਾਤਮ ਜਾਂ ਸੋਗ ਦਾ ਨਹੀਂ ਸਗੋਂ ਚੜ੍ਹਦੀ ਕਲਾ ਦਾ ਪ੍ਰਤੀਕ : ਐਡਵੋਕੇਟ ਧਾਮੀ ਅੰਮ੍ਰਿਤਸਰ, 23 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੌਰਾਨ 27 ਦਸੰਬਰ ਨੂੰ ‘ਮਾਤਮੀ ਬਿਗਲ’ ਵਜਾਉਣ ਦੇ ਕੀਤੇ ਫੈਸਲੇ ਨੂੰ ਗੁਰਮਤਿ ਮਰਯਾਦਾ ਦੇ ਵਿਰੁੱਧ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ....
ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਦੂਸਰੀ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਦਿੱਤੀ ਹਰੀ ਝੰਡੀ
ਸੰਗਤਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਕਰਵਾਏ ਜਾਣਗੇ ਦਰਸ਼ਨ ਸ੍ਰੀ ਹਰਗੋਬਿੰਦਪੁਰ ਸਾਹਿਬ,23 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਮੁਫ਼ਤ ਤੀਰਥ ਯਾਤਰਾ ਤਹਿਤ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵੱਲੋਂ ਦੂਸਰੀ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ, ਸ ਭਗਵੰਤ ਸਿੰਘ ਮਾਨ ਵੱਲੋਂ....
ਬਟਾਲਾ ਸ਼ਹਿਰ ਅੰਦਰ ਮਹਿਜ 18 ਮਹਿਨਿਆਂ ਵਿੱਚ ਰਿਕਾਰਡ ਵਿਕਾਸ ਕਾਰਜ ਜਾਰੀ-ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਨੇ ਇਕੱਲੇ -ਇਕੱਲੇ ਵਿਕਾਸ ਕਾਰਜਾਂ ਤੋਂ ਕਰਵਾਇਆ ਜਾਣੂੰ ਕਿਹਾ-ਇਹ ਤਾਂ ਅਜੇ ਸ਼ੁਰੂਆਤ ਹੈ, ਵਿਕਾਸ ਪੱਖੋ ਬਟਾਲਾ ਸ਼ਹਿਰ ਨੂੰ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ ਬਟਾਲਾ, 23 ਦਸੰਬਰ : ਬਟਾਲਾ ਦੇ ਨੋਜਵਾਨ ਤੇ ਅਗਾਂਹਵਧੂ ਸੋਚ ਰੱਖਣ ਵਾਲੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਅੰਦਰ ਰਿਕਾਰਡ ਵਿਕਾਸ ਕੰਮ ਕਰਵਾਏ ਜਾ ਰਹੇ ਹਨ ਅਤੇ ਸ਼ਹਿਰ ਵਾਸੀ ਕਰਵਾਏ ਜਾ ਰਹੇ ਕੰਮਾਂ ਦੀ ਹਾਮੀ ਭਰ ਰਹੇ ਹਨ। ਉਨਾਂ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ‘....
ਅਬਾਦ ਖੇਡ ਟੂਰਨਾਮੈਂਟ ਵਿੱਚ ਵੱਖ-ਵੱਖ ਖੇਡਾਂ ਦੇ ਮੁਕਾਬਲੇ ਜਾਰੀ
ਹਾਕੀ ਅਤੇ ਫੁੱਟਬਾਲ ਦੀਆਂ ਟੀਮਾਂ ਦੇ ਸੈਮੀਫਾਈਨਲ ਮੈਚ ਮੁਕੰਮਲ ਹੋਏ ਗੁਰਦਾਸਪੁਰ, 23 ਦਸੰਬਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ ਨਾਲ ਜੋੜਨ ਦੇ ਮਕਸਦ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਅਤੇ ਅਖਿਲ ਭਾਰਤੀਯ ਅਗਰਵਾਲ ਸੰਮੇਲਨ, ਪੰਜਾਬ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ‘ਅਬਾਦ ਖੇਡ ਟੂਰਨਾਮੈਂਟ’ ਦੇ ਵੱਖ-ਵੱਖ ਖੇਡਾਂ ਦੇ ਮੁਕਾਬਲੇ ਜਾਰੀ ਹਨ। ਜ਼ਿਲ੍ਹਾ ਖੇਡ ਅਫ਼ਸਰ....
ਸਾਰੇ ਸੇਵਾ ਕੇਂਦਰਾਂ ’ਚ 25 ਦਸੰਬਰ ਨੂੰ ਰਹੇਗੀ ਛੁੱਟੀ - ਡਿਪਟੀ ਕਮਿਸ਼ਨਰ
ਅੰਮ੍ਰਿਤਸਰ 23 ਦਸੰਬਰ : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਦਸੰਬਰ 2023 ਨੂੰ ਕਿ੍ਸਮਿਸ ਦਿਵਸ ਮੌਕੇ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ ਰਹੇਗੀ। ਉਨਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਨੇ ਕਿ੍ਸਮਿਸ ਦਿਵਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਸਮੂਹ ਸੇਵਾ ਕੇਂਦਰਾਂ ’ਚ ਉਕਤ ਦਿਨ ਛੁੱਟੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਉਨਾਂ ਕਿਹਾ ਕਿ 25 ਦਸੰਬਰ ਦੀ ਛੁੱਟੀ ਤੋਂ ਇਲਾਵਾ ਹੋਰਨਾਂ....
ਵਿਧਾਇਕ ਸ਼ੈਰੀ ਕਲਸੀ ਵਲੋਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨਾਲ ਮੁਲਾਕਾਤ
ਹਲਕੇ ਅੰਦਰ ਵਿਕਾਸ ਕਾਰਜਾਂ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਸਬੰਧੀ ਕੀਤੀ ਚਰਚਾ ਬਟਾਲਾ, 22 ਦਸੰਬਰ : ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਚੰੜੀਗੜ੍ਹ ਵਿਖੇ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨਾਲ ਮੀਟਿੰਗ ਕੀਤੀ ਗਈ ਅਤੇ ਹਲਕੇ ਅੰਦਰ ਵਿਕਾਸ ਕਾਰਜਾਂ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਸਬੰਧੀ ਵਿਸਥਾਰ ਵਿਚ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ. ਚੇਤਨ ਸਿੰਘ ਜੌੜਾਮਾਜਰਾ,ਜਲ ਸਰੋਤ ਮੰਤਰੀ, ਸੂਚਨਾ ਤੇ....
ਜਿਲਾ ਪਰਸ਼ਾਸਨ ਵਲੋਂ ਪਿੰਡ ਕੋਟ ਮਜਲਸ ਵਿਖੇ ਲੋਕਾਂ ਦੀਆਂ ਮੁਸ਼ਕਲਾ ਹੱਲ ਕਰਨ ਲਈ ਲੱਗਾ ਵਿਸ਼ੇਸ਼ ਕੈਂਪ
ਬਟਾਲਾ, 22 ਦਸੰਬਰ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾ ਦੀਆਂ ਮੁਸ਼ਕਿਲਾਂ ਹੱਲ਼ ਕਰਨ ਦੇ ਮੰਤਵ ਨਾਲ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਦੂਰ ਦਫਤਰਾਂ ਵਿੱਚ ਕੰਮ ਕਰਵਾਉਣ ਤੋਂ ਰਾਹਤ ਮਿਲ ਸਕੇ। ਇਸੇ ਮੰਤਵ ਤਹਿਤ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਕੋਟ ਮਜਲਸ ਵਿਖੇ ਲੋਕਾਂ ਦੀਆਂ ਮੁਸ਼ਕਲਾ ਹੱਲ ਕਰਨ ਲਈ ਲਗਾਇਆ ਗਿਆ। ਇਸ ਮੌਕੇ ਨਾਇਬ ਤਹਿਸੀਲਦਾਰ ਲਖਵਿੰਦਰ ਸਿੰਘ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਕੁੱਝ....
ਜ਼ਿਲ੍ਹਾ ਗੁਰਦਾਸਪੁਰ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ
ਉਲੰਘਣਾਂ ਕਰਨ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਨੂੰਨੀ ਕਾਰਵਾਈ ਗੁਰਦਾਸਪੁਰ, 22 ਦਸੰਬਰ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੋਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਸ੍ਰੀ ਸੁਭਾਸ਼ ਚੰਦਰ ਨੇ....
ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਜਨਰਲ ਐਨੇਸਥੀਸੀਆ ਦੀ ਸਹੂਲਤ ਬਹਾਲ ਹੋਈ
ਹੁਣ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਮਰੀਜ਼ਾਂ ਦੇ ਆਪਰੇਸ਼ਨ ਕਰਨੇ ਹੋਣਗੇ ਅਸਾਨ ਗੁਰਦਾਸਪੁਰ, 22 ਦਸੰਬਰ : ਗੁਰਦਾਸਪੁਰ ਵਿੱਚ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਇੱਕ ਵਾਰ ਫਿਰ ਰੰਗ ਲਿਆਂਈਆਂ ਹਨ। ਸ੍ਰੀ ਬਹਿਲ ਦੇ ਯਤਨਾ ਸਦਕਾ ਸਿਵਲ ਹਸਪਤਾਲ ਗੁਰਦਾਸਪੁਰ ਵਿਚ ਜਨਰਲ ਐਨੇਸਥੀਸੀਆ ਦੀ ਸਹੂਲਤ ਬਹਾਲ ਹੋ ਗਈ ਹੈ, ਜਿਸ ਨਾਲ ਹੁਣ ਸਿਵਲ ਹਸਪਤਾਲ ਵਿਖੇ ਆਪਰੇਸ਼ਨ ਕਰਨੇ ਪਹਿਲਾਂ ਨਾਲੋਂ ਅਸਾਨ ਹੋਣਗੇ। ਇਸ ਸਬੰਧੀ....
ਮੰਡੀ ਬੋਰਡ ਦੇ ਦਫ਼ਤਰ ਵਿੱਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ
ਸਾਹਿਬਜ਼ਾਦਿਆਂ ਦੀ ਸ਼ਹਾਦਤ ਲਾਸਾਨੀ ਸੀ ਜਿਸ ਦੀ ਇਤਿਹਾਸ ਵਿੱਚ ਹੋਰ ਕੋਈ ਮਿਸਾਲ ਨਹੀਂ ਮਿਲਦੀ - ਏ.ਡੀ.ਸੀ. ਸੁਭਾਸ਼ ਚੰਦਰ ਗੁਰਦਾਸਪੁਰ, 22 ਦਸੰਬਰ : ਸਾਹਿਬ-ਏ-ਕਮਾਲ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਮੰਡੀ ਬੋਰਡ ਦੇ ਐਕਸੀਅਨ ਸ. ਬਲਦੇਵ ਸਿੰਘ ਬਾਜਵਾ ਦੀ ਅਗਵਾਈ ਹੇਠ ਸਮੂਹ ਸਟਾਫ਼ ਵੱਲੋਂ ਅੱਜ ਗੁਰਦਾਸਪੁਰ ਸਥਿਤ ਆਪਣੇ ਦਫ਼ਤਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਮੰਡੀ ਬੋਰਡ ਦੇ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਜਾਪ....
ਨਵਜੰਮੀਆਂ 101 ਧੀਆਂ ਅਤੇ ਹੋਣਹਾਰ ਬੇਟੀਆਂ ਦੀ ਮਨਾਈ ਜਾਵੇਗੀ ਜਿਲ੍ਹਾ ਪੱਧਰੀ ਲੋਹੜੀ -ਡਿਪਟੀ ਕਮਿਸ਼ਨਰ
ਤਰਨ ਤਾਰਨ, 22 ਦਸੰਬਰ : ਸ਼੍ਰੀ ਸੰਦੀਪ ਕੁਮਾਰ ਆਈ.ਏ.ਐਸ. ਡਿਪਟੀ ਕਮਿਸ਼ਨਰ ਤਰਨ ਤਾਰਨ ਨੇ ਦੱਸਿਆ ਕਿ ਜਿਲ੍ਹਾ ਤਰਨ ਤਾਰਨ ਪਹਿਲਾ ਵੀ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਅਧੀਨ ਵਧੀਆਂ ਕਾਰਗੁਜਾਰੀ ਕਰਕੇ ਮਾਨਯੋਗ ਪ੍ਰਧਾਨਮੰਤਰੀ ਵਲੋਂ ਸਨਮਾਨਿਤ ਹੋਇਆ ਹੈ I ਜਿਲ੍ਹੇ ਵਿੱਚ ਹੁਣ ਬੇਟੀਆਂ ਦੀ ਜਨਮ ਦਰ ਲਗਾਤਾਰ ਵੱਧ ਰਹੀ ਹੈ, ਜਿਥੇ ਪਹਿਲਾ ਜਨਮ ਦਰ 1000 ਲੜਕੀਆਂ ਮਗਰ 879 ਲੜਕੀਆਂ ਸੀ, ਹੁਣ ਲੋਕਾਂ ਵਲੋਂ ਬੇਟੀਆਂ ਦੇ ਜਨਮ ਨੂੰ ਭਰਵਾ ਹੁੰਗਾਰਾ ਮਿਲਿਆ ਰਿਹਾ ਹੈ, ਇਸ ਸਮੇ ਜਿਲ੍ਹੇ ਦੀ ਚਾਇਲਡ ਸੈਕਸ ਰੇਸ਼ੋ 1000....
ਕਮਿਸ਼ਨ ਵੱਲੋਂ ਸੁਰੱਖਿਆ ਅਤੇ ਸੰਭਾਲ ਦੇ ਲਈ ਜਰੂਰਤਮੰਦ ਬੱਚਿਆਂ ਜਾਂ ਸੜਕਾਂ ਤੇ ਰਹਿਣ ਵਾਲੇ ਬੱਚਿਆ ਦਾ ਪੁਨਰਵਾਸ ਕਰਨ ਦੀ ਬਣਾਈ ਗਈ ਯੋਜਨਾ-ਊਸਾ
ਸਮਾਜ ਸੇਵੀ ਸੰਸਥਾਵਾਂ ਅਤੇ ਸਿਵਲ ਸੋਸਾਇਟੀ ਸੰਗਠਨਾਂ ਨੂੰ ਅੱਗੇ ਆਉਂਣ ਦੀ ਅਪੀਲ ਪਠਾਨਕੋਟ, 22 ਦਸੰਬਰ : ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਆਦੇਸ਼ਾਂ ਅਨੁਸਾਰ ਸੁਰੱਖਿਆ ਅਤੇ ਸੰਭਾਲ ਦੇ ਲਈ ਜਰੂਰਤਮੰਦ ਬੱਚਿਆਂ ਜਾਂ ਸੜਕਾਂ ਤੇ ਰਹਿਣ ਵਾਲੇ ਬੱਚਿਆ ਦਾ ਪੁਨਰਵਾਸ ਕਰਨ ਦੀ ਯੋਜਨਾ ਬਣਾਈ ਗਈ ਹੈ। ਇਹ ਜਾਣਕਾਰੀ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਅਫਸਰ ਊਸਾ ਨੇ ਦੱਸਿਆ ਕਿ ਇਸ ਸਬੰਧੀ ਰਾਸਟਰੀ ਬਾਲ ਅਧਿਕਾਰੀ ਕਮਿਸਨਰ ਵੱਲੋਂ ਬਾਲਸਵਰਾਜ ਪੋਰਟਲ (Baalswaraj Portal) ਤੇ ਨਵਾਂ ਲਿੰਕ citizen Portal....
ਉਰਦੂ ਸਿੱਖਣ ਲਈ ਫਾਰਮ ਭਰਨ ਦੀ ਆਖਰੀ ਮਿਤੀ 15 ਜਨਵਰੀ 2024 ਤੱਕ  
ਅੰਮ੍ਰਿਤਸਰ 21 ਦਸੰਬਰ : ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅੰਮ੍ਰਿਤਸਰ ਦੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ ਨੇ ਦੱਸਿਆ ਕਿ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਅੰਮ੍ਰਿਤਸਰ ਵਿੱਚ 01 ਜਨਵਰੀ 2024 ਤੋਂ 30 ਜੂਨ ਅਤੇ 01 ਜੁਲਾਈ ਤੋਂ 31 ਦਸੰਬਰ 2024 ਤੱਕ ਦੋ ਛਿਮਾਹੀ ਸੈਸ਼ਨਾਂ ਲਈ ਹਰ ਸਾਲ ਦਫ਼ਤਰੀ ਸਮੇਂ ਤੋਂ ਬਾਅਦ ਰੋਜ਼ਾਨਾ ਇੱਕ ਘੰਟੇ ਲਈ ਉਰਦੂ ਆਮੋਜ਼ ਜਮਾਤ ਲਗਾਈ ਜਾਂਦੀ ਹੈ। ਛਿਮਾਹੀ ਉਰਦੂ ਜਮਾਤ ਦਾ ਕੋਰਸ ਪੂਰਾ ਕਰਨ ਵਾਲਿਆਂ ਨੂੰ ਵਿਭਾਗ ਵੱਲੋਂ....