ਅੰਮ੍ਰਿਤਸਰ, 30 ਮਾਰਚ : ਅੰਮ੍ਰਿਤਸਰ ਪੁਲਿਸ (ਸਿਟੀ) ਵੱਲੋਂ 3 ਕਿਲੋ ਹੈਰੋਇਨ, 50 ਹਜ਼ਾਰ ਦੀ ਡਰੱਗ ਮਨੀ, 0.32 ਬੋਰ ਦਾ ਪਿਸਤੌਲ, 3 ਕਾਰਤੂਸਾਂ ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਕੇ ਇੰਟਰਨੈਸ਼ਨਲ ਡਰੱਗ ਰੈਕੇਟ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਸਬੰਧੀ ਅੰਮ੍ਰਿਤਸਰ ਦੇ ਕਮਿਸ਼ਨਰੇਟ (ਪੁਲਿਸ) ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਸੀ.ਪੀ ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਪੀ.ਪੀ.ਐਸ., ਏ.ਡੀ.ਸੀ.ਪੀ. ਨਵਜੋਤ ਸਿੰਘ ਸੰਧੂ,ਏਸੀਪੀ ਕੁਲਦੀਪ ਸਿੰਘ ਦੀ ਦੇਖ-ਰੇਖ....
ਮਾਝਾ

ਤਰਨਤਾਰਨ, 30 ਮਾਰਚ : ਜ਼ਿਲ੍ਹਾ ਤਰਨਤਾਰਨ ਪੁਲਿਸ ਨੇ ਲਖਬੀਰ ਲੰਡਾ ਗੈਂਗ ਦੇ 3 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਤਰਨਤਾਰਨ ਪੁਲਿਸ ਵਲੋਂ 3 ਗੈਂਗਸਟਰਾਂ (ਗੁਰਪ੍ਰੀਤ ਸਿੰਘ ਉਰਫ ਗੋਪੀ ਨੰਬਰਦਾਰ, ਮੋਹਪ੍ਰੀਤ ਸਿੰਘ ਉਰਫ ਮੋਹ ਅਤੇ ਸ਼ਮਸ਼ੇਰ ਸਿੰਘ ਉਰਫ ਸ਼ੇਰਾ) ਨੂੰ 1.02 ਕਿਲੋਗ੍ਰਾਮ ਹੈਰੋਇਨ, 3 ਗੈਰ-ਕਾਨੂੰਨੀ ਹਥਿਆਰਾਂ, 4 ਮੈਗਜ਼ੀਨ, 20 ਜਿੰਦਾ ਰੌਂਦ ਅਤੇ ਇੱਕ ਕਾਰ ਸਮੇਤ ਨੌਸ਼ਹਿਰਾ ਪੰਨੂਆਂ ਤੋਂ ਕਾਬੂ ਕੀਤਾ ਗਿਆ”। ਪੁਲਿਸ....

ਅੰਮ੍ਰਿਤਸਰ, 29 ਮਾਰਚ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਯੂ.ਕੇ. ਵਿਚ ਕੁਝ ਸਕੂਲਾਂ ਦੇ ਧਾਰਮਿਕ ਸਿੱਖਿਆ ਦੇ ਪਾਠਕ੍ਰਮ ਵਿਚ ਤਾਲਿਬਾਨ ਅਤੇ ਕੂ ਕਲੱਕਸ ਕਲੈਨ ਵਰਗੇ ਕੱਟੜਵਾਦੀ ਸਮੂਹਾਂ ਦੇ ਨਾਲ ਸਿੱਖੀ ਸਰੂਪ ਵਾਲੀਆਂ ਤਸਵੀਰਾਂ ਲਾਏ ਜਾਣ ਦੀ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਆਖਿਆ ਕਿ ਸਿੱਖ ‘ਸਰਬੱਤ ਦਾ ਭਲਾ’ ਮੰਗਣ ਵਾਲੀ ਪੂਰੀ ਦੁਨੀਆ ਤੋਂ ਵੱਖਰੀ ਅਤੇ ਨਿਆਰੀ ਕੌਮ ਹਨ ਅਤੇ ਤਾਲਿਬਾਨ ਅਤੇ ਕੂ ਕਲੱਕਸ ਕਲੈਨ ਵਰਗੀਆਂ ਕੱਟੜਵਾਦੀ ਤਾਕਤਾਂ ਦੇ ਨਾਲ....

ਅੰਮ੍ਰਿਤਸਰ 29 ਮਾਰਚ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀਆਂ ਲੋਕ ਭਲਾਈ ਨੀਤੀਆਂ ਤੋਂ ਖੁਸ਼ ਹੋ ਕੇ ਵੱਡੇ ਪੱਧਰ ਤੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਦਿਨੋ ਦਿਨੀ ਆਮ ਆਦਮੀ ਪਾਰਟੀ ਦਾ ਕੁਨਬਾ ਲਗਾਤਾਰ ਵੱਧ ਰਿਹਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਕਰਦਿਆਂ ਕਿਹਾ ਕਿ ਆਮ ਆਦਮੀ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿੱਤ ਹੋ ਕੇ ਪਿੰਡ ਸਰਜਾ ਦੇ ਸਾਰੇ ਲੋਕ ਵਾਸੀਆਂ ਨੇ ਕਾਂਗਰਸ ਅਤੇ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ....

ਅੰਮ੍ਰਿਤਸਰ, 29 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94 ਹਜ਼ਾਰ ਰੁਪਏ ਦੀ ਵਜੀਫਾ ਰਾਸ਼ੀ ਦਿੱਤੀ ਗਈ। ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਇਸ ਵਜੀਫ਼ਾ ਰਾਸ਼ੀ ਦੇ ਚੈੱਕ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਨੂੰ ਸੌਂਪੇ। ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ....

ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਹੈ ਵਿਸ਼ੇਸ਼ ਰਾਸ਼ੀ- ਐਡਵੋਕੇਟ ਧਾਮੀ ਅੰਮ੍ਰਿਤਸਰ, 29 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਹੋਏ ਇਸ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਬਜਟ ਪੇਸ਼ ਕੀਤਾ, ਜਿਸ ਨੂੰ....

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ ਅੰਮ੍ਰਿਤਸਰ, 29 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤੇ ਗਏ ਇਨ੍ਹਾਂ ਮਤਿਆਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਮਤੇ ਦੇ ਨਾਲ-ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ’ਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਤੇ ਹਨੀਪ੍ਰੀਤ ਦੀ ਗ੍ਰਿਫ਼ਤਾਰੀ....

ਬਜ਼ੁਰਗ ਅਤੇ ਦਿਵਆਂਗਜਨ ਵੋਟਰਾਂ ਦਾ ਰੱਖਿਆ ਜਾਵੇਗਾ ਵਿਸ਼ੇਸ਼ ਧਿਆਨ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਇੱਕ ਵੋਟ ਹੈ ਕੀਮਤੀ ਤਰਨਤਾਰਨ, 29 ਮਾਰਚ : ਅਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲਾ ਚੋਣ ਦਫਤਰ ਵੱਲੋਂ ਦਿਵਿਆਂਗਜਨ ਅਤੇ ਬਜ਼ੁਰਗ ਵੋਟਰਾਂ ਦੇ ਸਹੂਲਤ ਲਈ ਪੋਲਿੰਗ ਸਟੇਸ਼ਨਾਂ ਉੱਤੇ ਵਿਸ਼ੇਸ਼ ਇੰਤਜ਼ਾਮ ਕੀਤੇ ਜਾ ਰਹੇ ਹਨ। ਇਸ ਸਬੰਧੀ ਸ਼ੁੱਕਰਵਾਰ ਨੂੰ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ, ਤਰਨਤਾਰਨ, ਸ਼੍ਰੀ ਸੰਦੀਪ ਕੁਮਾਰ ਵੱਲੋਂ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ....

ਅੰਮ੍ਰਿਤਸਰ 28 ਮਾਰਚ : ਅੰਮ੍ਰਿਤਸਰ ਬਾਰਡਰ ਰੇਂਜ ਨਵੇਂ ਡੀਆਈਜੀ ਰਾਕੇਸ਼ ਕੌਸ਼ਲ ਜਿਨਾਂ ਵੱਲੋਂ ਕੁਝ ਦਿਨ ਪਹਿਲਾਂ ਹੀ ਅੰਮ੍ਰਿਤਸਰ ਬਾਰਡਰ ਰੇਂਜ ਦੇ ਨਵੇਂ ਡੀਆਈਜੀ ਵਜੋਂ ਅਹੁਦਾ ਸੰਭਾਲਿਆ ਗਿਆ ਹੈ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਬਾਰਡਰ ਰੇਂਜ ਜਿਸ ਵਿੱਚ ਅੰਮ੍ਰਿਤਸਰ ਦਿਹਾਤੀ ਬਟਾਲਾ ਗੁਰਦਾਸਪੁਰ ਅਤੇ ਪਠਾਨਕੋਟ ਇਲਾਕੇ ਸ਼ਾਮਿਲ ਹਨ, ਡੀਆਈ ਜੀ ਰਾਕੇਸ਼ ਕੌਸ਼ਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਨਜਾਇਜ਼ ਸ਼ਰਾਬ ਦੇ ਧੰਦੇ ਤੇ ਕਾਬੂ ਕਰਦੇ ਹੋਏ ਪਿਛਲੇ ਕੁਝ ਦਿਨਾਂ ਚ ਹੀ....

ਤਰਨ ਤਾਰਨ, 28 ਮਾਰਚ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੈਸ਼ਨ 2024-25 ਲਈ ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖ਼ਲੇ ਲਈ ਸਾਂਝੀ ਦਾਖਲਾ ਪ੍ਰੀਖਿਆ ਮਿਤੀ 30 ਮਾਰਚ, 2024 ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਵੱਖ-ਵੱਖ ਪਰੀਖਿਆ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਹੈ। ਇਹਨਾਂ ਪਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਹਿਤ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਫ਼ੌਜਦਾਰੀ....

ਅੰਮ੍ਰਿਤਸਰ 28 ਮਾਰਚ : ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਆਉਦੇ ਪੰਜਾਬ ਸਰਕਾਰ ਸਿੱਖਿਆ ਬੋਰਡ ਵੱਲੋਂ ਪਰੀਖਿਆਵਾਂ ਮਿਤੀ 30 ਮਾਰਚ 2024 ਨੂੰ ਸਵੇਰੇ 10.00 ਵਜੇ ਤੋਂ 1.00 ਵਜੇ ਤੱਕ ਸ਼ੈਸਨ ਵਿੱਚ ਬੋਰਡ ਵਲੋਂ ਸਥਾਪਿਤ ਕੀਤੇ ਗਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ....

ਅੰਮ੍ਰਿਤਸਰ 28 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਿਸ਼ਾਮ ਥੋਰੀ ਦੇ ਦਿਸ਼ਾ ਨਿਦਰੇਸ਼ਾਂ ਤੇ ਲੋਕਸਭਾ ਚੋਣਾਂ-2024 ਦੇ ਮੱਦੇਨਜ਼ਰ ਚੱਲ ਰਹੀਆਂ ਸਵੀਪ ਗਤੀਵਿਧੀਆਂ ਨੂੰ ਹੋਰ ਤੇਜ਼ ਕਰਦੇ ਹੋਏ ਚੈਅਰਪਰਸਨ ਸਵੀਪ-ਕਮ- ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਅੰਮ੍ਰਿਤਸਰ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਜਿਲ੍ਹੇ ਦੇ 1365 ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਮੈਗਾ ਪੇਰੈਂਟਸ-ਟੀਚਰ ਮੀਟਿੰਗ ਦੌਰਾਨ ਵੋਟ ਪਾਉਣ ਦੇ ਲੋਕਤਾਂਤਰਿਕ ਹੱਕਾਂ ਬਾਰੇ ਜਾਗਰੂਕ....

ਕੰਟਰੋਲ ਰੂਮ ਦਾ ਕੀਤਾ ਦੌਰਾ ਲੋਕ ਸਭਾ ਚੋਣਾਂ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ, 28 ਮਾਰਚ : ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ, ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ. ਦਿਹਾਤੀ ਸ੍ਰੀ ਸਤਿੰਦਰ ਸਿੰਘ ਨੇ ਪੁਲਿਸ ਅਧਿਕਾਰੀਆਂ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਵਿੱਚ ਆਪਸੀ ਤਾਲਮੇਲ ਨੂੰ ਲੈ ਕੇ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜਿਲ੍ਹਾ ਚੋਣ ਅਧਿਕਾਰੀ ਨੇ ਸਹਾਇਕ....

ਸੂਚਨਾ ਦੇਣ ਵਾਲੇ ਦਾ ਨਾਮ ਰੱਖਿਆ ਜਾਵੇਗਾ ਗੁਪਤ ਅੰਮ੍ਰਿਤਸਰ 28 ਮਾਰਚ : ਆਮ ਵੇਖਣ ਵਿੱਚ ਆਇਆ ਹੈ ਕਿ ਚੋਣਾਂ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਵਲੋਂ ਨਾਜਾਇਜ਼ ਸ਼ਰਾਬ ਦੀ ਵਿਕਰੀ ਕੀਤੀ ਜਾਂਦੀ ਹੈ, ਜਿਸ ਨਾਲ ਕਈ ਜਾਨਾਂ ਅਜਾਈ ਚਲੀਆਂ ਜਾਂਦੀਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨਾਂ ਨੂੰ ਕਿਸੇ ਵੀ ਜਗ੍ਹਾ ਤੇ ਨਾਜਾਇਜ਼ ਸ਼ਰਾਬ ਦੀ ਵਿਕਰੀ ਜਾਂ ਭੰਡਾਰ ਬਾਰੇ ਪਤਾ ਲਗਦਾ ਹੈ ਤਾਂ ਉਹ ਮੋਬਾਇਲ ਨੰਬਰ....

ਅਜਨਾਲਾ, 27 ਮਾਰਚ : ਅਜਨਾਲਾ ਦੇ ਪਿੰਡ ਡੱਲਾ ਤੋਂ ਇੱਕ ਨੌਜਵਾਨ ਦਾ ਪਿਛਲੇ ਦਿਨੀ ਭੇਦ ਭਰੇ ਹਾਲਾਤਾਂ ਵਿੱਚ ਕਤਲ ਕਰ ਦਿੱਤਾ ਗਿਆ ਸੀ ਜਿਸ ਨੂੰ ਲੈ ਕੇ ਪੁਲਿਸ ਵੱਲੋਂ ਮਾਮਲੇ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਤੇਜ਼ਧਾਰ ਹਥਿਆਰ ਬਰਾਮਦ ਕੀਤਾ ਗਿਆ ਹੈ ਜਿਸ ਨਾਲ ਨੌਜਵਾਨ ਦਾ ਕਤਲ ਕੀਤਾ ਗਿਆ ਸੀ। ਇਸ ਸਬੰਧੀ ਡੀਐਸਪੀ ਅਜਨਾਲਾ ਰਾਜ ਕੁਮਾਰ ਨੇ ਦੱਸਿਆ ਕਿ ਪਿਛਲੇ ਦਿਨੀ ਇੱਕ ਵਿਅਕਤੀ ਦੀ ਭੇਦ ਭਰੇ ਹਾਲਾਤਾਂ ਵਿੱਚ ਲਾਸ਼ ਮਿਲੀ ਸੀ। ਜਿਸ ਤੇ ਪੁਲਿਸ ਵੱਲੋਂ ਮਾਮਲੇ ਦੀ....