ਮਾਝਾ

ਸੂਬਾ ਸਰਕਾਰ ਇਸ ਪਵਿੱਤਰ ਧਰਤੀ ਨੂੰ ਹੋਰ ਸੁੰਦਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ : ਮੁੱਖ ਮੰਤਰੀ ਮਾਨ
ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ‘ਤੇ ਚੱਲ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕਰਾਂਗੇ: ਮੁੱਖ ਮੰਤਰੀ ਮਾਨ ਅੰਮ੍ਰਿਤਸਰ, 17 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ਅਤੇ ਉੱਚ ਆਦਰਸ਼ਾਂ ‘ਤੇ ਚੱਲ ਰਹੀ ਹੈ ਤਾਂ ਜੋ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ) ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ....
  ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਭਲਕੇ 18 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ ਅੰਮ੍ਰਿਤਸਰ, 17 ਅਕਤੂਬਰ 2024 : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 19 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ, ਜਿਸ ਦਾ ਭੋਗ 19 ਅਕਤੂਬਰ....
ਐਡਵੋਕੇਟ ਧਾਮੀ ਨੇ ਭਾਰਤ ਤੇ ਕੈਨੇਡਾ ਦੇ ਰਿਸ਼ਤਿਆਂ ’ਚ ਵਧੀ ਦੂਰੀ ’ਤੇ ਪ੍ਰਗਟਾਈ ਚਿੰਤਾ
ਅੰਮ੍ਰਿਤਸਰ, 17 ਅਕਤੂਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਅਤੇ ਕੈਨੇਡਾ ਦੇ ਆਪਸੀ ਰਿਸ਼ਤਿਆਂ ਵਿਚ ਵੱਧ ਰਹੀਆਂ ਦੂਰੀਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਦੋਹਾਂ ਦੇਸ਼ਾਂ ਨੂੰ ਇਕ ਸੁਹਿਰਦ ਪਹੁੰਚ ਅਪਣਾ ਕੇ ਮਾਮਲੇ ਦਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਅੰਦਰ ਵੱਡੀ ਗਿਣਤੀ ਵਿਚ ਭਾਰਤੀ ਅਤੇ ਖ਼ਾਸਕਰ ਪੰਜਾਬੀ ਵੱਸਦੇ ਹਨ, ਜਿਨ੍ਹਾਂ ’ਤੇ ਦੋਹਾਂ ਦੇਸ਼ਾਂ ਦੇ ਵਿਗੜਦੇ ਰਿਸ਼ਤਿਆਂ ਦਾ ਅਸਰ ਪੈਣਾ ਕੁਦਰਤੀ ਹੈ।....
ਆਰਐਸਐਸ, ਭਾਜਪਾ ਅਤੇ ਪੰਥ ਵਿਰੋਧੀ ਸ਼ਕਤੀਆਂ ਸਿੱਖ ਸੰਸਥਾਵਾਂ ਨੂੰ ਤੋੜਣ ਦੀ ਮਨਸ਼ਾ ਨਾਲ ਅੱਗੇ ਵਧ ਰਹੀਆਂ ਹਨ : ਐਡਵੋਕੇਟ ਧਾਮੀ
ਐਡਵੋਕੇਟ ਧਾਮੀ ਨੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਕੀਤਾ ਅਪ੍ਰਵਾਨ ਸ਼੍ਰੋਮਣੀ ਕਮੇਟੀ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦਾ ਹਮੇਸ਼ਾਂ ਸਤਿਕਾਰ ਕਰਦੀ ਰਹੀ ਹੈ ਅਤੇ ਕਰਦੀ ਰਹੇਗੀ। ਅੰਮ੍ਰਿਤਸਰ, 17 ਅਕਤੂਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਅਪ੍ਰਵਾਨ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਪੱਤਰਕਾਰਾਂ ਦੇ....
ਸਮੂਹ ਪ੍ਰਿੰਟਿੰਗ ਪ੍ਰੈੱਸਾਂ ਦੇ ਮਾਲਕ ਚੋਣ ਸਮੱਗਰੀ ਦੀ ਛਪਾਈ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ - ਜ਼ਿਲ੍ਹਾ ਚੋਣ ਅਫ਼ਸਰ
ਗੁਰਦਾਸਪੁਰ, 17 ਅਕਤੂਬਰ 2024 : ਜ਼ਿਮਨੀ ਚੋਣ, ਡੇਰਾ ਬਾਬਾ ਨਾਨਕ-2024 ਦੇ ਮੱਦੇ-ਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀ ਉਮਾ ਸ਼ੰਕਰ ਗੁਪਤਾ ਵਲੋਂ ਜ਼ਿਲ੍ਹੇ ਦੇ ਸਮੂਹ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਅਤੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਹੈ ਕਿ ਆਦਰਸ਼ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰਚਾਰ ਸਮਗਰੀ ਪੈਂਫ਼ਲਿਟ ਜਾਂ ਇਸ਼ਤਿਹਾਰ ਛਾਪਣ ਸਮੇਂ ਉਸ ਉੱਪਰ ਛਾਪਕ ਅਤੇ ਪ੍ਰਕਾਸ਼ਕ ਦਾ ਨਾਮ ਅਤੇ ਪੂਰਾ ਪਤਾ ਛਾਪਣਾ ਲਾਜ਼ਮੀ ਤੌਰ ’ਤੇ ਛਾਪਿਆ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਹੈ....
ਪਰਾਲੀ ਨੂੰ ਅੱਗ ਲਾਉਣ ਵਾਲਿਆਂ ਵਿਰੁੱਧ ਪ੍ਰਸ਼ਾਸ਼ਨ ਹੋਇਆ ਸਖ਼ਤ-9 ਐਫ.ਆਈ.ਆਰ ਦਰਜ
ਪਰਾਲੀ ਨਾ ਸਾੜਨ ਲਈ ਜਾਗਰੂਕਤਾ ਮੁਹਿੰਮ ਤਹਿਤ ਉੱਚ ਅਧਿਕਾਰੀਆਂ ਵਲੋਂ ਕਿਸਾਨਾਂ ਤੱਕ ਕੀਤੀ ਗਈ ਹੈ ਸਿੱਧੀ ਪਹੁੰਚ ਗੁਰਦਾਸਪੁਰ,17 ਅਕਤੂਬਰ 2024 : ਜਿਲ੍ਹਾ ਪ੍ਰਸ਼ਾਸ਼ਨ ਗੁਰਦਾਸਪੁਰ ਵਲੋਂ ਪਰਾਲੀ ਨੂੰ ਅੱਗ ਲਾਏ ਜਾਣ ਤੋਂ ਰੋਕਣ ਲਈ ਜਿੱਥੇ ਵੱਡੀ ਪੱਧਰ ’ਤੇ ਪਿੰਡ-ਪਿੰਡ ਜਾ ਕੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਉੱਥੇ ਹੀ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਚਲਾਨ ਕਰਨ ਦੇ ਨਾਲ-ਨਾਲ ਐਫ.ਆਈ.ਆਰ ਵੀ ਦਰਜ ਕੀਤੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ....
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੈਂਕ ਪ੍ਰਬੰਧਕਾਂ ਨੂੰ ਚੋਣਾਂ ਦੌਰਾਨ ਕੈਸ਼ ਦੀ ਜਮਾਂ/ਨਿਕਾਸੀ ਅਤੇ ਆਵਾਜਾਈ ਉੱਤੇ ਨਜ਼ਰ ਰੱਖਣ ਦੀਆਂ ਹਦਾਇਤਾਂ
ਗੁਰਦਾਸਪੁਰ, 17 ਅਕਤੂਬਰ 2024 : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀ ਉਮਾ ਸ਼ੰਕਰ ਗੁਪਤਾ ਵਲੋਂ ਬੈਂਕ ਪ੍ਰਬੰਧਕਾਂ ਨਾਲ ਜ਼ਿਮਨੀ ਚੋਣ, ਡੇਰਾ ਬਾਬਾ ਨਾਨਕ-2024 ਮੱਦੇਨਜ਼ਰ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਮੀਟਿੰਗ ਕੀਤੀ। ਇਸ ਮੌਕੇ ਮਨਜਿੰਦਰ ਸਿੰਘ, ਚੋਣ ਤਹਿਸੀਲਦਾਰ ਵੀ ਮੋਜੂਦ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜਿਲ੍ਹਾ ਗੁਰਦਾਸਪੁਰ ਦੇ ਸਮੂਹ ਬੈਂਕ ਮੈਨੇਜਰਾਂ ਨੂੰ ਕਿਹਾ ਕਿ ਸਮੂਹ ਬੈਂਕ ਆਪਣੀਆਂ ਬਰਾਂਚਾਂ ਨੂੰ ਪਾਬੰਦ ਕਰਨਗੇ ਕਿ ਉਹ....
ਪੰਚਾਇਤੀ ਚੋਣਾਂ ਦੇ ਅਮਨ ਸ਼ਾਂਤੀ ਨਾਲ ਮੁਕੰਮਲ ਹੋਣ ਤੇ ਸੂਬਾ ਵਾਸੀਆਂ ਦਾ ਕੀਤਾ ਧੰਨਵਾਦ : ਕੈਬਿਨਿਟ ਮੰਤਰੀ ਧਾਲੀਵਾਲ
ਅਜਨਾਲਾ ਵਾਸੀਆਂ ਨੇ ਸਰਬਸੰਮਤੀ ਨਾਲ ਚੁਣੇ 61 ਸਰਪੰਚ ਅਜਨਾਲਾ ਦਾ ਕੀਤਾ ਜਾਵੇਗਾ ਸਰਵਪੱਖੀ ਵਿਕਾਸ ਅੰਮ੍ਰਿਤਸਰ, 16 ਅਕਤੂਬਰ 2024 : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨੇ ਪੰਚਾਇਤੀ ਚੋਣਾਂ ਵਿੱਚ ਵੱਧ ਚੜ੍ਹ ਕੇ ਭਾਗ ਲਿਆ ਅਤੇ ਅਮਨ ਅਤੇ ਸ਼ਾਂਤੀਪੂਰਵਕ ਚੋਣਾਂ ਨੂੰ ਨੇਪਰੇ ਚਾੜ੍ਹਿਆ। ਧਾਲੀਵਾਲ ਨੇ ਕਿਹਾ ਕਿ ਮੇਰੇ ਹਲਕੇ ਅਜਨਾਲਾ ਵਿੱਚ ਅਜਨਾਲਾ ਵਾਸੀਆਂ ਨੇ ਸਰਬਸੰਮਤੀ ਨਾਲ 61 ਸਰਪੰਚਾਂ ਦੀ ਚੋਣ ਕੀਤੀ ਅਤੇ ਬਾਕੀ ਰਹਿੰਦੇ ਪੰਚਾਂ ਸਰਪੰਚਾਂ....
ਸ਼੍ਰੋਮਣੀ ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਮਨਜੂਰ
ਅਮ੍ਰਿਤਸਰ ,16 ਅਕਤੂਬਰ 2024 : ਬੀਤੇ ਕੱਲ ਵਿਰਸਾ ਸਿੰਘ ਵਲਟੋਹਾ ਵੱਲੋਂ ਦਿੱਤਾ ਗਿਆ ਅਸਤੀਫਾ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਅੱਜ ਮਨਜ਼ੂਰ ਕਰ ਲਿਆ ਗਿਆ ਹੈ। ਪੰਜ ਸਿੰਘ ਸਾਹਿਬਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਭੂੰਦੜ ਨੂੰ ਹੁਕਮ ਦਿੱਤੇ ਗਏ ਸਨ ਕਿ ਉਹ 24 ਘੰਟਿਆਂ ਦੇ ਅੰਦਰ ਅੰਦਰ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ‘ਚੋ ਕੱਢ ਦੇਣ। ਹੁਕਮ ਸੁਣਾਇਆ ਗਿਆ ਸੀ ਕਿ ਉਹਨਾਂ ਨੂੰ 10 ਸਾਲ ਤੱਕ ਪਾਰਟੀ ਵਿੱਚ ਸ਼ਾਮਿਲ ਨਾ....
ਵਿਧਾਇਕ ਡਾ: ਅਜੈ ਗੁਪਤਾ ਨੇ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਜਿੱਤਣ ਵਾਲੇ ਤਿੰਨਾਂ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਨੂੰ ਕੀਤਾ ਸਨਮਾਨਿਤ  
ਅੰਮ੍ਰਿਤਸਰ, 16 ਅਕਤੂਬਰ 2024 : ਕੇਂਦਰੀ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਵਿੱਚ ਪੈਂਦੀਆਂ ਤਿੰਨ ਪੰਚਾਇਤਾਂ ਵਿੱਚੋਂ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਹਮਾਇਤੀ ਸਰਪੰਚਾਂ ਅਤੇ ਪੰਚਾਂ ਨੂੰ ਵਿਧਾਇਕ ਡਾ: ਅਜੇ ਗੁਪਤਾ ਨੇ ਸਨਮਾਨਿਤ ਕੀਤਾ। ਵਿਧਾਇਕ ਡਾ: ਗੁਪਤਾ ਨੇ ਸਾਰਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਹੁਣ ਲੋਕਾਂ ਦੀ ਸੇਵਾ ਵਿਚ ਜੁੱਟ ਜਾਣ। ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਪੈਂਦੀਆਂ ਤਿੰਨ ਪੰਚਾਇਤਾਂ ਮੂਲੇਚੱਕਾ, ਪਿੰਡ ਥਾਂਦੇ ਅਤੇ ਕੀਰਤਨ ਗੜ੍ਹ ਦੇ ਲੋਕਾਂ ਨੇ ਆਮ ਆਦਮੀ ਪਾਰਟੀ....
ਮੰਡੀਆਂ ਵਿੱਚ ਝੋਨੇ ਦੀ  ਲਿਫਟਿੰਗ ਵਿੱਚ ਆਈ ਤੇਜੀ - ਡਿਪਟੀ ਕਮਿਸ਼ਨਰ
53 ਫੀਸਦੀ ਝੋਨੇ ਦੀ ਹੋਈ ਲਿਫਟਿੰਗ ਜ਼ਿਲ੍ਹੇ ਦੀਆਂ ਮੰਡੀਆਂ ਪਹੁੰਚਿਆ 57621 ਮੀਟਰਕ ਟਨ ਝੋਨਾ ਕਿਸਾਨਾਂ ਨੂੰ 86.94 ਕਰੋੜ ਰੁਪਏ ਦੀ ਹੋਈ ਅਦਾਇਗੀ ਅੰਮ੍ਰਿਤਸਰ, 16 ਅਕਤੂਬਰ 2024 : ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਅੱਜ ਮੰਡੀ ਬੋਰਡ ਜਿਲ੍ਹਾ ਖੁਰਾਕ ਸਪਲਾਈ, ਏਜੰਸੀਆਂ ਦੇ ਜਨਰਲ ਮੈਨੇਜਰਾਂ ਅਤੇ ਹੋਰ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਵਿੱਚ ਕਾਫ਼ੀ ਤੇਜੀ ਆਈ ਹੈ ਅਤੇ ਹੁਣ ਤੱਕ 53 ਫੀਸਦੀ ਤੋਂ ਜਿਆਦਾ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਉਨਾਂ ਸਬੰਧਤ ਅਧਿਕਾਰੀਆਂ....
ਲੋੜਵੰਦਾਂ ਦੀ ਮਦਦ ਕਰਨਾ ਸਭ ਤੋਂ ਵੱਡਾ ਪੁੰਨ : ਵਿਧਾਇਕਾ ਜੀਵਨਜੋਤ ਕੌਰ
ਨੋਜਵਾਨਾਂ ਨੂੰ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ ਦੀ ਕੀਤੀ ਅਪੀਲ 18 ਅਕਤੂਬਰ ਤੱਕ ਮਨਾਇਆ ਜਾਵੇਗਾ ਦਾਨ ਉਤਸਵ ਸ਼ਹਿਰ ਵਾਸੀ ਲੋੜਵੰਦਾਂ ਨੂੰ ਦਾਨ ਦੇਣ ਲਈ ਮੋਬਾਇਲ ਨੰ: 7877778803 ਤੇ ਮਿਸ ਕਾਲ ਕਰਕੇ ਨਜਦੀਕ ਕੁਲੈਕਸ਼ਨ ਸੈਂਟਰਾਂ ਦੀ ਸੂਚੀ ਕਰ ਸਕਦੇ ਨੇ ਪ੍ਰਾਪਤ ਅੰਮ੍ਰਿਤਸਰ, 16 ਅਕਤੂਬਰ 2024 : ਜ਼ਿਲ੍ਹਾ ਪ੍ਰਸ਼ਾਸਨ, ਅੰਮ੍ਰਿਤਸਰ ਵੱਲੋਂ 18 ਅਕਤੂਬਰ ਤੱਕ ਚੱਲਣ ਵਾਲੇ ਦਾਨ ਉਤਸਵ ਦੌਰਾਨ ਵੱਡੀ ਗਿਣਤੀ ਵਿੱਚ ਸ਼ਹਿਰਵਾਸੀਆਂ, ਸਕੂਲੀ ਬੱਚਿਆਂ ਆਪਣੇ ਘਰਾਂ ਵਿੱਚ ਪਏ ਹੋਏ ਅਣਵਰਤੋਂ ਸਾਮਾਨ ਨੂੰ ਲੋੜਵੰਦਾਂ....
ਭਗਵਾਨ ਵਾਲਮੀਕਿ ਜੀ ਦੇ ਦਰਸ਼ਾਏ ਗਏ ਰਸਤੇ ਤੇ ਚਲ ਕੇ ਹੀ ਜੀਵਨ ਨੂੰ ਬਣਾ ਸਕਦੇ ਖੁਸ਼ਹਾਲ  : ਡਿਪਟੀ ਕਮਿਸ਼ਨਰ
ਨਗਰ ਨਿਗਮ ਵਰਕਸ਼ਾਪ ਵਿੱਚ ਹੋਈ ਆਰਤੀ ਵਿੱਚ ਹੋਏ ਸ਼ਾਮਲ ਅੰਮ੍ਰਿਤਸਰ 16 ਅਕਤੂਬਰ 2024 : ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਦੇ ਸਬੰਧ ਵਿੱਚ ਨਗਰ ਨਿਗਮ ਦੀ ਵਰਕਸ਼ਾਪ ਵਿਖੇ ਕਰਵਾਏ ਗਏ ਸਮਾਗਮ ਵਿੱਚ ਸ਼ਾਮਲ ਹੋਏ ਅਤੇ ਭਗਵਾਨ ਵਾਲਮੀਕਿ ਜੀ ਦੀ ਆਰਤੀ ਕੀਤੀ। ਉਨਾਂ ਦੱਸਿਆ ਕਿ ਨਗਰ ਨਿਗਮ ਦੇ ਕਰਮਚਾਰੀਆਂ ਦਾਂ ਇਹ ਬਹੁਤ ਵਧੀਆ ਉਪਰਾਲਾ ਹੈ। ਉਨਾਂ ਕਿਹਾ ਕਿ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ ਕਿ ਅਸੀਂ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਗਏ ਰਸਤੇ ਤੇ ਚਲੀਏ ਅਤੇ....
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੇ ਝੋਨੇ ਬਦਲੇ ਕਿਸਾਨਾਂ ਨੂੰ 28 ਕਰੋੜ 81 ਲੱਖ ਰੁਪਏ ਦੀ ਕੀਤੀ ਅਦਾਇਗੀ
ਕਿਸਾਨਾਂ ਨੂੰ ਝੋਨੇ ਦੀ ਫਸਲ ਕੱਟਣ ਉੁਪਰੰਤ ਪਰਾਲੀ ਨਾ ਸਾੜਨ ਦੀ ਅਪੀਲ ਗੁਰਦਾਸਪੁਰ, 16 ਅਕਤੂਬਰ 2024 : ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦ ਕੀਤੇ ਝੋਨੇ ਦੀ ਮਿਥੇ ਸਮੇਂ ਵਿੱਚ ਅਦਾਇਗੀ ਵੀ ਕੀਤੀ ਜਾ ਰਹੀ ਹੈ ਅਤੇ ਖਰੀਦੇ ਝੋਨੇ ਬਦਲੇ ਕਿਸਾਨਾਂ ਨੂੰ 28 ਕਰੋੜ 81 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਫਸਲ ਵੇਚਣ ਵਿਚ ਕਿਸੇ ਕਿਸਮ....
ਡੇਂਗੂ ਦੀ ਰੋਕਥਾਮ ਲਈ ਹਰ ਇਕ ਨਾਗਰਿਕ ਦਾ ਯੋਗਦਾਨ ਅਤੇ  ਜ਼ਿਮੇਵਾਰੀ ਲਾਜ਼ਮੀ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
'ਹਰ ਸ਼ੁਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਸੰਬੰਧੀ ਹਦਾਇਤਾਂ ਜਾਰੀ ਤਰਨ ਤਾਰਨ, 16 ਅਕਤੂਬਰ 2024 : ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਡੇਂਗੂ ਵਿਰੁੱਧ ਚਲਾਈ ਜਾ ਰਹੀ 'ਹਰ ਸ਼ੁਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਦੇ ਮੱਦੇ ਨਜ਼ਰ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਵੱਖ ਵੱਖ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਅਤੇ ਸਿਹਤ ਕਰਮੀਆਂ ਨੂੰ ਡੇਂਗੂ ਦੀ ਰੋਕਥਾਮ ਵੱਖ ਵੱਖ ਗਤੀਵਿਧੀਆਂ ਕਰਵਾਉਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਹਨਾਂ ਦੱਸਿਆ ਕਿ ਸੂਬੇ ਦੇ....