ਮੰਤਰੀ ਸਾਹਿਬਾਨ ਨੇ ਦਿੱਤੀ ਭਗਵਾਨ ਵਾਲਮੀਕ ਪ੍ਰਗਟ ਦਿਵਸ ਦੀ ਵਧਾਈ ਆਦਿ ਕਵੀ ਦੀਆਂ ਮਹਾਨ ਸਿੱਖਿਆਵਾਂ ਉਤੇ ਅਮਲ ਕਰਨ ਦਾ ਸੱਦਾ ਰਾਮਤੀਰਥ, 28 ਅਕਤੂਬਰ : ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਸ: ਹਰਪਾਲ ਸਿੰਘ ਚੀਮਾ ਨੇ ਲੋਕਾਂ ਨੂੰ ਕਰੁਣਾ ਸਾਗਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਵਧਾਈ ਦਿੰਦੇ ਕਿਹਾ ਕਿ ਆਪਣੀ ਪੀੜੀ ਨੂੰ ਸਿੱਖਿਆ ਦੇ ਖੇਤਰ ਵਿੱਚ ਕਾਮਯਾਬ ਕਰਨਾ ਹੀ ਉਨ੍ਹਾਂ ਮਹਾਪੁਰਖਾਂ ਨੂੰ ਸੱਚੀ....
ਮਾਝਾ
ਅੰਮਿ੍ਤਸਰ, 28 ਅਕਤੂਬਰ : ਜਿਲੇ ਵਿੱਚ ਪਰਾਲੀ ਨੂੰ ਲਗਾਈ ਜਾ ਰਹੀ ਅੱਗ ਦੀਆਂ ਘਟਨਾਵਾਂ ਤੋਂ ਚਿੰਤਤ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਵਾਤਾਵਰਣ ਮਾਰੂ ਇਸ ਰੁਝਾਨ ਨੂੰ ਸਖਤੀ ਨਾਲ ਰੋਕਣ ਦੇ ਆਦੇਸ਼ ਸਾਰੇ ਐਸ ਡੀ ਐਮਜ ਅਤੇ ਪੁਲਿਸ ਨੂੰ ਦਿੱਤੇ ਹਨ। ਜਿਸ ਦੇ ਚੱਲਦੇ ਟੀਮਾਂ ਵੱਲੋਂ ਜੁਰਮਾਨੇ ਅਤੇ ਰੈਡ ਐਂਟਰੀ ਦੇ ਨਾਲ ਨਾਲ ਪੁਲਿਸ ਕੇਸ ਦਰਜ ਕਰਵਾਉਣੇ ਸ਼ੁਰੂ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਲਗਾਈ ਗਈ ਧਾਰਾ 144 ਦੀ ਉਲੰਘਣਾ ਦੇ....
ਅੰਮ੍ਰਿਤਸਰ, 28 ਅਕਤੂਬਰ : ਮਕਬੂਲਪੁਰਾ ਥਾਣਾ ਪੁਲਿਸ ਨੇ ਭਾਰਤੀ ਖੁਫੀਆ ਸੂਚਨਾਵਾਂ ਪਾਕਿਸਤਾਨ ਭੇਜਣ ਦੇ ਦੋਸ਼ ‘ਚ ਦੀਪ ਸਿੰਘ ਵਾਸੀ ਛੇਹਰਟਾ ਨੂੰ ਗ੍ਰਿਫ਼ਤਾਰ ਕੀਤਾ ਹੈ। ਸਬ-ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਕਤ ਦੋਸ਼ੀ ਪਾਕਿਸਤਾਨ ਸਥਿਤ ਸਮੱਗਲਰਾਂ ਅਤੇ ਪਾਕਿਸਤਾਨੀ ਖੁਫੀਆ ਏਜੰਸੀਆਂ ਦੇ ਸੰਪਰਕ ‘ਚ ਹੈ। ਜਦੋਂ ਮਾਮਲੇ ਦੀ ਜਾਂਚ ਕੀਤੀ ਗਈ ਤਾਂ ਉਕਤ ਦੋਸ਼ੀ ਇਸ ‘ਚ ਸ਼ਾਮਲ ਪਾਇਆ ਗਿਆ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਮੁਲਜ਼ਮਾਂ ਦੇ ਕਬਜ਼ੇ ’ਚੋਂ ਇੱਕ....
ਲਾਲ ਚੰਦ ਕਟਾਰੂਚੱਕ ਨੇ ਸੜਕ ਦੇ ਨਿਰਮਾਣ ਕਾਰਜ ਨੂੰ ਕਰਵਾਇਆ ਸੁਰੂ ਪਠਾਨਕੋਟ, 28 ਅਕਤੂਬਰ : ਅੱਜ ਸਰਨਾ ਵਿਖੇ ਬਣਾਈ ਪਾਰਕ ਤੋਂ ਐਸ.ਕੇ.ਆਰ. ਹਸਪਤਾਲ-ਜਿਲ੍ਹਾ ਪ੍ਰਬੰਧਕੀ ਕੰਪਲੈਕਸ-ਸੁਜਾਨਪੁਰ ਨੂੰ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਸੁਭਆਰੰਭ ਕਰਵਾਇਆ। ਇਸ ਮੋਕੇ ਤੇ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਹਾਜਰ ਹੋਏ ਅਤੇ ਸੜਕ ਦੇ ਨਿਰਮਾਣ ਕਾਰਜ ਦਾ ਸੁਭ-ਆਰੰਭ ਕਰਵਾਇਆ। ਇਸ ਮੋਕੇ ਤੇ....
ਅੰਮ੍ਰਿਤਸਰ, 28 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ....
ਸਮਾਜ ਨੂੰ ਸਿੱਖਿਅਤ ਕਰਨਾ ਹੀ ਭਗਵਾਨ ਵਾਲਮੀਕਿ ਨੂੰ ਸੱਚੀ ਸਰਧਾਂਜਲੀ : ਹਰਪਾਲ ਚੀਮਾ ਮੰਤਰੀ ਸਾਹਿਬਾਨ ਨੇ ਦਿੱਤੀ ਭਗਵਾਨ ਵਾਲਮੀਕ ਪ੍ਰਗਟ ਦਿਵਸ ਦੀ ਵਧਾਈ ਆਦਿ ਕਵੀ ਦੀਆਂ ਮਹਾਨ ਸਿੱਖਿਆਵਾਂ ਉਤੇ ਅਮਲ ਕਰਨ ਦਾ ਸੱਦਾ ਅੰਮ੍ਰਿਤਸਰ, 28 ਅਕਤੂਬਰ : ਪੰਜਾਬ ਸਰਕਾਰ ਵਲੋਂ ਰਾਮ ਤੀਰਥ ਵਾਲਮੀਕਿ ਤੀਰਥ ਚ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਲੋਕਾਂ ਨੂੰ ਕਰੁਣਾ ਸਾਗਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਵਧਾਈ ਦਿੰਦੇ....
ਸਮਾਜ ਵਿਰੋਧੀ ਅਨਸਰ ਲੋਕਾਂ ਦੇ ਕੱਟੜ ਦੁਸ਼ਮਣ : ਡੀਐਸਪੀ ਪ੍ਰੀਤਇੰਦਰ ਸਿੰਘ ਭਿੱਖੀਵਿੰਡ, 27 ਅਕਤੂਬਰ : ਦੇਸ਼ ਵਿਰੋਧੀ ਤਾਕਤਾਂ ਦੇ ਮਨਸੂਬੇ ਫੇਲ ਕਰਨ ਲਈ ਸਰਹੱਦੀ ਸੁਰੱਖਿਆ ਬਲ ਬੀਐਸਐਫ ਤੇ ਪੰਜਾਬ ਪੁਲਿਸ ਵੱਲੋਂ ਸਰਚ ਅਪਰੇਸ਼ਨ ਦੌਰਾਨ ਸਰਹੱਦੀ ਪਿੰਡ ਮਸਤਗੜ ਵਿਖੇ ਖੇਤਾਂ ਵਿੱਚੋਂ ਮਾਰੂ ਨਸ਼ੇ ਹੈਰੋਇਨ ਦਾ ਪੈਕਟ ਬਰਾਮਦ ਹੋਇਆ ਜਿਸ ਦਾ ਵਜਨ ਸਾਢੇ ਤਿੰਨ ਕਿਲੋਗ੍ਰਾਮ ਦੱਸਿਆ ਜਾਂਦਾ ਹੈ। ਬਰਾਮਦ ਹੈਰੋਇਨ ਸਬੰਧੀ ਪੁਲਿਸ ਥਾਣਾ ਖੇਮਕਰਨ ਵਿਖੇ ਐਫ.ਆਈ.ਆਰ ਨੰਬਰ 101 ਮਿਤੀ 27/10/23 ਅਧੀਨ 21ਸੀ ਐਨਡੀਪੀਐਸ....
ਬਟਾਲਾ, 27 ਅਕਤੂਬਰ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਝੋਨੇ ਦੀ ਪਾਰਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਚੱਲ ਰਹੀ ਹੈ। ਜਿਸ ਦੇ ਚੱਲਦਿਆਂ ਬਲਾਕ ਬਟਾਲਾ ਅਤੇ ਫਤਿਹਗੜ੍ਹ ਚੂੜੀਆਂ ਦੇ ਵੱਖ-ਵੱਖ ਪਿੰਡ ਜਿਵੇ ਸ਼ੇਖੂਪੁਰ, ਬੱਜੂਮਾਨ, ਢਾਡਿਆਲਾ ਨੱਤ, ਖੋਖ਼ਰ, ਬੁਲੋਵਾਲ, ਅਲੀਵਾਲ ਅਤੇ ਦਬੁਰਜੀ ਆਦਿ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾਂ ਲਗਾਉਣ ਅਤੇ ਕਣਕ ਦੀ ਬਿਜਾਈ ਲੋੜੀਂਦੀ ਮਸ਼ੀਨਰੀ ਨਾਲ ਕਰਨ ਲਈ....
ਬਟਾਲਾ, 27 ਅਕਤੂਬਰ : 12 ਰੋਜ਼ਾ ਆਪਦਾ ਮਿਤਰਾ ਸਿਖਲਾਈ ਪ੍ਰੋਗਰਾਮ ਬਟਾਲਾ ਅਤੇ ਦੀਨਾਨਗਰ ਵਿਖੇ ਚੱਲ ਰਿਹਾ ਹੈ। ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਵਲੋਂ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ (ਐਨਡੀਐਮਏ) ਦੇ ਸਹਿਯੋਗ ਨਾਲ ਕਰਵਾਇਆ ਗਿਆ, ਇਹ ਪ੍ਰੋਗਰਾਮ ਜ਼ਿਲ੍ਹੇ ਦੇ ਅੰਦਰ ਆਫ਼ਤ ਪ੍ਰਬੰਧਨ ਸਮਰੱਥਾਵਾਂ ਨੂੰ ਵਧਾਉਣ ਲਈ ਮਹੱਤਵਪੂਰਨ ਕਦਮ ਚੁੱਕ ਰਿਹਾ ਹੈ। ਜਿਸ ਤਹਿਤ ਅੱਜ ਆਰ.ਆਰ.ਬਾਵਾ ਡੀ.ਏ.ਵੀ ਕਾਲਜ ਫਾਰ ਲੜਕੀਆਂ, ਬਟਾਲਾ ਵਿੱਚ ਇੱਕ ਮਹੱਤਵਪੂਰਨ ਸੈਸ਼ਨ ਕਰਵਾਇਆ....
ਰਾਜਨੀਤਿਕ ਪਾਰਟੀਆਂ ਨੂੰ ਪੋਲਿੰਗ ਬੂਥਵਾਈਜ਼ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਕਰਨ ਲਈ ਕਿਹਾ 5 ਜਨਵਰੀ 2024 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਕੀਤੀ ਜਾਵੇਗੀ ਗੁਰਦਾਸਪੁਰ, 27 ਅਕਤੂਬਰ : ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਅੱਜ ਮਿਤੀ 27 ਅਕਤੂਬਰ 2023 ਤੋਂ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਵਧੀਕ....
ਗੁਰਦਾਸਪੁਰ, 27 ਅਕਤੂਬਰ : ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਸਾਰੇ ਯੋਗ ਨਾਗਰਿਕਾਂ ਨੂੰ ਆਪਣੀ ਵੋਟ ਬਣਵਾਉਣ ਅਤੇ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕਰਨ ਲਈ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਗੁਰਦਾਸਪੁਰ ਦੇ ਵਿਦਿਆਰਥੀਆਂ ਵੱਲੋਂ ਸਾਈਕਲ ਰੈਲੀ ਕੱਢੀ ਗਈ। ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਸ੍ਰੀ ਸੁਭਾਸ਼ ਚੰਦਰ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ....
ਸਰਦਾਰ ਹਰੀ ਸਿੰਘ ਨਲੂਆ ਜੋਸ਼ ਉਤਸਵ ਮਨਾਉਣ ਦਾ ਮੁੱਖ ਮਕਸਦ ਨੌਜਵਾਨ ਪੀੜੀ ਨੂੰ ਆਪਣੇ ਮਾਣਮੱਤੇ ਇਤਿਹਾਸ ਤੋਂ ਜਾਣੂ ਕਰਵਾਉਣਾ- ਡਿਪਟੀ ਕਮਿਸ਼ਨਰ ਪੰਜਾਬ ਸਰਕਾਰ ਅਮੀਰ ਵਿਰਾਸਤ ਸੰਭਾਲਣ ਲਈ ਵਚਨਬੱਧ-ਚੇਅਰਮੈਨ ਰਮਨ ਬਹਿਲ ਜੋਸ਼ ਉਤਸਵ ਦੌਰਾਨ ਢਾਡੀ ਵਾਰਾਂ, ਗਤਕਾ, ਨਾਟਕ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਪਹਿਲੇ ਦਿਨ ਪ੍ਰਸਿੱਧ ਪੰਜਾਬੀ ਲੋਕ ਗਾਇਕ ਨਛੱਤਰ ਗਿੱਲ ਤੇ ਰਾਜਵੀਰ ਜਵੰਦਾ ਨੇ ਕੀਲੇ ਸਰੋਤੋ ਗੁਰਦਾਸਪੁਰ, 27 ਅਕਤੂਬਰ : ਪੰਜਾਬ ਸਰਕਾਰ ਵੱਲੋਂ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਨੂੰ ਸਮਰਪਿਤ ਤਿੰਨ....
ਤਰਨ ਤਾਰਨ, 27 ਅਕਤੂਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼ੀ੍ ਸੰਦੀਪ ਕੁਮਾਰ ਨੇ ਜਿ਼ਲ੍ਹਾ ਵਾਸੀਆਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਜੇਕਰ ਕਿਸੇ ਅਸਲਾ ਲਾਇਸੰਸ ਧਾਰਕ ਨੇ ਪਰਾਲੀ ਨੂੰ ਅੱਗ ਲਗਾਈ ਤਾਂ ਅਜਿਹੇ ਅਸਲਾ ਲਾਇਸੰਸ ਧਾਰਕ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਨੂੰ ਜਿੱਥੇ ਨੁਕਸਾਨ ਹੁੰਦਾ ਹੈ, ਉਥੇ ਹੀ ਇਸ ਨਾਲ ਸਾਡੀਆਂ ਜਮੀਨਾਂ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉਨ੍ਹਾਂ ਨੇ ਕਿਹਾ ਕਿ....
ਸਹਿਰ ਨੂੰ ਸਾਫ ਸੁਥਰਾ ਰੱਖਣਾ ਸਾਡਾ ਉਦੇਸ, ਦੁਕਾਨਦਾਰ ਕਰਨ ਸਹਿਯੋਗ ਦੁਕਾਨਾਂ ਅੰਦਰ ਲਗਾਏ ਜਾਣ ਡਸਟਬੀਨ-ਕਾਰਪੋਰੇਸਨ ਕਮਿਸਨਰ ਬਾਲਮੀਕਿ ਚੋਂਕ ਨਜਦੀਕ ਬਣਾਈ ਪਾਰਕਿੰਗ ਵਿੱਚੋਂ ਪੱਕੇ ਤੋਰ ਤੇ ਪਾਰਕਿੰਗ ਕੀਤੀਆਂ ਗੱਡੀਆਂ ਨੂੰ ਹਟਾਇਆ ਜਾਵੈ ਨਹੀ ਤਾਂ ਕੀਤੀ ਜਾਵੈਗੀ ਕਾਰਵਾਈ ਪਠਾਨਕੋਟ, 27 ਅਕਤੂਬਰ : ਫੈਸਟੀਬਲ ਸੀਜਨ ਦੇ ਚਲਦਿਆਂ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀਆਂ ਹਦਾਇਤਾਂ ਦੇ ਅਨੁਸਾਰ ਸਾਡਾ ਉਪਰਾਲਾ ਹੈ ਕਿ ਸਹਿਰ ਨੂੰ ਸਾਫ ਸੁਥਰਾ ਰੱਖਿਆ ਜਾਵੈ ਅਤੇ ਹੋਰ ਵੀ ਸੁੰਦਰ ਬਣਾਇਆ....
ਮੈਡੀਕਲ ਕੈਂਪ ਲਗਾ ਕੇ ਸੀਨੀਅਰ ਸਿਟੀਜਨ ਨੂੰ ਦਿੱਤੀਆਂ ਜਾਣਗੀਆਂ ਫ੍ਰੀ ਸਿਹਤ ਸੇਵਾਵਾਂ ਪਠਾਨਕੋਟ, 27 ਅਕਤੂਬਰ : ਮਾਨਯੋਗ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੇ ਆਦੇਸਾਂ ਅਨੁਸਾਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਜੀ ਦੇ ਦਿੱਤੇ ਦਿਸਾ ਨਿਰਦੇਸਾਂ ਹੇਠ ਜਿਲ੍ਹਾ ਪੱਧਰੀ ਸਮਾਗਮ ਸਾਡੇ ਬਜੁਰਗ-ਸਾਡਾ ਮਾਣ 30 ਅਕਤੂਬਰ ਨੂੰ ਬਿਰਧ ਘਰ ਝਾਖੋਲਾਹੜੀ ਜਿਲ੍ਹਾ ਪਠਾਨਕੋਟ ਵਿਖੇ ਕਰਵਾਇਆ ਜਾ ਰਿਹਾ ਹੈ। ਇਹ....