ਅੰਮ੍ਰਿਤਸਰ 21 ਸਤੰਬਰ : ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2023 ਦਾ ਆਯੋਜਨ ਪੰਜਾਬ ਦੇ ਹਰੇਕ ਵਸਨੀਕ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਹੈ। ਇਸ ਖੇਡ ਮੇਲੇ ਵਿੱਚ ਵੱਖ ਵੱਖ ਪੱਧਰਾ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆ ਹੋਇਆ ਸ਼੍ਰੀ ਸੁਖਚੈਨ ਸਿੰਘ ਨੇ ਦੱਸਿਆ ਕਿ ਜਿਲ੍ਹਾ ਪੱਧਰ ਤੇ ਅੰ-14,17,21, 21 ਤੋ 30, 31 ਤੋ 40 ਉਮਰ ਵਰਗ ਵਿੱਚ ਕੁੱਲ 11 ਬਾਸਕਿਟਬਾਲ, ਫੁੱਟਬਾਲ,ਹੈਂਡਬਾਲ, ਹਾਕੀ, ਖੋ-ਖੋ, ਪਾਵਰਲਿਫਟਿੰਗ, ਸੂਟਿੰਗ....
ਮਾਝਾ
ਫ਼ਰੀਦਕੋਟ : 16 ਸਤੰਬਰ : ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਤਕਰੀਬਨ 8 ਸਾਲਾਂ ਬਾਅਦ ਵਿਸ਼ੇਸ਼ ਜਾਂਚ ਟੀਮ ਦੀ ਨਵੀਂ ਚਾਰਜਸ਼ੀਟ ਵਿੱਚ ਹੈਰਾਨੀਜਨਕ ਖ਼ੁਲਾਸਾ ਸਾਹਮਣੇ ਆਇਆ ਹੈ। ਰਿਪੋਰਟ 'ਚ ਖ਼ਦਸ਼ਾ ਜਤਾਇਆ ਗਿਆ ਕਿ ਗੋਲੀਕਾਂਡ ਮਾਮਲੇ ਦਾ ਸ਼ਿਕਾਇਤਕਰਤਾ, ਇਸ ਘਟਨਾ 'ਚ ਜ਼ਖਮੀ ਹੋਇਆ ਅਜੀਤ ਸਿੰਘ ਪੁਲਿਸ ਦੀ ਗੋਲੀ ਲੱਗਣ ਕਾਰਨ ਨਹੀਂ ਸਗੋਂ ਸਾਥੀ ਪ੍ਰਦਰਸ਼ਨਕਾਰੀ ਵੱਲੋਂ ਚਲਾਈ ਗੋਲੀ ਕਰਕੇ ਜ਼ਖਮੀ ਹੋਇਆ ਜਾਪਦਾ ਹੈ। ਇਹ ਸਨਸਨੀਖੇਜ਼ ਖ਼ੁਲਾਸਾ ਉਦੋਂ ਹੋਇਆ ਹੈ ਜਦੋਂ ਅੱਜ ਇਸ ਮਾਮਲੇ ਨੂੰ ਲੈ ਕੇ ਫਰੀਦਕੋਟ ਕੋਰਟ ਵਿੱਚ ਇੱਕ....
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਅੰਮ੍ਰਿਤਸਰ, 16 ਸਤੰਬਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪਾਦਨਾ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਪੁਰਾਤਨ ਚੱਲਦੀ ਆ ਰਹੀ ਰਵਾਇਤ ਅਨੁਸਾਰ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ’ਚ....
ਗੁਰਦਾਸਪੁਰ, 16 ਸਤੰਬਰ : ਪਿੰਡ ਨਾਨੋਵਾਲ ਖੁਰਦ ਦੇ ਕੋਲ ਇੱਕ ਤੇਜ ਰਫਤਾਰ ਬਲੈਰੋ ਨੇ ਮੋਟਰ ਸਾਈਕਲ ਸਵਾਰ ਪਤੀ ਪਤਨੀ ਨੂੰ ਸਿੱਧੀ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਪਤੀ ਪਤਨੀ ਦੀ ਮੌਕੇ ਤੇ ਹੀ ਮੌਤ ਹੋ ਗਈ। ਮੌਕੇ ਤੋਂ ਪ੍ਰਾਪਤ ਕੀਤੀ ਸੂਚਨਾ ਅਨੁਸਾਰ ਅਤੇ ਪਰਿਵਾਰਕ ਮੈਂਬਰਾਂ ਅਨੁਸਾਰ ਨਿਰਮਲ ਸਿੰਘ ਪੁੱਤਰ ਮੰਗਤਾ ਸਿੰਘ ਅਤੇ ਉਸਦੀ ਪਤਨੀ ਤਰਸੇਮ ਕੌਰ ਨੇੜਲੇ ਪਿੰਡ ਨਾਨੋਵਾਲ ਖੁਰਦ ਵਿੱਚ ਸੰਤ ਬਾਬਾ ਲਾਲ ਸਿੰਘ ਕੁੱਲੀ ਵਾਲਿਆਂ ਦੇ ਤਪ ਸਥਾਨ ਤੋਂ ਮੱਥਾ ਟੇਕ ਕੇ ਘਰ ਪਰਤ ਰਹੇ ਸਨ ਜਦੋਂ ਉਹ....
ਜੰਡਿਆਲਾ ਗੁਰੂ , 16 ਸਤੰਬਰ : ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਦੇ ਸੇਵਾ ਕੇਂਦਰ ਦਾ ਦੌਰਾ ਕਰਦੇ ਕਿਹਾ ਕਿ ਹਜਾਰਾਂ ਲੋਕਾਂ ਵੱਲੋਂ ਸੇਵਾਵਾਂ ਪ੍ਰਾਪਤ ਕਰਨ ਲਈ ਸੇਵਾ ਕੇਂਦਰ ਵਿੱਚ ਪਹੁੰਚ ਕੀਤੀ ਜਾਂਦੀ ਹੈ ਅਤੇ ਲੋਕ ਇਥੋਂ ਸਮਾਂ ਸੀਮਾ ਅੰਦਰ ਰਹਿ ਕੇ ਸੇਵਾ ਪੂਰੀ ਹੋਣ ਦੀ ਆਸ ਰੱਖਦੇ ਹਨ, ਸੋ ਇਸ ਸਟਾਫ ਨੂੰ ਇਹ ਯਤਨ ਕਰਨੇ ਚਾਹੀਦੇ ਹਨ ਜਿਸ ਨਾਲ ਲੋਕਾਂ ਨੂੰ ਬਿਹਤਰ ਸੇਵਾ ਮਿਲ ਸਕੇ ਉਨਾਂ ਦੱਸਿਆ ਕਿ ਸੇਵਾ ਕੇਂਦਰ ਹਫ਼ਤੇ ਦੇ ਸੱਤੇ ਦਿਨ ਹੀ ਕੰਮ ਕਰਦੇ ਹਨ । ਉਨ੍ਹਾਂ ਨੇ ਦੱਸਿਆ ਕਿ....
ਕੋਚਿੰਗ ਲੈ ਰਹੇ ਵਿਦਿਆਰਥੀਆਂ ਨੂੰ ਵੋਟਾਂ ਬਣਾਉਣ ਲਈ ਪ੍ਰੇਰਿਤ ਕੀਤਾ ਬਟਾਲਾ, 16 ਸਤੰਬਰ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਗੁਰਦਾਸਪੁਰ ਦੀਆਂ ਹਦਾਇਤਾਂ ਤਹਿਤ 18-19 ਸਾਲ ਦੇ ਨੌਜਵਾਨਾਂ ਦੀਆ ਵੋਟਾਂ ਬਣਾਉਣ ਲਈ ਵੋਟਰ ਰਜਿਸਟਰੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦਾ ਟੀਚਾ ਵੋਟਰ ਰਜਿਸਟਰੇਸ਼ਨ ਨੂੰ 100% ਪੁਰਾ ਕਰਨਾ ਹੈ। ਇਸ ਸਬੰਧੀ ਸਮੂਹ ਪ੍ਰਿੰਸੀਪਲਾਂ/ਮੁੱਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ 18 ਸਾਲ ਤੋਂ ਵਧੇਰੇ ਉਮਰ ਦੇ ਵਿਆਦੀਆਰਥੀਆਂ ਪਾਸੋ ਫਾਰਮ ਨੰਬਰ 6 ਆਨ....
*ਇੰਜੀਨੀਅਰ ਜੀਵਨ ਦੇ ਹਰ ਖੇਤਰ ਵਿੱਚ ਨਿਭਾਉਂਦੇ ਹਨ ਮਹੱਤਵਪੂਰਣ ਭੂਮਿਕਾ:- ਪ੍ਰਿੰ: ਇੰਜ: ਬਲਵਿੰਦਰ ਸਿੰਘ* *ਇੰਜੀਨੀਅਰਾਂ ਦੇ ਯੋਗਦਾਨ ਤੋਂ ਬਿਨਾਂ ਕਿਸੇ ਵੀ ਰਾਸ਼ਟਰ ਦੀ ਤਰੱਕੀ ਨਹੀ ਸੰਭਵ:- ਇੰਜ: ਜਸਬੀਰ ਸਿੰਘ* ਬਟਾਲਾ,16 ਸਤੰਬਰ : ਪ੍ਰਿੰਸੀਪਲ ਇੰਜ: ਬਲਵਿੰਦਰ ਸਿੰਘ ਦੀ ਯੋਗ ਅਗਵਾਈ ਅਤੇ ਕੈਮੀਕਲ ਵਿਭਾਗ ਦੇ ਇੰਚਾਰਜ ਇੰਜ: ਜਸਬੀਰ ਸਿੰਘ ਦੀ ਦੇਖ ਰੇਖ ਹੇਠ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਦੇ ਕੈਮੀਕਲ ਵਿਭਾਗ ਵਿਖੇ ਕੌਮੀ ਇੰਜੀਨੀਅਰ ਦਿਵਸ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਪਲੇਸਮੈਂਟ....
ਬਟਾਲਾ, 16 ਸਤੰਬਰ : ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਵਿੱਢੀ ਮੁਹਿੰਮ ਦੀ ਗੱਲ ਕਰਦਿਆਂ ਜਸਪ੍ਰਜੀਤ ਸਿੰਘ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਗੁਰਦਾਸਪੁਰ ਨੇ ਦੱਸਿਆ ਕਿ ਸਹਿਕਾਰੀ ਖੇਤੀਬਾੜੀ ਸਭਾਵਾਂ ਦੇ ਮੈਂਬਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵਲੋ ਕਿਸਾਨਾਂ ਦੀ ਮਦਦ ਲਈ ਰਵਾਇਤੀ ਦਰਾਂ ਤੇ ਸਰਫੇਸ ਸੀਡਰ ਸੰਦ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਫ਼ਸਲਾਂ ਦੀ ਰਹਿੰਦ ਖੂਹੰਦ ਨੂੰ ਜ਼ਮੀਨ ਵਿੱਚ ਹੀ....
ਡਿਪਟੀ ਕਮਿਸ਼ਨਰ ਸੀ੍ ਸੰਦੀਪ ਕੁਮਾਰ ਨੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਸਬੰਧੀ ਦੁਆਇਆ ਪ੍ਰਣ ਹਾੜੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਸਬੰਧੀ ਲਗਾਇਆ ਗਿਆ ਜ਼ਿਲ੍ਹਾ ਪੱਧਰੀ ਕੈਂਪ ਤਰਨ ਤਾਰਨ, 16 ਸਤੰਬਰ : ਹਾੜੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸ੍ਰੀ ਜਸਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਜਿਲ੍ਹਾ ਤਰਨਤਾਰਨ ਵੱਲੋਂ ਸਥਾਨਕ ਆਰ. ਕੇ. ਰਿਜ਼ੌਰਟ ਵਿਖੇ ਸੀਡੀਪੀ ਸਕੀਮ ਤਹਿਤ ਜ਼ਿਲ੍ਹਾ ਪੱਧਰੀ....
ਸਾਈਬਰ ਕ੍ਰਾਈਮ ਅੰਤਰਰਾਜੀ ਗਿਰੋਹ ਤੇ ਪਠਾਨਕੋਟ ਪੁਲਿਸ ਦੀ ਵੱਡੀ ਕਾਰਵਾਈ ਜਾਰੀ ਐਸਐਸਪੀ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਅਤੇ ਸੋਸ਼ਲ ਮੀਡੀਆ ਤੇ ਅਣਪਛਾਤੇ ਵਿਅਕਤੀਆਂ ਦੀਆਂ ਫਰੈਂਡ ਬੇਨਤੀਆਂ ਨੂੰ ਸਵੀਕਾਰ ਕਰਨ ਤੋਂ ਬਚਣ ਦੀ ਅਪੀਲ ਕੀਤੀ ਪਠਾਨਕੋਟ, 15 ਸਤੰਬਰ : ਇੱਕ ਮਹੱਤਵਪੂਰਨ ਸਫਲਤਾ ਵਿੱਚ, ਪਠਾਨਕੋਟ ਪੁਲਿਸ ਨੇ ਇੱਕ ਵਿਆਪਕ ਸੈਕਸਟੋਰਸ਼ਨ ਅਤੇ ਔਨਲਾਈਨ ਧੋਖਾਧੜੀ ਦੇ ਰੈਕੇਟ ਨੂੰ ਅੰਜਾਮ ਦੇਣ ਵਾਲੇ ਇੱਕ ਮਾਸਟਰਮਾਈਂਡ ਨੂੰ ਗ੍ਰਿਫਤਾਰ ਕੀਤਾ ਕਰਕੇ ਉਸਦੇ ਖਤਰਨਾਕ ਨੈਟਵਰਕ ਦਾ....
ਕਿਹਾ- ਹਾਟ ਸਪਾਟ ਪਿੰਡਾਂ ਵਿਚ ਪਰਾਲੀ ਨੂੰ ਅੱਗ ਲਗਾਉਣ ’ਤੇ ਪੂਰਨ ਰੋਕ ਲਗਾਉਣ ਵਾਲੇ ਪਿੰਡਾਂ ਨੂੰ 1 ਲੱਖ ਰੁਪਏ ਦੀ ਦਿੱਤੀ ਜਾਵੇਗੀ ਵਿਸ਼ੇਸ਼ ਗ੍ਰਾਂਟ ਬਟਾਲਾ, 15 ਸਤੰਬਰ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਕਿਹਾ ਕਿ ਜ਼ਿਲ੍ਹੇ ਦੇ ਹਾਟ-ਸਪਾਟ ਪਿੰਡਾਂ ਵਿੱਚ, ਜਿਹੜੇ ਕਿਸਾਨ ਇਸ ਵਾਰ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ, ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਵਾਤਾਵਰਨ ਦੇ ਰਾਖੇ’ ਐਵਾਰਡ ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਸਦੇ ਨਾਲ ਹੀ ਜ਼ਿਲ੍ਹੇ ਦੇ 55 ਹਾਟ-ਸਪਾਟ....
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਚਲਾਈ ਮੁਹਿੰਮ ਤਹਿਤ ਬਟਾਲਾ ਵਿੱਚ ਕਿਸਾਨ ਜਾਗਰੁਕਤਾ ਕੈਂਪ ਬਟਾਲਾ, 15 ਸਤੰਬਰ : ਡਾ.ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਬਾਰੇ ਜਾਗਰੁਕਤਾ ਪੈਦਾ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਦਫਤਰ ਬਲਾਕ ਖੇਤੀਬਾੜੀ ਅਫ਼ਸਰ ਬਟਾਲਾ ਦੇ ਵਿੱਚ ਬਲਾਕ ਪੱਧਰੀ....
ਕਿਹਾ-ਪੰਜਾਬ ਦੇ ਉਦਯੋਗ ਨੂੰ ਮੁੜ ਲੀਹਾਂ ਤੇ ਖੜ੍ਹਾ ਕਰਨ ਲਈ ਵੱਡਾ ਉਪਰਾਲਾ ਸਨਅਤਕਾਰਾਂ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ, ਬਟਾਲਾ ਦੀ ਸਨਅਤ ਦੇ ਵਿਕਾਸ ਲਈ ਦ੍ਰਿੜ ਸੰਕਲਪ ਬਟਾਲਾ, 15 ਸਤੰਬਰ : ਪੰਜਾਬ ਸਰਕਾਰ ਵਲੋਂ ਕਰਵਾਈ ‘ਸਰਕਾਰ-ਸਨਅਤਕਾਰ ਮਿਲਣੀ’ ਪੰਜਾਬ ਦੇ ਉਦਯੋਗ ਖੇਤਰ ਨੂੰ ਮੀਲ ਪੱਥਰ ਸਾਬਤ ਕਰਾਰ ਦਿੰਦਿਆਂ ਬਟਾਲਾ ਦੇ ਸਨਅਤਕਰਾਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਇਹ ਉਪਰਾਲਾ ਉਦਯੋਗ ਨੂੰ ਨਵੀਂ, ਤਰੱਕੀ ਤੇ ਖੁਸ਼ਹਾਲੀ ਦੀ ਦਿਸ਼ਾ ਵੱਲ ਵੱਡਾ ਕਦਮ ਹੈ। ਬਟਾਲਾ ਦੇ ਸਨਅਤਕਾਰ....
ਦਾਅਵੇ ਅਤੇ ਇਤਰਾਜ਼ ਦਾਖਲ ਕਰਨ ਦੀ ਆਖਰੀ ਮਿਤੀ 22 ਸਤੰਬਰ 2023 ਅਤੇ ਵੋਟਰ ਸੂਚੀ ਦੀ ਫਾਈਨਲ ਪਬਲੀਕੇਸ਼ਨ 16 ਅਕਤੂਬਰ 2023 ਨੂੰ ਹੋਵੇਗੀ ਡੇਰਾ ਬਾਬਾ ਨਾਨਕ, 15 ਸਤੰਬਰ : ਸ੍ਰੀ ਅਸ਼ਵਨੀ ਅਰੋੜਾ, ਉੱਪ ਮੰਡਲ ਮੈਜਿਸਟਰੇਟ-ਕਮ-ਉੱਪ ਮੰਡਲ ਚੋਣਕਾਰ ਰਜਿਸ਼ਟੇਰਸ਼ਨ ਅਫਸਰ, ਨਗਰ ਕੌਂਸਲ, ਡੇਰਾ ਬਾਬਾ ਨਾਨਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ ਡੇਰਾ ਬਾਬਾ ਨਾਨਕ ਵਿਖੇ ਅੱਜ 15 ਸਤੰਬਰ 2023 ਨੂੰ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾਾਂ ਕਰ ਦਿੱਤੀ ਗਈ ਹੈ। ਉਨਾਂ ਸਮੁੱਚੇ ਪ੍ਰੋਗਰਾਮ ਸਬੰਧੀ ਜਾਣਕਾਰੀ....
ਵਿਦਿਆਰਥੀਆਂ ਖਾਸ ਤੌਰ ਉਤੇ ਗਰੀਬ ਅਤੇ ਪੱਛੜੇ ਵਰਗਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਸਫਲ ਯਤਨ ਫਤਿਹਗੜ੍ਹ ਚੂੜੀਆਂ, 15 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਬੁਲੰਦੀ ਉਤੇ ਪਹੁੰਚਣ ਲਈ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦਿੰਦੇ ਹੋਏ ਨੇ ਸੂਬੇ ਦਾ ਪਹਿਲਾਂ ‘ਸਕੂਲ ਆਫ ਐਮੀਨੈਂਸ’ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ ਹੈ। ਇਹ ਪ੍ਰਗਟਾਵਾ ਕਰਦਿਆਂ ਬਲਬੀਰ ਸਿੰਘ....