ਮਾਝਾ

ਨਾਜਾਇਜ਼ ਮਾਈਨਿੰਗ ਕਰਾਉਣ ਵਾਲੇ ਅਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ : ਜੌੜਾਮਾਜਰਾ
ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅੰਮ੍ਰਿਤਸਰ, 9 ਜਨਵਰੀ : ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਾਜਾਇਜ਼ ਮਾਈਨਿੰਗ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨਾਜਾਇਜ਼ ਮਾਈਨਿੰਗ ਵਿੱਚ ਸ਼ਾਮਲ ਅਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਸਖਤ ਕਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਅੰਮ੍ਰਿਤਸਰ ਵਿਖੇ ਮਾਝੇ ਦੇ ਵਿਧਾਇਕਾਂ ਤੇ ਜਲ....
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਫਾਰਮ 29 ਫਰਵਰੀ ਤੱਕ ਲਏ ਜਾਣਗੇ : ਡਿਪਟੀ ਕਮਿਸ਼ਨਰ
ਕੋਈ ਵੀ ਪੁਰਾਣਾ ਵੋਟਰ ਨਹੀਂ, ਬਲਕਿ ਹਰੇਕ ਵੋਟ ਬਣੇਗੀ ਨਵੇਂ ਸਿਰੇ ਤੋਂ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰਬਰ 1 ਭਰ ਕੇ ਜਮਾ ਕਰਵਾਉਣ ਯੋਗ ਵੋਟਰ ਅੰਮ੍ਰਿਤਸਰ, 9 ਜਨਵਰੀ : ਜ਼ਿਲਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਨੇ ਸ੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਐਸ ਡੀ ਐਮ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਦੇ ਕਿਹਾ ਕਿ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਨੀ ਤਹਿਤ ਵੋਟਰ ਸੂਚੀ ਵਿਚ ਰਜਿਸਟਰੇਸ਼ਨ ਕੇਵਲ 29....
ਜਦੋਂ ਕੁਰਸੀਆਂ ਜਾਂ ਆਹੁਦਾ ਲੈਂਦੇ ਹੋ ਫਿਰ ਹਾਈਕਮਾਨ ਦੀ ਮੰਨਦੇ ਹੋ, ਰਾਸ਼ਟਰ ਹਿੱਤ ਲਈ ਹਾਈਕਮਾਨ ਦਾ ਫੈਸਲਾ ਮਨਜ਼ੂਰ ਨਹੀਂ ਕਿਉਂ : ਨਵਜੋਤ ਸਿੰਘ ਸਿੱਧੂ
ਸੱਚਖੰਡ ਸ੍ਰੀ ਦਰਬਾਰ ਸਾਹਿਬ ਆ ਕੇ ਸੀਸ ਝਕਾਉਣਾ ਸਭ ਤੋਂ ਵੱਡੀ ਸੇਧ ਹੈ : ਨਵਜੋਤ ਸਿੰਘ ਸਿੱਧੂ ਸੂਬੇ ਦੇ ਲੋਕਾਂ ਦੀ ਭਲਾਈ ਲਈ ਉਨ੍ਹਾਂ ਵੱਲੋਂ ਮੀਟਿੰਗਾਂ, ਰੈਲੀਆ ਜਾਰੀ ਰਹਿਣਗੀਆਂ : ਸਿੱਧੂ ਇੰਡੀਆ ਗਠਜੋੜ ਲਈ ਜੋ ਵੀ ਫੈਸਲਾ ਹਾਈਕਮਾਨ ਦਾ ਹੋਵੇਗਾ, ਉਹ ਉਸ ਨਾਲ ਸਹਿਮਤ ਹੋਣਗੇ : ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ, 08 ਜਨਵਰੀ : ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਨਵੇਂ ਲਗਾਏ ਗਏ ਇੰਚਾਰਜ ਦੇਵੇਂਦਰ ਯਾਦਵ ਵੱਲੋਂ ਅੱਜ ਕਾਂਗਰਸ ਪਾਰਟੀ ਦੇ ਆਗੂਆਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ....
ਕਾਂਗਰਸ ਪਾਰਟੀ ਦੇ ਇੰਚਾਰਜ ਦਵਿੰਦਰ ਯਾਦਵ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ 
ਅੰਮ੍ਰਿਤਸਰ, 08 ਜਨਵਰੀ : ਪੰਜਾਬ ’ਚ ਕਾਂਗਰਸ ਪਾਰਟੀ ਦੇ ਨਵ-ਨਿਯੁਕਤ ਇੰਚਾਰਜ ਦਵਿੰਦਰ ਯਾਦਵ ਨੇ ਅੱਜ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਮੱਥਾ ਟੇਕਿਆ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਉਹ ਆਪਣੀ ਨਿਯੁਕਤੀ ਤੋਂ ਬਾਅਦ ਗੁਰੂ ਸਾਹਿਬ ਦਾ ਅਸ਼ੀਰਵਾਦ ਲੈਣ ਲਈ ਸ੍ਰੀ ਦਰਬਾਰ ਸਾਹਿਬ ਪਹੁੰਚੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਦੁਰਗਿਆਨਾ ਮੰਦਰ ਅਤੇ ਰਾਮ ਤੀਰਥ ਵਿਖੇ ਵੀ ਮੱਥਾ ਟੇਕਿਆ। ਇਸ ਮੌਕੇ ਪੰਜਾਬ ਕਾਂਗਰਸ ਦੇ ਆਗੂਆਂ ਵਿਚ ਵੀ ਇਕਜੁੱਟਤਾ ਦਿਸੀ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ....
ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ’ਤੇ ਗੋਲੀ ਚਲਾਉਣ ਦਾ ਮਾਮਲਾ, ਐਸਜੀਪੀਸੀ ਨੇ ਜਾਂਚ ਕਮੇਟੀ ਦੀ ਰਿਪੋਰਟ ਕੀਤੀ ਜਨਤਕ
ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ’ਤੇ ਗੋਲੀ ਚਲਾਉਣ ਦੀ ਘਟਨਾ ਲਈ ਜਾਂਚ ਕਮੇਟੀ ਨੇ ਮੁੱਖ ਮੰਤਰੀ ਨੂੰ ਠਹਿਰਾਇਆ ਜੁੰਮੇਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਜਾਂਚ ਕਮੇਟੀ ਦੀ ਰਿਪੋਰਟ ਕੀਤੀ ਜਨਤਕ ਅੰਮ੍ਰਿਤਸਰ, 08 ਜਨਵਰੀ : ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਿਛਲੇ ਦਿਨੀਂ ਵਾਪਰੇ ਗੋਲੀ ਕਾਂਡ ਅਤੇ ਮਰਯਾਦਾ ਦੇ ਨਿਰਾਦਰ ਦੀ ਘਟਨਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਗਠਤ ਕੀਤੀ ਜਾਂਚ ਕਮੇਟੀ ਨੇ ਆਪਣੀ ਰਿਪੋਰਟ ਵਿਚ ਸਿੱਧੇ ਤੌਰ ’ਤੇ ਪੰਜਾਬ ਦੇ ਮੁੱਖ ਮੰਤਰੀ....
ਪੰਜਾਬ ਦੇ ਦੋ ਵੱਖ ਵੱਖ ਸ਼ਹਿਰਾਂ ਵਿੱਚ 2 ਕਰੋੜ ਰੁਪਏ ਦੇ ਗਹਿਣੇ ਅਤੇ ਕੈਸ਼ ਚੋਰੀ 
ਅੰਮ੍ਰਿਤਸਰ/ਜਲੰਧਰ, 8 ਜਨਵਰੀ : ਦੋ ਵੱਖ ਵੱਖ ਸ਼ਹਿਰਾਂ ਵਿੱਚ ਚੋਰਾਂ ਵੱਲੋਂ 3 ਜਵੈਲਰਜ਼ ਸ਼ੋਅ-ਰੂਮਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ। ਇਨ੍ਹਾਂ ਵਾਰਦਾਤਾਂ ਵਿਚ ਚੋਰਾਂ ਵੱਲੋਂ ਕਰੀਬ 2 ਕਰੋੜ ਰੁਪਏ ਦੇ ਗਹਿਣੇ ਅਤੇ ਕੈਸ਼ ਚੋਰੀ ਕਰਕੇ ਲੈ ਗਏ। ਮਿਲੀ ਜਾਣਕਾਰੀ ਅਨੁਸਾਰ ਜਲੰਧਰ ਦੇ 2 ਜਵੇਲਰੀ ਸ਼ੋਅਰੂਮਾਂ ਵਿਚੋਂ ਚੋਰਾਂ ਨੇ 56 ਲੱਖ ਰੁਪਏ ਦੇ ਗਹਿਣੇ ਚੋਰੀ ਕਰ ਲਏ। ਚੋਰੀ ਦੌਰਾਨ ਜਦੋਂ ਚੋਰਾਂ ਤੋਂ ਤਿਜੋਰੀ ਨਾ ਟੁੱਟੀ ਤਾਂ ਉਹ ਚੁਕ ਕੇ ਲੈ ਗਏ, ਫਿਰ ਨਹਿਰ ਵਿਚ ਸੁੱਟ ਦਿੱਤੀ। ਇਹ ਘਟਨਾਵਾਂ ਸੀਸੀਟੀਵੀ ਵਿੱਚ....
ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ-ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ
ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ 18 ਅਤੇ 22 ਜਨਵਰੀ ਨੂੰ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਹੋਵੇਗੀ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਹੋਵੇਗੀ ਬਟਾਲਾ, 8 ਜਨਵਰੀ : ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ 26 ਜਨਵਰੀ ਨੂੰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਗਣਤੰਤਰ ਦਿਵਸ ਮਨਾਉਣ ਸਬੰਧੀ ਅਭਿਸ਼ੇਕ ਵਰਮਾ....
ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ 24 ਘੰਟੇ ਸੇਵਾ ਵਿੱਚ ਹਾਜਰ-ਵਿਧਾਇਕ ਸੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 4, ਬਸੰਤ ਨਗਰ ਵਿਖੇ ਵਿਕਾਸ ਕਾਰਜ ਸ਼ੁਰੂ ਕਰਵਾਇਆ ਬਟਾਲਾ, 8 ਜਨਵਰੀ : ਵਿਧਾਨ ਸਭਾ ਹਲਕਾ ਬਟਾਲਾ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜਰ ਹਨ। ਇਹ ਪ੍ਰਗਟਾਵਾ ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ 4 ਬਸੰਤ ਨਗਰ ਵਿਖੇ ਚੱਕੀ ਵਾਲੀ ਗਲੀ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਨ ਉਪਰੰਤ ਲੋਕਾਂ ਨਾਲ ਗੱਲਬਾਤ ਕਰਦਿਆਂ ਕੀਤਾ....
ਕੁਦਰਤੀ ਸਰੋਤਾਂ ਦੀ ਸੰਭਾਲ ਸਬੰਧੀ ਚੇਤਨਤਾ ਮੇਲਾ 3 ਤੇ 4 ਫਰਵਰੀ ਨੂੰ ਦਿੱਤੇ ਜਾਣਗੇ 5 ਲੱਖ ਰੁਪਏ ਤੋਂ ਵਧੇਰੇ ਰਾਸ਼ੀ ਦੇ ਇਨਾਮ
ਤੀਜਾ ਵਾਤਾਵਰਨ ਸੰਭਾਲ ਮੇਲਾ-2024 ਜ਼ਿਲ੍ਹਾ ਵਾਸੀਆਂ ਨੂੰ ਸ਼ਾਮਿਲ ਹੋਣ ਤੇ ਐਵਾਰਡ ਲਈ ਅਪਲਾਈ ਕਰਨ ਦੀ ਅਪੀਲ ਗੁਰਦਾਸਪੁਰ, 8 ਜਨਵਰੀ : ਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ ਬਾਬਾ ਗੁਰਮੀਤ ਸਿੰਘ ਦੀ ਰਹਿਨੁਮਾਈ ਹੇਠ 3 ਤੇ 4 ਫਰਵਰੀ, 2024 ਨੂੰ ਮਿਉਂਸਿਪਲ ਕਾਰਪੋਰੇਸ਼ਨ ਲੁਧਿਆਣਾ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਮੇਲੇ ਵਿੱਚ ਵਾਤਾਵਰਨ ਸੰਭਾਲ ਸਬੰਧੀ 100 ਤੋਂ ਵਧੇਰੇ ਸਟਾਲਾਂ ਲਗਾਈਆਂ ਜਾਣਗੀਆਂ, ਜਿਨ੍ਹਾਂ ਵਿੱਚ ਦੇਸੀ ਪੰਜਾਬੀ ਵਾਲੇ ਵੱਧ ਤੋਂ ਵੱਧ....
ਚੇਅਰਮੈਨ ਬਹਿਲ ਨੇ ਝੂਲਨਾ ਮਹਿਲ ਮੁਹੱਲੇ ਵਿੱਚ 16.50 ਲੱਖ ਰੁਪਏ ਦੀ ਲਾਗਤ ਨਾਲ ਬਣੇ ਸਮੁਦਾਇਕ ਭਵਨ ਦਾ ਉਦਘਾਟਨ ਕੀਤਾ
ਗੁਰਦਾਸਪੁਰ ਹਲਕੇ ਦੇ ਵਸਨੀਕ ਉਨ੍ਹਾਂ ਦਾ ਆਪਣਾ ਪਰਿਵਾਰ ਹਨ ਅਤੇ ਉਹ ਹਮੇਸ਼ਾਂ ਆਪਣੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ : ਰਮਨ ਬਹਿਲ ਗੁਰਦਾਸਪੁਰ, 8 ਜਨਵਰੀ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਬੀਤੀ ਸ਼ਾਮ ਗੁਰਦਾਸਪੁਰ ਸ਼ਹਿਰ ਦੇ ਝੂਲਨਾ ਮਹਿਲ ਮੁਹੱਲੇ ਵਿੱਚ ਸ਼ਿਵਾਲਾ ਮੰਦਰ ਵਿਖੇ ਸਮੁਦਾਇਕ ਭਵਨ ਦਾ ਉਦਘਾਟਨ ਕੀਤਾ ਗਿਆ। ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ 16.50 ਲੱਖ ਰੁਪਏ ਖ਼ਰਚ ਕਰਕੇ ਇਸ ਸਮੁਦਾਇਕ ਭਵਨ ਦੀ ਉਸਾਰੀ ਕੀਤੀ ਗਈ....
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਧਾਰੀਵਾਲ ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ
ਸ਼ਹਿਰ ਦੀ ਟਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ - ਸੇਖਵਾਂ ਕੂੜੇ ਦੇ ਡੰਪ ਦਾ ਮਸਲਾ ਹੱਲ ਕਰਨ ਲਈ ਜਲਦ ਸ਼ੁਰੂ ਹੋਵੇਗਾ ਪ੍ਰੋਜੈਕਟ - ਸੇਖਵਾਂ ਗੁਰਦਾਸਪੁਰ, 8 ਜਨਵਰੀ : ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਕਿਹਾ ਹੈ ਕਿ ਧਾਰੀਵਾਲ ਸ਼ਹਿਰ ਦੇ ਸਰਬਪੱਖੀ ਵਿਕਾਸ ਦੇ ਨਾਲ ਇੱਥੇ ਟਰੈਫ਼ਿਕ ਅਤੇ ਕੂੜੇ ਦੇ ਡੰਪ ਦੀ ਸਮੱਸਿਆ ਨੂੰ ਹੱਲ ਕਰਨ ਵਿਸ਼ੇਸ਼ ਯਤਨ ਕੀਤੇ ਜਾਣਗੇ। ਧਾਰੀਵਾਲ ਵਿਖੇ....
ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਲਈ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ: ਸੇਖਵਾਂ
ਅਸ਼ੀਰਵਾਦ ਸਕੀਮ ਤਹਿਤ ਮਾਰਚ 2023 ਦੇ 5715 ਲਾਭਪਾਤਰੀਆਂ ਨੂੰ ਦਿੱਤਾ ਲਾਭ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਯਤਨਸ਼ੀਲ - ਸੇਖਵਾਂ ਗੁਰਦਾਸਪੁਰ, 8 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਵਰੇ ਦੇ ਬਜਟ ਵਿਚੋਂ 29.14....
ਨਵੇਂ ਸਾਲ ਦੇ ਆਗਮਨ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕਰਵਾਇਆ ਸੁਖਮਨੀ ਸਾਹਿਬ ਦਾ ਪਾਠ
ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਦਿੱਤੀ ਨਵੇਂ ਸਾਲ ਦੀ ਮੁਬਾਰਕਬਾਦ ਤਰਨ ਤਾਰਨ, 08 ਜਨਵਰੀ : ਨਵੇਂ ਸਾਲ-2024 ਦੇ ਆਗਮਨ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤਰਨ ਤਾਰਨ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਭੋਗ ਪੈਣ ਉਪਰੰਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜ਼ਿਲੇ੍ਹ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੱਤੀ ਹੈ। ਇਸ ਮੌਕੇ....
ਡਿਪਟੀ ਕਮਿਸ਼ਨਰ ਨੇ ਬੱਚੀਆਂ ਨੂੰ ਆਤਮ ਨਿਰਭਰ ਬਨਾਉਣ ਲਈ ਡਰਾਈਵਿੰਗ ਸਿਖਲਾਈ ਦੇਣ ਦੀ ਕੀਤੀ ਸ਼ੁਰੂਆਤ
ਬੇਟੀ ਬਚਾਉ-ਬੇਟੀ ਪੜਾਉ ਮੁਹਿੰਮ ਤਹਿਤ ਮੁਫਤ ਵਿਚ ਦਿੱਤੀ ਜਾਵੇਗੀ ਸਿੱਖਿਆ ਅੰਮ੍ਰਿਤਸਰ, 8 ਜਨਵਰੀ : ਡਿਪਟੀ ਕਮਿਸ਼ਨਰ ਸ੍ਰੀ ਘਣਨਾਸ਼ ਥੋਰੀ ਨੇ ਲੜਕੀਆਂ ਨੂੰ ਆਤਮ ਨਿਰਭਰ ਬਨਾਉਣ ਲਈ ਵਾਹਨ ਚਲਾਉਣ ਦੀ ਸਿੱਖਿਆ ਦੇਣ ਦੀ ਸ਼ੁਰੂਆਤ ਕੀਤੀ ਹੈ। ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ 100 ਲੜਕੀਆਂ ਦੇ ਪਹਿਲੇ ਬੈਚ ਨੂੰ ਉਕਤ ਸਿਖਲਾਈ ਲਈ ਤੋਰਨ ਮੌਕੇ ਸ੍ਰੀ ਥੋਰੀ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਅੱਜ ਦਾ ਯੁੱਗ ਸਿੱਖਿਆ ਦਾ ਯੁੱਗ ਹੈ, ਚਾਹੇ ਉਹ ਸਿੱਖਿਆ ਵਿਦਿਆ ਦੇ ਖੇਤਰ ਦੀ ਹੋਵੇ, ਗੱਡੀਆਂ ਚਲਾਉਣ ਦੀ....
ਕਿਸੇ ਵੀ ਤਰਾਂ ਦੀ ਨਵੀਂ ਜਮੀਨੀ ਪੱਧਰ ਦੀ ਖੋਜ ਲਈ ਐਵਾਰਡ ਲੈਣ ਵਾਸਤੇ 31 ਜਨਵਰੀ ਤੱਕ ਅਪਲਾਈ ਕੀਤਾ ਜਾ ਸਕਦਾ : ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 8 ਜਨਵਰੀ : ਸਹਾਇਕ ਕਮਿਸ਼ਨਰ ਮੈਡਮ ਗੁਰਸਿਮਰਨ ਕੌਰ ਨੇ ਜਿਲ੍ਹੇ ਦੇ ਵੱਡੇ ਵਿਦਿਅਕ ਅਦਾਰਿਆਂ ਤੇ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਨਾਲ ਮੀਟਿੰਗ ਕਰਦੇ ਦੱਸਿਆ ਕਿ ਵਾਤਾਵਰਣ, ਸਾਇੰਸ ਤੇ ਤਕਨਾਲੋਜੀ ਵਿਭਾਗ ਪੰਜਾਬ ਵੱਲੋਂ ਕਿਸੇ ਵੀ ਤਰਾਂ ਦੀ ਅਜਿਹੀ ਖੋਜ ਜੋ ਕਿ ਸਮਾਜ ਦੇ ਕੰਮ ਆ ਸਕਦੀ ਹੋਵੇ ਜਾਂ ਕਿਸੇ ਵੀ ਕਿੱਤੇ ਵਿਚ ਵਰਤੀ ਜਾ ਸਕਦੀ ਹੋਵੇ ਲਈ ‘ਗਰਾਸ ਰੂਟ ਇਨੋਵੇਸ਼ਨ ਆਫ ਪੰਜਾਬ’ (ਗਰਿੱਪ) ਐਵਾਰਡ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਲਈ 31 ਜਨਵਰੀ ਤੱਕ ਬਿਨੈ ਕੀਤਾ ਜਾ ਸਕਦਾ ਹੈ। ਉਨਾਂ ਕਿਹਾ....