ਮਾਝਾ

ਜੇਲ੍ਹ ਵਿਚ ਬੰਦ ਗਰੀਬ ਕੈਦੀਆਂ ਦੀ ਜਮਾਨਤ ਰਾਸ਼ੀ ਤੇ ਜੁਰਮਾਨੇ ਭਰੇਗੀ ਸਰਕਾਰ-ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦ ਕੈਦੀਆਂ ਦੀ ਸ਼ਨਾਖਤ ਬਾਰੇ ਕਮੇਟੀ ਗਠਿਤ ਅੰਮ੍ਰਿਤਸਰ, 5 ਜਨਵਰੀ : ਕੇਂਦਰੀ ਜ਼ੇਲ੍ਹ ਵਿਚ ਬੰਦ ਅਜਿਹੇ ਕੈਦੀ ਜੋ ਕਿ ਆਰਥਿਕ ਤੌਰ ਉਤੇ ਕਮਜ਼ੋਰ ਹੋਣ ਕਾਰਨ ਆਪਣੀ ਜਮਾਨਤ ਰਾਸ਼ੀ ਜਾਂ ਜੁਰਮਾਨਾ ਨਹੀਂ ਭਰ ਸਕੇ, ਦੀ ਇਹ ਰਾਸ਼ੀ ਭਰਨ ਲਈ ਸਹਾਇਤਾ ਸਰਕਾਰ ਕਰਨ ਜਾ ਰਹੀ ਹੈ। ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਨੇ ਦੱਸਿਆ ਕਿ ਜਿਲ੍ਹੇ ਵਿਚ ਕਹਿੜੇ ਕੈਦੀਆਂ ਨੂੰ ਇਸ ਤਰਾਂ ਦੀ ਸਹਾਇਤਾ ਦੇਣੀ ਬਾਰੇ, ਬਾਰੇ ਫੈਸਲਾ ਕਰਨ ਲਈ ਕਮੇਟੀ ਗਠਿਤ ਕਰ ਦਿੱਤੀ ਗਈ ਹੈ, ਜੋ ਕਿ....
ਤੀਜਾ ਵਾਤਾਵਰਨ ਸੰਭਾਲ ਮੇਲਾ ਲੁਧਿਆਣਾ ਵਿਖੇ 3 ਤੇ 4 ਫਰਵਰੀ ਨੂੰ ਲੱਗੇਗਾ- ਕਾਰਜਕਾਰੀ ਇੰਜੀਨੀਅਰ
ਵੱਖ-ਵੱਖ ਵਰਗਾਂ ਲਈ ਦਿੱਤੇ ਜਾਣਗੇ 5 ਲੱਖ ਰੁਪਏ ਤੋਂ ਵਧੇਰੇ ਰਾਸ਼ੀ ਦੇ ਇਨਾਮ ਅੰਮ੍ਰਿਤਸਰ, 5 ਜਨਵਰੀ : ਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ ਬਾਬਾ ਗੁਰਮੀਤ ਸਿੰਘ ਦੀ ਰਹਿਨੁਮਾਈ ਹੇਠ 3 ਤੇ 4 ਫਰਵਰੀ, 2024 ਨੂੰ ਮਿਉਂਸਪਲ ਕਾਰਪੋਰੇਸ਼ਨ ਲੁਧਿਆਣਾ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਇਸ ਮੇਲੇ ਵਿੱਚ ਵਾਤਾਵਰਨ ਸੰਭਾਲ ਸਬੰਧੀ 100 ਤੋਂ ਵਧੇਰੇ ਸਟਾਲਾਂ ਲਗਾਈਆਂ ਜਾਣਗੀਆਂ, ਜਿਹਨਾਂ ਵਿੱਚ ਦੇਸੀ ਪ੍ਰਜਾਤੀ ਵਾਲੇ ਵੱਧ ਤੋਂ ਵੱਧ ਦਰੱਖਤਾਂ ਸਬੰਧੀ, ਪਾਣੀ ਦੀ ਸੰਭਾਲ....
ਨਗਰ ਨਿਗਮ ਅੰਮ੍ਰਿਤਸਰ 50 ਲੱਖ ਰੁਪਏ ਦੀ ਲਾਗਤ ਨਾਲ ਦੋ ਆਰਗੈਨਿਕ ਵੇਸਟ ਕਨਵਰਟਰ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਰ ਨੂੰ ਫੁੱਲਾਂ ਅਤੇ ਗਿੱਲੇ ਕੂੜੇ ਦੇ ਕੰਪੋਜ਼ਿਟ ਲਈ ਸੌਂਪੇਗਾ
ਅੰਮ੍ਰਿਤਸਰ, 5 ਜਨਵਰੀ : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮ ਕਮਿਸ਼ਨਰ, ਨਗਰ ਨਿਗਮ, ਅੰਮ੍ਰਿਤਸਰ ਸ. ਘਨਸ਼ਿਆਮ ਥੋਰੀ ਨੇ ਇੱਕ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਨਗਰ ਨਿਗਮ, ਅੰਮ੍ਰਿਤਸਰ 50 ਲੱਖ ਰੁਪਏ ਦੀ ਲਾਗਤ ਨਾਲ ਦੋ ਆਰਗੈਨਿਕ ਵੇਸਟ ਕਨਵਰਟਰ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਰ ਨੂੰ ਫੁੱਲਾਂ ਅਤੇ ਗਿੱਲੇ ਕੂੜੇ ਦੇ ਕੰਪੋਜ਼ਿਟ ਲਈ ਸੌਂਪਣ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਧਾਰਮਿਕ ਸਥਾਨਾਂ (ਸੁਨਹਿਰੀ ਮੰਦਰ ਅਤੇ ਦੁਰਗਿਆਣਾ ਮੰਦਿਰ) ਵਿੱਚ ਪੈਦਾ ਹੋਣ ਵਾਲੇ ਫੁੱਲਾਂ ਅਤੇ ਗਿੱਲੇ ਰਹਿੰਦ-ਖੂੰਹਦ....
ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ਤੋਂ 94 ਲੱਖ ਕਰੀਬ ਦੀ ਕੀਮਤ ਦਾ ਸੋਨਾ ਬਰਾਮਦ
ਅੰਮ੍ਰਿਤਸਰ, 04 ਜਨਵਰੀ : ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਕਸਟਮ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ ਡੇਢ ਕਿਲੋ ਸੋਨਾ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ, ਜਿਸ ਦੀ ਕੀਮਤ 94 ਲੱਖ ਦੇ ਕਰੀਬ ਬਣਦੀ ਦੱਸੀ ਜਾ ਰਹੀ ਹੈ। ਕਸਟਮ ਵਿਭਾਗ ਨੇ ਗੁਪਤ ਸੂਚਨਾ 'ਤੇ ਸ਼ਾਰਜਾਹ ਤੋਂ ਸ਼ਾਮ 7:36 'ਤੇ ਆਈ ਇੰਡੀਗੋ ਦੀ ਉਡਾਣ ਨੰ. 651428 ਦੀ ਛਾਪੇਮਾਰੀ ਕੀਤੀ ਅਤੇ ਜਹਾਜ਼ ਦੀ ਰਮਾਗਿੰਗ ਦੌਰਾਨ ਸੀਟ ਦੇ ਥੱਲੇ 2 ਸੋਨੇ ਦੀਆਂ ਪੱਟੀਆਂ ਨੂੰ ਜਿਨ੍ਹਾਂ ਦਾ ਕੁੱਲ ਵਜ਼ਨ 1508 ਗ੍ਰਾਮ ਲਗਭਗ ਟਿਸ਼ੂ ਦੇ ਅੰਦਰ ਕਾਲੀ ਟੇਪ ਨਾਲ....
ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਡਰੋਨ ਰਾਹੀਂ ਸੁੱਟਿਆ 2 ਕਿਲੋ ਆਈਸ ਡਰੱਗ, ਇਕ ਚੀਨੀ ਪਿਸਤੌਲ ਬਰਾਮਦ, ਇੱਕ ਕਾਬੂ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਦੋਸ਼ੀ ਪਾਕਿ ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸੀ- ਡੀ.ਜੀ.ਪੀ. ਗੌਰਵ ਯਾਦਵ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੇ ਸਪਲਾਇਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ: ਸੀ.ਪੀ. ਗੁਰਪ੍ਰੀਤ ਭੁੱਲਰ ਅੰਮ੍ਰਿਤਸਰ, 4 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ੀਲੇ....
ਵਿਧਾਇਕ ਸ਼ੈਰੀ ਕਲਸੀ ਨੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਤੇ ਮੋਹਤਬਰਾਂ ਦੀ ਹਾਜਰੀ ਵਿੱਚ ਤਹਿਸੀਲ ਕੰਪਲੈਕਸ ਬਟਾਲਾ ਦਾ ਰੱਖਿਆ ਨੀਂਹ ਪੱਥਰ
ਬਟਾਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਵਿੱਚ ਮੀਲ ਪੱਥਰ ਸਾਬਤ ਹੋਵੇਗਾ ਨਵਾਂ ਤਹਿਸੀਲ ਕੰਪਲੈਕਸ ਬਟਾਲਾ ਇੱਕੋ ਛੱਤ ਹੇਠਾ ਵੱਖ-ਵੱਖ ਸੇਵਾਵਾਂ ਮਿਲਣ ਨਾਲ ਲੋਕਾਂ ਨੂੰ ਮਿਲੇਗੀ ਵੱਡੀ ਸਹੂਲਤ ਸ਼ਹਿਰ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਵਲੋਂ ਕਰਵਾਏ ਜਾ ਰਹੇ ਰਿਕਾਰਡ ਵਿਕਾਸ ਕਾਰਜਾਂ ਲਈ ਕੀਤਾ ਧੰਨਵਾਦ ਬਟਾਲਾ, 4 ਜਨਵਰੀ : ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਲਿਜਾਂਦਿਆ ਬਟਾਲਾ ਦੇ ਨੋਜਵਾਨ ਤੇ ਅਗਾਂਹਵਧੂ ਸੋਚ ਰੱਖਣ ਵਾਲੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ....
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਬਾਦ ਸੰਜੀਵਨੀ ਮੈਡੀਕਲ ਕੈਂਪਾਂ ਜਰੀਏ ਸਰਹੱਦੀ ਇਲਾਕੇ ਦੇ ਵਸਨੀਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਮੁਫ਼ਤ ਮੈਡੀਕਲ ਸੇਵਾਵਾਂ
5 ਅਤੇ 6 ਜਨਵਰੀ ਨੂੰ ਲੱਗਣ ਵਾਲੇ ਮੈਡੀਕਲ ਕੈਂਪਾਂ ਦਾ ਵੇਰਵਾ ਜਾਰੀ ਕੀਤਾ ਗੁਰਦਾਸਪੁਰ, 4 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਹੱਦੀ ਖੇਤਰ ਦੇ ਲੋਕਾਂ ਦੀ ਸਹੂਲਤ ਅਤੇ ਸਰਬਪੱਖੀ ਵਿਕਾਸ ਲਈ ਚਲਾਏ ਜਾ ਰਹੇ ‘ਮਿਸ਼ਨ ਅਬਾਦ’ ਤਹਿਤ ਜ਼ਿਲਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵੱਲੋਂ ਸਰਹੱਦੀ ਪਿੰਡਾਂ ਵਿੱਚ ‘ਅਬਾਦ ਸੰਜੀਵਨੀ ਮੈਡੀਕਲ ਕੈਂਪ’ ਲਗਾ ਕੇ ਲੋਕਾਂ ਨੂੰ ਮੁਫ਼ਤ ਮੈਡੀਕਲ ਸੇਵਾਵਾਂ ਦੇਣ ਦਾ ਸਿਲਸਲਾ ਲਗਾਤਾਰ ਜਾਰੀ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ....
ਚਾਈਨਾ ਡੋਰ ਦੀ ਵਿਕਰੀ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਛਾਪੇਮਾਰੀ ਮੁਹਿੰਮ ਤੇਜ਼ ਕੀਤੀ
ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਕਰਨ ਵਾਲੇ ਨੂੰ ਹੋਵੇਗੀ 5 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜ਼ੁਰਮਾਨਾ ਜ਼ਿਲ੍ਹਾ ਪੱਧਰੀ ਹੈਲਪ ਲਾਈਨ ਨੰਬਰ 1800-180-1852 'ਤੇ ਚਾਈਨਾ ਡੋਰ ਸਬੰਧੀ ਦਿੱਤੀ ਜਾਵੇ ਸੂਚਨਾ - ਡਿਪਟੀ ਕਮਿਸ਼ਨਰ ਗੁਰਦਾਸਪੁਰ, 4 ਜਨਵਰੀ : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ....
ਡਾ. ਕਮਲਪਾਲ ਨੇ ਸਿਵਲ ਸਰਜਨ ਤਰਨਤਾਰਨ ਵਜੋਂ ਅਹੁਦਾ ਸੰਭਾਲਿਆ
ਤਰਨ ਤਾਰਨ, 04 ਜਨਵਰੀ : ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਅੱਜ ਡਾ. ਕਮਲਪਾਲ ਨੇ ਬਤੌਰ ਸਿਵਲ ਸਰਜਨ ਤਰਨਤਾਰਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਤੇ ਪਹਿਲੇ ਸਿਵਲ ਸਰਜਨ ਡਾ. ਦਲਜੀਤ ਸਿੰਘ ਦੇ ਨਾਲ ਸਮੂਹ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਉਪੰਰਤ ਉਹਨਾਂ ਨੇ ਸਮੂਹ ਪ੍ਰੋਗਰਾਮ ਅਫਸਰਾਂ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਸਿਹਤ ਵਿਭਾਗ ਦੇ ਸਾਰੇ ਪ੍ਰੋਗਰਾਮ ਅਤੇ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪੁੰਚਾਉਣਾਂ ਉਹਨਾਂ ਦਾ ਮੁੱਖ ਮੰਤਵ....
ਮੋਟੇ ਅਨਾਜ (ਮਿਲਟਸ) ਨੂੰ ਬਣਾਇਆ ਜਾਵੇ ਆਪਣੀ ਖ਼ੁਰਾਕ ਦਾ ਹਿੱਸਾ-ਡਿਪਟੀ ਕਮਿਸ਼ਨਰ 
ਤਰਨ ਤਾਰਨ, 04 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲਾ ਪ੍ਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਫੂਡ ਸੇਫਟੀ ਸਬੰਧੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ। ਇਸ ਸੰਬੰਧ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਦੇ ਹਰ ਫੂਡ ਉਪਰੇਟਰ ਲਈ ਫੂਡ ਦਾ ਲਾਇਸੰਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ ਹੈ। ਜੇਕਰ ਕੋਈ ਵੀ ਦੁਕਾਨਦਾਰ, ਰੈਸਟੋਰੈੱਟ, ਢਾਬੇ ਵਾਲਾ, ਲਾਇਸੰਸ ਜਾਂ ਰਜ਼ਿਸਟ੍ਰੇਸ਼ਨ ਲਈ ਅਪਲਾਈ ਨਹੀਂ ਕਰਦਾ ਤਾਂ ਉਸਦੇ ਉੱਪਰ ਫੂਡ ਐੱਕਟ ਮੁਤਾਬਿਕ ਕਾਰਵਾਈ....
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਤਹਿਸੀਲ ਪੱਟੀ ਅਤੇ ਸਬ-ਤਹਿਸੀਲ ਹਰੀਕੇ ਨਾਲ ਸਬੰਧਿਤ ਮਾਲ ਵਿਭਾਗ ਦੇ ਕੰਮਾਂ ਸਬੰਧੀ ਹੋਈ ਮੀਟਿੰਗ
ਲੰਮੇ ਸਮੇਂ ਤੋਂ ਲੰਬਿਤ ਪਈਆਂ ਜਮ੍ਹਾਂਬੰਦੀਆਂ ਨੂੰ ਕੰਨਜਾਇਨ ਅਤੇ ਲਾਈਵ ਕਰਨ ਦੇ ਦਿੱਤੇ ਨਿਰਦੇਸ਼ ਤਰਨ ਤਾਰਨ, 04 ਜਨਵਰੀ : ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਾਲ ਵਿਭਾਗ ਨਾਲ ਸਬੰਧਿਤ ਮੁੱਦਿਆ ਸਬੰਧੀ ਹੋਈ ਮੀਟਿੰਗ ਵਿੱਚ ਤਹਿਸੀਲ ਪੱਟੀ ਅਤੇ ਸਬ-ਤਹਿਸੀਲ ਹਰੀਕੇ ਦੇ ਤਹਿਸੀਲਦਾਰ, ਨਾਇਬ ਤਹਿਸੀਲਦੀਰ, ਸਮੂਹ ਕਾਨੂੰਨਗੋ ਤੇ ਪਟਵਾਰੀਆਂ ਹਾਜਰ ਹੋਏ ਹਨ। ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਲੰਬਿਤ....
ਸਰਦੀਆਂ ਦੇ ਮੌਸਮ ਨੂੰ ਧਿਆਨ ਚ ਰੱਖਦਿਆਂ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ
ਪਠਾਨਕੋਟ, 04 ਜਨਵਰੀ : ਡਿਪਟੀ ਕਮਿਸ਼ਨਰ ਪਠਾਨਕੋਟ ਸ. ਹਰਬੀਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸੇਵਾ ਕੇਂਦਰ ਦਾ ਸਮਾਂ ਤਬਦੀਲ ਕੀਤਾ ਗਿਆ ਹੈ ਜਿਸ ਅਨੁਸਾਰ ਹੁਣ 3 ਜਨਵਰੀ 2024 ਤੋਂ ਸਵੇਰੇ 09:30 ਵਜੇ ਤੋਂ ਸ਼ਾਮ 04:30 ਵਜੇ ਤੱਕ ਸੇਵਾ ਕੇਂਦਰ ਖੁੱਲੇ ਰਹਿਣਗੇ। ਉਨ੍ਹਾਂ ਦੱਸਿਆ ਕਿ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਵੱਲੋਂ ਜਾਰੀ ਪੱਤਰ ਅਨੁਸਾਰ ਠੰਢ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਲ੍ਹਿਆਂ ਨੂੰ ਆਪਣੇ ਪੱਧਰ ‘ਤੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕਰਨ ਲਈ....
ਡੀ.ਬੀ.ਈ.ਈ ਪਠਾਨਕੋਟ ਵਿਖੇ ਕੇਵਲ 40 ਲੜਕੀਆ ਲਈ ਸਾਫਟ ਸਕਿੱਲ ਅਤੇ ਇੰਟਰਵਿਊ ਦੀ ਤਿਆਰੀ ਲਈ ਮੁਫਤ ਕਰਵਾਈ ਜਾਵੇਗੀ ਕੋਚਿੰਗ : ਜ਼ਿਲ੍ਹਾ ਰੋਜ਼ਗਾਰ ਅਫਸਰ
ਪਠਾਨਕੋਟ, 04 ਜਨਵਰੀ : ਡਿਪਟੀ ਕਮਿਸ਼ਨਰ ਪਠਾਨਕੋਟ ਸ: ਹਰਬੀਰ ਸਿੰਘ, ਆਈ.ਏ.ਐਸ ਤੋਂ ਪ੍ਰਾਪਤ ਹੁਕਮਾਂ ਦੇ ਤਹਿਤ ਅਤੇ ਸ: ਅੰਕੁਰਜੀਤ ਸਿੰਘ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ(ਜ) ਪਠਾਨਕੋਟ ਜੀ ਦੀ ਅਗਵਾਈ ਹੇਠ ਬੇਟੀ ਪੜਾਉ ਅਤੇ ਬੇਟੀ ਬਚਾਉ ਸਕੀਮ ਅਧੀਨ ਡੀ.ਬੀ.ਈ.ਈ ਪਠਾਨਕੋਟ ਵਿਖੇ ਕੇਵਲ 40 ਲੜਕੀਆ ਲਈ ਸਾਫਟ ਸਕਿੱਲ ਅਤੇ ਇੰਟਰਵਿਊ ਦੀ ਤਿਆਰੀ ਲਈ ਮੁਫਤ ਕੋਚਿੰਗ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਬੇਰੁਜਗਾਰ ਪ੍ਰਾਰਥਣਾਂ ਨੂੰ ਰੋਜਗਾਰ ਹਾਸਲ ਕਰਵਾਉਣ ਦੇ ਕਾਬਿਲ ਬਣਾਇਆ ਜਾ ਸਕੇ। ਇਹ....
ਕੈਬਨਿਟ ਮੰਤਰੀ ਨੇ ਸਰਹੱਦੀ ਬਲਾਕ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼
ਪਠਾਨਕੋਟ, 04 ਜਨਵਰੀ : ਸਰਹੱਦੀ ਖੇਤਰ ਦੇ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ ਅਤੇ ਸਰਹੱਦ ਤੇ ਵੱਸਦੇ ਇੰਨ੍ਹਾਂ ਪੱਛਡ਼ੇ ਪਿੰਡਾਂ ਨੂੰ ਮੁੱਢਲੀਆਂ ਲੋਡ਼ਾਂ ਮੁਹਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸਰਹੱਦੀ ਬਲਾਕ ਨਰੋਟ ਜੈਮਲ ਸਿੰਘ ਵਿਖੇ ਪੈਂਦੇ ਪਿੰਡਾਂ ਅੰਦਰ ਚੱਲ ਰਹੇ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਉਣ ਅਤੇ ਹੋਰ ਸਮੱਸਿਆਵਾਂ ਉਪਰ ਵਿਚਾਰ ਚਰਚਾ ਕਰਨ ਲਈ ਬੁਲਾਈ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਹ ਮੀਟਿੰਗ ਬੀਡੀਪੀਓ....
ਜੁਲਾਈ ਤੱਕ ਸ਼ਹਿਰਵਾਸੀਆਂ ਨੂੰ ਮਿਲੇਗਾ ਸਾਫ਼ ਸੁਥਰਾ ਨਹਿਰੀ ਪਾਣੀ : ਕਮਿਸ਼ਨਰ ਨਗਰ ਨਿਗਮ
ਵੱਲ੍ਹਾ ਵਿਖੇ ਬਣ ਰਹੇ ਵਾਟਰ ਟਰੀਟਮੈਂਟ ਪਲਾਂਟ ਦਾ ਲਿਆ ਜਾਇਜਾ ਅੰਮ੍ਰਿਤਸਰ 4 ਜਨਵਰੀ : ਵਿਸ਼ਵ ਬੈਂਕ ਦੇ ਸਹਿਯੋਗ ਨਾਲ ਸ਼ਹਿਰਵਾਸੀਆਂ ਨੂੰ ਸਾਫ਼ ਸੁਥਰਾ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵੱਲ੍ਹਾ ਵਿਖੇ ਵਾਟਰ ਟਰੀਟਮੈਂਟ ਪਲਾਂਟ ਸਥਾਪਿਤ ਕੀਤਾ ਜਾ ਰਿਹਾ ਹੈ। ਇਹ ਪਲਾਂਟ ਜੁਲਾਈ ਤੱਕ ਮੁਕੰਮਲ ਹੋ ਜਾਵੇਗਾ ਜਿਸ ਨਾਲ ਸ਼ਹਿਰਵਾਸੀਆਂ ਨੂੰ ਨਹਿਰੀ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਹੋਵੇਗਾ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਸ੍ਰੀ ਘਨਸ਼ਾਮ ਥੋਰੀ ਨੇ ਵੱਲ੍ਹਾ ਵਿਖੇ ਬਣ ਰਹੇ ਵਾਟਰ....