ਮਾਝਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨੀ ਡਿਓੜੀ ਦੇ ਅੰਦਰੂਨੀ ਹਿੱਸੇ ਦੀ ਕਾਰਸੇਵਾ ਸ਼ੁਰੂ
ਅੰਮ੍ਰਿਤਸਰ, 5 ਅਗਸਤ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨੀ ਡਿਓੜੀ ਦੀ ਮੁਰੰਮਤ ਦੀ ਕਾਰਸੇਵਾ ਅੱਜ ਅਰਦਾਸ ਉਪਰੰਤ ਆਰੰਭ ਹੋਈ। ਸੇਵਾ ਦੀ ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਬਾਬਾ ਪ੍ਰਦੀਪ ਸਿੰਘ ਬੋਰੇ ਵਾਲੇ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ....
ਸ਼੍ਰੋਮਣੀ ਕਮੇਟੀ ਨੇ ਜੈਤੋ ਦੇ ਮੋਰਚੇ ਦੀ ਪਹਿਲੀ ਸ਼ਤਾਬਦੀ ਸਬੰਧੀ ਕੀਤੀ ਇਕੱਤਰਤਾ
ਅੰਮ੍ਰਿਤਸਰ, 5 ਅਗਸਤ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੈਤੋ ਦੇ ਮੋਰਚੇ ਦੀ ਪਹਿਲੀ ਸ਼ਤਾਬਦੀ ਮਨਾਉਣ ਲਈ ਤਿਆਰੀਆਂ ਆਰੰਭ ਦਿੱਤੀਆਂ ਹਨ। ਇਹ ਸ਼ਤਾਬਦੀ 21 ਫ਼ਰਵਰੀ 2024 ਨੂੰ ਮਨਾਈ ਜਾਣੀ ਹੈ। ਜੈਤੋ ਦੇ ਮੋਰਚੇ ਦੇ 100 ਸਾਲਾ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗਠਤ ਕੀਤੀ ਗਈ ਸਬ-ਕਮੇਟੀ ਵੱਲੋਂ ਪ੍ਰੋਗਰਾਮਾਂ ਦੀ ਰੂਪ ਰੇਖਾ ਤੈਅ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਅੱਜ ਇਸ ਕਮੇਟੀ ਦੀ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ....
ਆਸਟ੍ਰੇਲੀਆ ’ਚ ਕੁਈਨਜ਼ਲੈਂਡ ਅਦਾਲਤ ਵੱਲੋਂ ਸਿੱਖਾਂ ਦੇ ਹੱਕ ’ਚ ਫੈਸਲਾ ਸ਼ਲਾਘਾਯੋਗ : ਐਡਵੋਕੇਟ ਧਾਮੀ
ਅੰਮ੍ਰਿਤਸਰ, 5 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਟ੍ਰੇਲੀਆ ਦੀ ਕੁਈਨਜ਼ਲੈਂਡ ਉੱਚ ਅਦਾਲਤ ਵੱਲੋਂ ਸਿੱਖ ਕਕਾਰ ਕਿਰਪਾਨ ਸਬੰਧੀ ਚੱਲ ਰਹੇ ਇਕ ਕੇਸ ਵਿਚ ਸਿੱਖਾਂ ਦੇ ਹੱਕ ’ਚ ਫੈਸਲਾ ਦੇਣ ਦਾ ਸਵਾਗਤ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਿਰਪਾਨ ਸਿੱਖਾਂ ਦੇ ਪੰਜ ਕਕਾਰਾਂ ਦਾ ਇਕ ਅਹਿਮ ਹਿੱਸਾ ਹੈ, ਜਿਸ ਨੂੰ ਅੰਮ੍ਰਿਤਧਾਰੀ ਸਿੱਖ ਹਮੇਸ਼ਾ ਆਪਣੇ ਅੰਗ ਸੰਗ ਰੱਖਣ ਲਈ ਪਾਬੰਦ ਹਨ। ਇਹ ਚੰਗੀ ਗੱਲ ਹੈ ਕਿ ਆਸਟ੍ਰੇਲੀਆ ’ਚ ਸਿੱਖਾਂ ਦੀ ਧਾਰਮਿਕ....
ਪੰਜਾਬ ਪੁਲਿਸ ਨੇ ਕਾਬੂ ਕੀਤੇ ਨਸ਼ਾ ਤਸਕਰ ਦੇ ਪਿੰਡ ਤੋਂ 4 ਕਿੱਲੋ ਹੋਰ ਹੈਰੋਇਨ ਕੀਤੀ ਬਰਾਮਦ
ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਮੁਲਜ਼ਮ ਸ਼ਿੰਦਰ ਨੇ ਜਲੰਧਰ ਵਿੱਚ ਆਪਣੇ ਪਿੰਡ ਦੀ ਸੜਕ ਹੇਠ ਛੁਪਾ ਕੇ ਰੱਖੀ ਸੀ ਹੈਰੋਇਨ ਦੀ ਖੇਪ : ਡੀਜੀਪੀ ਗੌਰਵ ਯਾਦਵ ਪੁਲਿਸ ਟੀਮਾਂ ਵੱਲੋਂ ਮੁਲਜ਼ਮ ਦੇ ਚਾਰ ਹੋਰ ਸਾਥੀਆਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ, ਹੋਰ ਨਸ਼ੀਲੇ ਪਦਾਰਥ ਬਰਾਮਦ ਹੋਣ ਦੀ ਆਸ: ਏਆਈਜੀ ਐਸ.ਐਸ.ਓ.ਸੀ. ਸੁਖਮਿੰਦਰ ਸਿੰਘ ਮਾਨ ਅੰਮ੍ਰਿਤਸਰ, 5 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ....
ਜਗਤਾਰ ਸਿੰਘ ਹਵਾਰਾ ਨੂੰ ਅਦਾਲਤ 'ਚ ਪੇਸ਼ ਕਰਨ ਦੇ ਹੁਕਮ ਦਾ ਹਵਾਰਾ ਕਮੇਟੀ ਨੇ ਕੀਤਾ ਸਵਾਗਤ 
ਲੰਬੇ ਸਮੇਂ ਤੋਂ ਜਗਤਾਰ ਸਿੰਘ ਹਵਾਰਾ ਨੂੰ ਨਹੀਂ ਕੀਤਾ ਜਾ ਰਿਹਾ ਸੀ ਅਦਾਲਤ ਵਿੱਚ ਪੇਸ਼ - ਪ੍ਰੋ ਬਲਵਿੰਦਰ ਸਿੰਘ ਅੰਮ੍ਰਿਤਸਰ, 5 ਅਗਸਤ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਚ ਸਜ਼ਾ ਕੱਟ ਰਹੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਆਗੂ ਅਤੇ ਸਰਬੱਤ ਖਾਲਸਾ ਵੱਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਤਾਰ ਸਿੰਘ ਹਵਾਰਾ ਨੂੰ 10 ਅਗਸਤ ਨੂੰ ਮਾਨਯੋਗ ਅਦਾਲਤ ਦੇ ਵਿਚ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਹਾਲਾਂਕਿ ਜਗਤਾਰ ਸਿੰਘ ਹਵਾਰਾ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਚ....
ਪੰਜਾਬ ਭਰ ਤੋਂ ਆਈਆਂ ਸੰਗਤਾਂ ਵੱਲੋਂ ਸਤਲੁਜ ਦਾ ਸਭ ਤੋਂ ਵੱਡਾ ਪਾੜ ਪੂਰਨ ਦਾ ਮੋਰਚਾ ਫਤਿਹ
925 ਫੁੱਟ ਚੌੜਾ ਸੀ ਇਹ ਪਾੜ, 7 ਪਿੰਡਾਂ ਵਿੱਚ ਪਾਣੀ ਆਉਣ ਕਾਰਨ ਟੁੱਟੀ ਹੋਈ ਸੀ ਸੜਕੀ ਅਵਾਜਾਈ ਪਿੰਡਾਂ ਦੀਆਂ ਸੰਗਤਾਂ ਵੱਲੋਂ ਕੀਤੀ ਗਈ ਫੁੱਲਾਂ ਨਾਲ ਵਰਖਾ ਸੁਲਤਾਨਪੁਰ ਲੋਧੀ, 04 ਅਗਸਤ : ਗੱਟਾ ਮੁੰਡੀ ਕਾਸੂ ਪਿੰਡ ਨੇੜੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਵਿੱਚ ਪਿਆ ਪਾੜ 18 ਦਿਨਾਂ ਬਾਅਦ ਬੋਲੇ ਸੋ ਨਿਹਾਲ ਦੇ ਜੈਕਾਰਿਆ ਵਿੱਚ ਪੂਰ ਦਿੱਤਾ ਗਿਆ ਹੈ। ਇਹ ਬੰਨ੍ਹ ਪੂਰਨ ਲਈ ਪੰਜਾਬ ਦੇ ਲੋਕਾਂ ਨੇ ਦਿਨ ਰਾਤ ਇੱਕ ਕੀਤਾ ਹੋਇਆ ਸੀ। ਇਹ ਪਾੜ ਲਗਭਗ 925 ਫੁੱਟ ਤੋਂ ਵੱਧ ਚੌੜਾ ਸੀ। ਸਤਲੁਜ ਦਾ ਇਹ ਧੁੱਸੀ....
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਲਹਿਰਾਉਣਗੇ ਅੰਮ੍ਰਿਤਸਰ ’ਚ ਤਿਰੰਗਾ
ਡਿਪਟੀ ਕਮਿਸ਼ਨਰ ਨੇ ਆਜਾਦੀ ਦਿਵਸ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਅੰਮ੍ਰਿਤਸਰ, 4 ਅਗਸਤ : ਜਿਲ੍ਹਾ ਅੰਮ੍ਰਿਤਸਰ ਅੰਦਰ ਮਨਾਏ ਜਾ ਰਹੇ ਜਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸ੍ਰੀ ਅਮਿਤ ਤਲਵਾੜ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਸਮਾਗਮ ਨੂੰ ਉਤਸ਼ਾਹ ਨਾਲ ਨੇਪਰੇ ਚਾੜ੍ਹਣ ਲਈ ਉਚੇਚੇ ਪ੍ਰਬੰਧ ਕੀਤੇ ਜਾਣ। ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਵੱਖ ਵੱਖ....
ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ 1 ਕਰੋੜ 46 ਲੱਖ ਰੁਪਏ ਦੀ ਲਾਗਤ ਨਾਲ ‘ਸਦਭਾਵਨਾ ਕੇਂਦਰ’ ਦਾ ਨੀਂਹ ਰੱਖ ਕੇ ਕੰਮ ਸ਼ੁਰੂ ਕਰਵਾਇਆ
ਬਟਾਲਾ, 4 ਅਗਸਤ : ਕਸਬਾ ਨੌਸ਼ਹਿਰਾ ਮੱਝਾਂ ਸਿੰਘ ਵਿਖੇ 1 ਕਰੋੜ 46 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ‘ ਸਦਭਾਵਨਾ ਕੇਂਦਰ’ ਦੀ ਨੀਂਹ ਰੱਖ ਕੇ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਗੱਲ ਕਰਦਿਆਂ ਆਮ ਆਦਮੀ ਪਾਰਟੀ ਗੁਰਦਾਸਪੁਰ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਦਭਾਵਨਾ ਕਂੇਦਰ ਦੇ ਕੰਮ ਨੂੰ ਲਗਭਗ ਤਿੰਨ ਮਹੀਨਿਆ ਵਿੱਚ ਮੁਕੰਮਲ ਕਰਵਾਕੇ ਨਗਰ ਨਿਵਾਸੀਆਂ ਨੂੰ....
ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ-ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਕਲਸੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪ੍ਰਦੀਪ ਕੁਮਾਰ ਆਪ ਪਾਰਟੀ ਵਿੱਚ ਸ਼ਾਮਲ ਬਟਾਲਾ, 4 ਅਗਸਤ : ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਆਪ ਪਾਰਟੀ ਦਾ ਆਧਾਰ ਦਿਨੋ ਦਿਨ ਵੱਧ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪ੍ਰਦੀਪ ਕੁਮਾਰ ਮੱਖੀ, ਆਪਣੇ ਸਾਥੀਆਂ ਸਮੇਤ ਆਪ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ ਕਰਵਾਏ ਸਮਾਗਮ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਆਪ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ....
ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਰਾਹੀਂ ਹੁਨਰਮੰਦ ਬਣਾ ਰਹੇ ਹਨ ਜ਼ਿਲ੍ਹੇ ਦੇ ਸਰਕਾਰੀ ਬਹੁ-ਤਕਨੀਕੀ ਕਾਲਜ
ਮੁੱਖ ਮੰਤਰੀ ਵਜ਼ੀਫਾ ਸਕੀਮ ਤਹਿਤ ਨੌਜਵਾਨਾਂ ਨੂੰ ਫੀਸ ਵਿੱਚ ਦਿੱਤੀ ਜਾ ਰਹੀ ਹੈ ਭਾਰੀ ਛੋਟ ਸਰਕਾਰੀ ਬਹੁ-ਤਕਨੀਕੀ ਕਾਲਜਾਂ ਵਿੱਚ ਡਿਪਲੋਮਾ ਕੋਰਸਾਂ ਲਈ ਚੱਲ ਰਿਹਾ ਹੈ ਦਾਖ਼ਲਾ ਗੁਰਦਾਸਪੁਰ, 4 ਅਗਸਤ : ਜ਼ਿਲ੍ਹਾ ਗੁਰਦਾਸਪੁਰ ਸਨਅਤੀ ਸ਼ਹਿਰ ਬਟਾਲਾ ਅਤੇ ਦੋਦਵਾਂ (ਦੀਨਾਨਗਰ) ਵਿਖੇ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਸਰਕਾਰੀ ਬਹੁ-ਤਕਨੀਕੀ ਕਾਲਜ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਦੇਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾ ਰਹੇ ਹਨ। ਬਟਾਲਾ ਦੇ ਸਰਕਾਰੀ ਬਹੁ-ਤਕਨੀਕੀ ਕਾਲਜ ਵਿੱਚ ਸਿਵਲ, ਮਕੈਨੀਕਲ, ਇਲੈਕਟ੍ਰੀਕਲ....
ਸਦਾਬਹਾਰ ਫ਼ਲਦਾਰ ਬੂਟੇ ਨਿੰਬੂ ਜਾਤੀ, ਅੰਬ, ਲੀਚੀ, ਅਮਰੂਦ, ਲੁਕਾਠ, ਪਪੀਤਾ, ਚੀਕੂ ਆਦਿ ਲਗਾਉਣ ਲਈ ਅਗਸਤ ਦਾ ਮਹੀਨਾ ਬਹੁਤ ਹੀ ਢੁੱਕਵਾਂ - ਬਾਗਬਾਨੀ ਵਿਭਾਗ
ਗੁਰਦਾਸਪੁਰ, 4 ਅਗਸਤ : ਸਦਾਬਹਾਰ ਫ਼ਲਦਾਰ ਬੂਟੇ ਜਿਵੇਂ ਨਿੰਬੂ ਜਾਤੀ, ਅੰਬ, ਲੀਚੀ, ਅਮਰੂਦ, ਲੁਕਾਠ, ਪਪੀਤਾ, ਚੀਕੂ ਆਦਿ ਲਗਾਉਣ ਲਈ ਅਗਸਤ ਦਾ ਮਹੀਨਾ ਬਹੁਤ ਹੀ ਢੁੱਕਵਾਂ ਹੈ, ਇਸ ਲਈ ਅਗਸਤ ਮਹੀਨੇ ਕਿਸਾਨਾਂ ਨੂੰ ਆਪਣਾ ਕੁਝ ਖੇਤੀ ਰਕਬਾ ਬਾਗਾਂ ਦੇ ਹੇਠਾਂ ਲਿਆਉਣਾ ਚਾਹੀਦਾ ਹੈ। ਕਿਸਾਨਾਂ ਨੂੰ ਇਹ ਅਪੀਲ ਕਰਦਿਆਂ ਬਟਾਲਾ ਦੇ ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਸ. ਤਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਬਰਸਾਤਾਂ ਦੇ ਮੌਸਮ ਵਿੱਚ ਬਾਗਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨਾਂ ਕਿਹਾ ਕਿ ਬਾਗਾਂ....
ਨਸ਼ਾ ਤਸਕਰਾਂ ਦੀ ਸੂਚਨਾ ਟੋਲ ਫਰੀ ਹੈਲਪ ਲਾਈਨ ਨੰਬਰ 1800-180-1852 ਉੱਪਰ ਦਿੱਤੀ ਜਾਵੇ - ਡਿਪਟੀ ਕਮਿਸ਼ਨਰ
ਗੁਰਦਾਸਪੁਰ, 4 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਨਸ਼ਾ ਮੁਕਤੀ ਅਭਿਆਨ ਤਹਿਤ ਜ਼ਿਲਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਇੱਕ ‘ਨਸ਼ਾ ਮੁਕਤੀ ਕੰਟਰੋਲ ਕੇਂਦਰ’ ਸਥਾਪਤ ਕੀਤਾ ਗਿਆ ਹੈ ਜੋ ਹਫ਼ਤੇ ਦੇ ਸਾਰੇ ਦਿਨ 24 ਘੰਟੇ ਆਪਣੀਆਂ ਸੇਵਾਵਾਂ ਦੇ ਰਿਹਾ ਹੈ। ਇਸ ‘ਨਸ਼ਾ ਮੁਕਤੀ ਕੰਟਰੋਲ ਕੇਂਦਰ’ ਦਾ ਟੋਲ ਫਰੀ ਹੈਲਪ ਲਾਈਨ ਨੰਬਰ 1800-180-1852 ਹੈ, ਜਿਸ ਉੱਪਰ ਨਸ਼ਾ ਤਸਕਰਾਂ ਦੀ ਸੂਚਨਾ ਦਿੱਤੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ....
ਫ਼ੌਜ ਦੀ ਭਰਤੀ ਦੀ ਤਿਆਰੀ ਲਈ ਸੀ-ਪਾਈਟ ਕੇਂਦਰ ਡੇਰਾ ਬਾਬਾ ਨਾਨਕ ਵਿਖੇ ਸਿਖ਼ਲਾਈ ਸ਼ੁਰੂ
ਤਿੰਨ ਮਹੀਨੇ ਦੇ ਸਿਖਲਾਈ ਪ੍ਰੋਗਰਾਮ ਦੌਰਾਨ ਫਿਜੀਕਲ ਅਤੇ ਲਿਖਤੀ ਟੈਸਟ ਦੀ ਕਰਵਾਈ ਜਾਵੇਗੀ ਤਿਆਰੀ ਡੇਰਾ ਬਾਬਾ ਨਾਨਕ, 4 ਅਗਸਤ : ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਅਗਨੀਵੀਰ, ਪੰਜਾਬ ਪੁਲਿਸ ਅਤੇ ਸੀ.ਆਰ.ਪੀ.ਐੱਫ਼. ਦੀ ਭਰਤੀ ਦੀ ਤਿਆਰੀ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ 1 ਅਗਸਤ ਤੋਂ ਸ਼ੁਰੂ ਹੋ ਗਿਆ ਹੈ। ਸੀ-ਪਾਈਟ ਦੇ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਤਿੰਨ ਮਹੀਨੇ ਚੱਲਣ ਵਾਲੇ ਇਸ ਕੈਂਪ ਦੌਰਾਨ 100 ਨੌਜਵਾਨਾਂ ਨੂੰ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨਾਂ ਨੇ....
ਧਾਰੀਵਾਲ ਨਗਰ ਕੌਂਸਲ ਨੇ `ਮੇਰਾ ਸ਼ਹਿਰ, ਮੇਰਾ ਮਾਣ` ਮੁਹਿੰਮ ਤਹਿਤ ਫ਼ਲਦਾਰ ਬੂਟੇ ਲਗਾਏ
ਧਾਰੀਵਾਲ, 4 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ਤਹਿਤ ਨਗਰ ਕੌਂਸਲ ਧਾਰੀਵਾਲ ਵੱਲੋਂ `ਮੇਰਾ ਸ਼ਹਿਰ ਮੇਰਾ ਮਾਣ` ਮੁਹਿੰਮ ਤਹਿਤ ਅੱਜ ਧਾਰੀਵਾਲ ਸ਼ਹਿਰ ਦੇ `ਮਿਸ਼ਨ ਹਸਪਤਾਲ` ਅਤੇ `ਮਿਸ਼ਨ ਨਰਸਿੰਗ ਕਾਲਜ` ਵਿਖੇ ਫ਼ਲਦਾਰ ਬੂਟੇ ਲਗਾਏ ਗਏ। ਇਸ ਮੌਕੇ ਨਗਰ ਕੌਂਸਲ ਧਾਰੀਵਾਲ ਦੇ ਕਰਮਚਾਰੀਆਂ ਨੇ ਹਸਪਤਾਲ ਅਤੇ ਕਾਲਜ ਦੇ ਸਮੂਹ ਪ੍ਰਬੰਧਕ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾ ਕਰਨ ਅਤੇ ਕੂੜੇ ਦੇ ਢੁੱਕਵੇਂ ਪ੍ਰਬੰਧਨ (ਸੋਰਸ ਸੇਗਰੀਗੇਸ਼ਨ) ਕਰਨ ਲਈ....
ਸਾਉਣ ਦੇ ਮਹੀਨੇ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਲੱਗੀਆਂ `ਤੀਆਂ`
ਕੇਂਦਰੀ ਜੇਲ੍ਹ ਵਿੱਚ ਬੰਦ ਮਹਿਲਾ ਬੰਦੀਆਂ ਨੇ ਪੂਰੇ ਉਤਸ਼ਾਹ ਨਾਲ ਮਨਾਇਆ `ਤੀਆਂ` ਦਾ ਤਿਓਹਾਰ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਅਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਰੀਨਾ ਅਗਰਵਾਲ ਨੇ ਵੀ ਤੀਆਂ ਵਿੱਚ ਕੀਤੀ ਸ਼ਮੂਲੀਅਤ ਗੁਰਦਾਸਪੁਰ, 4 ਅਗਸਤ : ਸਾਉਣ ਦੇ ਮਹੀਨੇ ਇਸ ਵਾਰ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਵੀ `ਤੀਆਂ` ਲੱਗੀਆਂ ਹਨ। ਜੇਲ੍ਹ ਪ੍ਰਸ਼ਾਸਨ ਵੱਲੋਂ ਜੇਲ੍ਹ ਵਿੱਚ ਬੰਦ ਮਹਿਲਾ ਬੰਦੀਆਂ ਲਈ ਜੇਲ੍ਹ ਦੇ ਔਰਤਾਂ ਦੇ ਬਲਾਕ ਵਿੱਚ ਵਿਸ਼ੇਸ਼ ਤੌਰ `ਤੇ ਤੀਆਂ ਦਾ ਤਿਓਹਾਰ ਮਨਾਇਆ ਗਿਆ, ਜਿਸ....