ਮਾਝਾ

ਗਲੋਬਲ ਹੈਲਥ ਸਪਲਾਈ ਚੇਨ ਸੰਮੇਲਨ ਵਿੱਚ ਪੰਜਾਬ ਨੂੰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਪਹਿਲਾ ਇਨਾਮ ਮਿਲਣ ’ਤੇ ਚੇਅਰਮੈਨ ਰਮਨ ਬਹਿਲ ਨੇ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿਹਤ ਸੇਵਾਵਾਂ ਦੇ ਖੇਤਰ ’ਚ ਦੁਨੀਆਂ ਭਰ ਵਿੱਚ ਮਿਸਾਲ ਕਾਇਮ ਕੀਤੀ ਗੁਰਦਾਸਪੁਰ, 21 ਨਵੰਬਰ : ਪੰਜਾਬ ਵਿੱਚ ਮੁੱਢਲੇ ਸਿਹਤ ਸੰਭਾਲ ਢਾਂਚੇ ਦੀ ਕਾਇਆ-ਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਆਲਮੀ ਪੱਧਰ ਉਤੇ ਮਾਨਤਾ ਮਿਲਣ ’ਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ ਹੈ। ਬੀਤੇ ਦਿਨੀਂ ਸੂਬੇ ਦੇ....
ਰਾਜ ਪੱਧਰੀ “ਦਾਰਾ ਸਿੰਘ ਛਿੰਝ ਉਲੰਪਿਕਸ” ਹੁਣ 01, 02 ਅਤੇ 03 ਦਸੰਬਰ ਨੂੰ ਹੋਵੇਗੀ-ਡਿਪਟੀ ਕਮਿਸ਼ਨਰ
ਸ੍ਰੀ ਗੁਰੂ ਅਰਜਨ ਦੇਵ ਜੀ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ “ਦਾਰਾ ਸਿੰਘ ਛਿੰਝ ਉਲੰਪਿਕਸ” ਦੌਰਾਨ ਕਰਵਾਏ ਜਾਣਗੇ ਕੁਸ਼ਤੀ ਮੁਕਾਬਲੇ ਰੁਸਤਮੇ ਪੰਜਾਬ ਟਾਈਟਲ ਲਈ ਦਿੱਤਾ ਜਾਵੇਗਾ 05 ਲੱਖ ਰੁਪਏ ਦਾ ਪਹਿਲਾ ਇਨਾਮ ਤਰਨ ਤਾਰਨ, 21 ਨਵੰਬਰ : ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਚੋਹਲਾ ਸਾਹਿਬ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਖੇਡ ਸਟੇਡੀਅਮ ਵਿਖੇ 24, 25 ਅਤੇ 26 ਨਵੰਬਰ ਨੂੰ ਹੋਣ ਵਾਲੀ ਰਾਜ ਪੱਧਰੀ “ਦਾਰਾ ਸਿੰਘ ਛਿੰਝ ਉਲੰਪਿਕਸ” ਹੁਣ 01, 02 ਅਤੇ 03 ਦਸੰਬਰ, 2023 ਨੂੰ ਕਰਵਾਈ ਜਾਵੇਗੀ।ਇਹ ਜਾਣਕਾਰੀ....
ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਵਿਸ਼ੇਸ ਉਪਰਾਲਿਆਂ ਤਹਿਤ
26 ਅਤੇ 27 ਨਵੰਬਰ ਨੂੰ ਕਰਵਾਇਆ ਜਾਵੇਗਾ ਵਾਲੀਬਾਲ ਦਾ ਟੂਰਨਾਮੈਂਟ-ਐੱਸ. ਐੱਸ. ਪੀ. ਤਰਨ ਤਾਰਨ, 21 ਨਵੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ “ਨਸ਼ਾ ਮੁਕਤ ਪੰਜਾਬ” ਤਹਿਤ ਜ਼ਿਲ੍ਹਾ ਤਰਨ ਤਾਰਨ ਨੂੰ ਨਸ਼ਾ ਮੁਕਤ ਕਰਨ ਲਈ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਤਰਨ ਤਾਰਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ....
ਵਪਾਰ ਦੀਆਂ ਲੋੜਾਂ ਲਈ ਖੇਤੀ ਅਤੇ ਡੇਅਰੀ ਉਤਪਾਦਾਂ ਦੀ ਜਾਂਚ ਲਈ ਨਮੂਨੇ ਹੁਣ ਅੰਮ੍ਰਿਤਸਰ ਹੀ ਦਿੱਤੇ ਜਾ ਸਕਣਗੇ
ਪੰਜਾਬ ਬਾਇਓਟੈਕਨਾਲਜੀ ਇਨਕੂਬੇਟਰ ਵਲੋਂ ਅੰਮ੍ਰਿਤਸਰ ਵਿੱਚ ‘ਸੈਂਪਲ ਕੁਲੈਕਸ਼ਨ ਸੈਂਟਰ’ ਦੀ ਸ਼ੁਰੂਆਤ ਅੰਮ੍ਰਿਤਸਰ 21 ਨਵੰਬਰ : ਅੰਮ੍ਰਿਤਸਰ ਦੇ ਕਾਰੋਬਾਰੀ ਅਤੇ ਕਿਸਾਨਾਂ ਦੀਆਂ ਲੋੜਾਂ ਲਈ ਖੇਤੀ ਅਤੇ ਡੇਅਰੀ ਉਤਪਾਦਾਂ ਦੇ ਮਿਆਰ ਦੀ ਜਾਂਚ ਕਰਨ ਲਈ ਹੁਣ ਮੁਹਾਲੀ ਜਾਂ ਦੂਰ ਦੇ ਸ਼ਹਿਰਾਂ ਵਿੱਚ ਜਾਣ ਦੀ ਲੋੜ ਨਹੀਂ ਬਲਕਿ ਇਸ ਲਈ ਨਮੂਨੇ ਅੰਮ੍ਰਿਤਸਰ ਵਿੱਚ ਹੀ ਦਿੱਤੇ ਜਾ ਸਕਣਗੇ। ਅੱਜ ਮੁਹਾਲੀ ਸਥਿਤ ਪੰਜਾਬ ਬਾਇਓਟੈਕਨਾਲਜੀ ਇਨਕੂਬੇਟਰ ਨੇ ਖੇਤੀ ਭਵਨ ਅੰਮ੍ਰਿਤਸਰ ਵਿਖੇ ਆਪਣਾ ਨਮੂਨਾ ਸ੍ਰੰਗਹਿ ਖੋਲ ਦਿੱਤਾ ਹੈ।....
ਅਜਨਾਲੇ ਦੇ ਸਰਵਪੱਖੀ ਵਿਕਾਸ ਲਈ ਨਹੀਂ ਛੱਡੀ ਜਾਵੇਗੀ ਕੋਈ ਕਸਰ : ਧਾਲੀਵਾਲ
ਅਜਨਾਲੇ ਵਿੱਚ ਬਣ ਰਹੀਆਂ ਸੜਕਾਂ ਦਾ ਮੌਕੇ ਤੇ ਪਹੁੰਚ ਕੇ ਲਿਆ ਜਾਇਜਾ ਅੰਮ੍ਰਿਤਸਰ 21 ਨਵੰਬਰ : ਪਿਛਲੇ ਕਈ ਦਹਾਕਿਆਂ ਤੋਂ ਕਿਸੇ ਵੀ ਸਰਕਾਰ ਨੇ ਅਜਨਾਲੇ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਿਸ ਕਰਕੇ ਅਜਨਾਲਾ ਇਕ ਪਛੜਿਆ ਹੋਇਆ ਖੇਤਰ ਗਿਣਿਆਂ ਜਾਂਦਾ ਸੀ ਪਰੰਤੂ ਹੁਣ ਅਜਨਾਲੇ ਦੇ ਚਾਰੇ ਪਾਸੇ ਸੜ੍ਹਕਾਂ ਦਾ ਜਾਲ ਵਿੱਛ ਰਿਹਾ ਹੈ ਅਤੇ ਅਜਨਾਲੇ ਦੇ ਸਰਵਪੱਖੀ ਵਿਕਾਸ ਲਈ ਕੋਈ ਵੀ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ....
22 ਨਵੰਬਰ ਨੂੰ ਲਗਾਈ ਜਾਵੇਗੀ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ-ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ : ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਵਿੱਚ 22 ਨਵੰਬਰ, 2023 ਨੂੰ ਪੈਨਸ਼ਨ ਅਦਾਲਤਾਂ ਲਗਾਉਣ ਦਾ ਫੈਸਲਾ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਦੇ ਮੀਟਿੰਗ ਹਾਲ ਵਿਖੇ 22 ਨਵੰਬਰ 2023 ਨੂੰ ਸਵੇਰੇ 11:00 ਵਜੇ ਤੋਂ ਸ਼ਾਮ 4:00 ਵਜੇ ਤੱਕ ਲਗਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ....
ਸੰਗਤਾਂ ਸੁਚੇਤ ਹੋ ਕੇ ਕਰਨ ਗੁਰਦਵਾਰਾ ਸਾਹਿਬਾਨ ਦੀ ਸਾਂਭ ਸੰਭਾਲ : ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ, 20 ਨਵੰਬਰ : ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਿੰਡ ਸਦਾਰੰਗ ਨੇੜੇ ਮਹਿਤਾ ਚੌਂਕ ਵਿਖੇ ਇਕ ਬੱਚੇ ਵੱਲੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਕੀਤੀ ਗਈ ਬੇਅਦਬੀ ਦਾ ਸਖਤ ਨੋਟਿਸ ਲੈਂਦਿਆਂ ਸੰਗਤਾਂ ਨੂੰ ਆਦੇਸ਼ ਕੀਤਾ ਹੈ ਕਿ ਸੁਚੇਤ ਹੋ ਕੇ ਗੁਰਦੁਆਰਾ ਸਾਹਿਬ ਜੀ ਦੀ ਸੇਵਾ-ਸੰਭਾਲ ਕੀਤੀ ਜਾਵੇ। ਇਹ ਵੀ ਯਕੀਨੀ ਬਣਾਇਆ ਜਾਵੇ ਕਿ ਗੁਰਦੁਆਰਾ ਸਾਹਿਬ ਵਿਖੇ ਇਕ ਸਿੰਘ ਜਰੂਰ ਗੁਰੂ-ਘਰ ਵਿਚ ਹਾਜ਼ਰ ਰਹੇ ਅਤੇ ਸਰਕਾਰ ਵੀ ਇਸ ਘਟਨਾ ਦੇ....
ਅੰਮ੍ਰਿਤਸਰ ਪੁਲਿਸ ਨੇ  14.55 ਲੱਖ ਰੁਪਏ ਦੀ ਡਰੱਗ ਮਨੀ ਤੇ ਹਥਿਆਰਾਂ ਸਮੇਤ 9 ਵਿਆਕਤੀਆਂ ਨੂੰ ਕੀਤਾ ਗ੍ਰਿਫਤਾਰ
ਅੰਮ੍ਰਿਤਸਰ, 20 ਨਵੰਬਰ : ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਪੁਲਿਸ ਕਪਤਾਨ ਸਤਿੰਦਰ ਸਿੰਘ ਤੋਂ ਮਿਲੇ ਨਿਰਦੇਸ਼ਾਂ ਮੁਤਾਬਕ ਪੁਲਿਸ ਨੇ ਕਈ ਨਸ਼ਾ ਤਸਕਰਾਂ ਨੂੰ ਡਰੱਗ ਮਨੀ ਸਣੇ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਦੇ ਤਾਰ ਪੂਰੇ ਪੰਜਾਬ ਨਾਲ ਜੁੜੇ ਹੋਏ ਸਨ ਜਿਸ ਨਾਲ ਇਹ ਨਸ਼ੀਲੇ ਪਦਾਰਥ ਤੇ ਪੈਸਿਆਂ ਦਾ ਲੈਣ-ਦੇਣ ਕਰਦੇ ਸਨ। ਦੱਸ ਦੇਈਏ ਕਿ ਥਾਣਾ ਲੋਪੋਕੋ ਨੂੰ 11 ਨਵੰਬਰ 2023 ਨੂੰ ਗੁਪਤ ਸੂਚਨਾ ਮਿਲੀ ਸੀ ਕਿ ਬਲਦੇਵ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਕੱਕੜ ਕਲਾ, ਗੁਰਜੰਟ ਸਿੰਘ ਪੁੱਤਰ ਕਸ਼ਮੀਰ ਸਿੰਘ....
ਸ੍ਰੀ ਕਰਤਾਰਪੁਰ ਸਾਹਿਬ 'ਚ ਘਟਨਾ ਵਾਪਰੀ ਤੇ ਪਾਕਿਸਤਾਨ ਸਰਕਾਰ ਨੂੰ ਵੀ ਵੱਡਾ ਐਕਸ਼ਨ ਲੈਣ ਦੀ ਜਰੂਰਤ ਹੈ : ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ, 20 ਨਵੰਬਰ : ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਮੌਜੂਦਾ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅੱਜ ਅੰਮ੍ਰਿਤਸਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਨ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿਸ ਤਰੀਕੇ ਕਰਤਾਰਪੁਰ ਸਾਹਿਬ ਦੇ ਗੁਰਦੁਆਰਾ ਤੇ ਘਟਨਾ ਵਾਪਰੀ ਹੈ ਇਸ ਤੇ ਪਾਕਿਸਤਾਨ ਸਰਕਾਰ ਨੂੰ ਵੀ ਵੱਡਾ ਐਕਸ਼ਨ ਲੈਣ ਦੀ ਜਰੂਰਤ ਹੈ। ਉਹਨਾਂ ਅੱਗੇ ਬੋਲਦੇ ਹੋਏ....
ਬੰਦੀ ਸਿੰਘਾਂ ਦੇ ਮੁੱਦੇ ’ਤੇ ਐਸਜੀਪੀਸੀ ਸਿੱਖ ਵਿਦਵਾਨਾਂ ਤੇ ਵਕੀਲਾਂ ਨਾਲ 25 ਨਵੰਬਰ ਨੂੰ ਕਰੇਗੀ ਬੈਠਕ- ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਵੋਟਾਂ ਬਣਾਉਣ ਦੀ ਪ੍ਰਕਿਰਿਆ ਦੀ ਨਜ਼ਰਸਾਨੀ ਕਰੇ ਮੁੱਖ ਚੋਣ ਕਮਿਸ਼ਨਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਜ਼ਦੀਕ ਮਰਯਾਦਾ ਵਿਰੁੱਧ ਹਰਕਤ ਦਾ ਲਿਆ ਕਰੜਾ ਨੋਟਿਸ ਐਡਵੋਕੇਟ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਲਏ ਅਹਿਮ ਫੈਸਲੇ ਅੰਮ੍ਰਿਤਸਰ, 20 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੀਤੇ ਜਾ ਰਹੇ ਯਤਨਾਂ ਤਹਿਤ ਅਗਲੀ ਰਣਨੀਤੀ ਉਲੀਕਣ ਲਈ ਸਿੱਖ ਵਿਦਵਾਨਾਂ ਅਤੇ ਸੀਨੀਅਰ ਵਕੀਲਾਂ ਦੀ ਇਕ ਵਿਸ਼ੇਸ਼ ਇਕੱਤਰਤਾ....
ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਖ਼ਤ ਇਤਰਾਜ਼
ਅੰਮ੍ਰਿਤਸਰ, 20 ਨਵੰਬਰ : ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 8ਵੀਂ ਵਾਰ ਮੁੜ ਪੈਰੋਲ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਇਹ ਦੋਹਰੀ ਨੀਤੀ ਸਿੱਖਾਂ ਅੰਦਰ ਬੇਵਿਸ਼ਵਾਸੀ ਦਾ ਮਾਹੌਲ ਸਿਰਜ ਰਹੀ ਹੈ। ਉਨ੍ਹਾਂ ਕਿਹਾ ਕਿ ਕਾਤਲ ਅਤੇ ਬਲਾਤਕਾਰ ਦੇ ਸੰਗੀਨ ਜੁਲਮਾਂ ਦੇ ਦੋਸ਼ੀ ਸੌਦਾ ਸਾਧ ਗੁਰਮੀਤ ਰਾਮ....
ਬਟਾਲਾ 'ਚ 13 ਸਾਲਾਂ ਬੱਚੇ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਤੇ ਕੜਾਹ ਪ੍ਰਸ਼ਾਦ ਦੀ ਬੇਅਦਬੀ 
ਬਟਾਲਾ, 20 ਨਵੰਬਰ : ਬਟਾਲਾ ਅਧੀਨ ਪੈਂਦੇ ਪਿੰਡ ਸਦਾਰੰਗ ਦੇ ਗੁਰਦਵਾਰਾ ਸਾਹਿਬ 'ਚ ਮਹਿਰਾ ਬਰਾਦਰੀ ਦੇ 13 ਸਾਲਾਂ ਬੱਚੇ ਵਲੋਂ ਗੁਰਦਵਾਰਾ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਤੇ ਕੜਾਹ ਪ੍ਰਸ਼ਾਦ ਦੀ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜੇ ਗ਼ਏ ਅਤੇ ਪ੍ਰਸ਼ਾਦ ਵਿੱਚ ਥੁੱਕਿਆ ਗਿਆ। ਇਹ ਸਾਰੀ ਘਟਨਾ ਗੁਰਦਵਾਰਾ ਸਾਹਿਬ ਚ ਲੱਗੇ ਸੀ ਸੀ ਟੀ ਵੀ ਵਿਚ ਕੈਦ ਹੋ ਗਈ। ਮੌਕੇ ਤੇ ਪਹੁੰਚੀ ਪੁਲਿਸ ਟੀਮ ਵਲੋਂ ਬੱਚੇ ਨੂੰ ਕਾਬੁ ਕਰਦੇ ਹੋਏ ਤਫਤੀਸ਼ੀ ਸ਼ੁਰੂ ਕਰ ਦਿੱਤੀ ਗਈ....
ਸਿਵਲ ਡਿਫੈਂਸ ਵਲੋਂ ਸੜਕ ਸੁਰੱਖਿਆ ਜਾਗਰੂਕਤਾ ਕੈਂਪ
ਬਟਾਲਾ, 20 ਨਵੰਬਰ : 28ਵਾਂ ਅੰਤਰਰਾਸ਼ਟਰੀ ਦਿਵਸ - ਸੜਕੀ ਹਾਦਸਿਆਂ 'ਚ ਵਿਛੜ ਗਿਆਂ ਨੂੰ ਸ਼ਰਧਾਂਜਲੀ ਅਤੇ ਪੀੜਤਾਂ ਤੇ ਉਹਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਮੌਕੇ ਸੜਕ ਸੁਰੱਖਿਆ ਜਾਗਰੂਕਤਾ ਕੈਂਪ, ਕੈਂਮਬ੍ਰਿਜ਼ ਇੰਟਰਨੈਸ਼ਨਲ ਸਕੂਲ ਵਿਖੇ ਲਗਾਇਆ ਗਿਆ। ਇਹ ਕੈਂਪ ਵਾਰਡਨ ਸਰਵਿਸ, ਸਿਵਲ ਡਿਫੈਂਸ ਵਲੋ ਲਗਾਇਆ ਗਿਆ, ਜਿਸ ਵਿੱਚ ਮਾਹਰ ਹਰਬਖਸ਼ ਸਿੰਘ, ਹਰਪ੍ਰੀਤ ਸਿੰਘ, ਪ੍ਰਿੰਸੀਪਲ ਵਿਜੈ ਹਾਂਡਾ, ਵਾਈਸ ਪ੍ਰਿੰਸੀਪਲ ਸੰਯੁਕਤਾ ਮੰਜੂਮਦਾਰ, ਅਧਿਆਪਕ ਤੇ ਵਿਦਿਆਰਥੀ ਮੋਜੂਦ ਸਨ। ਇਸ ਮੌਕੇ ਹਰਬਖਸ਼ ਸਿੰਘ ਨੇ ਕਿਹਾ ਕਿ....
ਪਿੰਡ ਚਾਈਆ ਵਿਖੇ ਸ੍ਰੀ ਗੋਬਿੰਦ ਗੋਧਾਮ (ਗੋਸ਼ਾਲਾ) ਵਿਖੇ ਪੂਰੀ ਸ਼ਰਧਾ ਨਾਲ ਗੋਪਾਲ ਅਸ਼ਟਮੀ ਮਨਾਈ ਗਈ
ਚੇਅਰਮੈਨ ਰਮਨ ਬਹਿਲ ਤੇ ਭਾਰਤ ਭੂਸ਼ਨ ਸ਼ਰਮਾਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ ਪੰਜਾਬ ਗਊ ਸੇਵਾ ਕਮਿਸ਼ਨ ਤੇ ਪਸ਼ੂ ਪਾਲਣ ਵਿਭਾਗ ਵੱਲੋਂ ਗੋਬਿੰਦ ਗਊਧਾਮ ਵਿਖੇ ਗਊ ਭਲਾਈ ਕੈਂਪ ਲਗਾਇਆ ਗੁਰਦਾਸਪੁਰ, 20 ਨਵੰਬਰ : ਸ਼ਿਵ ਸ਼ਕਤੀ ਮੰਦਰ ਟਰੱਸਟ (ਰਜਿ:) ਵੱਲੋਂ ਪਿੰਡ ਚਾਈਆ, ਤ੍ਰਿਮੋ ਰੋਡ ਗੁਰਦਾਸਪੁਰ ਵਿਖੇ ਸ੍ਰੀ ਗੋਬਿੰਦ ਗੋਧਾਮ (ਗੋਸ਼ਾਲਾ) ਵਿਖੇ ਗੋਪਾਲ ਅਸ਼ਟਮੀ ਪੂਰੀ ਸ਼ਰਧਾ ਮਨਾਈ ਗਈ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਅਤੇ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਭਾਰਤ....
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਲੋਕਾਂ ਨੂੰ ਤਕਰੀਬਨ 42 ਨਾਗਰਿਕ ਸੇਵਾਵਾਂ ਘਰਾਂ ਵਿੱਚ ਹੀ ਮਿਲਣਗੀਆਂ : ਸੇਖਵਾਂ
26 ਜਨਵਰੀ ਤੋਂ ਸਾਰੇ ਤਹਿਸੀਲ ਤੇ ਜ਼ਿਲ੍ਹਾ ਪੱਧਰ ਦੇ ਹਸਪਤਾਲ ਐਕਸਰੇਅ ਮਸ਼ੀਨਾਂ ਨਾਲ ਲੈਸ ਹੋਣਗੇ : ਸੇਖਵਾਂ 65 ਲੱਖ ਤੋਂ ਵੱਧ ਮਰੀਜ਼ਾਂ ਨੇ ਆਮ ਆਦਮੀ ਕਲੀਨਿਕਾਂ ਤੋਂ ਸਿਹਤ ਸੇਵਾਵਾਂ ਦਾ ਲਾਭ ਲਿਆ ਗੁਰਦਾਸਪੁਰ, 20 ਨਵੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਤੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਲਈ ਇਕ ਨਿਵੇਕਲੀ ਪਹਿਲ ਦੀ ਸ਼ੁਰੂਆਤ ਕੀਤੀ ਜਾਵੇਗੀ। ਇਹ....