ਮਾਝਾ

ਹਲਕਾ ਪਠਾਨਕੋਟ ਵੱਲੋਂ ਏ.ਈ.ਆਰ.ਓ-1, ਏ.ਈ.ਆਰ.ਓ-2, ਸਵੀਪ ਨੋਡਲ ਅਫਸਰ, ਸਮੂਹ ਸੈਕਟਰ ਅਫਸਰਾਂ ਅਤੇ ਸਮੂਹ ਬੀ.ਐਲ.ਓਜ ਦੀ ਕਰਵਾਈ ਟ੍ਰੇਨਿੰਗ
ਪਠਾਨਕੋਟ, 25 ਜੁਲਾਈ : ਉਪ ਮੰਡਲ ਮੈਜਿਸਟਰੇਟ-ਕਮ-ਚੋਣਕਾਰ ਰਜਿਸਟਰੇਸ਼ਨ ਅਫਸਰ 003 ਪਠਾਨਕੋਟ ਸ੍ਰੀ ਕਾਲਾ ਰਾਮ ਕਾਂਸਲ ਨੇ ਆਪਣੇ ਹਲਕੇ ਦੇ ਏ.ਈ.ਆਰ.ਓ-1, ਏ.ਈ.ਆਰ.ਓ-2, ਸਵੀਪ ਨੋਡਲ ਅਫਸਰ, ਸਮੂਹ ਸੈਕਟਰ ਅਫਸਰਾਂ ਅਤੇ ਸਮੂਹ ਬੀ.ਐਲ.ਓਜ ਨਾਲ 1LM“s ਅਤੇ 15RO’s 1-2 ਵੱਲੋਂ ਕਮਰਾ ਨੰ 218, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਮਲਿਕਪੁਰ ਮਾਨਯੋਗ ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਾਪਤ ਸ਼ਡਿਊਲ ਅਤੇ ਮਾਨਯੋਗ ਮੁੱਖ ਚੋਣ ਅਫਸਰ ਜੀ ਦੇ ਹੁਕਮ, ਮਾਨਯੋਗ ਡਿਪਟੀ ਕਮਿਸ਼ਨਰ,ਪਠਾਨਕੋਟ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ....
26 ਜੁਲਾਈ ਨੂੰ ਬੀ.ਡੀ.ਪੀ.ਓ. ਦਫ਼ਤਰ ਫਤਿਹਗੜ੍ਹ ਚੂੜੀਆਂ ਅਤੇ 27 ਜੁਲਾਈ ਨੂੰ ਬੀ.ਡੀ.ਪੀ.ਓ.ਦਫ਼ਤਰ ਬਟਾਲਾ ਵਿਖੇ ਪਲੇਸਮੈਂਟ ਕੈਂਪ ਲੱਗੇਗਾ
ਪਲੇਸਮੈਂਟ ਕੈਂਪ ਵਿੱਚ ਐੱਸ.ਆਈ.ਐੱਸ ਸਕਿਊਰਿਟੀ ਕੰਪਨੀ ਵਲੋਂ ਸਕਿਊਰਿਟੀ ਗਾਰਡ ਦੀ ਭਰਤੀ ਕੀਤੀ ਜਾਵੇਗੀ ਬਟਾਲਾ, 24 ਜੁਲਾਈ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਰੋਜ਼ਗਾਰ ਮੁਹੱਈਆ ਕਰਵਾਉਣ ਹਿੱਤ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ....
ਜਿਲ੍ਹਾ ਸਵੀਪ ਟੀਮ ਗੁਰਦਾਸਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਗੜ ਨੰਗਲ ਵਿਖੇ ਵੋਟਰ ਜਾਗਰੂਕਤਾ ਕੈਂਪ
ਬਟਾਲਾ, 24 ਜੁਲਾਈ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਸਵੀਪ ਟੀਮ ਗੁਰਦਾਸਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਗੜ ਨੰਗਲ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਸਵੀਪ ਟੀਮ ਦੇ ਮੈਂਬਰ ਗੁਰਮੀਤ ਸਿੰਘ ਭੋਮਾ ( ਸਟੇਟ ਅਵਾਰਡੀ) ਨੇ ਸਵੇਰ ਦੀ ਅਸੈਂਬਲੀ ਵਿੱਚ ਵਿਦਿਆਰਥੀਆਂ ਨੂੰ ਵੋਟ ਆਨਲਾਈਨ ਬਣਾਉਣ, ਆਪਣਾ ਪਤਾ ਬਦਲਣ ਅਤੇ ਵੋਟਰ ਨੂੰ ਆਧਾਰ....
ਵਿਧਾਇਕ ਕਲਸੀ ਦੀ ਮੋਜੂਦਗੀ ਵਿੱਚ ਹਰਜੀਤ ਸਿੰਘ ਪੱਡਾ ਨੇ ਦੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਬਟਾਲਾ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਬਟਾਲਾ, 24 ਜੁਲਾਈ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਦੀ ਮੌਜੂਦਗੀ ਵਿੱਚ ਹਰਜੀਤ ਸਿੰਘ ਪੱਡਾ ਨੇ “ਦੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਬਟਾਲਾ” ਦਾ ਚੇਅਰਮੈਨ ਦਾ ਅਹੁਦਾ ਸੰਭਾਲਿਆ। ਇਸ ਮੌਕੇ ਨਰੇਸ਼ ਗੋਇਲ ਚੇਅਰਮੈਨ ਇਮਪਰੂਵਮੈਂਟ ਟਰੱਸਟ, ਬਟਾਲਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰਾਂ ਮੋਜੂਦ ਸਨ। ਇਸ ਮੌਕੇ ਹਲਕਾ ਵਿਧਾਇਕ ਸ਼ੈਰੀ ਕਲਸੀ ਨੇ ਹਰਜੀਤ ਸਿੰਘ ਪੱਡਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ ਲਿਆ ਗਿਆ ਫੈਸਲਾ ਬਹੁਤ....
ਯੋਗ ਲਾਭਪਾਤਰੀ ‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦਾ ਕਾਰਡ ਜਰੂਰ ਬਣਵਾਉਣ - ਡਿਪਟੀ ਕਮਿਸ਼ਨਰ
‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਮੁਫ਼ਤ ਇਲਾਜ ਕਰਵਾਉਣ ਲਈ ਜ਼ਿਲਾ ਗੁਰਦਾਸਪੁਰ ਦੇ 39 ਸਰਕਾਰੀ ਤੇ ਨਿੱਜੀ ਹਸਪਤਾਲ ਸੂਚੀਬੱਧ ਗੁਰਦਾਸਪੁਰ, 24 ਜੁਲਾਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜੇ-ਫਾਰਮ ਹੋਲਡਰ ਕਿਸਾਨਾਂ, ਰਜਿਸਟਰਡ ਉਸਾਰੀ ਕਿਰਤੀਆਂ, ਰਾਸ਼ਨ ਕਾਰਡ ਯੋਜਨਾ ਦੇ ਸਮਾਰਟ ਕਾਰਡ ਹੋਲਡਰ ਵਿਅਕਤੀਆਂ, ਰਜ਼ਿਸਟਰਡ ਛੋਟੇ ਵਪਾਰੀਆਂ ਅਤੇ ਯੈਲੋ/ਐਕਰੀਡੇਸ਼ਨ ਕਾਰਡ ਧਾਰਕ ਪੱਤਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਜਿਨਾਂ ਨੇ ਅਜੇ ਤੱਕ ‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ....
ਡਿਪਟੀ ਕਮਿਸ਼ਨਰ ਨੇ ਮਕੌੜਾ ਪੱਤਣ ਤੋਂ ਪਾਰਲੇ ਪਿੰਡਾਂ ਦੇ ਵਿਕਾਸ ਸਬੰਧੀ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕੀਤੀ
ਬਲਜ ਏਰੀਏ ਵਿੱਚ ਵਿਸ਼ੇਸ਼ ਜਨ-ਸੁਣਵਾਈ ਕੈਂਪ ਲਗਾਉਣ ਦੀਆਂ ਹਦਾਇਤਾਂ ਦਿੱਤੀਆਂ ਗੁਰਦਾਸਪੁਰ, 24 ਜੁਲਾਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਹੈ ਕਿ ਉਹ ਮਕੌੜਾ ਪੱਤਣ ਰਾਵੀ ਦਰਿਆ ਤੋਂ ਪਾਰ ਦੇ ਇਲਾਕੇ ਦੇ ਪਿੰਡਾਂ ਵਿੱਚ ਲਗਾਤਾਰ ਰਾਬਤਾ ਬਣਾ ਕੇ ਰੱਖਣ ਤਾਂ ਜੋ ਉਨ੍ਹਾਂ ਲੋਕਾਂ ਨੂੰ ਪੇਸ਼ ਆਰ ਰਹੀਆਂ ਮੁਸ਼ਕਲਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ। ਅੱਜ ਸਥਾਨਕ ਪੰਚਾਇਤ ਭਵਨ ਵਿਖੇ ‘ਬਲਜ ਏਰੀਏ’ ਦੇ ਵਿਕਾਸ ਸਬੰਧੀ ਵਿਸ਼ੇਸ਼ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਡਾ....
ਰਾਵੀ ਦਰਿਆ ਦੇ ਪਾਣੀ ਦੀ ਮਾਰ ਹੇਠ ਇਲਾਕੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਰਾਹਤ ਕਾਰਜ ਜਾਰੀ
ਘਣੀਏ ਕੇ ਬੇਟ ਇਲਾਕੇ ਵਿੱਚ ਲੋਕਾਂ ਨਾਲ ਸੰਪਰਕ ਕਰਕੇ ਵੰਡੀ ਜਾ ਰਹੀ ਹੈ ਰਾਹਤ ਸਮੱਗਰੀ ਮੈਡੀਕਲ ਟੀਮਾਂ ਵੱਲੋਂ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ ਡੇਰਾ ਬਾਬਾ ਨਾਨਕ, 24 ਜੁਲਾਈ : ਬੀਤੇ ਦਿਨੀਂ ਹੋਈ ਭਾਰੀ ਬਾਰਸ਼ ਅਤੇ ਦਰਿਆ ਉੱਜ ਰਾਹੀਂ ਆਏ ਪਾਣੀ ਕਾਰਨ ਰਾਵੀ ਦਰਿਆ ਦੇ ਨਾਲ ਲੱਗਦੇ ਕੁਝ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਤੋਂ ਬਾਅਦ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਇਲਾਕਿਆਂ ਵਿੱਚ ਰਾਹਤ ਕਾਰਜ....
25 ਜੁਲਾਈ ਤੋਂ ਮੁੜ ਸ਼ੁਰੂ ਹੋਵੇਗੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨਾਲ ਸਾਰੀ ਸਥਿਤੀ ਦਾ ਜਾਇਜਾ ਲੈਣ ਤੋਂ ਬਾਅਦ ਲਿਆ ਫੈਸਲਾ ਡੇਰਾ ਬਾਬਾ ਨਾਨਕ, 24 ਜੁਲਾਈ : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਲੈਂਡ ਪੋਰਟ ਅਥਾਰਟੀ, ਬੀ.ਐੱਸ.ਐੱਫ, ਨੈਸ਼ਨਲ ਹਾਈਵੇ ਅਥਾਰਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਜਾਇਜਾ ਲੈਣ ਤੋਂ ਬਾਅਦ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਨੂੰ ਮੁੜ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ। ਇਹ ਯਾਤਰਾ....
ਹਰ ਇੱਕ ਖਾਧ ਪਦਾਰਥ ਵਿਕਰੇਤਾ ਲਈ ਫੂਡ ਦਾ ਲਾਇਸੰਸ ਲੈਣਾ ਅਤੇ ਰਜ਼ਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ : ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਫੂਡ ਸੇਫਟੀ ਸਬੰਧੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਤਰਨ ਤਾਰਨ, 24 ਜੁਲਾਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਫੂਡ ਸੇਫਟੀ ਸਬੰਧੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ। ਇਸ ਮੌਕੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ ਅਤੇ ਜ਼ਿਲ੍ਹਾ....
ਸਰਕਾਰ ਕੁਦਰਤੀ ਆਫ਼ਤ ਨਾਲ ਹੋਏ ਨੁਕਸਾਨ ਦੀ ਹਰ ਸੰਭਵ ਭਰਪਾਈ ਕਰਨ ਲਈ ਵਚਨਬੱਧ : ਕੈਬਨਿਟ ਮੰਤਰੀ ਭੁੱਲਰ
ਕੈਬਨਿਟ ਮੰਤਰੀ ਨੇ ਹਲਕਾ ਪੱਟੀ ਦੇ ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਦਾ ਦੌਰਾ ਕਰਦਿਆਂ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਪੱਟੀ, (ਤਰਨ ਤਾਰਨ), 24 ਜੁਲਾਈ : ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਹਲਕਾ ਪੱਟੀ ਦੇ ਹੜ੍ਹਾਂ ਦੇ ਪਾਣੀ ਦੀ ਮਾਰ ਨਾਲ ਪ੍ਰਭਾਵਿਤ ਹੋਏ ਦਰਿਆ ਸਤਲੁਜ ਨਾਲ ਲੱਗਦੇ ਪਿੰਡਾਂ, ਹਰੀਕੇ, ਘੜੁੰਮ, ਕੋਟ ਬੁੱਢਾ, ਜੱਲੋਕੇ, ਰਾਧਲਕੇ, ਸਭਰਾ, ਗਦਾਈਕੇ, ਕੁੱਤੀਵਾਲਾ, ਰਸੂਲਪੁਰ, ਸੀਤੋ ਮਹਿ ਝੁੱਗੀਆ ਅਤੇ ਮੁੱਠਿਆਂਵਾਲਾ ਦਾ ਵਿਸ਼ੇਸ ਦੌਰਾ ਕੀਤਾ ਅਤੇ ਲੋਕਾਂ ਦੀਆਂ....
ਡੇਰਾ ਬਾਬਾ ਨਾਨਕ 'ਚ ਘਰ ਦੀ ਕੰਧ ਡਿੱਗਣ ਕਾਰਨ ਚਾਰ ਜ਼ਖਮੀ, ਦੋ ਦੀ ਹਾਲਤ ਨਾਜ਼ੁਕ
ਡੇਰਾ ਬਾਬਾ ਨਾਨਕ , 23 ਜੁਲਾਈ : ਡੇਰਾ ਬਾਬਾ ਨਾਨਕ ਦੇ ਪਿੰਡ ਪੱਖੋਕੇ ਟਾਹਲੀ ਸਾਹਿਬ ਵਿਖੇ ਭਾਰੀ ਮੀਂਹ ਕਾਰਨ ਘਰ ਦੀ ਕੰਧ ਡਿੱਗਣ ਨਾਲ ਚਾਰ ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਦੋ ਜ਼ਖ਼ਮੀਆਂ ਨੂੰ ਕਲਾਨੌਰ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਦੋਂ ਕਿ ਦੋ ਗੰਭੀਰ ਜ਼ਖ਼ਮੀਆਂ ਨੂੰ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਹ ਘਟਨਾ ਸਵੇਰੇ ਕਰੀਬ 5.45 ਵਜੇ ਵਾਪਰੀ। ਉਸ ਸਮੇਂ ਪਰਿਵਾਰ ਘਰ ਵਿੱਚ ਸੁੱਤਾ ਹੋਇਆ ਸੀ। ਇਸ ਦੌਰਾਨ ਅਚਾਨਕ ਘਰ ਦੀ ਕੰਧ ਟੁੱਟ ਕੇ ਉਨ੍ਹਾਂ 'ਤੇ....
ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਪ੍ਰਸਾਰਣ ਲਈ ‘ਐਸਜੀਪੀਸੀ ਸ੍ਰੀ ਅੰਮ੍ਰਿਤਸਰ’ ਨਾਂ ਦਾ ਵੈੱਬ ਚੈਨਲ ਦੀ ਰਸਮੀ ਆਰੰਭਤਾ 
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦੇ ਸਾਰੇ ਹੱਕ ਸ਼੍ਰੋਮਣੀ ਕਮੇਟੀ ਪਾਸ ਰਹਿਣਗੇ : ਐਡਵੋਕੇਟ ਧਾਮੀ ਅੰਮ੍ਰਿਤਸਰ, 23 ਜੁਲਾਈ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਵਿਸ਼ਵ ਭਰ ਦੀਆਂ ਸੰਗਤਾਂ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਯੂਟਿਊਬ/ਵੈੱਬ ਚੈਨਲ ਅੱਜ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿਚ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਮਗਰੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ....
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ’ਚ ਪੰਜਾਬ ਸਰਕਾਰ ਕਰ ਰਹੀ ਹੈ ਸਾਜ਼ਿਸ਼ੀ ਦਖ਼ਲ ਅੰਦਾਜ਼ੀ : ਐਡਵੋਕੇਟ ਧਾਮੀ
ਅੰਮ੍ਰਿਤਸਰ, 23 ਜੁਲਾਈ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਬੰਦ ਕਰਨ ਦੀ ਸਖ਼ਤ ਤਾੜਨਾ ਕੀਤੀ ਹੈ। ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਵੈੱਬ ਚੈਨਲ ਦੀ ਆਰੰਭਤਾ ਸਬੰਧੀ ਕੀਤੇ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖ ਸੰਸਥਾ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ੀ ਚਾਲਾਂ ਚੱਲ ਰਹੀ ਹੈ, ਪਰ ਇਸ ਨੂੰ ਇਹ ਨਹੀਂ ਪਤਾ ਕਿ ਇਹ ਗੁਰੂ ਸਾਹਿਬਾਨ ਦੀ ਵਰੋਸਾਈ ਸੰਸਥਾ ਹੈ, ਜੋ....
ਰੋਟਰੀ ਕਲੱਬ ਨੇ ਸਰਕਾਰੀ ਸਕੂਲ ਸਿਧਵਾਂ `ਚ ਮਨਾਇਆ ਵਣ-ਮਹਾਉਤਸਵ
ਚੇਅਰਮੈਨ ਰਮਨ ਬਹਿਲ ਅਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਸਮੇਤ ਸਾਰੇ ਰੋਟੇਰੀਅਨ ਨੇ ਪੌਦੇ ਲਗਾਏ ਗੁਰਦਾਸਪੁਰ, 23 ਜੁਲਾਈ : ਰੋਟਰੀ ਕਲੱਬ ਗੁਰਦਾਸਪੁਰ ਦੀ ਟੀਮ ਵੱਲੋਂ ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਸਿਧਵਾਂ ਵਿਖੇ ਵਣ-ਮਹਾਉਤਸਵ ਮਨਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਿਸ਼ੇਸ਼ ਤੌਰ `ਤੇ ਸ਼ਾਮਲ ਹੋਏ। ਰੋਟਰੀ ਕਲੱਬ ਵੱਲੋਂ ਪੌਦੇ ਲਗਾਉਣ ਦੀ ਸ਼ੁਰੂਆਤ ਕਰਦੇ ਹੋਏ ਚੇਅਰਮੈਨ ਸ੍ਰੀ ਰਮਨ ਬਹਿਲ ਨੇ....
26 ਜੁਲਾਈ ਨੂੰ ਗੋਲਡਨ ਸਕੂਲ ਗੁਰਦਾਸਪੁਰ ਵਿਖੇ ਲੱਗੇਗਾ ਵਿਸ਼ੇਸ਼ ਕੈਂਪ
ਕੈਂਪ ਦੌਰਾਨ ਜ਼ਰੂਰਤਮੰਦਾਂ ਨੂੰ ਟਰਾਈ ਸਾਈਕਲ, ਵੀਲ੍ਹ ਚੇਅਰਜ਼ ਅਤੇ ਕੰਨਾਂ ਦੀਆਂ ਮਸ਼ੀਨਾਂ ਮੁਫ਼ਤ ਦੇਣ ਲਈ ਕੀਤੀ ਜਾਵੇਗੀ ਰਜ਼ਿਸਟ੍ਰੇਸ਼ਨ ਗੁਰਦਾਸਪੁਰ, 23 ਜੁਲਾਈ : ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਗੋਲਡਨ ਗਰੁੱਪ ਆਫ਼ ਇੰਸਟੀਚਿਊਟ ਅਤੇ ਸ੍ਰੀ ਸੱਤਿਆ ਸਾਈਂ ਸੰਮਿਤੀ ਗੁਰਦਾਸਪੁਰ ਦੇ ਸਹਿਯੋਗ ਨਾਲ ਮਿਤੀ 26 ਜੁਲਾਈ 2023 ਨੂੰ ਸਵੇਰੇ 10:00 ਵਜੇ ਗੋਲਡਨ ਗਰੁੱਪ ਦੀ ਸੰਸਥਾ ਗੋਲਡਨ ਸੀਨੀਅਰ ਸਕੈਂਡਰੀ ਸਕੂਲ ਗੁਰਦਾਸਪੁਰ ਵਿਖੇ ਜ਼ਰੂਰਤਮੰਦਾਂ ਨੂੰ ਟਰਾਈ ਸਾਈਕਲ, ਵੀਲ੍ਹ ਚੇਅਰਜ਼ ਅਤੇ ਕੰਨਾਂ ਦੀਆਂ ਮਸ਼ੀਨਾਂ....