ਤਰਨ ਤਾਰਨ, 15 ਸਤੰਬਰ : ਜਿਲ੍ਹਾ ਮੈਜਿਸਟਰੇਟ, ਤਰਨ ਤਾਰਨ ਸ੍ਰੀ ਸੰਦੀਪ ਕੁਮਾਰ, ਆਈ. ਏ. ਐੱਸ. ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਝੋਨੇ ਦੀ ਕਟਾਈ ਉਪਰੰਤ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਸਾੜਣ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਈ ਹੈ।ਪਾਬੰਦੀ ਦੇ ਇਹ ਹੁਕਮ 14 ਨਵੰਬਰ, 2023 ਤੱਕ ਲਾਗੂ ਰਹਿਣਗੇ। ਜਾਰੀ ਹੁਕਮਾਂ ਦੇ ਸੰਦਰਭ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਝੋਨੇ ਦੇ ਕਟਾਈ....
ਮਾਝਾ

ਤਰਨ ਤਾਰਨ, 15 ਸਤੰਬਰ : ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ, ਆਈ. ਏ. ਐੱਸ., ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਪਬਲਿਕ ਵੱਲੋਂ ਦੋ-ਪਹੀਆ ਵਾਹਨਾਂ, ਨੂੰ ਚਲਾਉਣ ਸਮੇਂ ਆਪਣੇ ਮੂੰਹ ‘ਤੇ ਰੁਮਾਲ, ਪਰਨਾ ਅਤੇ ਹੋਰ ਕਿਸੇ ਤਰ੍ਹਾਂ ਦੇ ਕੱਪੜਿਆਂ ਨਾਲ ਢੱਕ ਕੇ ਚਲਾਉਣ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਪਾਬੰਦੀ ਦੇ ਇਹ ਹੁਕਮ 05 ਨਵੰਬਰ, 2023 ਤੱਕ ਜ਼ਿਲ੍ਹਾ....

ਤਰਨ ਤਾਰਨ 15 ਸਤੰਬਰ : ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਤਰਨਤਾਰਨ ਦੀ ਨਗਰ ਪੰਚਾਇਤ ਖੇਮਕਰਨ ਆਮ ਚੋਣਾਂ 2023 ਅਤੇ ਨਗਰ ਪੰਚਾਇਤ ਭਿੱਖੀਵਿੰਡ ਵਾਰਡ ਨੰਬਰ 13 ਔਰਤਾਂ (Bye Election) ਜਿਮਨੀ ਚੋਣਾਂ ਦੀਆਂ ਹੋਣ ਵਾਲੀਆਂ ਚੋਣਾਂ ਲਈ ਮਾਨਯੋਗ ਰਾਜ ਚੋਣ ਕਮਿਸ਼ਨ ਜੀ ਵੱਲੋ ਪ੍ਰਾਪਤ ਪੱਤਰ ਦੇ ਪਿੱਠ ਅੰਕਣ ਨੰਬਰ SEC-ME-SAM-2023/2359-79 ਮਿਤੀ 10.08.2023 ਰਾਹੀ ਵੋਟਾਂ ਦੀ ਸੁਧਾਈ ਦੇ ਪ੍ਰੋਗਰਾਮ ਨੂੰ ਉਲੀਕਿਆ ਗਿਆ ਹੈ। ਜਿਸ ਦੇ....

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕੀਤੀ ਸਥਾਨਕ ਛੁੱਟੀ ਦੀ ਘੋਸ਼ਣਾ ਅੰਮ੍ਰਿਤਸਰ 15 ਸਤੰਬਰ : ਪੰਜਾਬ ਸਰਕਾਰ ਵਲੋਂ ਪਹਿਲਾ ਪ੍ਰਕਾਸ਼ ਗੁਰਪੁਰਬ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਵਸਰ ’ਤੇ 16 ਸਤੰਬਰ 2023 ਨੂੰ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸ੍ਰੀ ਅਮਿਤ ਤਲਵਾੜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ 16 ਸਤੰਬਰ 2023 ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾ ਅਤੇ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ....

ਨਗਰ ਨਿਗਮ ਬਟਾਲਾ ਨੇ ਡੇਂਗੂ ਦੀ ਰੋਕਥਾਮ ਲਈ ਵਿੱਢੀ ਮੁਹਿੰਮ ਬਟਾਲਾ, 14 ਸਤੰਬਰ : ਡਾ. ਸ਼ਾਇਰੀ ਭੰਡਾਰੀ,ਐਸਡੀਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਬਟਾਲਾ ਵੱਲੋਂ ਲੋਕਾਂ ਨੂੰ ਡੇਗੂ ਦੀ ਰੋਕਥਾਮ ਲਈ ਜਾਗਰੂਕ ਕਰਨ ਦੇ ਨਾਲ ਸ਼ਹਿਰ ਅੰਦਰ ਲਗਾਤਾਰ ਵੱਖ-ਵੱਖ ਖੇਤਰਾਂ ਵਿੱਚ ਦਿਨ ਅਤੇ ਸ਼ਾਮ ਵੇਲੇ ਫੋਗਿੰਗ ਕਰਵਾਈ ਜਾ ਰਹੀ ਹੈ। ਨਗਰ ਨਿਗਮ ਦੀ ਟੀਮ ਵਲੋਂ ਸ਼ਿਵ ਸੰਕਰ ਮੁਹੱਲਾ, ਗਾਊਂਸਪੁਰਾ, ਮੁਰਗੀ ਮੁਹੱਲਾ ਤੇ ਗਾਂਧੀ ਚੋਂਕ ਬਟਾਲਾ ਆਦਿ ਵਿਖੇ ਫੋਗਿੰਗ ਕਰਵਾਈ ਗਈ।....

ਵੱਖ ਵੱਖ ਵਿਭਾਗਾਂ ਵਲੋਂ ਵਿਕਾਸ ਕਾਰਜਾਂ ਸਮੇਤ ਸਾਫ਼ ਸਫਾਈ ਨੂੰ ਬਣਾਇਆ ਜਾ ਰਿਹਾ ਹੈ ਯਕੀਨੀ ਬਟਾਲਾ, 14 ਸਤੰਬਰ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਤਿਆਰੀਆਂ ਤੇਜ਼ੀ ਨਾਲ ਚੱਲ ਰਹੀਆਂ ਹਨ ਅਤੇ ਵੱਖ ਵੱਖ ਵਿਭਾਗਾਂ ਵਲੋਂ ਵਿਕਾਸ ਕੰਮ ਕੀਤੇ ਜਾ ਰਹੇ ਹਨ। ਇਸ ਸਬੰਧੀ ਗੱਲ ਕਰਦਿਆਂ ਡਾ ਸ਼ਾਇਰੀ ਭੰਡਾਰੀ, ਐਸਡੀਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਨੇ ਦੱਸਿਆ ਕਿ ਬਟਾਲਾ ਦੇ ਵਿਧਾਇਕ ਸ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਾ ਹਿਮਾਸ਼ੂ ਅਗਰਵਾਲ....

ਗੁਰਦਾਸਪੁਰ, 14 ਸਤੰਬਰ : ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਐੱਸ.ਐੱਸ.ਪੀ. ਗੁਰਦਾਸਪੁਰ ਨੂੰ ਇੱਕ ਪੱਤਰ ਲਿਖ ਕੇ ਇੱਕ ਸੋਸ਼ਲ ਮੀਡੀਆ ਚੈਨਲ “ਸ਼ਾਈਨ ਪੰਜਾਬ ਟੀਵੀ’ ਵੱਲੋਂ 24 ਅਗਸਤ 2023 ਨੂੰ ਧੁੱਸੀ ਬੰਨ ਦੋ ਘੰਟਿਆਂ ਵਿੱਚ ਟੁੱਟਣ ਦੀ ਸੋਸਲ ਮੀਡੀਆ ’ਤੇ ਝੂਠੀ ਖ਼ਬਰ ਲਗਾ ਕੇ ਲੋਕਾਂ ਵਿੱਚ ਦਹਿਸ਼ਤ ਪੈਦਾ ਕਰਨ ਦੇ ਦੋਸ਼ ਤਹਿਤ ਡਿਜਾਸਟਰ ਮੈਨੇਜਮੈਂਟ ਐਕਟ ਦੇ ਸੈਕਸ਼ਨ 54 ਅਧੀਨ ਕਾਰਵਾਈ ਕਰਨ ਲਈ ਕਿਹਾ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ 15 ਅਗਸਤ ਨੂੰ ਜਦੋਂ ਜ਼ਿਲ੍ਹਾ ਗੁਰਦਾਸਪੁਰ....

ਜਿਲੇ ਦੇ ਹਰੇਕ ਪਿੰਡ ਵਿੱਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਰਨਗੀਆਂ ਪ੍ਰੇਰਿਤ ਪਰਾਲੀ ਪ੍ਰਬੰਧਨ ਮਸ਼ੀਨਾਂ ਕਿਸਾਨਾਂ ਨੂੰ ਸਬਸਿਡੀ 'ਤੇ ਦੇਣ ਲਈ ਕੰਪਿਊਟਰ ਰੈਂਡਮਾਈਜੇਸ਼ਨ ਰਾਹੀ ਕੱਢੇ ਗਏ ਡਰਾਅ ਤਰਨ ਤਾਰਨ, 14 ਸਤੰਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀ ਦਿੱਲੀ ਰਾਹੀਂ ਜਾਰੀ ਹੁਕਮਾਂ ਦੀ ਸਖਤੀ ਨਾਲ ਪਾਲਣਾਂ ਕਰਦੇ ਹੋਏ ਜਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਜਿਲੇ ਦੇ ਹਰੇਕ ਪਿੰਡ ਵਿੱਚ ਕਿਸਾਨਾਂ....

ਤਰਨ ਤਾਰਨ, 14 ਸਤੰਬਰ : ਸ਼੍ਰੀ ਗੁਰੂ ਅਰਜੁਨ ਦੇਵ ਸਰਕਾਰੀ ਕਾਲਜ, ਤਰਨਤਾਰਨ ਦੇ ਹਿੰਦੀ ਵਿਭਾਗ ਅਤੇ ਨਹਿਰੂ ਯੁਵਾ ਕੇਂਦਰ, ਤਰਨਤਾਰਨ ਵੱਲੋਂ ਅੱਜ ਹਿੰਦੀ ਦਿਵਸ ਮਨਾਇਆ ਗਿਆ। ਇਸ ਸੈਮੀਨਾਰ ਦਾ ਵਿਸ਼ਾ 'ਜਸ਼ਨ-ਏ-ਹਿੰਦੀ' ਸੀ।ਇਸ ਪ੍ਰੋਗਰਾਮ ਦੀ ਮੁੱਖ ਮਹਿਮਾਨ ਨਹਿਰੂ ਯੁਵਾ ਕੇਂਦਰ ਦੀ ਜ਼ਿਲ੍ਹਾ ਯੁਵਾ ਅਫ਼ਸਰ ਮਿਸ ਜਸਲੀਨ ਕੌਰ ਸਨ।ਇਸ ਸੈਮੀਨਾਰ ਦੀ ਸ਼ੁਰੂਆਤ ਮੁੱਖ ਮਹਿਮਾਨ ਅਤੇ ਪਿ੍ੰਸੀਪਲ ਸ੍ਰੀਮਤੀ ਜੋਤੀ ਬਾਲਾ ਨੇ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ | ਰੌਸ਼ਨੀ ਦੀ ਰਸਮ ਪ੍ਰਿੰਸੀਪਲ ਮੈਡਮ ਨੇ ਆਏ ਮਹਿਮਾਨਾਂ....

ਕੇਜਰੀਵਾਲ ਵੱਲੋਂ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਪ੍ਰਫੁੱਲਤ ਕਰਨ ਲਈ ਲੀਹੋਂ ਹਟਵੇ ਉਪਰਾਲੇ ਕਰਨ ’ਤੇ ਪੰਜਾਬ ਦੇ ਮੁੱਖ ਮੰਤਰੀ ਦੀ ਸ਼ਲਾਘਾ ਅੰਮ੍ਰਿਤਸਰ, 14 ਸਤੰਬਰ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਕੀਤੇ ਜਾ ਰਹੇ ਵੱਡੇ ਉਪਰਾਲਿਆਂ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਅੱਜ ਇੱਥੇ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਆਪਣੇ ਸੰਬੋਧਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹੁਣ ਹਰੇਕ ਖੇਤਰ ਵਿਚ ਨਵੇਂ....

ਅੰਮ੍ਰਿਤਸਰ ਵਿੱਚ ਪਹਿਲੀ ਸਰਕਾਰ-ਸਨਅਤਕਾਰ ਮਿਲਣੀ ਦੀ ਕੀਤੀ ਪ੍ਰਧਾਨਗੀ ਸਨਅਤਕਾਰਾਂ ਦੀਆਂ ਲੋੜਾਂ ਤੇ ਸਹੂਲਤ ਮੁਤਾਬਕ ਸਨਅਤਾਂ ਲਈ ਨੀਤੀਆਂ ਬਣਨਗੀਆਂ ਅੰਮ੍ਰਿਤਸਰ ਵਿੱਚ ਸਮਰਪਿਤ ਟੂਰਿਜ਼ਮ ਪੁਲਿਸ ਯੂਨਿਟ ਦਾ ਹੋਵੇਗਾ ਗਠਨ ਅੰਮ੍ਰਿਤਸਰ, 14 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਤੇਜ਼ ਕੀਤਾ ਜਾਵੇਗਾ। ਇੱਥੇ ਪਹਿਲੀ ਸਰਕਾਰ-ਸਨਅਤਕਾਰ ਮਿਲਣੀ ਦੌਰਾਨ ਸਨਅਤਕਾਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁੱਖ ਮੰਤਰੀ....

ਅਰਵਿੰਦ ਕੇਜਰੀਵਾਲ ਨੂੰ ਲੋਕਾਂ ਨਾਲ ਕੀਤੇ ਕੌਲ ਪੁਗਾਉਣ ਵਾਲੀ ਸ਼ਖਸੀਅਤ ਦੱਸਿਆ ਸਕੂਲਾਂ ਵਿਚ ਵਿਦਿਆਰਥੀਆਂ ਲਈ ਬੱਸ ਸੇਵਾ ਸ਼ੁਰੂ, ਵਾਈ-ਫਾਈ ਦੀ ਸਹੂਲਤ ਛੇਤੀ ਗੁਰੂਆਂ ਦੀ ਪਾਵਨ ਨਗਰੀ ਵਿੱਚ ਹੁਣ ਨਸ਼ਿਆਂ ਦੀ ਬਜਾਏ ਮਿਆਰੀ ਸਿੱਖਿਆ ਮਿਲਣੀ ਸ਼ੁਰੂ ਹੋਈ ’ਸਿੱਖਿਆ ਕ੍ਰਾਂਤੀ ਰੈਲੀ’ ਵਿੱਚ ਠਾਠਾਂ ਮਾਰਦੇ ਇਕੱਠ ਨੇ ਸਰਕਾਰ ਪ੍ਰਤੀ ਲੋਕਾਂ ਦੇ ਪਿਆਰ ਦਾ ਸਬੂਤ ਦਿੱਤਾ ਹਰੀ ਕ੍ਰਾਂਤੀ ਅਤੇ ਚਿੱਟੀ ਕ੍ਰਾਂਤੀ ਤੋਂ ਬਾਅਦ ਪੰਜਾਬ ਨੂੰ ਹੁਣ ਸਿੱਖਿਆ ਕ੍ਰਾਂਤੀ ਵਜੋਂ ਜਾਣਿਆ ਜਾਵੇਗਾ ਅੰਮ੍ਰਿਤਸਰ, 13 ਸਤੰਬਰ : ਸੂਬੇ ਦੇ....

ਸਿੱਖਿਆ ਕਰਾਂਤੀ ਰੈਲੀ ਵਿੱਚ ਹੋਇਆ ਰਿਕਾਰਡ ਤੋੜ ਇਕੱਠ ਬਟਾਲਾ, 13 ਸਤੰਬਰ : ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੰਜਾਬ ਦੇ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ, ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੀਤਾ ਗਿਆ। ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਵੱਲ ਇੱਕ ਹੋਰ ਇਤਿਹਾਸਕ ਕਦਮ ਚੁੱਕਿਆ ਗਿਆ ਹੈ....

ਬਟਾਲਾ, 13 ਸਤੰਬਰ : ਸਿਹਤ ਤੇ ਪਰਿਵਾਰ ਭਲਾਈ ਵਿਭਾਗ,ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਤੇ ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ "ਮਾਂਡੀ" ਦੀ ਅਗਵਾਈ ਹੇਠ ਸਿਵਲ ਹਸਪਤਾਲ ਬਟਾਲਾ ਵੱਲੋਂ ਪਿੰਡ ਆਲੋਵਾਲ ਵਿਖੇ ਮਾਣਯੋਗ ਰਾਸ਼ਟਰਪਤੀ ਭਾਰਤ ਸਰਕਾਰ ਵੱਲੋਂ ਆਯੂਸਮਾਨ- ਭਵ ਕੰਪੇਂਨ ਵਰਚੁਅਲ ਤੌਰ ਤੇ ਕੀਤੀ ਗਈ। ਇਸ ਮੌਕੇ ਐਸ.ਐਮ.ਓ. ਬਟਾਲਾ ਡਾ. ਰਵਿੰਦਰ ਸਿੰਘ ਮੌਜੂਦ ਸਨ। ਇਸ ਮੌਕੇ ਐਸ.ਐਮ.ਓ. ਡਾ. ਰਵਿੰਦਰ ਸਿੰਘ ਦੱਸਿਆ ਕਿ ਆਯੂਸਮਾਨ- ਭਵ ਕੰਪੇਨ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ ਅਤੇ ਇਹ....

ਫੋਗਿੰਗ ਕਰਵਾਉਣ ਲਈ 82889-98189 ਅਤੇ 62831-57990 ਤੇ ਸੰਪਰਕ ਕੀਤਾ ਜਾ ਸਕਦਾ ਹੈ। ਬਟਾਲਾ, 13 ਸਤੰਬਰ : ਨਗਰ ਨਿਗਮ ਬਟਾਲਾ ਵਲੋਂ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਵਿਸ਼ੇਸ ਮੁਹਿੰਮ ਵਿੱਢੀ ਗਈ ਹੈ, ਜਿਸਦੇ ਚਲਦਿਆਂ ਅੱਜ ਨਗਰ ਨਿਗਮ ਦੀ ਟੀਮ ਵਲੋਂ ਸ਼ਹਿਰ ਅੰਦਰ ਵੱਖ ਵੱਖ ਥਾਵਾਂ ਤੇ ਖੜ੍ਹੇ ਪਾਣੀ ਵਿਚ ਡੇਂਗੂ ਦਾ ਲਾਰਵਾ ਮਿਲਣ ਤੇ 4 ਚਲਾਨ ਕੱਟੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ -ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਡਾ. ਸਾਇਰੀ ਭੰਡਾਰੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ....