ਮਾਝਾ

ਅੰਮ੍ਰਿਤਸਰ ਪੁਲਿਸ ਨੇ 2 ਕਿਲੋ 251 ਗ੍ਰਾਮ ਹੈਰੋਇਨ, ਨਗਦੀ, ਇੱਕ ਕਾਰ ਅਤੇ ਹਥਿਆਰ ਸਮੇਤ 5 ਨੂੰ ਕੀਤਾ ਕਾਬੂ
ਅੰਮ੍ਰਿਤਸਰ, 12 ਫ਼ਰਵਰੀ, 2025 : ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਵੱਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਫਰਾਂਸ ਤੇ ਪਾਕਿਸਤਾਨ ਸਬੰਧਤ ਕਾਰਟੇਲ ਦਾ ਪਰਦਾਫਾਸ਼ ਕਰਦੇ ਹੋਏ 05 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਪਾਸੋਂ 02 ਕਿਲੋ 251 ਗ੍ਰਾਮ ਹੈਰੋਇਨ, ₹1,50,000/- ਡਰਗ ਮਨੀ, 01 ਗਲੋਕ ਪਿਸਟਲ (9mm) ਅਤੇ 01 ਕਾਰ ਬ੍ਰਾਮਦ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਇੱਕ ਸਰਹੱਦੀ....
ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਸੂਬਾ ਪੱਧਰੀ ਅਥਲੈਟਿਕਸ ਮੀਟ 19 ਅਤੇ 20 ਫਰਵਰੀ ਨੂੰ  
ਬਟਾਲਾ, 12 ਫਰਵਰੀ 2025 : ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਮਿਤੀ 19 ਅਤੇ 20 ਫਰਵਰੀ ਨੂੰ ਸੂਬਾ ਪੱਧਰੀ ਅਥਲੈਟਿਕਸ ਮੀਟ ਹੋਵੇਗੀ, ਜਿਸ ਸਬੰਧੀ ਵੱਡੀ ਪੱਧਰ ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਟੈਕਨੀਕਲ ਇੰਸਟੀਟਿਊਸ਼ਨ ਸਪੋਰਟਸ ਵੱਲੋਂ ਕਰਵਾਈ ਜਾ ਰਹੀ ਇਸ ਸੂਬਾ ਪੱਧਰੀ ਮੀਟ ਸਬੰਧੀ ਗੱਲਬਾਤ ਕਰਦਿਆਂ ਪੀ.ਟੀ.ਆਈ.ਐਸ ਦੇ ਸੂਬਾ ਪ੍ਰਧਾਨ ਪ੍ਰਿੰਸੀਪਲ ਪਰਮਵੀਰ ਸਿੰਘ ਮੱਤੇਵਾਲ ਨੇ ਦੱਸਿਆ ਕਿ ਇਸ ਸੂਬਾ ਪੱਧਰੀ ਅਥਲੈਟਿਕਸ ਮੀਟ ਵਿੱਚ ਪੰਜਾਬ ਭਰ ਦੇ ਸਰਕਾਰੀ ਅਤੇ ਪ੍ਰਾਈਵੇਟ ਪੋਲੀਟੈਕਨਿਕ....
ਸ਼੍ਰੋਮਣੀ ਕਮੇਟੀ ਨੇ ਸ. ਰਾਮ ਸਿੰਘ ਰਾਠੌਰ ਨੂੰ ਸਿੱਖ ਮਿਸ਼ਨ ਕਰਨਾਟਕਾ, ਗੋਆ ਅਤੇ ਗੁਜਰਾਤ ਵਿਖੇ ਲਗਾਇਆ ਆਨਰੇਰੀ ਇੰਚਾਰਜ
ਅੰਮ੍ਰਿਤਸਰ, 11 ਫਰਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਤੋਂ ਬਾਹਰਲੇ ਸੂਬਿਆਂ ਵਿਚ ਧਰਮ ਦੇ ਪ੍ਰਚਾਰ ਪ੍ਰਸਾਰ ਨੂੰ ਹੋਰ ਸੰਚਾਰੂ ਢੰਗ ਨਾਲ ਚਲਾਉਣ ਲਈ ਸ. ਰਾਮ ਸਿੰਘ ਰਾਠੌਰ ਨੂੰ ਸਿੱਖ ਮਿਸ਼ਨ ਕਰਨਾਟਕਾ, ਗੋਆ ਅਤੇ ਗੁਜਰਾਤ ਵਿਖੇ ਆਨਰੇਰੀ ਤੌਰ ’ਤੇ ਇੰਚਾਰਜ ਵਜੋਂ ਸੇਵਾਵਾਂ ਸੌਂਪੀਆਂ ਹਨ। ਇਸ ਸਬੰਧ ਵਿਚ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਨੇ ਉਨ੍ਹਾਂ ਨੂੰ ਅਧਿਕਾਰਤ ਪੱਤਰ ਸੌਂਪ ਕੇ....
ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਪਨਸਪ ਦੇ ਅਧਿਕਾਰੀਆਂ ਨਾਲ ਮੀਟਿੰਗ
ਫਤਿਹਗੜ੍ਹ ਚੂੜੀਆਂ, 11 ਫਰਵਰੀ 2025 : ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵਲੋਂ ਚੰਡੀਗੜ੍ਹ ਵਿਖੇ ਪਨਸਪ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਚੱਲ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੀਆਂ ਭਲਾਈ ਸਕੀਮਾਂ ਦਾ ਹੇਠਲੇ ਪੱਧਰ ਤੱਕ ਲਾਭ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸਾਰੇ ਵਰਗਾਂ ਦੀ....
ਡਿਪਟੀ ਕਮਿਸ਼ਨਰ ਦੀ ਪ੍ਧਾਨਗੀ ਹੇਠ ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ ਦੌਰਾਨ ਵਾਟਰ ਕੰਪੋਨੈਂਟ ਅਤੇ ਸੈਨੀਟੇਸ਼ਨ ਕੰਪੋਨੈਂਟ -ਸਵੱਛ ਭਾਰਤ ਮਿਸ਼ਨ ਗ੍ਰਾਮੀਣ ਦੇ ਕੰਮਾਂ ਨੂੰ ਦਿੱਤੀ ਗਈ ਮਨਜ਼ੂਰੀ 
ਤਰਨ ਤਾਰਨ, 11 ਫਰਵਰੀ 2025 : ਜਲ ਅਤੇ ਸੈਨੀਟੇਸ਼ਨ ਮਿਸ਼ਨ, (ਡੀ. ਡਬਲਿਯੂ. ਐੱਸ. ਐੱਮ) ਸਬੰਧੀ ਜ਼ਿਲਾ ਪੱਧਰੀ ਕਮੇਟੀ ਦੀ ਮੀਟਿੰਗ ਜ਼ਿਲਾ ਪ੍ਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਸੀ੍ ਰਾਹੁਲ ਆਈ. ਏ. ਐੱਸ. ਦੀ ਪ੍ਰਧਾਨਗੀ ਹੇਠ ਹੋਈ| ਮੀਟਿੰਗ ਵਿੱਚ ਮੈਂਬਰ ਸਕੱਤਰ ਸ਼੍ਰੀ ਸਿਮਰਨਜੀਤ ਸਿੰਘ, ਜ਼ਿਲ੍ਹਾ ਸੈਨੀਟੇਸ਼ਨ ਅਫਸਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਾਲ 2024-25 ਅਤੇ 2025-26 ਦੌਰਾਨ ਵਾਟਰ ਕੰਪੋਨੈਂਟ ਅਤੇ ਸੈਨੀਟੇਸ਼ਨ ਕੰਪੋਨੈਂਟ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਤਹਿਤ ਪਿੰਡਾ ਵਿੱਚ....
ਗ੍ਰਾਂਮ ਪੰਚਾਇਤ ਪਿੰਡ ਮੂਸੇ ਕਲਾਂ ਲਈ ਦੁਬਾਰਾ ਵੋਟਿੰਗ ਕਰਵਾਉਣ ਦਾ ਪ੍ਰੋਗਰਾਮ ਜਾਰੀ–ਡਿਪਟੀ ਕਮਿਸ਼ਨਰ
ਤਰਨ ਤਾਰਨ, 11 ਫਰਵਰੀ 2025 : ਮਾਨਯੋਗ ਰਾਜ ਚੋਣ ਕਮਿਸ਼ਨ, ਪੰਜਾਬ ਜੀ ਦੇ ਆਦੇਸ਼ਾਂ ਅਤੇ ਡਿਪਟੀ ਕਮਿਸ਼ਨਰ-ਕਮ -ਜਿਲ੍ਹਾ ਚੋਣ ਅਫਸਰ ਤਰਨ ਤਾਰਨ ਸ਼੍ਰੀ ਰਾਹੁਲ ਜੀ ਦੀਆਂ ਹਦਾਇਤਾਂ ਅਨੁਸਾਰ ਗ੍ਰਾਂਮ ਪੰਚਾਇਤ ਪਿੰਡ ਮੂਸੇ ਕਲਾਂ ਲਈ ਦੁਬਾਰਾ ਵੋਟਿੰਗ ਕਰਵਾਉਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਜਿਸ ਦੇ ਅਨੁਸਾਰ ਮਿਤੀ 16 ਫਰਵਰੀ, 2025 ਦਿਨ ਐਤਵਾਰ ਨੂੰ ਵੋਟਾਂ ਪੈਣਗੀਆਂ ਅਤੇ ਇਹ ਪੋਲਿੰਗ ਦਾ ਸਮਾਂ ਸਵੇਰੇ 08:00 ਵਜੇ ਤੋਂ ਸ਼ਾਮ 04:00 ਤੱਕ ਨਿਸ਼ਚਿਤ ਕੀਤਾ ਗਿਆ ਹੈ। ਮਾਡਲ ਕੋਡ ਆਫ ਕੰਡਕਟ ਗ੍ਰਾਂਮ....
ਚੇਅਰਮੈਨ ਫੂਡ ਕਮਿਸ਼ਨ ਅਤੇ ਟੀਮ ਵੱਲੋਂ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਇੱਕ ਯਾਦਗਾਰੀ ਮੁਲਾਕਾਤ
ਅੰਮ੍ਰਿਤਸਰ 10 ਫਰਵਰੀ 2025 : ਡੇਰਾ ਬਿਆਸ ਦੇ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਡੇਰਾ ਬਿਆਸ ਵਿਖੇ ਇੱਕ ਰੂਹਾਨੀ ਮੁਲਾਕਾਤ ਹੋਈ। ਜਿਸ ਮੁਲਾਕਾਤ ਵਿੱਚ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ, ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ਼੍ਰੀ ਚੇਤਨ ਪਰਕਾਸ਼ ਧਾਲੀਵਾਲ, ਪੀ.ਐੱਸ. ਆਰਟਸ ਐਂਡ ਕਲਚਰਲ ਸੁਸਾਇਟੀ, ਚੰਡੀਗੜ੍ਹ ਦੇ ਪ੍ਰਧਾਨ ਪਰਵੀਨ ਸੰਧੂ, ਸੁਸਾਇਟੀ ਦੀ ਜਨਰਲ ਸਕੱਤਰ ਰਾਜਦੀਪ ਕੋਰ ਮੁਲਤਾਨੀ, ਨਵਜੋਤ ਸੰਧੂ, ਅਰਸ਼ਦੀਪ ਸਿੰਘ, ਆਸਟਰੇਲੀਆ ਤੋਂ ਆਏ ਵਿੱਦਿਅਕ....
ਪੰਜਾਬ ਸਰਕਾਰ ਵੱਲੋਂ ਸਮਾਜ ਸੇਵਾ ਸਬੰਧੀ ਗਤੀਵਿਧੀਆਂ ਕਰਨ ਵਾਲੇ ਮਾਨਤਾ ਪ੍ਰਾਪਤ ਯੂਥ ਕਲੱਬਾਂ ਨੂੰ ਦਿੱਤੀ ਜਾਵੇਗੀ ਸਹਾਇਤਾ ਰਾਸ਼ੀ-ਡਿਪਟੀ ਕਮਿਸ਼ਨਰ ਅੰਮ੍ਰਿਤਸਰ
ਸਹਾਇਤ ਰਾਸ਼ੀ ਲੈਣ ਦੇ ਚਾਹਵਾਨ ਕਲੱਬ 20 ਫਰਵਰੀ 2025 ਤੱਕ ਦਫਤਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਅੰਮ੍ਰਿਤਸਰ ਵਿਖੇ ਆਪਣੀਆਂ ਫਾਈਲਾਂ ਜਮ੍ਹਾਂ ਕਰਵਾਉ ਜ਼ਿਲ੍ਹਾ ਪੱਧਰੀ ਕਮੇਟੀ ਕਲੱਬਾਂ ਦੇ ਕੰਮ ਦਾ ਕਰੇਗੀ ਮੁਲਾਂਕਣ ਅੰਮ੍ਰਿਤਸਰ, 10 ਫਰਵਰੀ 2025 : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਯੂਥ ਕਲੱਬਾਂ ਨੂੰ ਉਤਸ਼ਾਹਿਤ ਕਰਨ ਲਈ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਵਿਭਾਗ ਨਾਲ ਐਫਲੀਏਟਡ ਸਰਗਰਮ....
‘ਫ਼ਿਊਚਰ ਟਾਈਕੂਨ’ ਪ੍ਰੋਗਰਾਮ ਪਹੁੰਚਿਆ ਆਈ.ਆਈ.ਐਮ.
ਅੰਮ੍ਰਿਤਸਰ 10 ਫਰਵਰੀ 2025 : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸਾਕਸ਼ੀ ਸਾਹਨੀ ਵਲੋਂ ਆਮ ਲੋਕਾਂ ਦੀ ਵਪਾਰਕ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੇ ਗਏ ‘ਫ਼ਿਊਚਰ ਟਾਈਕੁਨ’ ਪ੍ਰੋਗਰਾਮ ਸਬੰਧੀ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਵਿਖੇ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੌਕੇ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਹੈਲਪ ਡੈਸਕ ਸਥਾਪਿਤ ਕਰਕੇ ਮੌਕੇ ਤੇ ਹੀ ਆਮ ਲੋਕਾਂ ਅਤੇ ਵਿਦਿਆਰਥੀਆਂ ਨੂੰ ‘ਫ਼ਿਊਚਰ ਟਾਈਕੂਨ’ ਪ੍ਰੋਗਰਾਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਜਿਕਰਯੋਗ ਹੈ ਕਿ....
ਸ: ਸ਼ਾਮ ਸਿੰਘ ਅਟਾਰੀ ਦੀ ਸ਼ਹਾਦਤ ਤੋਂ ਨਵੀਂ ਪੀੜ੍ਹੀ ਨੂੰ ਸੇਧ ਲੈਣ ਦੀ ਲੋੜ -ਵਿਧਾਇਕ ਰਮਦਾਸ
179ਵੇਂ ਸ਼ਹੀਦੀ ਦਿਵਸ ਮੌਕੇ ਹੋਇਆ ਰਾਜ ਪੱਧਰੀ ਸਮਾਗਮ ਮੇਅਰ ਨਗਰ ਨਿਗਮ ਨੇ ਝੰਡੀ ਦੇ ਕੇ ਸਾਈਕਲ ਰੈਲੀ ਨੂੰ ਕੀਤਾ ਰਵਾਨਾ ਅੰਮ੍ਰਿਤਸਰ/ ਅਟਾਰੀ, 10 ਫਰਵਰੀ 2025 : ਰਾਜ ਸਰਕਾਰ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦਾ 179ਵਾਂ ਸ਼ਹੀਦੀ ਦਿਹਾੜਾ ਅੱਜ ਅਟਾਰੀ ਸਮਾਧ ’ਤੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਸ: ਜਸਵਿੰਦਰ ਸਿੰਘ ਰਮਦਾਸ ਹਲਕਾ ਵਿਧਾਇਕ ਅਟਾਰੀ ਸ਼ਾਮਲ ਹੋਏ। ਇਸ ਮੌਕੇ ਅਟਾਰੀ ਵਿਖੇ ਮੇਅਰ ਨਗਰ ਨਿਗਮ ਸ੍ਰ: ਜਤਿੰਦਰ ਸਿੰਘ ਮੋਤੀ....
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਕੀਤੀਆਂ ਸਮਾਪਤ
ਤਖ਼ਤ ਸਾਹਿਬ ਵਿਖੇ ਫਿਲਹਾਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨਿਭਾਉਣਗੇ ਕਾਰਜਕਾਰੀ ਸੇਵਾਵਾਂ ਅੰਮ੍ਰਿਤਸਰ, 10 ਫਰਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਇਕੱਤਰਤਾ ’ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਬੰਧ ਵਿਚ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਸੇਵਾਵਾਂ ਤੋਂ ਫਾਰਗ ਕਰ ਦਿੱਤਾ ਗਿਆ ਹੈ। ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ....
ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਲਈ ਉਨ੍ਹਾਂ ਦੀਆਂ ਸ਼ਿਕਾਇਤਾਂ ਦੀ ਰਿਪੋਰਟ ਕਰਨ ਲਈ ਵਟਸਐਪ ਨੰਬਰ 90560-09884 ਲਾਂਚ-ਵਿਧਾਇਕ ਸ਼ੈਰੀ ਕਲਸੀ
ਪੰਜਾਬ ਸਰਕਾਰ, ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਵਚਨਬੱਧ ਬਟਾਲਾ, 10 ਫਰਵਰੀ 2025 : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਦੀਆਂ ਚਿੰਤਾਵਾਂ ਅਤੇ ਸ਼ਿਕਾਇਤਾਂ ਨੂੰ ਦੂਰ ਕਰਨ ਦੇ ਉਦੇਸ ਨਾਲ, ਉਨ੍ਹਾਂ ਲਈ ਇੱਕ ਵਟਸਐਪ ਨੰਬਰ 9056009884 ਲਾਂਚ ਕੀਤਾ ਗਿਆ ਹੈ ਜਿਸ ਰਾਹੀਂ ਉਹ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੀ ਰਿਪੋਰਟ ਕਰ ਸਕਦੇ ਹਨ। ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ....
ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਪੰਡੋਰੀ ਅਤੇ ਸੰਧਵਾਂ ਦੇ ਡੇਰਿਆਂ ਦੇ ਪੱਕੇ ਕੀਤੇ ਰਸਤਿਆਂ ਦਾ ਕੀਤਾ ਉਦਘਾਟਨ
ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ- ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਸ੍ਰੀ ਹਰਗੋਬਿੰਦਪੁਰ ਸਾਹਿਬ, 10 ਫਰਵਰੀ 2025 : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਵਲੋਂ ਪਿੰਡ ਪੰਡੋਰੀ ਅਤੇ ਸੰਧਵਾਂ ਦੇ ਪੱਕੇ ਕੀਤੇ ਡੇਰਿਆਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਰਸਤੇ ਪੱਕੇ ਹੋਣ ਨਾਲ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਦੀ ਵੱਡੀ ਸਹੂਲਤ ਮਿਲੀ ਹੈ। ਇਸ ਮੌਕੇ ਗੱਲ....
ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ, ਆਵਾਜਾਈ ਦੇ ਨਿਯਮਾਂ, ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਅਤੇ ਸਾਂਝ ਸੇਵਾਵਾਂ ਬਾਰੇ ਜਾਗਰੂਕ ਕੀਤਾ 
ਫਤਿਹਗੜ੍ਹ ਚੂੜੀਆਂ, 10 ਫਰਵਰੀ 2025 : ਸ੍ਰੀ ਸੁਹੇਲ ਕਾਸਿਮ ਮੀਰ, ਐਸ ਐਸ ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫਤਿਹਗੜ੍ਹ ਚੂੜੀਆਂ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ, ਸਾਈਬਰ ਕਰਾਈਮ, ਟਰੈਫਿਕ ਨਿਯਮਾਂ ਬਾਰੇ, ਵਾਤਾਵਰਣ ਦੀ ਸੰਭਾਲ ਕਰਨ ਬਾਰੇ ਅਤੇ ਹੈਲਪ ਲਾਈਨ ਨੰਬਰ 112 ਅਤੇ 1098 ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਐਸ.ਪੀ (ਐੱਚ) ਬਟਾਲਾ ਸ੍ਰੀਮਤੀ ਜਸਵੰਤ....
ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹੇ ਦੇ 1,78,665 ਯੋਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ 26 ਕਰੋੜ 79 ਲੱਖ 97 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ
ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤੀ ਜਾਂਦੀ ਹੈ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੀ ਸਹੂਲਤ ਤਰਨ ਤਾਰਨ, 10 ਫਰਵਰੀ 2025 : ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਜਨਵਰੀ, 2025 ਦੌਰਾਨ ਜ਼ਿਲਾ ਤਰਨਤਾਰਨ ਦੇ 1,78,665 ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 26 ਕਰੋੜ 79 ਲੱਖ 97 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ....