ਮਾਝਾ

ਰਸਾਇਣਕ ਖੇਤੀ ਨੂੰ ਜੈਵਿਕ ਖੇਤੀ ਵਿੱਚ ਬਦਲਣ ਵਾਸਤੇ ਲੱਗਦੇ ਹਨ ਤਿੰਨ ਸਾਲ - ਕਿਸਾਨ ਗੁਰਮੁੱਖ ਸਿੰਘ
ਜੈਵਿਕ ਖੇਤੀ ਦੀ ਉਪਜ ਦੀ ਬਜ਼ਾਰ ਵਿੱਚ ਵੱਧ ਰਹੀ ਹੈ ਮੰਗ ਗੁਰਦਾਸਪੁਰ, 25 ਮਈ : ਬਿਨਾ ਰਸਾਇਣਕ ਖਾਦਾਂ ਦੇ ਜੈਵਿਕ ਖੇਤੀ ਕਰਕੇ ਜ਼ਹਿਰਾਂ ਰਹਿਤ ਫਸਲਾਂ ਦੀ ਪੈਦਾਵਾਰ ਕੀਤੀ ਜਾ ਸਕਦੀ ਹੈ ਜੋ ਕਿ ਮਨੁੱਖੀ ਸਿਹਤ ਲਈ ਬਹੁਤ ਫਾਇਦੇਮੰਦ ਹੈ। ਜੈਵਿਕ ਖੇਤੀ ਦੀ ਉਪਜ ਦਾ ਬਜ਼ਾਰ ਵਿੱਚ ਦੁਗਣੇ ਤੋਂ ਵੱਧ ਮੁੱਲ ਮਿਲ ਜਾਂਦਾ ਹੈ ਅਤੇ ਬਜ਼ਾਰ ਵਿੱਚ ਇਸ ਦੀ ਮੰਗ ਵਿੱਚ ਭਾਰੀ ਵਾਧਾ ਹੋ ਰਿਹਾ ਹੈ, ਜਿਸ ਕਾਰਨ ਕਿਸਾਨ ਇਸ ਖੇਤੀ ਵੱਲ ਆ ਰਹੇ ਹਨ। ਜੈਵਿਕ ਖੇਤੀ ਸਬੰਧੀ ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ....
ਡਿਪਟੀ ਕਮਿਸ਼ਨਰ ਅਗਰਵਾਲ ਨੇ ਨਾਗਰਿਕਾਂ ਨੂੰ ਆਪਣਾ ਆਧਾਰ ਅਪਡੇਟ ਕਰਨ ਦੀ ਕੀਤੀ ਅਪੀਲ
ਮਾਈ ਆਧਾਰ ਵੈਬਸਾਈਟ `ਤੇ ਆਨਲਾਈਨ ਕੀਤੀ ਜਾ ਸਕਦੀ ਆਧਾਰ ਅਪਡੇਸ਼ਨ ਗੁਰਦਾਸਪੁਰ, 25 ਮਈ : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਅਧਾਰ ਕਾਰਡ ਧਾਰਕਾਂ ਨੂੰ ਪਛਾਣ ਦੇ ਸਬੂਤਾਂ ਅਤੇ ਨਵੀਨਤਮ ਪਤੇ ਦੇ ਸਬੂਤਾਂ ਨਾਲ ਸਬੰਧਤ ਦਸਤਾਵੇਜ਼ ਜਮ੍ਹਾਂ ਕਰਵਾ ਕੇ ਆਪਣਾ ਆਧਾਰ ਕਾਰਡ ਮੁੜ ਤੋਂ ਪ੍ਰਮਾਣਿਤ ਕਰਵਾਉਣ ਲਈ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਆਧਾਰ ਕਾਰਡ ਨੂੰ ਹੋਰ ਮਜ਼ਬੂਤ ਪਛਾਣ ਦਸਤਾਵੇਜ਼ ਬਣਾਇਆ ਜਾ ਸਕਦਾ ਹੈ, ਜਿਸ ਲਈ ਸਰਕਾਰ ਵੱਲੋਂ ਆਧਾਰ ਕਾਰਡ ਨੂੰ ਅਪਡੇਟ ਕਰਨ ਲਈ....
ਦਿਲਜੀਤ ਸਿੰਘ ਬੇਦੀ ਨੇ ਪ੍ਰੋ. ਰੰਧਾਵਾ ਨੂੰ ਕੀਤਾ ਸਨਮਾਨਿਤ 
ਅੰਮ੍ਰਿਤਸਰ, 24 ਮਈ : ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸ਼ਤਾਬਦੀ ਸਮਾਗਮਾਂ ਅਤੇ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਸਬੰਧੀ ਪ੍ਰਕਾਸ਼ਤ ਹੋਣੇ ਯਾਦਗਾਰੀ “ਅਭਿਨੰਦਨ ਗ੍ਰੰਥ” ਵਿੱਚ ਵਿਸ਼ੇਸ਼ ਸਹਿਯੋਗ ਦੇਣ ਕਾਰਨ ਪ੍ਰੋ. ਨਿਰਮਲ ਸਿੰਘ ਰੰਧਾਵਾ ਜੋ ਗੁਰੂ ਘਰ ਦੇ ਅਨਿਨ ਸੇਵਕ ਬਾਬਾ ਬੁੱਢਾ ਜੀ ਵੰਸ਼ਜ ਬਾਬਾ ਸਹਾਰੀ ਗੁਰੂ ਕਾ ਹਾਲੀ ਸੰਪਰਦਾ ਦੇ ਮੁਖੀ ਨੂੰ ਸਨਮਾਨਿਤ ਕੀਤਾ। ਦਿਲਜੀਤ ਸਿੰਘ ਬੇਦੀ ਨੇ ਇਸ ਮੌਕੇ ਦਸਿਆ ਕਿ ਪ੍ਰੋ. ਰੰਧਾਵਾ ਨੂੰ ਗੁਰੂ ਘਰ ਦੀ....
ਬਾਰ੍ਹਵੀਂ ਪ੍ਰੀਖਿਆ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ 96.91 ਵਿਦਿਆਰਥੀ ਹੋਏ ਪਾਸ
ਗੁਰਦਾਸਪੁਰ 24 ਮਈ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਬਾਰ੍ਹਵੀਂ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ ਜਿਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਵਿਦਿਆਰਥੀਆਂ ਦੀ ਪਾਸ ਪ੍ਰਤੀਸ਼ਤਾ 96.91 ਰਹੀ ਅਤੇ ਜ਼ਿਲ੍ਹਾ ਗੁਰਦਾਸਪੁਰ ਪੰਜਾਬ ਦੇ ਸਾਰੇ ਜ਼ਿਲ੍ਹਿਆ ਵਿੱਚੋਂ ਅੱਵਲ ਰਿਹਾ। ਉਪਰੋਕਤ ਜਾਣਕਾਰੀ ਸਾਂਝਿਆਂ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਸ. ਅਮਰਜੀਤ ਸਿੰਘ ਭਾਟੀਆ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਦੀ ਪ੍ਰੀਖਿਆ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ 22439....
ਸੁਜਾਨਪੁਰ ਨਗਰ ਕੌਂਸਲ ਦੇ ਪ੍ਰਧਾਨ ਸਮੇਤ 7 ਕੌਂਸਲਰ ‘ਆਪ’ ਵਿੱਚ ਸ਼ਾਮਲ
ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਅਤੇ ‘ਆਪ’ ਆਗੂ ਹਰਚੰਦ ਸਿੰਘ ਬਰਸਟ ਵੱਲੋਂ ‘ਆਪ’ ਪਰਿਵਾਰ ਵਿੱਚ ਨਵੇਂ ਆਗੂਆਂ ਦਾ ਸਵਾਗਤ ਸਾਡੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਦੀ ਬਦੌਲਤ ‘ਆਪ’ ਪਰਿਵਾਰ ਦਿਨੋ-ਦਿਨ ਹੋ ਰਿਹਾ ਹੈ ਵੱਡਾ: ਹਰਚੰਦ ਬਰਸਟ ਆਪ ਸਰਕਾਰ ਆਮ ਲੋਕਾਂ ਦੀ ਭਲਾਈ ਲਈ ਫੈਸਲੇ ਲੈਂਦੀ ਰਹੇਗੀ: ਮੰਤਰੀ ਕਟਾਰੂਚੱਕ ਸੁਜਾਨਪੁਰ, 24 ਮਈ : ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਦਿਨੋ-ਦਿਨ ਵੱਡਾ ਹੁੰਦਾ ਜਾ ਰਿਹਾ ਹੈ ਕਿਉਂਕਿ ਪੰਜਾਬ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਦੇ ਚਾਹਵਾਨ ਵੱਧ ਤੋਂ ਵੱਧ ਲੋਕ....
ਸ੍ਰੀ ਦਰਬਾਰ ਸਾਹਿਬ ਵਿੱਚ ਸੰਗਤ ਨੂੰ ਜਾਣਕਾਰੀ ਮੁਹੱਈਆ ਕਰਵਾਉਣ ਲਈ ਸਕਰੀਨ ਸਥਾਪਤ
ਸਕਰੀਨ ਦਾ ਮਕਸਦ ਸ਼ਰਧਾਲੂਆਂ ਨੂੰ ਇਤਿਹਾਸ ਤੋਂ ਵਾਕਫ ਕਰਵਾਉਣ ਦੇ ਨਾਲ-ਨਾਲ ਮਰਯਾਦਾ ਬਾਰੇ ਜਾਗਰੂਕ ਕਰਨਾ- ਐਡਵੋਕੇਟ ਧਾਮੀ ਅੰਮ੍ਰਿਤਸਰ, 23 ਮਈ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀ ਸੰਗਤ ਨੂੰ ਇਸ ਪਾਵਨ ਅਸਥਾਨ ਦੇ ਇਤਿਹਾਸ, ਪ੍ਰੰਪਰਾਵਾਂ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣਕਾਰੀ ਦੇਣ ਲਈ ਇਕ ਵੱਡ-ਅਕਾਰੀ ਸਕਰੀਨ ਲਗਾਈ ਗਈ ਹੈ। ਇਹ ਸਕਰੀਨ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਦੁਆਰ ਦੇ ਨਜ਼ਦੀਕ ਲਗਾਈ ਗਈ ਹੈ, ਜਿਸ ਦੀ ਸੇਵਾ ਓਬਰਾਏ ਗਰੁੱਪ ਯੂਕੇ ਅਤੇ ਦੁਬਈ ਦੇ ਸ. ਜਸਪ੍ਰੀਤ....
ਬਾਬਾ ਕੁਲਦੀਪ ਸਿੰਘ ਮਾਣਕ ਦੀ ਦਸਤਾਰ ਬੰਦੀ ਮੌਕੇ ਕੋਈ ਘਟਨਾ ਨਹੀਂ ਵਾਪਰੀ
ਤਰਨਤਾਰਨ, 23 ਮਈ : ਨਿਹੰਗ ਸਿੰਘਾਂ ਦੀ ਤਰਨਾ ਦਲ ਨਾਮੀ ਜਥੇਬੰਦੀ ਝਾੜ ਸਾਹਿਬ ਦੇ ਮੁਖੀ ਜਥੇਦਾਰ ਬਾਬਾ ਤਾਰਾ ਸਿੰਘ ਦੇ ਦੁਸਹਿਰੇ ਮੌਕੇ ਉਪਰੰਤ ਉਨ੍ਹਾਂ ਦੇ ਉਤਰਾਧਿਕਾਰੀ ਬਾਬਾ ਕੁਲਦੀਪ ਸਿੰਘ ਮਾਣਕ ਦੀ ਦਸਤਾਰ ਬੰਦੀ ਸਮੇਂ ਸਟੇਜ ਬੈਠ ਜਾਣ ਕਾਰਨ ਸੰਗਤਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਤੇ ਦਲਾਂ ਦੇ ਮੁਖੀ ਜਥੇਦਾਰਾਂ ਬਾਰੇ ਤੋਖਲੇ ਪਾਏ ਜਾ ਰਹੇ ਹਨ ਅਤੇ ਹਾਲਚਾਲ ਜਾਨਣ ਲਈ ਲਗਾਤਾਰ ਫੋਨ ਸੁਨੇਹੇ ਆ ਰਹੇ ਹਨ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਸਪੱਸ਼ਟ ਕਰਦਿਆਂ ਕਿਹਾ ਕਿ....
ਗੁਰਬਾਣੀ ਪ੍ਰਸਾਰਣ ਲਈ ਐਡਵੋਕੇਟ ਧਾਮੀ ਨੇ ਕੀਤਾ ਵੱਡਾ ਐਲਾਨ -ਟੈਂਡਰਾਂ ਬਾਰੇ ਕੀਤਾ ਨਵਾਂ ਖੁਲਾਸਾ , ਭਗਵੰਤ ਮਾਨ ਨੂੰ ਦਿੱਤਾ ਜਵਾਬ 
ਕਿਹਾ-ਮੀਰੀ ਪੀਰੀ ਦੇ ਸਿੱਖ ਸਿਧਾਂਤ ਤੋਂ ਕੋਰੇ ਹੋਣ ਕਰਕੇ ਬੇਤੁਕੀ ਬਿਆਨਬਾਜ਼ੀ ਕਰ ਰਹੇ ਹਨ ਸ. ਭਗਵੰਤ ਸਿੰਘ ਮਾਨ ਅੰਮ੍ਰਿਤਸਰ, 23 ਮਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਜਲਦ ਹੀ ਖੁੱਲ੍ਹੇ ਟੈਂਡਰ ਮੰਗੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਪੰਜ ਮੈਂਬਰੀ ਕਮੇਟੀ ਗਠਤ ਕੀਤੀ ਗਈ ਹੈ, ਜੋ ਨਿਯਮ ਅਤੇ ਸ਼ਰਤਾਂ ਤੈਅ ਕਰੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ....
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ’ਚ ਸਮਾਗਮ
ਅੰਮ੍ਰਿਤਸਰ, 23 ਮਈ : ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ 1964 ਨੂੰ ਵਾਪਰੇ ਸਾਕੇ ’ਚ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਪਾਉਂਟਾ ਸਾਹਿਬ ਦੇ ਸਾਕੇ ਦੌਰਾਨ ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨ ਦਲ ਦੇ 11 ਸਿੰਘ ਸ਼ਹੀਦ ਹੋਏ ਸਨ। ਇਸ ਸਾਕੇ ਦੇ ਗਵਾਹ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਜੀ ਹਰੀਆਂ....
ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ  ਪ੍ਰੋਤਸਾਹਨ ਰਾਸ਼ੀ ਦੇਵੇਗੀ ਪੰਜਾਬ ਸਰਕਾਰ: ਮੁੱਖ ਖੇਤੀਬਾੜੀ ਅਫਸਰ
ਅੰਮ੍ਰਿਤਸਰ 23 ਮਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਾਉਣੀ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ। ਇੰਨਾਂ ਸ਼ਬਦਾ ਦਾ ਪ੍ਰਗਟਾਵਾ ਕਰਦਿਆ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਸ. ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾ ਤੇ ਖੇਤੀਬਾੜੀ ਵਿਭਾਗ ਵੱਲੋਂ ਥਰਤੀ ਹੇਠਲੇ ਪਾਣੀ ਦੀ ਬੱਚਤ ਕਰਨ ਹਿੱਤ....
ਸੜਕਾਂ ਉਤੇ ਲੁੱਕ ਪਾਉਣ ਦਾ ਕੰਮ ਹੋ ਰਿਹਾ ਹੈ, ਜਿਸ ਨੂੰ ਬਰਸਾਤ ਦੇ ਸੀਜ਼ਨ ਤੋਂ ਪਹਿਲਾਂ ਪਹਿਲਾਂ ਪੂਰਾ ਕਰ ਲਿਆ ਜਾਵੇਗਾ : ਕੈਬਨਿਟ ਮੰਤਰੀ ਈਟੀਓ
ਅੰਮਿ੍ਤਸਰ, 23 ਮਈ : ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਦੱਸਿਆ ਕਿ ਪੰਜਾਬ ਵਿੱਚ ਸੜਕਾਂ ਦਾ ਨਿਰਮਾਣ ਕਾਰਜ ਜੰਗੀ ਪੱਧਰ ਉਤੇ ਚੱਲ ਰਿਹਾ ਹੈ। ਕੁੱਝ ਸੜਕਾਂ ਦੀ ਚੌੜਾਈ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਕੁੱਝ ਨਵੀਆਂ ਸੜਕਾਂ ਦੇ ਨਾਲ ਨਾਲ ਸੜਕਾਂ ਉਤੇ ਲੁੱਕ ਪਾਉਣ ਦਾ ਕੰਮ ਹੋ ਰਿਹਾ ਹੈ, ਜਿਸ ਨੂੰ ਬਰਸਾਤ ਦੇ ਸੀਜ਼ਨ ਤੋਂ ਪਹਿਲਾਂ ਪਹਿਲਾਂ ਪੂਰਾ ਕਰ ਲਿਆ ਜਾਵੇਗਾ। ਅੱਜ ਖਾਨ ਕੋਟ ਵਿਖੇ ਗਾਰਡਨ ਇਨਕਲੇਵ ਵਿੱਚ ਸੜਕਾਂ ਦੇ ਕੰਮ ਦੀ ਸ਼ੁਰੂਆਤ ਕਰਨ ਪੁੱਜੇ ਸ ਹਰਭਜਨ ਸਿੰਘ ਨੇ....
ਗੈਂਗਸਟਰ ਜਗੁ ਭਗਵਾਨਪੁਰੀਆ ਦਾ ਪੁਲਿਸ ਨੂੰ ਮਿਲਿਆ 29 ਤਰੀਕ ਤੱਕ ਰਿਮਾਂਡ
ਅੰਮ੍ਰਿਤਸਰ, 22 ਮਈ : ਪੰਜਾਬ ਦੇ ਮਸ਼ਹੂਰ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਅੰਮ੍ਰਿਤਸਰ ਦੀ ਮਾਣਯੋਗ ਕੋਰਟ ਵਿੱਚ ਪੇਸ਼ ਕੀਤਾ ਗਿਆ| ਓਥੇ ਹੀ ਜੱਗੂ ਭਗਵਾਨਪੁਰੀਆ ਤੇ ਚੱਲ ਰਹੇ ਪੁਰਾਣੇ ਕੇਸਾਂ ਨੂੰ ਲੈ ਕੇ ਜੱਗੂ ਭਗਵਾਨਪੁਰੀਆ ਤੋਂ ਪੁੱਛਗਿਛ ਕਰਨ ਵਾਸਤੇ ਅੱਜ ਅੰਮ੍ਰਿਤਸਰ ਦੇ ਵਿਚ ਪੁਲੀਸ ਵੱਲੋਂ ਜਿੱਦਾ ਮਾਨਯੋਗ ਕੋਰਟ ਵਿੱਚ ਲਿਆਂਦਾ ਗਿਆl ਅੰਮ੍ਰਿਤਸਰ ਦੀ ਪੁਲਸ ਪ੍ਰਸ਼ਾਸਨ ਵੱਲੋਂ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਸੀ ਉਦੋਂ ਹੀ ਪੁਲਸ ਪ੍ਰਸ਼ਾਸਨ ਵੱਲੋਂ ਦਿੱਤਾ ਹੈl ਮਾਣਯੋਗ ਕੋਰਟ ਵਿੱਚ ਪੇਸ਼....
ਮਿਲਾਵਟਖੋਰੀ ਕਰਨ ਵਾਲਿਆਂ ਤੇ ਸਰਕਾਰ ਨੇ ਕੱਸਿਆ ਸ਼ਿਕੰਜਾ
ਪੰਜਾਬ ਸਰਕਾਰ ਵਲੋਂ ਪੂਰੇ ਸੂਬੇ ਵਿੱਚ ਮਿਲਾਵਟਖੋਰੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗੁਰਦਾਸਪੁਰ , 21 ਮਈ : ਸੂਬੇ ਦੇ ਲੋਕਾਂ ਨੂੰ ਮਿਲਾਵਟ ਰਹਿਤ ਖਾਣ-ਪੀਣ ਵਾਲੀਆਂ ਵਸਤੂਆਂ ਮੁਹੱਈਆ ਹੋਣ ਇਸ ਮਕਸਦ ਨਾਲ ਪੰਜਾਬ ਸਰਕਾਰ ਵਲੋਂ ਪੂਰੇ ਸੂਬੇ ਵਿੱਚ ਮਿਲਾਵਟਖੋਰੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜਿਲਾ ਗੁਰਦਾਸਪੁਰ ਚ ਫੂਡ ਸੇਫਟੀ ਟੈਸਟਿੰਗ ਵੈਨ ਆਨ ਵ੍ਹੀਲਜ਼ ਵੱਖ ਵੱਖ ਥਾਵਾਂ ਤੇ ਪਹੁਚ ਖਾਣੇ ਵਾਲੇ ਸਾਮਾਨ ਦੇ ਸੈਂਪਲ ਲੈ ਕੇ ਮੌਕੇ ਤੇ ਦੇ ਰਹੀ ਹੈ ਜਾਂਚ....
ਜਗਦੀਸ਼ ਟਾਈਟਲਰ ਵਿਰੁੱਧ ਚਾਰਜਸ਼ੀਟ ਦਾ ਐਡਵੋਕੇਟ ਧਾਮੀ ਵੱਲੋਂ ਸੁਆਗਤ 
ਅੰਮ੍ਰਿਤਸਰ, 20 ਮਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 1984 ਦੇ ਦਿੱਲੀ ਸਿੱਖ ਕਤਲੇਆਮ ਕੇਸ ਵਿੱਚ ਸੀਬੀਆਈ ਵੱਲੋਂ ਜਗਦੀਸ਼ ਟਾਈਟਲਰ ਵਿਰੁੱਧ ਚਾਰਜਸ਼ੀਟ ਦਾਇਰ ਕਰਨ ਦਾ ਸੁਆਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦਿੱਲੀ ਸਿੱਖ ਕਤਲੇਆਮ ਦੇ ਮੁੱਖ ਦੋਸ਼ੀਆਂ ਵਿਚ ਸ਼ਾਮਿਲ ਹੈ, ਜਿਸ ਨੂੰ ਕਰੜੀ ਸਜ਼ਾ ਮਿਲਣੀ ਚਾਹੀਦੀ ਹੈ। ਸੀਬੀਆਈ ਵੱਲੋਂ ਅੱਜ ਦਾਇਰ ਕੀਤੀ ਚਾਰਜਸ਼ੀਟ ਨਾਲ ਟਾਇਟਲਰ ਨੂੰ ਸਜਾ ਦੀ ਆਸ ਬੱਝੀ ਹੈ। ਐਡਵੋਕੇਟ....
ਸ਼੍ਰੋਮਣੀ ਕਮੇਟੀ ਸੋਸ਼ਲ ਮੀਡੀਆ ’ਤੇ ਸਿੱਖ ਵਿਰੋਧੀ ਬਿਰਤਾਂਤ ਸਿਰਜਣ ਵਾਲਿਆਂ ਖਿਲਾਫ ਕਰੇਗੀ ਕਰੜੀ ਕਾਰਵਾਈ : ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸਿੱਖ ਮਸਲਿਆਂ ਸਬੰਧੀ ਲਏ ਕਈ ਅਹਿਮ ਫੈਸਲੇ ਅੰਮ੍ਰਿਤਸਰ, 20 ਮਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ’ਚ ਜੰਤਰ ਮੰਤਰ ਵਿਖੇ ਧਰਨੇ ’ਤੇ ਬੈਠੀਆਂ ਓਲੰਪੀਅਨ ਭਲਵਾਨਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇੱਕ ਪਾਸੇ ਸਰਕਾਰਾਂ ਬੱਚੀਆਂ ਨੂੰ ਉੱਚਾ ਚੁੱਕਣ ਦੀ ਗੱਲ ਕਰਦੀਆਂ ਹਨ....