ਵਿਕਾਸ ਕਾਰਜਾਂ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਕੰਵਰ ਵਿਜੈ ਪ੍ਰਤਾਪ ਸਿੰਘ ਅੰਮ੍ਰਿਤਸਰ, 3 ਮਈ : ਬੀ. ਆਰ. ਟੀ. ਐਸ ਬੱਸ ਦੀ ਗਿਣਤੀ ਨੂੰ ਹੋਰ ਵਧਾਇਆ ਜਾਵੇਗਾ ਅਤੇ ਇਸ ਦਾ ਰੂਟ ਅੰਮ੍ਰਿਤਸਰ ਬੱਸ ਸਟੈਂਡ ਤੋਂ ਹਵਾਈ ਅੱਡੇ ਤੱਕ ਕੀਤਾ ਜਾਵੇਗਾ ਅਤੇ ਇਹ ਬੱਸ ਰਸਤੇ ਵਿੱਚ ਹੋਰ ਕਿਤੇ ਵੀ ਨਹੀਂ ਰੁਕੇਗੀ, ਸਿੱਧਾ ਹਵਾਈ ਅੱਡੇ ਹੀ ਪਹੁੰਚ ਕਰੇਗੀ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰ ਗੁਰਜੀਤ ਸਿੰਘ ਔਜਲਾ ਮੈਂਬਰ ਲੋਕ ਸਭਾ ਨੇ ਅੱਜ ਵਿਕਾਸ ਕੰਮਾਂ ਦਾ ਰੀਵਿਊ ਕਰਨ ਲਈ ਜਿਲ੍ਹਾ ਵਿਕਾਸ ਤੇ ਕੁਆਰਡੀਨੇਸ਼ਨ....
ਮਾਝਾ
ਡਿਪਟੀ ਕਮਿਸ਼ਨਰ ਨੇ ਸਵੇਰੇ 7:30 ਵਜੇ ਪਹੁੰਚ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬਣੇ ਦਫ਼ਤਰਾਂ ਦੀ ਕੀਤੀ ਚੈਕਿੰਗ ਤਰਨ ਤਾਰਨ, 2 ਮਈ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਇੱਕ ਕ੍ਰਾਂਤੀਕਾਰੀ ਫੈਸਲੇ ਅਨੁਸਾਰ ਦਫ਼ਤਰਾਂ ਦੇ ਸਮੇਂ ਵਿਚ ਕੀਤੇ ਬਦਲਾਅ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਰਕਾਰੀ ਦਫ਼ਤਰ ਅੱਜ ਸਵੇਰੇ 7:30 ਵਜੇ ਖੁੱਲ੍ਹ ਗਏ। ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਰਿਸ਼ੀਪਾਲ ਸਿੰਘ ਅੱਜ ਸਵੇਰੇ 7:30 ਵਜੇ ਆਪਣੇ ਦਫ਼ਤਰ ਪਹੁੰਚੇ ਅਤੇ ਜ਼ਿਲ੍ਹਾ....
ਅੰਮ੍ਰਿਤਸਰ, 1 ਮਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜੀਆ ਦੀ 300 ਸਾਲਾ ਜਨਮ ਸ਼ਤਾਬਦੀ ਦਾ ਮੁੱਖ ਸਮਾਗਮ 5 ਮਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਤਾ ਜਾ ਰਿਹਾ ਹੈ। ਇਨ੍ਹਾਂ ਸਮਾਗਮਾਂ ਵਿਚ ਸੰਗਤਾਂ ਦੀ ਭਰਵੀਂ ਸ਼ਮੂਲੀਅਤ ਲਈ ਲਗਾਤਾਰ ਇਕੱਤਰਤਾਵਾਂ ਕੀਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਨੇ ਅੱਜ ਸ੍ਰੀ....
ਗੁਰਦਾਸਪੁਰ 1 ਮਈ : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਆਲੋਚਨਾ ਕੀਤੀ ਕਿ ਉਸ ਨੇ ਆਪਣੇ ਸਥਾਨਕ ਅਤੇ ਸੀਨੀਅਰ ਆਗੂਆਂ ਨੂੰ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨ ਅਤੇ ਉਨ੍ਹਾਂ ਤੋਂ ਪੈਸੇ ਵਸੂਲਣ ਦੀ ਖੁੱਲ੍ਹੀ ਛੋਟ ਦਿੱਤੀ ਹੋਈ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਇੱਕ ਖ਼ਬਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਖੰਨਾ ਪੁਲਿਸ ਨੇ ਦੋ ਦੁਕਾਨਦਾਰਾਂ ਤੋਂ ਕਥਿਤ ਤੌਰ 'ਤੇ ਪੈਸੇ ਵਸੂਲਣ ਦੀ ਕੋਸ਼ਿਸ਼ ਕਰਨ ਦੇ ਦੋਸ਼....
ਪਠਾਨਕੋਟ, 30 ਅਪ੍ਰੈਲ : ਪਠਾਨਕੋਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਇੱਕ ਗੈਰ-ਕਾਨੂੰਨੀ ਇਮੀਗ੍ਰੇਸ਼ਨ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਧੋਖਾਧੜੀ ਵਿੱਚ ਸ਼ਾਮਲ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਜਲਜੋਧ ਮਸੀਹ ਅਤੇ ਲੱਕੀ ਵਜੋਂ ਹੋਈ ਹੈ, ਜੋ ਬਿਨਾਂ ਲਾਇਸੈਂਸ ਤੋਂ ਇਮੀਗ੍ਰੇਸ਼ਨ ਦਫਤਰ ਚਲਾ ਰਹੇ ਸਨ ਅਤੇ ਵਿਦੇਸ਼ ਭੇਜਣ ਲਈ ਲੋਕਾਂ ਤੋਂ ਧੋਖੇ ਨਾਲ ਪੈਸੇ ਇਕੱਠੇ ਕਰ ਰਹੇ ਸਨ। ਪ੍ਰੈਸ ਮੀਡੀਆ ਨੂੰ ਵਧੇਰੇ ਜਾਣਕਾਰੀ ਦਿੰਦੇ ਹੋਏ ਸੀਨੀਅਰ ਕਪਤਾਨ ਪੁਲਿਸ....
ਅਟਾਰੀ, 28 ਅਪ੍ਰੈਲ : ਰਾਸ਼ਟਰਪਿਤਾ ਮਹਾਤਮਾ ਗਾਂਧੀ, ਭਾਰਤੀ ਸੁਤੰਤਰਤਾ ਅੰਦੋਲਨ ਦੇ ਮਾਰਗ ਦਰਸ਼ਕ ਅਤੇ ਸੱਚੀ ਦੇਸ਼ ਭਗਤੀ ਦੇ ਪੁਰਾਤਨ ਰੂਪ, ਜਿਨ੍ਹਾਂ ਨੇ ਸਾਡੇ ਰਾਸ਼ਟਰ ਦੀ ਆਜ਼ਾਦੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ, ਦੀ ਮਹਿਮਾ ਕਰਨ ਲਈ, ਮਹਾਤਮਾ ਗਾਂਧੀ ਦੀ ਤਸਵੀਰ ਦਾ ਇੱਕ ਡਿਜੀਟਾਈਜ਼ਡ ਸੰਸਕਰਣ 75ਵੇਂ ਅਜ਼ਾਦੀ ਕਾ ਅੰਮ੍ਰਿਤ ਨੂੰ ਸਮਰਪਿਤ ਕੀਤਾ ਗਿਆ ਹੈ। ਮਹੋਤਸਵ ਅਤੇ ਝਛਫ ਅਟਾਰੀ ਸਰਹੱਦ 'ਤੇ ਮਹੱਤਵਪੂਰਨ ਸਥਾਨ 'ਤੇ ਲਗਾਇਆ ਗਿਆ। ਮਹਾਤਮਾ ਗਾਂਧੀ ਦੀ ਤਸਵੀਰ ਨਾ ਸਿਰਫ਼ ਦੇਸ਼ ਭਗਤੀ ਦਾ ਪ੍ਰਤੀਕ....
ਅਟਾਰੀ, 28 ਅਪ੍ਰੈਲ : ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਇਕ ਵਾਰ ਫਿਰ ਭਾਰਤ ਦੀ ਸਰਹੱਦ ਅੰਦਰ ਡਰੋਨ ਦਾਖਲ ਹੋਇਆ ਹੈ। ਡਿਊਟੀ ’ਤੇ ਤਾਇਨਾਤ ਸੀਮਾ ਸੁਰੱਖਿਆ ਬਲ ਦੀ 22 ਬਟਾਲੀਅਨ ਦੇ ਜਵਾਨਾਂ ਨੂੰ ਤਲਾਸ਼ੀ ਮੁਹਿੰਮ ਦੌਰਾਨ 7 ਕਿੱਲੋ 980 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੋਈ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਹੈਰੋਇਨ ਨੂੰ ਡਰੋਨ ਰਾਹੀਂ ਛੱਡਿਆ ਗਿਆ ਹੈ। ਜਦੋਂ ਖੇਪ ਨੂੰ ਖੋਲਿਆ ਗਿਆ ਤਾਂ ਉਸ ਵਿਚੋਂ 5 ਪੈਕੇਟ ਬਰਾਮਦ ਕੀਤੇ ਗਏ। ਜਦੋਂ ਜਾਂਚ ਤੋਂ ਬਾਅਦ ਇਹ ਪੈਕੇਟ ਖੋਲ੍ਹੇ ਗਏ ਤਾਂ ਇਨ੍ਹਾਂ ਦਾ....
ਅੰਮ੍ਰਿਤਸਰ, 28 ਅਪਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਪੰਜਾਬ ਤੋਂ ਕੌਮੀ ਸੁਰੱਖਿਆ ਐਕਟ (ਐਨ.ਐਸ.ਏ.) ਤਹਿਤ ਨਜ਼ਰਬੰਦ ਕੀਤੇ ਗਏ ਅਤੇ ਕੇਂਦਰੀ ਜੇਲ੍ਹ, ਡਿਬਰੂਗੜ੍ਹ, ਆਸਾਮ ਵਿੱਚ ਬੰਦ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਪਰੈਲ ਨੂੰ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਮੁਲਾਕਾਤਾਂ ਲਈ ਲੈ ਜਾ ਰਹੀ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅੱਜ ਅੱਠ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਸਮੇਤ ਅੰਮ੍ਰਿਤਸਰ ਤੋਂ ਹਵਾਈ ਜਹਾਜ਼ ਰਾਹੀਂ ਅਸਾਮ....
ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 28 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੋਸ਼ਲ ਮੀਡੀਆ ’ਤੇ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਅਤੇ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਦੋ ਇੰਸਟਾਗਰਾਮ ਖ਼ਾਤਿਆਂ ਖਿਲਾਫ ਐਫਆਈਆਰ ਦਰਜ ਕਰਨ ਲਈ ਕਿਹਾ ਗਿਆ....
ਅੰਮ੍ਰਿਤਸਰ, 28 ਅਪ੍ਰੈਲ : ਗੁਰਦਾਸਪੁਰ ਜ਼ਿਲ੍ਹੇ ਪਿੰਡ ਸ਼ਹੂਰ ਕਲਾਂ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਵਿਚ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਵੱਡੀ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਵਾਪਰਨ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ ਅਤੇ....
ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ : ਦਿਲਜੀਤ ਸਿੰਘ ਬੇਦੀ ਅੰਮ੍ਰਿਤਸਰ, 28 ਅਪ੍ਰੈਲ : ਵੱਖ-ਵੱਖ ਜੇਲਾਂ ਅੰਦਰ ਬੰਦ ਸਿੰਘਾਂ ਦੀ ਬਿਨ੍ਹਾਂ ਸ਼ਰਤ ਰਿਹਾਈ ਦੀ ਮੰਗ ਅਤੇ ਧਰਮ ਯੁੱਧ ਮੋਰਚੇ ਸਮੇਂ ਵੱਖ-ਵੱਖ ਨੀਮ ਫੌਜੀ ਦਲਾਂ ਵੱਲੋਂ ਚੁੱਕ ਕੇ ਸ਼ਹੀਦ ਕੀਤੇ ਗਏ ਸਿੰਘਾਂ ਸਬੰਧੀ ਗੁਰਦੁਆਰਾ ਸ਼ਹੀਦਾਂ ਸਾਹਿਬ ਜੇਠੂਵਾਲ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਭਾਈ ਬਲਵਿੰਦਰ ਸਿੰਘ ਜੋਧਪੁਰੀ, ਭਾਈ ਨਿਰਮਲ ਸਿੰਘ ਜੇਠੂਵਾਲ, ਲੋਕਲ ਗੁ: ਕਮੇਟੀ , ਗ੍ਰਾਮ ਪੰਚਾਇਤ ਅਤੇ ਜੋਧਪੁਰ ਨਜ਼ਰਬੰਦ ਮੁੜ ਵਸੇਬਾ ਐਕਸ਼ਨ ਕਮੇਟੀ ਵੱਲੋਂ ਸਾਂਝੇ....
ਅਟਾਰੀ, 27 ਅਪ੍ਰੈਲ : ਬੀਐਸਐਫ ਨੇ ਪੰਜਾਬ ਦੇ ਅੰਮ੍ਰਿਤਸਰ ਸਰਹੱਦ 'ਤੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਬੁੱਧਵਾਰ-ਵੀਰਵਾਰ ਦਰਮਿਆਨੀ ਰਾਤ ਨੂੰ ਜਵਾਨਾਂ ਨੇ ਗੋਲੀਬਾਰੀ ਕਰ ਕੇ ਪਾਕਿਸਤਾਨੀ ਡਰੋਨ ਨੂੰ ਡੇਗ ਦਿੱਤਾ। ਇਸ ਡਰੋਨ ਦੀ ਰਾਤ ਸਮੇਂ ਨਸ਼ਾ ਤਸਕਰੀ ਵਿੱਚ ਵਰਤੋਂ ਕੀਤੀ ਜਾ ਰਹੀ ਸੀ। ਬੀਐਸਐਫ ਅਧਿਕਾਰੀਆਂ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਬਟਾਲੀਅਨ 22 ਦੇ ਜਵਾਨ ਰਾਤ ਸਮੇਂ ਗਸ਼ਤ ’ਤੇ ਸਨ। ਬੀਓਪੀ ਪੁਲ ਮੋਰਾਂ ਨੇੜੇ ਅੱਧੀ ਰਾਤ ਨੂੰ ਡਰੋਨ ਦੀ ਆਵਾਜ਼ ਸੁਣਾਈ....
ਦੋਰਾਂਗਲਾ, 27 ਅਪ੍ਰੈਲ : ਦੋਰਾਂਗਲਾ ਥਾਣਾ ਦੇ ਅਧੀਨ ਪੈਂਦੇ ਪਿੰਡ ਸ਼ਾਹਪੁਰ ਅਫਗਾਨਾ ਵਿਖੇ ਕਿਸਾਨ ਦੇ ਖੇਤਾਂ ਵਿਚੋਂ ਦੋ ਦਿਨ ਪਹਿਲਾਂ ਬਰਾਮਦ ਹੋਈ ਦੋ ਕਿੱਲੋ 400 ਗ੍ਰਾਮ ਹੈਰੋਇਨ ਦੇ ਮਾਮਲੇ ਵਿਚ ਪੁਲਿਸ ਨੂੰ ਇਕ ਵੱਡੀ ਸਫਲਤਾ ਹੱਥ ਲੱਗੀ ਹੈ। ਦੋਰਾਂਗਲਾ ਥਾਣਾ ਪੁਲਿਸ ਵੱਲੋ ਮਾਮਲੇ ਵਿੱਚ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਜਾਣਕਾਰੀ ਅਨੁਸਾਰ ਮਾਮਲੇ ਵਿੱਚ ਹਰਪਾਲ ਸਿੰਘ ਪੁੱਤਰ ਪਰਮਜੀਤ ਸਿੰਘ ਸਮੇਤ ਦੋ ਸਕੇ ਭਰਾਵਾਂ ਅਰੁਨ ਕੁਮਾਰ ਅਤੇ ਵਰਿੰਦਰ ਕੁਮਾਰ ਪੁੱਤਰਾਂ ਸੋਮਨਾਥ ਵਾਸੀ....
ਗੁਰਦਾਸਪੁਰ 27 ਅਪ੍ਰੈਲ : ਥਾਣਾ ਸਿਟੀ ਗੁਰਦਾਸਪੁਰ ਵਿੱਚ ਮਿਲਕ ਪਲਾਂਟ ਦਾ ਦੁੱਧ ਅਤੇ ਦੁੱਧ ਪਦਾਰਥਾਂ ਦੀ ਚੋਰੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕਰ ਕੇ ਪੰਜ ਵਿਅਕਤੀਆਂ ਨੂੰ ਨਾਮਜਦ ਕੀਤਾ ਗਿਆ ਹੈ। ਮਾਮਲੇ ਵਿੱਚ ਇੱਕ ਡਰਾਈਵਰ, ਮਿਲਕ ਪਲਾਂਟ ਦਾ ਹੈਲਪਰ ਅਤੇ ਆਉਟਸੋਰਸ ਵਰਕਰ ਵੀ ਸ਼ਾਮਿਲ ਹੈ। ਮਾਮਲਾ ਸਵਰਾਜਪਾਲ ਸਿੰਘ ਇੰਨਚਾਰਜ ਐਡਮਿਨ ਮਿਲਕ ਯੂਨੀਅਨ ਗੁਰਦਾਸਪੁਰ ਦੀ ਸ਼ਿਕਾਇਤ ਤੋਂ ਬਾਅਦ ਦਰਜ ਕੀਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਨੇ ਦੱਸਿਆ ਹੈ ਕਿ ਮਿਤੀ 16 ਅਪ੍ਰੈਲ 23 ਨੂੰ ਵੱਕਤ ਕਰੀਬ 9 ਵੱਜਕੇ 10....
ਗੁਰਦਾਸਪੁਰ, 27 ਅਪ੍ਰੈਲ : ਪਿੰਡ ਸ਼ਹੂਰ ਕਲਾਂ ਵਿਚ ਗੁਟਕਾ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪਿੰਡ ਦੇ ਲੋਕਾਂ ਨੇ ਬੇਅਦਬੀ ਕਰਨ ਵਾਲੇ ਕਥਿਤ ਦੋਸ਼ੀ ਨੂੰ ਮੌਕੇ ਤੇ ਹੀ ਕਾਬੂ ਕਰ ਲਿਆ ਅਤੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਅਤੇ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਆਰੋਪੀ ਸੁੱਚਾ ਸਿੰਘ ਨੂੰ ਕਾਬੂ ਕਰਕੇ ਉਸ ਦੇ ਉੱਪਰ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਦਾ ਪਤਾ ਲੱਗਦੇ ਹੀ ਥਾਣਾ ਕਲਾਨੌਰ ਵਿਚ ਪਹੁੰਚੇ ਸਿੱਖ ਅੱਤੇ....