ਮਾਝਾ

ਸੰਕਟ ਦੀ ਘੜ੍ਹੀ ਵਿੱਚ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ : ਮੰਤਰੀ ਧਾਲੀਵਾਲ 
ਗੁਰਦਾਸਪੁਰ, 9 ਅਪ੍ਰੈਲ : ਬੀਤੇ ਦਿਨੀਂ ਹੋਈ ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਹੋਏ ਖ਼ਰਾਬੇ ਸਬੰਧੀ ਜਾਇਜ਼ਾ ਲੈਣ ਲਈ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਹਰੂਵਾਲ, ਅਗਵਾਨ, ਮਨਸੂਰ ਅਤੇ ਘਣੀਏ-ਕੇ-ਬੇਟ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ਼ਾਇਰੀ ਭੰਡਾਰੀ, ਤਹਿਸੀਲਦਾਰ ਡੇਰਾ ਬਾਬਾ ਨਾਨਕ ਸ੍ਰੀ ਜਗਤਾਰ ਸਿੰਘ, ਉੱਘੇ ਜਨਤਕ ਆਗੂ....
ਗੱਡੀਆਂ 'ਚੋ  500 ਦੇ ਕਰੀਬ ਜਾਨਵਰਾਂ ਨੂੰ ਵਿਧਾਇਕ ਕਸ਼ਮੀਰ ਸਿੰਘ ਸੋਹਲ ਅਤੇ ਪੁਲਿਸ ਨੇ ਛੁਡਵਾਇਆ
ਤਰਨਤਾਰਨ, 9 ਅਪ੍ਰੈਲ : ਉਤਰ ਪ੍ਰਦੇਸ਼ ਦੇ ਕੁਝ ਤਸਕਰਾਂ ਵਲੋਂ ਬੇ-ਜ਼ੁਬਾਨ ਜਾਨਵਰਾਂ ਦੀ ਤਸਕਰੀ ਦੀਆਂ 5 ਵੱਡੀਆਂ ਗੱਡੀਆਂ 'ਚੋ 500 ਦੇ ਕਰੀਬ ਜਾਨਵਰਾਂ ਨੂੰ ਬੇ-ਰਹਿਮੀ ਨਾਲ ਬੰਦ ਕੀਤਾ ਗਿਆ ਸੀ, ਨੂੰ ਵਿਧਾਇਕ ਕਸ਼ਮੀਰ ਸਿੰਘ ਸੋਹਲ ਅਤੇ ਪੁਲਿਸ ਵਲੋਂ ਛੁਡਵਾਇਆ ਗਿਆ । ਇਸ ਮੌਕੇ ਵਿਧਾਇਕ ਸੋਹਲ ਨੇ ਦੱਸਿਆ ਕਿ ਜਾਨਵਰਾਂ ਦੀ ਤਸਕਰੀ ਦਾ ਮਾਮਲਾ ਸਾਹਮਣੇ ਆਇਆ ਹੈ। 500 ਦੇ ਕਰੀਬ ਜਾਨਵਰ ਬੰਦ ਬਾਡੀ ਗੱਡੀਆਂ 'ਚੋਂ ਬਾਹਰ ਕੱਢੇ ਗਏ। ਜਿਨ੍ਹਾਂ ਚ ਵਧੇਰੇ ਗਿਣਤੀ ਮੱਝਾਂ-ਝੋਟੀਆਂ-ਕੱਟੇ-ਕਟੀਆਂ ਸਨ। ਕਈ ਜਾਨਵਰਾਂ ਤੇ....
ਕਿਸਾਨ ਵੀਰ ਫਸਲਾਂ ਦੀ ਰਹਿੰਦ ਖੂੰਹਦ/ਪਰਾਲੀ ਨੂੰ ਅੱਗ ਨਾ ਲਗਾਉਣ :ਧਾਲੀਵਾਲ
ਜਿਲ੍ਹੇ ਅੰਦਰ ਬਾਸਮਤੀ ਹੇਠ ਰਕਬਾ 1.30 ਲੱਖ ਹੈਕਟੇਅਰ ਕਰਨ ਦਾ ਟੀਚਾ ਅੰਮਿ੍ਤਸਰ, 08 ਅਪ੍ਰੈਲ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਦੀ ਕੜੀ ਵਜੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਿਲ੍ਹਾ ਅੰਮ੍ਰਿਤਸਰ ਵੱਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਗੁਰੁ ਨਾਨਕ ਭਵਨ ਅੰਮ੍ਰਿਤਸਰ ਵਿਖੇ ਲਗਾਈ ਗਈ। ਜਿਸ ਵਿੱਚ....
ਮੰਤਰੀ ਧਾਲੀਵਾਲ ਨੇ ਭਾਰਤ - ਪਾਕਿ ਸੀਮਾ ਉਤੇ ਜਾ ਕੇ ਖਰਾਬੇ ਲਈ ਹੋ ਰਹੀ ਫਸਲਾਂ ਦੀ ਗਿਰਦਾਵਰੀ ਦਾ ਜਾਇਜ਼ਾ ਲਿਆ
ਅਜਨਾਲਾ, 07 ਅਪ੍ਰੈਲ : ਪੰਜਾਬ ਵਿਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਸਬੰਧੀ ਸਹੀ ਜਾਣਕਾਰੀ ਪਤਾ ਕਰਨ ਲਈ ਖੇਤੀਬਾੜੀ ਵਿਭਾਗ ਅਤੇ ਪਟਵਾਰੀਆਂ ਵੱਲੋਂ ਪਿੰਡ ਪਿੰਡ ਪਹੁੰਚ ਕੇ ਕੀਤੀ ਜਾ ਰਹੀ ਫਸਲਾਂ ਦੀ ਗਿਰਦਾਵਰੀ ਦਾ ਜਾਇਜ਼ਾ ਲੈਣ ਲਈ ਅੱਜ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਰਮਦਾਸ, ਬਾਉਲੀ, ਸਿੰਘੋਕੇ , ਪੰਜਗਰਾਈ, ਧਰਮ ਪ੍ਕਾਸ਼ ਅਤੇ ਦਰਿਆ ਮੂਸਾ ਪਿੰਡਾਂ ਦਾ ਦੌਰਾ ਕੀਤਾ। ਉਹ ਇਸ ਕੰਮ ਲਈ ਭਾਰਤ - ਪਾਕਿਸਤਾਨ ਸੀਮਾ ਉਤੇ ਸਥਿਤ ਕੰਡਿਆਲੀ ਤਾਰ ਤੋਂ ਪਾਰ ਵੀ ਗਏ ਅਤੇ ਕਿਸਾਨਾਂ....
ਬੁੱਢਾ ਦਲ ਦੀ ਛਾਉਣੀ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਜਨਮ ਸ਼ਤਾਬਦੀ ਸਬੰਧੀ ਸੱਦਾ ਪੱਤਰ ਭਾਈ ਰਾਮ ਸਿੰਘ ਦੇਣ ਪੁਜੇ
ਅੰਮ੍ਰਿਤਸਰ, 7 ਅਪ੍ਰੈਲ : ਸਿੱਖ ਪੰਥ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਵਸ ਦੀ ਤੀਸਰੀ ਸ਼ਤਾਬਦੀ ਮਨਾਉਣ ਸਬੰਧੀ ਸੱਦਾ ਪੱਤਰ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਨੂੰ ਦੇਣ ਲਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਪੁਜੇ ਅਤੇ ਉਨ੍ਹਾਂ ਦਾ ਸੱਦਾ ਪੱਤਰ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੂੰ ਸੌਂਪਿਆ। ਭਾਈ ਰਾਮ ਸਿੰਘ ਨੇ ਸ. ਦਿਲਜੀਤ ਸਿੰਘ ਬੇਦੀ....
ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਬਾਰੇ ਭੁਲੇਖਾ ਪਾਊ ਜਾਣਕਾਰੀ ਤੁਰੰਤ ਹਟਾਈ ਜਾਵੇ : ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਨੇ NCERT ਵੱਲੋਂ ਇਤਿਹਾਸ ਦੀ ਗਲਤ ਵਿਆਖਿਆ ’ਤੇ ਕੀਤਾ ਇਤਰਾਜ਼ ਅੰਮ੍ਰਿਤਸਰ, 7 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਨਸੀਈਆਰਟੀ ਵੱਲੋਂ ਸਿਲੇਬਸ ਦੀਆਂ ਕਿਤਾਬਾਂ ’ਚ ਸਿੱਖਾਂ ਸਬੰਧੀ ਗਲਤ ਜਾਣਕਾਰੀ ਦੇਣ ’ਤੇ ਸਖ਼ਤ ਇਤਰਾਜ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਐਨਸੀਈਆਰਟੀ ਸਿੱਖਾਂ ਨਾਲ ਸਬੰਧਤ ਇਤਿਹਾਸਕ ਵੇਰਵਿਆਂ ਨੂੰ ਗਲਤ ਅਰਥਾਂ ’ਚ ਪੇਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਇਸ ਨੇ ਬਾਰ੍ਹਵੀਂ ਜਮਾਤ....
ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ 1052 ਸ਼ਰਧਾਲੂਆਂ ਦਾ ਜਾਵੇਗਾ ਜਥਾ 
ਅੰਮ੍ਰਿਤਸਰ, 6 ਅਪ੍ਰੈਲ : ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1052 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜਥਾ 9 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ। ਸ਼੍ਰੋਮਣੀ ਕਮੇਟੀ ਵੱਲੋਂ 1161 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਦੂਤਾਵਾਸ ਨੇ 109 ਸ਼ਰਧਾਲੂਆਂ ਨੂੰ ਵੀਜੇ ਜਾਰੀ ਨਹੀਂ ਕੀਤੇ। ਇਸ....
ਦੀਨਾਨਗਰ ਨੇੜੇ ਭੇਦ-ਭਰੇ ਹਲਾਤਾਂ ਵਿੱਚ ਵਿਅਕਤੀ ਦੀ ਕਾਰ ਵਿੱਚੋਂ ਮਿਲੀ ਲਾਸ਼ 
ਦੀਨਾਨਗਰ, 06 ਅਪ੍ਰੈਲ : ਪਿੰਡ ਦੋਦਵਾਂ ਰੋਡ ਤੇ ਇਕ ਵਿਅਕਤੀ ਦੀ ਕਾਰ ਵਿੱਚੋਂ ਭੇਦ-ਭਰੇ ਹਲਾਤਾਂ ਵਿੱਚ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ । ਵਿਅਕਤੀ ਦੀ ਪਹਿਚਾਣ ਦੀਨਾਨਗਰ ਦੇ ਨੇੜਲੇ ਪਿੰਡ ਮੁੰਨਣਾਵਾਲੀ ਦੇ ਰਹਿਣ ਵਾਲੇ ਰਮਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਰਮਿੰਦਰ ਸਿੰਘ ਵਾਸੀ ਮੁੰਨਣਾਵਾਲੀ ਰੋਜ਼ਾਨਾ ਦੀ ਤਰ੍ਹਾਂ ਆਪਣੇ ਘਰੋਂ ਹਵੇਲੀ ਵਿੱਚ ਸੌਂ ਗਿਆ ਸੀ । ਇਸ ਤੋਂ ਬਾਅਦ ਉਸ ਦੇ ਪਰਿਵਾਰ ਨੂੰ ਸਵੇਰੇ ਤੜਕਸਾਰ ਕਿਸੇ ਨੇ....
ਗਿਆਨੀ ਹਰਪ੍ਰੀਤ ਸਿੰਘ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਗੁਰਮਤਿ ਸਮਾਗਮਾਂ ਦਾ ਐਲਾਨ 
ਅੰਮ੍ਰਿਤਸਰ, 6 ਅਪ੍ਰੈਲ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 12 ਤੋਂ 15 ਅਪ੍ਰੈਲ ਤੱਕ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਗੁਰਮਤਿ ਸਮਾਗਮਾਂ ਦਾ ਐਲਾਨ ਕੀਤਾ ਹੈ। ਇਸ ਨਾਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਕੀਤੀ ਅਪੀਲ ਅਨੁਸਾਰ ਵਿਸਾਖੀ ’ਤੇ ਸਰਬੱਤ ਖਾਲਸਾ ਸੱਦਣ ਦੀ ਸੰਭਾਵਨਾ ਖਤਮ ਹੋ ਗਈ ਹੈ। ਜਥੇਦਾਰ ਨੇ ਸੰਗਤਾਂ ਨੂੰ ਗੁਰਮਤਿ ਸਮਾਗਮਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਇਹ ਵੀ ਜ਼ਿਕਰਯੋਗ ਹੈ ਕਿ....
ਅੰਮ੍ਰਿਤਸਰ ਤੋਂ ਟਰਾਂਟੋ ਲਈ ਨਿਓਸ ਦੀ ਨਵੀਂ ਉਡਾਨ ਦੀ ਸ਼ੁਰੂਆਤ 
ਅੰਮ੍ਰਿਤਸਰ, 5 ਅਪ੍ਰੈਲ : ਅੰਮ੍ਰਿਤਸਰ-ਟੋਰਾਂਟੋ ਸਿੱਧੀ ਫਲਾਈਟ ਦੀ ਮੰਗ ਵੱਡੇ ਪੱਧਰ ਤੇ ਕੀਤੀ ਜਾ ਰਹੀ ਸੀ। ਇਸ ਵਿੱਚ ਮੁੱਖ ਤੌਰ ਤੇ ਕੈਨੇਡਾ ਦੇ ਪੰਜਾਬੀ ਪਰਵਾਸੀ ਪੰਜਾਬੀ ਲੋਕ ਇਸ ਮੰਗ ਨੂੰ ਚੁੱਕ ਰਹੇ ਸਨ ਅਤੇ ਸਰਕਾਰਾਂ ਵੱਲੋਂ ਵੀ ਸਿੱਧੀ ਫ਼ਲਾਈਟ ਦੇ ਯਤਨ ਕੀਤੇ ਜਾ ਰਹੇ ਸਨ ਜਿਸ ਮੰਗ ਨੂੰ ਅੱਜ ਬੂਰ ਪੈ ਗਿਆ ਹੈ। ਅੰਮ੍ਰਿਤਸਰ ਵਿੱਚ ਅੱਜ ਨਿਓਸ ਏਅਰਲਾਇੰਸ ਵੱਲੋਂ ਇੱਕ ਪੱਤਰਕਾਰ ਵਾਰਤਾ ਕੀਤੀ ਗਈ, ਜਿਸ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਲਕੇ ਵੀਰਵਾਰ ਤੋਂ ਅੰਮ੍ਰਿਤਸਰ ਤੋਂ ਟਰਾਂਟੋ ਤੱਕ....
ਸਰਕਾਰ ਗੁਰਦੁਆਰਾ ਸਾਹਿਬਾਨ ਦੇ ਆਲੇ-ਦੁਆਲੇ ਭਾਰੀ ਪੁਲਿਸ ਫੋਰਸ ਤਾਇਨਾਤ ਕਰਕੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੀ ਹੈ :  ਪ੍ਰਧਾਨ  ਧਾਮੀ
ਅੰਮ੍ਰਿਤਸਰ, 05 ਅਪ੍ਰੈਲ : ਪੰਜਾਬ ਸਰਕਾਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਆਲੇ-ਦੁਆਲੇ ਭਾਰੀ ਪੁਲਿਸ ਫੋਰਸ ਤਾਇਨਾਤ ਕਰਕੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੀ ਹੈ, ਇਸ ਲਈ ਇਸ ਪੁਲਿਸ ਫੋਰਸ ਨੂੰ ਤੁਰੰਤ ਹਟਾਇਆ ਜਾਵੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਦਾ ਮਾਹੌਲ ਹੈ ਪਰ ਬਦਕਿਸਮਤੀ ਨਾਲ ਸਰਕਾਰ ਕੁਝ ਲੁਕਵੇਂ ਏਜੰਡੇ ਤਹਿਤ ਅਜਿਹਾ ਵਿਵਹਾਰ ਕਰ ਰਹੀ ਹੈ ਜੋ ਕਿ ਮੰਦਭਾਗਾ ਹੈ। ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ....
ਬੀਐਸਐਫ ਤੇ ਪੰਜਾਬ ਪੁਲਿਸ ਦੀ ਸਾਂਝੀ ਕਾਰਵਾਈ ਦੌਰਾਨ 5 ਪੈਕਟ ਹੈਰੋਇਨ ਬਰਾਮਦ
ਤਰਨਤਾਰਨ, 05 ਅਪ੍ਰੈਲ : ਬੀ.ਐਸ.ਐਫ. ਬਟਾਲੀਅਨ 101 ਅਧੀਨ ਪੈਂਦੇ ਪਿੰਡ ਪਾਂਡੀ ਚੌਕੀ ਐਮ.ਪੀ ਬੇਸ ਤੋਂ 5 ਪੈਕਟ ਹੈਰੋਇਨ ਬਰਾਮਦ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਐਸ.ਐਫ. ਬਟਾਲੀਅਨ 101 ਅਤੇ ਥਾਣਾ ਖੇਮਕਰਨ ਦੀ ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਸਾਂਝੀ ਤਲਾਸ਼ੀ ਮੁਹਿੰਮ ਚਲਾਈ। ਜਿਸ ਦੌਰਾਨ ਬੀ.ਐਸ.ਐਫ ਬਟਾਲੀਅਨ 101 ਅਤੇ ਥਾਣਾ ਖੇਮਕਰਨ ਨੇ ਚੌਂਕੀ ਐਮ.ਪੀ ਬੇਸ ਤੋਂ ਕੋਲਡ ਡਰਿੰਕ ਦੀਆਂ 5 ਬੋਤਲਾਂ ਵਿੱਚ ਭਰੀ ਹੈਰੋਇਨ ਜੋ ਕਿ ਕਰੀਬ 2 ਕਿਲੋ 638 ਗ੍ਰਾਮ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ....
ਅੰਮ੍ਰਿਤਸਰ ‘ਚ ਮਕਾਨ ਨੂੰ ਲੱਗੀ ਭਿਆਨਕ ਅੱਗ, ਜਿਊਂਦੇ ਸੜੇ ਪਰਿਵਾਰ ਦੇ 3 ਮੈਂਬਰਾਂ ਦੀ ਮੌਤ, 4 ਜ਼ਖਮੀ
ਅੰਮ੍ਰਿਤਸਰ, 5 ਅਪ੍ਰੈਲ : ਅੰਮ੍ਰਿਤਸਰ ਦੇ ਇਸਲਾਮਾਬਾਦ ਖੂਹ ਭੱਲਾ ਵਾਲਾ ਨੇੜੇ ਰੋਜ਼ ਇਨਕਲੇਵ ਸਥਿਤ ਇਕ ਘਰ ‘ਚ ਭਿਆਨਕ ਅੱਗ ਲੱਗਣ ਕਾਰਨ ਇਕ ਹੀ ਪਰਿਵਾਰ ਦੇ 3 ਮੈਂਬਰਾਂ ਦੀ ਮੌਤ ਹੋ ਗਈ ਅਤੇ 4 ਜ਼ਖਮੀ ਹੋ ਗਏ। ਘਟਨਾ ਸਵੇਰੇ 5.15 ਵਜੇ ਦੇ ਕਰੀਬ ਦੱਸੀ ਜਾ ਰਹੀ ਹੈ। ਨਗਰ ਨਿਗਮ ਤੋਂ ਬੇਰੀ ਗੇਟ ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਗਿਲਵਾਲੀ ਗੇਟ ਫਾਇਰ ਬ੍ਰਿਗੇਡ, ਟਾਊਨ ਹਾਲ ਫਾਇਰ ਬ੍ਰਿਗੇਡ, ਸੇਵਾ ਸੁਸਾਇਟੀ ਫਾਇਰ ਬ੍ਰਿਗੇਡ ਦੀਆਂ....
ਏਐਸਆਈ ਨੇ ਆਪਣੀ ਪਤਨੀ, ਪੁੱਤ ਨੂੰ ਮਾਰਨ ਤੋਂ ਬਾਅਦ ਖੁਦ ਨੂੰ ਮਾਰੀ ਗੋਲੀ, ਮੌਤ
ਧਾਰੀਵਾਲ, 04 ਅਪ੍ਰੈਲ : ਧਾਰੀਵਾਲ (ਗੁਰਦਾਸਪੁਰ) ਦੇ ਨੇੜਲੇ ਪਿੰਡ ਭੁਬਲੀ ਵਿੱਚ ਇੱਕ ਥਾਣੇਦਾਰ ਵੱਲੋਂ ਆਪਣੀ ਪਤਨੀ ਅਤੇ ਪੁੱਤ ਨੂੰ ਮਾਰਨ ਤੋਂ ਬਾਅਦ ਖੁਦ ਨੂੰ ਗੋਲੀਮਾਰ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਏਐਸਆਈ ਭੁਪਿੰਦਰ ਸਿੰਘ ਆਪਣੀ ਪਤਨੀ ਅਤੇ ਪੁੱਤ ਨੂੰ ਮਾਰਨ ਤੋਂ ਬਾਅਦ ਇੱਕ ਲੜਕੀ ਨੂੰ ਅਗਵਾ ਕਰਕੇ ਬਟਾਲਾ ਦੇ ਸਿਵਲ ਲਾਈਨ ਦੇ ਨੇੜਲੇ ਪਿੰਡ ਸ਼ਾਹਪੁਰ ਵਿਖੇ ਇੱਕ ਘਰ ਵਿੱਚ ਲੈ ਗਿਆ ਅਤੇ ਆਪਣੇ ਆਪ ਨੂੰ ਬੰਦ ਕਰਲਿਆ ਸੀ। ਪੁਲਿਸ ਨੇ ਕੁੱਝ ਘੰਟਿਆਂ....
ਖੇਤੀਬਾੜੀ ਵਿਭਾਗ ਦੇ ਅਧਿਕਾਰੀ ਹਰੇਕ ਪਿੰਡ ਵਿਚ ਮੌਕਾ ਵੇਖ ਕੇ ਬਨਾਉਣ ਫਸਲਾਂ ਦੇ ਹੋਏ ਨੁਕਸਾਨ ਦੀ ਰਿਪੋਰਟ : ਡਿਪਟੀ ਕਮਿਸ਼ਨਰ ਸੂਦਨ
ਅੰਮ੍ਰਿਤਸਰ, 03 ਅਪ੍ਰੈਲ : ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਜਿਲ੍ਹੇ ਵਿਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਸਬੰਧੀ ਸਹੀ ਜਾਣਕਾਰੀ ਪਤਾ ਕਰਨ ਲਈ ਖੇਤੀਬਾੜੀ ਵਿਭਾਗ ਨੂੰ ਹਰੇਕ ਪਿੰਡ ਤੱਕ ਪਹੁੰਚ ਕਰਨ ਦੀ ਹਦਾਇਤ ਕੀਤੀ ਹੈ। ਅੱਜ ਖੇਤੀਬਾੜੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿਚ ਸ੍ਰੀ ਸੂਦਨ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਫਸਲਾਂ ਦਾ ਮੁਆਵਜ਼ਾ ਜਲਦੀ ਤੋਂ ਜਲਦੀ ਦੇਣਾ ਚਾਹੁੰਦੀ ਹੈ ਅਤੇ ਉਹ ਤਾਂ ਹੀ ਸੰਭਵ ਹੈ ਜੇਕਰ ਤੁਸੀਂ ਆਪਣੀ ਰਿਪੋਰਟ ਸਮੇਂ ਨਾਲ ਦਿਉ।....