ਅੰਮ੍ਰਿਤਸਰ, 03 ਅਪ੍ਰੈਲ : ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਰਕਾਰ ਦੀਆਂ ਹਦਾਇਤਾ ਮੁਤਾਬਿਕ ਕੈਬਨਿਟ ਮੰਤਰੀ ਪੰਜਾਬ ਸ. ਹਰਭਜ਼ਨ ਸਿੰਘ ਈ ਟੀ ਓ ਵੱਲੋ ਬਲਾਕ ਤਰਸਿੱਕਾ ਦੇ ਮੀਹ ਅਤੇ ਗੜੇਮਾਰੀ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਜ਼ਾਇਜਾ ਲੈਣ ਲਈ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ । ਇਸ ਮੌਕੇ ਉਹਨਾਂ ਵੱਲੋ ਪਿੰਡ ਟਾਂਗਰਾਂ , ਜੱਬੋਵਾਲ, ਅਤੇ ਮੁੱਛਲ ਆਦਿ ਪਿੰਡਾ ਵਿਚ ਪ੍ਰਭਾਵਿਤ ਫਸਲ ਨੂੰ ਕਿਸਾਨਾਂ ਦੀ ਹਾਜ਼ਰੀ ਵਿਚ ਖੁਦ ਵੇਖਿਆ ਅਤੇ ਕਿਹਾ ਕਿ ਉਹਨਾਂ ਦੀ ਸਰਕਾਰ ਕਿਸਾਨੀ ਹਿੱਤਾ ਲਈ ਪੂਰੀ ਤਰਾਂ....
ਮਾਝਾ
ਅੰਮ੍ਰਿਤਸਰ, 03 ਅਪ੍ਰੈਲ : ਕਰ ਅਤੇ ਆਬਕਾਰੀ ਵਿਭਾਗ ਦੇ ਅੰਮ੍ਰਿਤਸਰ ਸਥਿਤ ਦਫਤਰ ਨੂੰ ਡਿਪਟੀ ਕਮਿਸ਼ਨਰ ਦਫਤਰ ਵਿਚ ਤਬਦੀਲ ਕਰਨ ਲਈ ਦੂਸਰੀ ਮੰਜਿਲ ਉਤੇ ਕਮਰੇ ਅਲਾਟ ਕਰ ਦਿੱਤੇ ਗਏ ਹਨ ਅਤੇ ਛੇਤੀ ਹੀ ਇਹ ਦਫਤਰ ਇੱਥੇ ਤਬਦੀਲ ਹੋ ਜਾਣਾ ਚਾਹੀਦਾ ਹੈ। ਉਕਤ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਕਰ ਤੇ ਆਬਕਾਰੀ ਦਫਤਰ ਲਈ ਬਣ ਰਹੀ ਇਮਾਰਤ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਵਿਚ ਨਾ ਤਾਂ ਦੇਰੀ ਹੋਵੇ ਅਤੇ ਨਾ ਹੀ....
ਤਰਨਤਾਰਨ, 03 ਅਪ੍ਰੈਲ : ਅੱਜ ਸਵੇਰੇ ਕਰੀਬ 6 ਵਜੇ ਜਲਾਲਾਬਾਦ ਤੋਂ ਤਰਨਤਾਰਨ ਦੇ ਵਲਟੋਹਾ ਡਿਊਟੀ 'ਤੇ ਜਾ ਰਹੇ ਅਧਿਆਪਕਾਂ ਨਾਲ ਫਿਰੋਜ਼ਪੁਰ ਹਾਈਵੇ 'ਤੇ ਪੈਂਦੇ ਪਿੰਡ ਪੀਰ ਮੁਹੰਮਦ ਕੋਲ ਸੜਕ ਹਾਦਸਾ ਵਾਪਰ ਗਿਆ। ਇਸ ਸੜਕ ਹਾਦਸੇ ਵਿਚ ਅੱਧੀ ਦਰਜਨ ਦੇ ਕਰੀਬ ਅਧਿਆਪਕ ਜ਼ਖਮੀ ਹੋ ਗਏ, ਜਦੋਂਕਿ ਦੋ ਅਧਿਆਪਕਾਂ ਦੀ ਹਾਲਤ ਨੂੰ ਗੰਭੀਰ ਵੇਖਦਿਆਂ ਹੋਇਆ, ਉਨ੍ਹਾਂ ਨੂੰ ਫਰੀਦਕੋਟ ਰੈਫ਼ਰ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ, 11 ਅਧਿਆਪਕ ਇੱਕ ਗੱਡੀ ਵਿਚ ਸਵਾਰ ਹੋ ਕੇ ਵਲਟੋਹਾ ਡਿਊਟੀ ਤੇ ਜਾ ਰਹੇ ਸਨ, ਜਦੋਂ....
16 ਅਪ੍ਰੈਲ ਨੂੰ ਦਿੱਲੀ ਤੋਂ ਆਰੰਭ ਹੋਵੇਗਾ ਫਤਹਿ ਮਾਰਚ, 5 ਮਈ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗਾ ਮੁੱਖ ਸਮਾਗਮ ਸ਼ਤਾਬਦੀ ਦੇ ਸਮਾਗਮਾਂ ਨੂੰ ਲੈ ਕੇ ਦਿੱਲੀ ਵਿਖੇ ਹੋਈ ਇਕੱਤਰਤਾ ਅੰਮ੍ਰਿਤਸਰ, 02 ਅਪ੍ਰੈਲ : ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜੀਆ ਦੀ 300 ਸਾਲਾ ਜਨਮ ਸ਼ਤਾਬਦੀ ਸਬੰਧੀ ਸਮਾਗਮਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਦਿੱਲੀ ਵਿਖੇ ਵਿਸ਼ੇਸ਼ ਇੱਕਤਰਤਾ ਕੀਤੀ ਗਈ ਜਿਸ ਵਿਚ ਪ੍ਰਮੁੱਖ....
ਬਟਾਲਾ, 02 ਅਪ੍ਰੈਲ : ਪਿੰਡ ਖੁਸ਼ੀਪੁਰ ਅੱਡੇ ਨੇੜੇ ਸਵਿਫਟ ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਵਾਪਰੇ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਤੇ ਇੱਕ ਹੋਰ ਜ਼ਖਮੀ ਹੋ ਗਿਆ। ਜਾਣਕਾਰੀ ਦਿੰਦੇ ਹੋਏ ਮਲਕੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਪਰਗਟ ਸਿੰਘ (37) ਪੁੱਤਰ ਮੁਖਵਿੰਦਰ ਸਿੰਘ ਪਿੰਡ ਖਾਨਫੱਤਾ ਅਤੇ ਮਨਦੀਪ ਸਿੰਘ (27) ਪੁੱਤਰ ਨਾਜਰ ਸਿੰਘ ਵਾਸੀ ਚੌਂਤਾਂ ਪਿੰਡ ਕਮਾਲਪੁਰ ਤੋਂ ਵਾਪਸ ਆਪਣੇ ਪਿੰਡ ਖਾਨਫੱਤਾ ਜਾ ਰਹੇ ਸਨ, ਕਿ ਕਲਾਨੌਰ ਤੋਂ ਬਟਾਲਾ ਮਾਰਗ 'ਤੇ ਪਿੰਡ ਖੁਸ਼ੀਪੁਰ ਨੇੜੇ ਕਾਰ ਦਾ ਅਚਾਨਕ ਸੰਤੁਲਨ....
ਗੁਰਦਾਸਪੁਰ, 1 ਅਪ੍ਰੈਲ : ਬਟਾਲਾ ਵਿਖੇ ਇੱਕ ਪ੍ਰੈਸ ਕਾਨਫੰਰਸ ਨੂੰ ਸੰਬੋਧਨ ਕਰਦਿਆਂ ਵਿਧਾਇਕ ਤ੍ਰਿਪਾ ਰਾਜਿੰਦਰ ਬਾਜਵਾ ਨੇ ਕੇਂਦਰ ਸਰਕਾਰ ਦੇ ਨਿਸ਼ਾਨਾਂ ਸਾਧਦਿਆਂ ਕਿਹਾ ਕਿ ਕੇਂਦਰ ਸਰਕਾਰ ਡਿੳਟੈਟੇਟਸ਼ਿਪ ਤੇ ਆ ਗਈ ਹੈ, ਓਹਨਾਂ ਕਿਹਾ ਕਿ ਦੇਸ਼ ਵਿਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਉੱਤੇ ਮਾਣਹਾਨੀ ਦਾ ਮੁਕੱਦਮਾ ਕੀਤਾ ਜਾਵੇ ਅਤੇ ਉਸਦੀ ਸੁਣਵਾਈ ਵੀ ਨਾ ਕੀਤੀ ਜਾਵੇ ਅਤੇ ਉਸਦੀ ਲੋਕ ਸਭਾ ਮੈਂਬਰਸ਼ਿਪ ਰੱਧ ਕਰਦੇ ਹੋਏ ਦੋ ਸਾਲ ਲਈ ਸਜ਼ਾ ਦਾ ਫੈਂਸਲਾ ਦੇ ਦਿੱਤਾ ਜਾਵੇ।ਉਸਦੀ ਸਰਕਾਰੀ ਰਿਹਾਇਸ਼ ਖਾਲੀ ਕਰਨ ਦੇ....
ਅੰਮ੍ਰਿਤਸਰ, 1 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਅਤੇ ਉਘੇ ਲੇਖਕ ਸਿੱਖ ਚਿੰਤਕ ਸ. ਦਿਲਜੀਤ ਸਿੰਘ ਬੇਦੀ ਨੇ ਲਗਾਤਾਰ ਦੇਸ਼ ਅਤੇ ਸੂਬੇ ਅੰਦਰ ਵਾਪਰ ਰਹੀਆਂ ਹਿੰਸਕ ਘਟਨਾਵਾਂ ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਧਾਰਮਿਕ ਜਲੂਸਾਂ ਅੰਦਰ ਕੁੱਝ ਲੋਕਾਂ ਵੱਲੋਂ ਵਾਪਰ ਰਹੀਆਂ ਦੁਖਦਾਈ ਤੇ ਹਿੰਸਕ ਕਾਰਵਾਈਆਂ ਨਾਲ ਦਹਿਸ਼ਤ ਤੇ ਅਣ ਸੁਖਾਵਾਂ ਮਹੌਲ ਬਨਣ ਨਾਲ ਦੇਸ਼ ਦਾ ਹਰ ਨਾਗਰਿਕ ਮਾਨਸਿਕ ਪੀੜ ਹੰਢਾ ਰਿਹਾ ਹੈ। ਉਨ੍ਹਾਂ ਕਿਹਾ ਪਿਛਲੇ ਦਿਨੀਂ ਰਾਮ ਨੌਮੀ ਦੇ ਮੌਕੇ ਤੇ ਮਹਾਰਾਸ਼ਟਰ....
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ’ਚ ਸਿੱਖ ਦੁਕਾਨਦਾਰ ਦੀ ਹੱਤਿਆ ’ਤੇ ਦੁੱਖ ਪ੍ਰਗਟਾਇਆ ਅੰਮ੍ਰਿਤਸਰ, 1 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਸ਼ਹਿਰ ਪਿਸ਼ਾਵਰ ’ਚ ਸਿੱਖ ਦੁਕਾਨਦਾਰ ਸ. ਦਿਆਲ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਪਾਕਿਸਤਾਨ ਅੰਦਰ ਘੱਟ ਗਿਣਤੀ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਉਥੋਂ....
ਅੰਮ੍ਰਿਤਸਰ, 31 ਮਾਰਚ : ਧਰਮ ਪ੍ਰਚਾਰ ਕਮੇਟੀ ਵਿਚ ਲੰਮਾ ਸਮਾਂ ਸੇਵਾਵਾਂ ਨਿਭਾਉਣ ਮਗਰੋਂ ਅੱਜ ਸੇਵਾ ਮੁਕਤ ਹੋਏ ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਨਮਾਨ ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਜਸਵਿੰਦਰ ਸਿੰਘ ਸ਼ਹੂਰ ਵੱਲੋਂ ਧਰਮ ਪ੍ਰਚਾਰ ਦੇ ਖੇਤਰ ਵਿਚ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਦੇ ਖੇਤਰ ਵਿਚ ਸੇਵਾਵਾਂ ਨਿਭਾਉਣੀਆਂ ਵੱਡੀ ਜ਼ੁੰਮੇਵਾਰੀ ਹੈ, ਜਿਸ....
ਖਡੂਰ ਸਾਹਿਬ, 31 ਮਾਰਚ : ਖਡੂਰ ਸਾਹਿਬ ਵਿਖੇ ਕੁਝ ਹਥਿਆਰਬੰਦ ਵਿਅਕਤੀਆਂ ਨੇ ਇਕ ਗ੍ਰੰਥੀ ਸਿੰਘ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਤੇ ਹਮਲਾਵਰ ਗ੍ਰੰਥੀ ਸਿੰਘ ਦੀ ਇੱਕ ਲੱਤ ਵੱਢ ਕੇ ਆਪਣੇ ਨਾਲ ਲੈ ਗਏ ਹਨ। ਪਰਿਵਾਰਕ ਮੈਂਬਰਾਂ ਵਲੋਂ ਮਿਲੀ ਜਾਣਕਾਰੀ ਅਨੁਸਾਰ ਗ੍ਰੰਥੀ ਸਿੰਘ ਡਿਊਟੀ ਤੋਂ ਘਰ ਆ ਰਿਹਾ ਸੀ ਅਤੇ ਇੱਕ ਸੁੰਨਸਾਨ ਜਗ੍ਹਾ 'ਤੇ ਉਸ 'ਤੇ ਹਮਲਾ ਹੋਇਆ। ਜਿਥੇ ਹਮਲਾਵਰ ਉਨ੍ਹਾਂ ਦੀ ਇੱਕ ਲੱਤ ਵੱਢ ਕੇ ਨਾਲ ਲੈ ਗਏ। ਹਮਲੇ ਦੌਰਾਨ ਉਨ੍ਹਾਂ ਦੇ ਹੱਥ 'ਤੇ ਵੀ ਕਾਫੀ ਸੱਟਾਂ ਲੱਗਿਆਂ ਹਨ। ਇਸ....
ਮੁੱਖ ਮੰਤਰੀ ਪੰਜਾਬ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੈਮੋਰੰਡਮ ਅੰਮ੍ਰਿਤਸਰ, 31 ਮਾਰਚ : ਪੰਜਾਬ ਅੰਦਰ ਅੰਮ੍ਰਿਤਪਾਲ ਸਿੰਘ ਦੇ ਮਾਮਲੇ ’ਚ ਬੇਕਸੂਰ ਨੌਜੁਆਨਾਂ ਦੀ ਗ੍ਰਿਫ਼ਤਾਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਯਾਦਾ ਅਤੇ ਆਭਾ ਨੂੰ ਠੇਸ ਪਹੁੰਚਾਉਣ ਵਾਲੀਆਂ ਕੀਤੀਆਂ ਟਿੱਪਣੀਆਂ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਵਿਸ਼ਾਲ ਰੋਸ ਮਾਰਚ ਆਯੋਜਤ ਕੀਤਾ ਗਿਆ। ਇਸ ਦੌਰਾਨ....
ਅੰਮ੍ਰਿਤਸਰ 30 ਮਾਰਚ : ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਂਨ ਹਰਮੀਤ ਸਿੰਘ ਕਾਲਕਾ , ਜਨਰਲ ਸਕੱਤਰਸ ਜਗਦੀਪ ਸਿੰਘ ਕਾਹਲੋਂ, ਸੀਨੀਅਰ ਮੀਤ ਪ੍ਰਧਾਂਂਨ ਹਰਵਿੰਦਰ ਸਿੰਘ ਕੇ ਪੀ, ਮੀਤ ਪ੍ਰਧਾਂਨ ਆਤਮਾਂ ਸਿੰਘ ਲੁਬਾਣਾਂ, ਦਿੱਲੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ, ਜਾਇੰਟ ਸਕੱਤਰ ਜਸਮੇਨ ਸਿੰਘ ਨੋਨੀ , ਭੁਪਿੰਦਰ ਸਿੰਘ ਭੁੱਲਰ ਅਤੇ ਦਿੱਲੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾਂ ਨੇ ਪ੍ਰੈਸ ਨੂੰ ਜਾਣਕਾਰੀ ਦੇਦਿਆਂ ਦੱਸਿਆ ਕਿ ਸ੍ਰੀ ਅਕਾਲ....
ਅੰਮ੍ਰਿਤਸਰ, 30 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਤਹਿਤ ਪਿੰਡ ਪੱਧਰ ’ਤੇ ਕੀਤੇ ਜਾ ਰਹੇ ਕਾਰਜਾਂ ਬਾਰੇ ਸਮੀਖਿਆ ਅਤੇ ਆ ਰਹੀ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਅਤੇ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਅੱਜ ਇਥੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਜਥਿਆਂ ਨਾਲ ਇਕ ਵਿਸ਼ੇਸ਼ ਇਕੱਤਰਤਾ ਕੀਤੀ। ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ ਇਸ....
ਅੰਮ੍ਰਿਤਸਰ, 30 ਮਾਰਚ : ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2023 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 13 ਅਪ੍ਰੈਲ 2023 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਜੂਨ ਮਹੀਨੇ ਵਿਚ ਮਹਾਰਾਜਾ....
ਗ੍ਰਿਫਤਾਰ ਕੀਤੇ ਸਿੱਖ ਨੌਜਵਾਨਾਂ ਦੇ ਮਾਪਿਆਂ ਨੂੰ ਗ੍ਰਿਫਤਾਰ ਨੌਜਵਾਨਾਂ ਬਾਰੇ ਪੂਰੀ ਜਾਣਕਾਰੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤੁਰੰਤ ਭੇਜਣ ਬਾਰੇ ਕਿਹਾ ਅੰਮ੍ਰਿਤਸਰ, 30 ਮਾਰਚ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਰਕਾਰ ਨੂੰ ਫੜੇ ਬੇਕਸੂਰ ਸਿੱਖ ਨੌਜਵਾਨਾਂ ਨੂੰ 24 ਘੰਟਿਆਂ ਦੇ ਅੰਦਰ ਰਿਹਾਅ ਕਰਨ ਦੇ ਦਿੱਤੇ ਅਲਟੀਮੇਟਮ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਅਤੇ ਜੱਥੇਦਾਰ ਸਾਹਿਬ ਦਰਮਿਆਨ ਕਾਫੀ ਸ਼ਬਦੀ ਤਕਰਾਰ ਹੋ ਗਈ ਸੀ ਪਰੰਤੂ ਬਾਅਦ ਵਿੱਚ ਪੰਜਾਬ ਸਰਕਾਰ ਨੇ....