ਮਾਝਾ

ਅੱਤਵਾਦੀਆਂ ਅਤੇ ਡਰਗ ਸਮਗਲਰਾਂ ਦਾ ਪੰਜਾਬ ਪੁਲਿਸ ਨੇ ਤੋੜਿਆ ਨੈਟਵਰਕ
18 ਕਿਲੋ ਹੀਰੋਇਨ ਬਰਾਮਦਗੀ ਮਾਮਲੇ ਵਿੱਚ 5 ਹੋਰ ਗ੍ਰਿਫਤਾਰੀਆਂ, ਹਥਿਆਰ ਅਤੇ ਲੱਖਾਂ ਦੀ ਨਗਦੀ ਵੀ ਬਰਾਮਦ ਗੁਰਦਾਸਪੁਰ 9 ਅਗਸਤ : ਜ਼ਿਲ੍ਹਾ ਗੁਰਦਾਸਪੁਰ ਪੁਲਿਸ ਨੇ ਆਪਣੀ ਕਾਬਲੀਅਤ ਸਾਬਤ ਕਰਨ ਵਾਲੀ ਹੋਰ ਉਦਾਹਰਣ ਪੇਸ਼ ਕਰ ਦਿੱਤੀ ਹੈ। ਅਮਰੀਕਾ ਦੇ ਰਹਿਣ ਵਾਲੇ ਇੱਕ ਵਿਅਕਤੀ ਦੇ ਇਸ਼ਾਰੇ ਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਸਪਲਾਈ ਕਰਨ ਲਈ ਜੰਮੂ ਕਸ਼ਮੀਰ ਦੇ ਸ਼੍ਰੀਨਗਰ ਤੋਂ ਲਿਆਈ ਜਾ ਰਹੀ 18 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਦੀਨਾਨਗਰ ਪੁਲਿਸ ਦੇ ਅਧਿਕਾਰੀਆਂ ਨੇ ਪੰਜ ਹੋਰ ਗ੍ਰਿਫਤਾਰੀਆਂ....
31 ਅਕਤੂਬਰ ਤੋਂ 10 ਨਵੰਬਰ 2023 ਤੱਕ ਤਿੱਬੜੀ ਮਿਲਟਰੀ ਸਟੇਸ਼ਨ ਗੁਰਦਾਸਪੁਰ ਵਿਖੇ ਹੋਵੇਗੀ ਫ਼ੌਜ ਦੀ ਭਰਤੀ ਰੈਲੀ
ਜਿਨ੍ਹਾਂ ਨੌਜਵਾਨਾਂ ਦੀ ਉਮਰ ਸਾਢੇ 17 ਸਾਲਾਂ ਤੋਂ 21 ਸਾਲ ਦੇ ਵਿਚਕਾਰ ਹੈ, ਉਹ ਇਸ ਭਰਤੀ ਵਿੱਚ ਹਿੱਸਾ ਲੈ ਸਕਦੇ ਹਨ ਬਟਾਲਾ, 9 ਅਗਸਤ : ਡਾਇਰੈਕਟਰ ਭਰਤੀ ਬੋਰਡ, ਅੰਮ੍ਰਿਤਸਰ ਦੇ ਦਫਤਰ ਰਾਹੀਂ ਜਾਣਕਾਰੀ ਦਿੱਤੀ ਗਈ ਹੈੈ ਕਿ 31 ਅਕਤੂਬਰ 2023 ਤੋਂ 10 ਨਵੰਬਰ 2023 ਤੱਕ ਤਿਬੜੀ ਮਿਲਟਰੀ ਸਟੇਸ਼ਨ ਗੁਰਦਾਸਪੁਰ ਵਿਖੇ ਫ਼ੌਜ ਵਿੱਚ ਭਰਤੀ ਹੋਣ ਜਾ ਰਹੀ ਹੈ। ਜਿਨ੍ਹਾਂ ਨੌਜਵਾਨਾਂ ਦੀ ਉਮਰ ਸਾਢੇ 17 ਸਾਲਾਂ ਤੋਂ 21 ਸਾਲ ਦੇ ਵਿਚਕਾਰ ਹੈ ਉਹ ਇਸ ਫ਼ੌਜ ਦੀ ਭਰਤੀ ਵਿੱਚ ਹਿੱਸਾ ਲੈ ਸਕਦੇ ਹਨ। ਉਨਾਂ ਅੱਗੇ ਦੱਸਿਆ....
ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿੱਢੀ ਜਾਗਰੂਕਤਾ ਮੁਹਿੰਮ
ਜ਼ਿਲ੍ਹਾ ਗੁਰਦਾਸਪੁਰ ਵਿੱਚ 39 ਸਰਕਾਰੀ ਤੇ ਨਿੱਜੀ ਹਸਪਤਾਲ ਸੂਚੀਬੱਧ ਬਟਾਲਾ, 9 ਅਗਸਤ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਹਤ ਵਿਭਾਗ ਵਲੋਂ ਜਿਲੇ ਭਰ ਅੰਦਰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਵਿੱਢੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ Dr. Shayari Bhandari ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸੂਬੇ ਦੇ ਸਸਤਾ....
ਪਿੰਡ ਚਾਹਲ ਕਲਾਂ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਲੱਗੇਗਾ 10 ਅਗਸਤ ਨੂੰ ਵਿਸ਼ੇਸ ਕੈਂਪ
ਕੈਂਪ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਹੱਲ ਕਰਨ ਦੇ ਨਾਲ ਲੋਕ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾਵੇਗਾ ਬਟਾਲਾ, 9 ਅਗਸਤ : ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵੱਲੋਂ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ। ਜਿਸ ਦੇ ਚੱਲਦਿਆਂ ਕੱਲ੍ਹ ਬਟਾਲਾ ਬਲਾਕ ਦੇ ਪਿੰਡ ਚਾਹਲ੍ਹ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਦੁਪਹਿਰ 2 ਵਜੇ ਤੋਂ....
ਵਿਧਾਇਕ ਕਲਸੀ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਨਾਲ ਲੰਬੇ ਸਮੇਂ ਤੋਂ ਜੁੜੇ ਸੀਨਿਅਰ ਆਗੂ ਰਾਜਿੰਦਰ ਸ਼ਰਮਾ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ
ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ-ਵਿਧਾਇਕ ਸ਼ੈਰੀ ਕਲਸੀ ਬਟਾਲਾ, 9 ਅਗਸਤ : ਕਾਂਗਰਸ ਪਾਰਟੀ ਨਾਲ ਲੰਬੇ ਸਮੇਂ ਤੋਂ ਜੁੜੇ ਅਣਥੱਕ ਸੀਨਿਅਰ ਆਗੂ ਰਾਜਿੰਦਰ ਸ਼ਰਮਾ ਆਪਣੇ ਕਈ ਪਰਿਵਾਰਾਂ ਤੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੇ ਰਾਜਿੰਦਰ ਸ਼ਰਮਾ ਤੇ ਉਨ੍ਹਾਂ ਦੇ ਸਾਥੀਆਂ ਅਤੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ....
ਮੇਰੀ ਮਾਟੀ, ਮੇਰਾ ਦੇਸ਼ ਪ੍ਰੋਗਰਾਮ ਤਹਿਤ ਸਮੂਹ ਗ੍ਰਾਮ ਪੰਚਾਇਤਾਂ ਵਿੱਚ  ਲਗਾਏ ਜਾਣਗੇ ਰੁੱਖ-ਜ਼ਿਲ੍ਹਾ ਯੂਥ ਅਫ਼ਸਰ
ਤਰਨ ਤਰਨ, 09 ਅਗਸਤ : ਨਹਿਰੂ ਯੁਵਾ ਕੇਂਦਰ ਤਰਨਤਾਰਨ, ਭਾਰਤ ਸਰਕਾਰ ਦੇ ਯੁਵਕ ਮਾਮਲੇ ਅਤੇ ਖੇਡ ਮੰਤਰਾਲਾ ਵੱਲੋਂ ਬਾਬਾ ਦਾਰਾ ਮੱਲ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਅੱਜ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਜਸਲੀਨ ਕੌਰ ਦੀ ਪ੍ਰਧਾਨਗੀ ਹੇਠ ਪਿੰਡ ਮੰਡੀ ਦਾਸੂਵਾਲ, ਕਲੰਜਰ ਉਤਾੜ ਅਤੇ ਚੀਮਾ ਖੁਰਦ ਵਿਖੇ "ਮੇਰੀ ਮਾਟੀ ਮੇਰਾ ਦੇਸ਼" ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੇ ਮੁੱਖ ਮਹਿਮਾਨ ਬੀ.ਐਸ.ਐਫ ਬਟਾਲੀਅਨ 103 ਅਮਰਕੋਟ ਦੇ ਸਹਾਇਕ ਕਮਾਂਡੈਂਟ ਸੁਰਿੰਦਰ ਸਿੰਘ ਮੀਨਾ, ਇੰਸਪੈਕਟਰ ਚੰਦਰਸ਼ੇਖਰ ਸਿੰਘ, ਏ.ਐਸ....
ਫਸਲੀ ਵਿੰਭਿਨਤਾ ‘ਤੇ ਜ਼ੋਰ ਦਿੰਦੇ ਹੋਏ ਜ਼ਿਲ੍ਹਾ ਤਰਨ ਤਾਰਨ ਵਿੱਚ ਬਾਸਮਤੀ ਅਧੀਨ ਲਿਆਂਦਾ ਗਿਆ 52000 ਹੈਕਟੇਅਰ ਰਕਬਾ : ਡਿਪਟੀ ਕਮਿਸ਼ਨਰ
ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਪਿਛਲੇ 5 ਸਾਲਾਂ ਦੌਰਾਨ ਕਿਸਾਨਾਂ ਨੂੰ ਸਬਸਿਡੀ ‘ਤੇ ਦਿੱਤੀਆਂ ਗਈਆਂ 6713 ਖੇਤੀ ਮਸ਼ੀਨਾਂ ਤਰਨ ਤਾਰਨ, 09 ਅਗਸਤ : ਸਾਲ 2023-24 ਵਿੱਚ ਫਸਲੀ ਵਿੰਭਿਨਤਾ ‘ਤੇ ਜ਼ੋਰ ਦਿੰਦੇ ਹੋਏ ਜ਼ਿਲ੍ਹਾ ਤਰਨ ਤਾਰਨ ਵਿੱਚ ਝੋਨੇ ਹੇਠੋਂ ਰਕਬਾ ਕੱਢ ਕੇ ਬਾਸਮਤੀ ਅਤੇ ਹੋਰ ਫਸਲਾਂ ਅਧੀਨ ਲਿਆਂਦਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੋਰ ਨੇ ਦੱਸਿਆ ਕਿ ਪਿਛਲੇ ਸਾਲ ਬਾਸਮਤੀ ਅਧੀਨ ਰਕਬਾ 35909 ਹੈਕਟੇਅਰ ਸੀ, ਇਸ ਸਾਲ 52000 ਹੈਕਟੇਅਰ....
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਇੰਨਸੈਂਟਿਵ ਕੇਸਾਂ ਦੀ ਕਲੀਅਰੈਂਸ ਦੇਣ ਸਬੰਧੀ ਬਣੀ ਜਿਲਾ ਪੱਧਰੀ ਮਨਜ਼ੂਰੀ ਕਮੇਟੀ ਦੀ ਮੀਟਿੰਗ
ਜਿਲੇ ਵਿਚ ਨਵੇਂ ਲੱਗਣ ਜਾ ਰਹੇ ਦੋ ਰਾਇਸ ਸ਼ੈਲਰਾ ਦਾ ਈ. ਡੀ. ਸੀ. ਕਰ 100 ਪ੍ਰਤੀਸ਼ਤ ਮੁਆਫ ਦੋ ਇਕਾਈਆਂ ਦੇ 20 ਲੱਖ ਰੁਪਏ ਦੇ ਫਰਾਈਟ ਸਬਸਿਡੀ ਦੇ ਕੇਸ ਪਾਸ ਕੀਤੇ ਤਰਨ ਤਾਰਨ, 09 ਅਗਸਤ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹੋਈ ਜਿਲਾ ਪੱਧਰੀ ਮਨਜ਼ੂਰੀ ਕਮੇਟੀ ਦੀ ਮੀਟਿੰਗ ਦੌਰਾਨ ਜਿਲੇ ਦੀਆਂ ਚਾਰ ਇਕਾਈਆਂ ਦੇ ਇੰਨਸੈਨਟਿਵ ਕੇਸਾਂ ਨੂੰ ਮਨਜੂਰੀ ਦਿੱਤੀ ਗਈ। ਮੀਟਿੰਗ ਦੌਰਾਨ ਸ੍ਰੀ ਸੁਰੇਸ਼ ਚੰਦਰ ਜਨਰਲ ਮੈਨੇਜਰ ਕਮ....
ਪੰਜਾਬ ਦੇ ਸਨਅਤਕਾਰਾਂ ਦੀ ਹਰ ਮੁਸ਼ਿਕਲ ਕੀਤੀ ਜਾਵੇਗੀ ਹੱਲ : ਕੈਬਨਿਟ ਮੰਤਰੀ ਈਟੀਓ
ਬਿਜਲੀ ਵਿਭਾਗ ਪੰਜਾਬ ਦੀ ਕਿਰਸਾਨੀ ਅਤੇ ਸਨਅਤ ਲਈ ਦਿਨ-ਰਾਤ ਸਰਗਰਮ ਅੰਮ੍ਰਿਤਸਰ, 9 ਅਗਸਤ : ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਅੰਮ੍ਰਿਤਸਰ ਜਿਲ੍ਹੇ ਦੇ ਸਨਅਤਕਾਰਾਂ ਨੂੰ ਭਰੋਸਾ ਦਿੱਤਾ ਕਿ ਤੁਹਾਡੀ ਹਰ ਮੁਸ਼ਿਕਲ ਦਾ ਹੱਲ ਕੀਤਾ ਜਾਵੇਗਾ ਅਤੇ ਤੁਹਾਡੇ ਕਾਰੋਬਾਰ ਵਿਚ ਆਉਂਦੀ ਹਰ ਰੁਕਾਵਟ ਨੂੰ ਦੂਰ ਕੀਤਾ ਜਾਵੇਗਾ। ਅੱਜ ਅੰਮ੍ਰਿਤਸਰ ਦੇ ਵੱਡੇ ਸਨਅਤਕਾਰਾਂ ਦੀਆਂ ਤਿੰਨ ਜਥੇਬੰਦੀਆਂ ਜਿੰਨਾ ਵਿਚ ਫੋਕਲ ਪੁਆਇੰਟ ਇੰਡਸਟੀਰਅਲ ਵੈਲਫੇਅਰ ਐਸੋਸੀਏਸ਼ਨ, ਬੱਲ ਕਲਾਂ ਇੰਡਸੀਅਲ ਵੈਲਫੇਅਰ ਐਸੋਸੀਏਸ਼ਨ ਅਤੇ ਪੰਜਾਬ....
ਬੱਚਿਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਬਣਾਈ ਜਾਵੇਗੀ ਵਿਸ਼ੇਸ਼ ਟੀਮ : ਡਿਪਟੀ ਕਮਿਸ਼ਨਰ
ਬੱਚਿਆਂ ਨੂੰ ਭੀਖ ਤੋਂ ਰੋਕਣ ਲਈ ਫੋਨ ਨੰਬਰ 112 ਅਤੇ 1098 ’ਤੇ ਕਰੋ ਸੰਪਰਕ ਜਿਲ੍ਹਾ ਟਾਸਕ ਫੋਰਸ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ 9 ਅਗਸਤ : ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਜਿਲ੍ਹਾ ਟਾਸਕ ਫੋਰਸ ਨਾਲ ਮੀਟਿੰਗ ਕਰਦੇ ਹਦਾਇਤ ਕੀਤੀ ਕਿ ਜਿਲ੍ਹੇ ਵਿੱਚ ਲਗਾਤਾਰ ਵੱਧ ਰਹੀ ਭਿਖਾਰੀਆਂ ਗਿਣਤੀ ਨੂੰ ਰੋਕਣ ਲਈ ਤੁਰੰਤ ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਜਾਵੇ ਅਤੇ ਭਿੱਖਿਆ ਵਿਚ ਲੱਗੇ ਬੱਚਿਆਂ ਦਾ ਇਕ ਸਰਵੇ ਕਰਵਾ ਕੇ ਇਹ ਪਤਾ ਲਗਾਵਾਇਆ ਜਾਵੇ ਕਿ ਇਨਾਂ ਬੱਚਿਆਂ ਵਿਚੋਂ ਕਿੰਨੇ ਬੱਚੇ ਪਰਿਵਾਰਾਂ ਦੇ ਨਾਲ....
ਜਸ਼ਨ-ਏ-ਅਜ਼ਾਦੀ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਮਾਰਚ ਪਾਸਟ ਅਤੇ ਸੱਭਿਆਚਾਰਕ ਪ੍ਰੋਗਰਾਮ ਹੋਵੇਗਾ ਵਿਸ਼ੇਸ਼ ਖਿੱਚ ਦਾ ਕੇਂਦਰ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ ਅਜ਼ਾਦੀ ਦਿਹਾੜੇ ਦੀ ਫੁੱਲ ਡਰੈੱਸ ਰਿਹਰਸਲ 12 ਅਗਸਤ ਨੂੰ ਹੋਵੇਗੀ ਗੁਰਦਾਸਪੁਰ, 8 ਅਗਸਤ : ਜ਼ਿਲ੍ਹਾ ਸਦਰ ਮੁਕਾਮ ਗੁਰਦਾਸਪੁਰ ਵਿਖੇ 15 ਅਗਸਤ ਨੂੰ ਮਨਾਏ ਜਾ ਰਹੇ ਕੌਮੀ ਅਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਥਾਨਕ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ....
ਚੇਅਰਮੈਨ ਸ਼ਰਮਾਂ ਦੀ ਅਗਵਾਈ ਹੇਠ ਉਸਾਰੀ ਅਧੀਨ ਨਵੇਂ ਬੱਸ ਅੱਡੇ `ਚ ਵਣ-ਮਹਾਉਤਸਵ ਮਨਾਇਆ ਗਿਆ
ਜੰਗਲਾਤ ਵਿਭਾਗ ਨਵੇਂ ਬੱਸ ਅੱਡੇ ਵਿੱਚ 2000 ਪੌਦੇ ਲਗਾਵੇਗਾ ਗੁਰਦਾਸਪੁਰ, 8 ਅਗਸਤ: ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਰਜੀਵ ਸ਼ਰਮਾਂ ਦੀ ਅਗਵਾਈ ਹੇਠ ਵਣ ਵਿਭਾਗ ਅਤੇ ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ਵੱਲੋਂ ਅੱਜ ਗੁਰਦਾਸਪੁਰ ਦੇ ਉਸਾਰੀ ਅਧੀਨ ਨਵੇਂ ਬੱਸ ਸਟੈਂਡ ਵਿਖੇ ਵਣ-ਮਹਾਂਉਤਸਵ ਮਨਾਇਆ ਗਿਆ। ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਚੇਅਰਮੈਨ ਸ੍ਰੀ ਰਜੀਵ ਸ਼ਰਮਾਂ ਨੇ ਕਿਹਾ ਕਿ ਨਗਰ ਸੁਧਾਰ ਟਰੱਸਟ ਵੱਲੋਂ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਨਵੇਂ ਬੱਸ ਅੱਡੇ ਵਿੱਚ 2000....
ਜ਼ਿਲ੍ਹੇ ਦੀਆਂ ਸਹਿਕਾਰੀ ਖੰਡ ਮਿੱਲਾਂ ਵੱਲੋਂ ਕਿਸਾਨਾਂ ਦੀ ਸਾਰੀ ਬਕਾਇਆ ਰਾਸ਼ੀ ਜਾਰੀ - ਡਿਪਟੀ ਕਮਿਸ਼ਨਰ
ਨਿੱਜੀ ਖੰਡ ਮਿੱਲਾਂ ਨੇ ਵੀ ਕਿਸਾਨਾਂ ਦੀ ਪੇਮੈਂਟ ਜਾਰੀ ਕੀਤੀ ਜੇਕਰ ਕਿਸੇ ਕਿਸਾਨ ਨੂੰ ਨਿੱਜੀ ਖੰਡ ਮਿੱਲ ਤੋਂ ਪੇਮੈਂਟ ਨਹੀਂ ਮਿਲੀ ਤਾਂ ਉਹ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰੇ ਗੁਰਦਾਸਪੁਰ, 8 ਅਗਸਤ : ਪੰਜਾਬ ਸਰਕਾਰ ਵੱਲੋਂ ਗੰਨੇ ਦੀ ਪੀੜਾਈ ਦੀ ਸਾਰੀ ਬਕਾਇਆ ਰਾਸ਼ੀ ਕਿਸਾਨਾਂ ਨੂੰ ਅਦਾ ਕਰ ਦਿੱਤੀ ਗਈ ਹੈ ਅਤੇ ਹੁਣ ਸਹਿਕਾਰੀ ਖੰਡ ਮਿੱਲਾਂ ਦੀ ਕਿਸਾਨਾਂ ਵੱਲ ਕੋਈ ਦੇਣਦਾਰੀ ਬਕਾਇਆ ਨਹੀਂ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਬੀਤੇ....
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਰਕਾਰੀ ਗਊਸ਼ਾਲਾ ਕਲਾਨੌਰ ਦੇ ਪ੍ਰਬੰਧਾਂ ਦਾ ਜਾਇਜਾ ਲਿਆ
ਜ਼ਿਲਾ ਪ੍ਰਸ਼ਾਸਨ ਗਊ ਵੰਸ਼ ਦੀ ਸੇਵਾ ਲਈ ਪੂਰੀ ਤਰਾਂ ਵਚਨਬੱਧ - ਡਿਪਟੀ ਕਮਿਸ਼ਨਰ ਗੁਰਦਾਸਪੁਰ, 8 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਸਾਨਾਂ, ਸਮਾਜ ਸੇਵੀ ਸੰਸਥਾਵਾਂ ਅਤੇ ਗਊ ਵੰਸ ਦੀ ਸੇਵਾ ਕਰਨ ਵਾਲੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ਗਊਸ਼ਾਲਾ ਵਿੱਚ ਗਊ ਵੰਸ਼ ਦੀ ਸੇਵਾ ਵਿੱਚ ਆਪਣਾ ਸਹਿਯੋਗ ਕਰਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਗਊਸ਼ਾਲਾ ਲਈ ਸੁੱਕੇ ਚਾਰੇ ਨੂੰ ਵੱੱਧ ਤੋਂ ਵੱਧ ਦਾਨ....
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਆਜ਼ਾਦੀ ਦਿਹਾੜਾ ਮਨਾਉਣ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ
ਤਰਨ ਤਾਰਨ 8 ਅਗਸਤ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਬਲਦੀਪ ਕੌਰ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਤਰਨ ਤਾਰਨ ਵਿੱਚ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਜ਼ਿਲਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਪੂਰੇ ਜੋਰਾਂ ਸ਼ੋਰਾਂ ਨਾਲ ਚਲ ਰਹੀਆਂ ਹਨ । 15 ਅਗਸਤ ਨੂੰ ਤਰਨ ਤਾਰਨ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੰਗਰਾਮੀ ਮੰਤਰੀ, ਪੰਜਾਬ ਸ੍ਰ. ਚੇਤਨ ਸਿੰਘ ਜੌੜਾਮਾਜਰਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਪ੍ਰੋਗਰਾਮ ਸਬੰਧੀ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ....