ਮਾਝਾ

ਚੋਣ ਕਮਿਸ਼ਨ ਵਲੋਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਆਨਲਾਈਨ ਕੁਇਜ਼ ਮੁਕਾਬਲਾ 15 ਅਗਸਤ ਨੂੰ
ਜੇਤੂਆਂ ਨੂੰ 1500, 1200 ਅਤੇ 1000 ਰੁਪਏ ਦੇ ਇਨਾਮ ਕੀਤੇ ਜਾਣਗੇ ਤਕਸੀਮ ਤਰਨ ਤਾਰਨ, 08 ਅਗਸਤ : ਚੋਣ ਕਮਿਸ਼ਨ ਵਲੋਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਆਨਲਾਈਨ ਕੁਇਜ਼ ਮੁਕਾਬਲਾ 15 ਅਗਸਤ ਨੂੰ ਦੁਪਿਹਰ 12 ਵਜੇ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਭਾਰਤ ਦੀ ਆਜ਼ਾਦੀ, ਭਾਰਤ ਦੇ ਸੰਵਿਧਾਨ ਅਤੇ ਭਾਰਤ ਦੇ ਚੋਣ ਕਮਿਸ਼ਨ ਨਾਲ ਸਬੰਧਿਤ ਸਵਾਲ ਪੁੱਛੇ ਜਾਣਗੇ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ੀ੍ਮਤੀ ਬਲਦੀਪ ਕੌਰ ਨੇ ਇਸ ਸੰਬਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਨਲਾਈਨ ਕੁਇਜ਼ ਮੁਕਾਬਲੇ ਦੌਰਾਨ ਪਹਿਲੇ, ਦੂਜੇ....
ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਲਈ ਚਲਾਈ ਜਾ ਰਹੀ ਭਰਤੀ ਮੁਹਿੰਮ ਤਹਿਤ ਬਿਜਲੀ ਵਿਭਾਗ ਵੱਲੋਂ ਹੁਣ ਤੱਕ 3972 ਨੌਜਵਾਨਾਂ ਨੂੰ ਦਿੱਤੀ ਗਈ ਨੌਕਰੀ : ਈ. ਟੀ. ਓ.
ਕੈਬਨਿਟ ਮੰਤਰੀ ਨੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਢੰਡ ਕਸੇਲ ਤੋਂ ਸਰਾਂਏ ਅਮਾਨਤ ਖਾਂ ਨੂੰ ਜਾਂਦੀ ਸੜਕ ਦੇ 4 ਕਰੋੜ 29 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਸਪੈਸ਼ਲ ਰਿਪੇਅਰ ਦੇ ਕੰਮ ਦਾ ਰੱਖਿਆ ਨੀਂਹ ਪੱਥਰ ਸੜਕ ਦੀ ਰਿਪੇਅਰ ਹੋਣ ਨਾਲ ਇਲਾਕੇ ਦੇ ਲੋਕਾਂ ਅਤੇ ਜਿਮੀਦਾਰਾਂ ਨੂੰ ਆਪਣੀ ਫਸਲ ਮੰਡੀ ਤੱਕ ਲਿਜਾਣ ਲਈ ਮਿਲੇਗੀ ਸਹੂਲਤ-ਡਾ. ਕਸ਼ਮੀਰ ਸਿੰਘ ਸੋਹਲ ਤਰਨ ਤਾਰਨ, 08 ਅਗਸਤ : ਲੋਕ ਨਿਰਮਾਣ ਅਤੇ ਬਿਜਲੀ ਮੰਤਰੀ, ਪੰਜਾਬ ਸ੍ਰ. ਹਰਭਜਨ ਸਿੰਘ ਈ. ਟੀ. ਓ., ਵੱਲੋਂ ਅੱਜ ਹਲਕਾ ਵਿਧਾਇਕ ਤਰਨ ਤਾਰਨ ਡਾ....
ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਰੋਹ ਸਬੰਧੀ 11 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ-ਡਿਪਟੀ ਕਮਿਸ਼ਨਰ
15 ਅਗਸਤ ਨੂੰ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਸਮੂਹ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ ਤਰਨ ਤਾਰਨ, 08 ਅਗਸਤ : ਅਜ਼ਾਦੀ ਦਿਹਾੜੇ ਨੂੰ ਸਮਰਪਿਤ 15 ਅਗਸਤ ਨੂੰ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਮੂਹ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ....
ਬਿਜਲੀ ਮੰਤਰੀ ਈਟੀਓ ਵੱਲੋਂ ਸਬ ਡਵੀਜਨ ਨਰਾਇਣਗੜ੍ਹ ਛੇਹਰਟਾ ਦਫਤਰ ’ਚ ਅਚਾਨਕ ਛਾਪਾ
ਅੰਮ੍ਰਿਤਸਰ, 8 ਅਗਸਤ : ਬਿਜਲੀ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਵੱਲੋਂ ਸਬ ਡਵੀਜਨ ਨਰਾਇਣਗੜ੍ਹ ਛੇਹਰਟਾ ਦਫਤਰ ਵਿੱਚ ਅਚਨਚੇਤ ਛਾਪਾ ਮਾਰਕੇ ਸਟਾਫ਼ ਦੀ ਕੀਤੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਹਾਜ਼ਰ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਵਿਭਾਗ ਸਬੰਧੀ ਫੀਡਬੈਕ ਲਈ। ਉਨ੍ਹਾਂ ਸਮੂਹ ਸਟਾਫ ਨੂੰ ਹਦਾਇਤ ਦਿੱਤੀ ਕਿ ਦਫ਼ਤਰੀ ਸਮੇਂ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ ਅਤੇ ਸਵੇਰੇ ਸਮੇਂ ਸਿਰ ਦਫਤਰ ਪਹੁੰਚ ਕੇ ਲੋਕਾਂ ਦੇ ਕੰਮ ਤਰਜੀਹ ਅਧਾਰ ਉੱਤੇ ਕੀਤੇ ਜਾਣੇ ਯਕੀਨੀ ਬਣਾਏ ਜਾਣ। ਉਨ੍ਹਾਂ ਮੁਲਾਜਮਾਂ ਨੂੰ....
1947 ਦੇ ਵਿਛੜੇ ਭੈਣ ਭਰਾ 76 ਸਾਲਾਂ ਬਾਅਦ ਮਿਲੇ, ਭੈਣ ਨੇ ਭਰਾ ਦੇ ਗੁੱਟ ਤੇ ਬੰਨੀ ਰੱਖੜੀ
ਡੇਰਾ ਬਾਬਾ ਨਾਨਕ, 07 ਅਗਸਤ : 1947 ‘ਚ ਭਾਰਤ– ਪਾਕਿਸਤਾਨ ਦੀ ਵੰਡ ਹੀ ਨਹੀਂ ਹੋਈ ਸਗੋਂ ਪਰਿਵਾਰਿਕ ਰਿਸ਼ਤਿਆਂ ਦੇ ਵੀ ਕਈ ਟੁੱਕੜੇ ਹੋਏ ਅਤੇ ਕਈਆਂ ਨੂੰ ਜਾਨਾਂ ਵੀ ਗੁਵਾਉਣੀਆਂ ਪਈਆਂ। ਅੱਜ ਵੀ ਜਦੋਂ ਭਾਰਤ ਜਾਂ ਪਾਕਿਸਤਾਨ ‘ਚ ਬੈਠੇ ਕਿਸੇ ਬਜ਼ੁਰਗ ਨੂੰ ਆਪਣੇ ਪਰਿਵਾਰਿਕ ਮੈਂਬਰਾਂ ਦੇ ਜਿਉਂਦੇ ਹੋਣ ਬਾਰੇ ਪਤਾ ਲੱਗਾਦਾ ਹੈ ਤਾਂ ਆਪਣੀ ਮਿਲਣ ਦੀ ਤਾਂਘ ਹੋਰ ਵੀ ਵਧ ਜਾਂਦੀ ਹੈ। ਜਦੋਂ ਤੋਂ ਭਾਰਤ – ਪਾਕਿਸਤਾਨ ਦੀਆਂ ਸਰਕਾਰਾਂ ਵੱਲੋਂ ਇੱਕ ਸਾਂਝਾ ਫੈਸਲਾ ਲੈਂਦਿਆਂ ਭਾਰਤੀਆਂ ਲਈ ਸਿੱਖਾਂ ਦੇ ਮੋਢੀ ਗੁਰੁ....
ਖਾਲਸਾ ਏਡ ਦੇ ਹੱਕ ਵਿਚ ਬੋਲੇ ਸੁਨੀਲ ਜਾਖੜ, ਖਾਲਸਾ ਏਡ ਨੇ ਦੁਨੀਆ ਵਿਚ ਸਿੱਖਾਂ ਤੇ ਪੰਜਾਬੀਆਂ ਦਾ ਨਾਮ ਉੱਚਾ ਕੀਤਾ ਹੈ।
ਅੰਮ੍ਰਿਤਸਰ, 7 ਅਗਸਤ : ਐਨਆਈਏ ਦੇ ਵਲੋਂ ਪਿਛਲੇ ਦਿਨੀਂ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਦਫ਼ਤਰ ਤੇ ਰੇਡ ਦੀ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਨਿੰਦਾ ਕੀਤੀ। ਅੱਜ ਅੰਮ੍ਰਿਤਸਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸੁਨੀਲ ਜਾਖੜ ਖਾਲਸਾ ਏਡ ਦੇ ਹੱਕ ਵਿਚ ਬੋਲੇ ਅਤੇ ਕਿਹਾ ਕਿ, ਖਾਲਸਾ ਏਡ ਅਜਿਹੀ ਸੰਸਥਾ ਹੈ, ਜਿਸ ਨੇ ਦੇਸ਼ ਦੁਨੀਆ ਵਿਚ ਸਿੱਖਾਂ ਤੇ ਪੰਜਾਬੀਆਂ ਦਾ ਨਾਮ ਉੱਚਾ ਕੀਤਾ ਹੈ। ਉਨ੍ਹਾਂ ਕਿਹਾ ਕਿ, ਐਨਆਈਏ ਕੋਲ ਕੋਈ ਵੀ ਇਨਪੁਟ ਹੋ ਸਕਦਾ ਹੈ, ਮੈਂ ਇਸ ਬਾਰੇ ਕੁੱਝ ਨਹੀਂ ਬੋਲਦਾ....
ਕੇਂਦਰ ਵਿੱਚ ਭਾਜਪਾ ਸਰਕਾਰ ਸਿਰਜੇਗੀ ਨਵਾਂ ਇਤਿਹਾਸ : ਸੁਨੀਲ ਜਾਖੜ
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਭਾਜਪਾ ਅਹੁਦੇਦਾਰਾਂ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਮੀਟਿੰਗ ਦੀ ਸਫਲਤਾ ਲਈ ਸੂਬਾ ਪ੍ਰਧਾਨ ਜਾਖੜ ਨੇ ਜ਼ਿਲ੍ਹਾ ਪ੍ਰਧਾਨ ਹਰਜੀਤ ਸੰਧੂ ਦੀ ਥਾਪੜੀ ਪਿੱਠ ਤਰਨ ਤਾਰਨ, 07 ਅਗਸਤ : ਭਾਰਤੀ ਜਨਤਾ ਪਾਰਟੀ ਵਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਦੇ ਅਹੁਦੇਦਾਰਾਂ ਦੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਤਰਨ ਤਾਰਨ ਵਿਖੇ ਹੋਈ ਮੀਟਿੰਗ ਨੇ ਰੈਲੀ ਦਾ ਰੂਪ....
ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਰਿਹਰਸਲਾਂ ਜੋਰਾਂ ’ਤੇ -ਅਗਲੀ ਰਿਹਰਸਲ 10 ਅਗਸਤ ਨੂੰ ਹੋਵੇਗੀ
ਬਟਾਲਾ, 7 ਅਗਸਤ : ਆਜ਼ਾਦੀ ਦਿਵਸ ਮਨਾਉਣ ਦੀਆਂ ਤਿਆਰੀਆਂ ਪੂਰੇ ਜੋਸ਼ ਤੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ। ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਹਿਸਲੀਦਾਰ ਅਭਿਸ਼ੇਕ ਵਰਮਾ ਵਲੋਂ ਆਰ.ਆਰ. ਬਾਵਾ ਡੀ.ਏ.ਵੀ ਕਾਲਜ ਫਾਰ ਵਿਮੈਨ, ਬਟਾਲਾ ਵਿਖੇ ਚੱਲ ਰਹੀਆਂ ਰਿਹਰਸਲਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਸ਼ਸ਼ੀ ਭੂਸ਼ਨ ਵਰਮਾ ਐਮ ਡੀ ਐਫ.ਸੀ ਵਰਮਾ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭੰਡਾਰੀ ਗੇਟ ਬਟਾਲਾ, ਹਰਜਿੰਦਰ ਸਿੰਘ ਕਲਸੀ ਡੀਪੀਆਰਓ, ਪ੍ਰੋ. ਜਸਬੀਰ ਸਿੰਘ, ਡਾ. ਸਤਿੰਦਰਜੀਤ ਕੋਰ....
ਹਲਕਾ ਵਾਸੀਆਂ ਦੀ ਮੁਸ਼ਕਿਲਾਂ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ-ਵਿਧਾਇਕ ਸ਼ੈਰੀ ਕਲਸੀ
ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਵਿਕਾਸ ਕਾਰਜਾਂ ਵਿੱਚ ਕੋਈ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਬਟਾਲਾ, 7 ਅਗਸਤ : ਵਿਧਾਨ ਸਭਾ ਬਟਾਲਾ ਦੇ ਨੋਜਵਾਨ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਲੋਕ ਮਿਲਣੀ ਤਹਿਤ ਹਲਕਾ ਵਾਸੀਆਂ ਨਾਲ ਮੀਟਿੰਗ ਕੀਤੀ ਗਈ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਹਲਕੇ ਦੇ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਵਿਕਾਸ ਕੰਮ....
ਵਿਧਾਇਕ ਕਿਸ਼ਨਕੋਟ ਵਲੋਂ ਪਿੰਡ ਭਾਮੜੀ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ
ਵਿਕਾਸ ਕੰਮ ਸਮਾਂਬੱਧ ਤੇ ਗੁਣਵੱਤਾ ਭਰਪੂਰ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰੇਦਸ਼ ਸ੍ਰੀ ਹਰਗੋਬਿੰਦਪੁਰ ਸਾਹਿਬ, 7 ਅਗਸਤ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਪਿੰਡ ਭਾਮੜੀ ਵਿਖੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਿਕਾਸ ਕੰਮ ਗੁਣਵੱਤਾ ਭਰਪੂਰ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਇਤਿਹਾਸਕ ਤੇ....
ਬਟਾਲਾ ਪੁਲਿਸ ਸਾਂਝ ਸਟਾਫ ਵਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਵਿਰੁੱਧ ਕੀਤਾ ਗਿਆ ਜਾਗਰੂਕ
ਬਟਾਲਾ, 7 ਅਗਸਤ : ਐਸ.ਐਸ.ਪੀ ਬਟਾਲਾ ਮੈਡਮ ਅਸ਼ਵਨੀ ਗੋਤਿਆਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਸਾਂਝ ਸਟਾਫ ਵਲੋਂ ਵੱਖ-ਵੱਖ ਸਕੂਲਾਂ ਵਿੱਚ ਜਾਗਰੂਕਤਾ ਕੈਂਪ ਲਗਾ ਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਵਿਰੁੱਧ, ਬਾਲ ਸ਼ੋਸਣ, ਸਾਈਬਰ ਕਰਾਈਮ ਅਤੇ ਸਾਂਝ ਸੇਵਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਬਟਾਲਾ ਪੁਲਿਸ ਸਾਂਝ ਸਟਾਫ ਵਲੋਂ ਬਟਾਲਾ ਨੇੜਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ ਬੱਗਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ ਤੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ....
‘ਜੇ-ਫਾਰਮ’ ਧਾਰਕ ਕਿਸਾਨ ‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦੇ ਕਾਰਡ ਬਣਵਾਉਣ ਲਈ ਮਾਰਕਿਟ ਕਮੇਟੀਆਂ ’ਚ ਸੰਪਰਕ ਕਰਨ : ਡੀ.ਐਮ.ਓ. ਸੈਣੀ
ਕਾਰਡ ’ਤੇ ‘ਸਿਹਤ ਬੀਮਾ ਯੋਜਨਾ’ ਤਹਿਤ ਸੂਚੀਬੱਧ ਹਸਪਤਾਲਾਂ ’ਚ ਹੁੰਦਾ 5 ਲੱਖ ਰੁਪਏ ਤੱਕ ਮੁਫ਼ਤ ਇਲਾਜ ਗੁਰਦਾਸਪੁਰ, 7 ਅਗਸਤ : ਜ਼ਿਲ੍ਹਾ ਮੰਡੀ ਅਫਸਰ ਗੁਰਦਾਸਪੁਰ ਸ੍ਰੀ. ਕੁਲਜੀਤ ਸਿੰਘ ਸੈਣੀ ਨੇ ਦੱਸਿਆ ਕਿ ਮਾਨਯੋਗ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ’ਤੇ ਜ਼ਿਲ੍ਹੇ ਭਰ ਦੇ ‘ਜੇ-ਫਾਰਮ’ ਧਾਰਕ ਕਿਸਾਨਾਂ ਦੇ ਸੂਚੀਬੱਧ ਹਸਪਤਾਲਾਂ ’ਚ ਮੁਫਤ ਇਲਾਜ ਲਈ ‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਕਾਰਡ ਬਣਾਉਣ ਲਈ ਮਾਰਕਿਟ ਕਮੇਟੀਆਂ ਵਿਖੇ ਪ੍ਰਬੰਧ ਕੀਤਾ ਗਿਆ....
ਅਧਿਆਪਕਾਂ, ਇੰਸਟਰਕਟਰ ਅਤੇ ਸਿਕਿਉਰਟੀ ਗਾਰਡ ਦੀਆਂ ਅਸਾਮੀਆਂ ਲਈ ਇੰਟਰਵਿਊ 9 ਅਗਸਤ ਨੂੰ
ਗੁਰਦਾਸਪੁਰ, 7 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਬੇਰੁਜਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿੱਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 9 ਅਗਸਤ 2023 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਦਸ਼ਮੇਸ਼ ਸੀਨੀਅਰ ਸਕੈਂਡਰੀ ਸਕੂਲ, ਗੋਬਿੰਦ ਪਬਲਿਕ ਸਕੂਲ, ਸੇਂਟ ਕਬੀਰ....
31 ਅਕਤੂਬਰ 2023 ਤੋਂ 10 ਨਵੰਬਰ 2023 ਤੱਕ ਤਿੱਬੜੀ ਮਿਲਟਰੀ ਸਟੇਸ਼ਨ ਗੁਰਦਾਸਪੁਰ ਵਿਖੇ ਹੋਵੇਗੀ ਫ਼ੌਜ ਦੀ ਭਰਤੀ ਰੈਲੀ
ਗੁਰਦਾਸਪੁਰ, 7 ਅਗਸਤ : ਡਾਇਰੈਕਟਰ ਭਰਤੀ ਬੋਰਡ, ਅੰਮ੍ਰਿਤਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ 31 ਅਕਤੂਬਰ 2023 ਤੋਂ 10 ਨਵੰਬਰ 2023 ਤੱਕ ਤਿਬੜੀ ਮਿਲਟਰੀ ਸਟੇਸ਼ਨ ਗੁਰਦਾਸਪੁਰ ਵਿਖੇ ਫ਼ੌਜ ਵਿੱਚ ਭਰਤੀ ਹੋਣ ਜਾ ਰਹੀ ਹੈ। ਉਨਾਂ ਦੱਸਿਆ ਕਿ ਜਿਨ੍ਹਾਂ ਨੌਜਵਾਨਾਂ ਦੀ ਉਮਰ ਸਾਢੇ 17 ਸਾਲਾਂ ਤੋਂ 21 ਸਾਲ ਦੇ ਵਿਚਕਾਰ ਹੈ ਉਹ ਇਸ ਫ਼ੌਜ ਦੀ ਭਰਤੀ ਵਿੱਚ ਹਿੱਸਾ ਲੈ ਸਕਦੇ ਹਨ। ਡਾਇਰੈਕਟਰ ਭਰਤੀ ਬੋਰਡ ਨੇ ਕਿਹਾ ਹੈ ਕਿ ਆਰਮੀ ਵਿੱਚ ਭਰਤੀ ਹੋਣ ਵਾਲੇ ਨੌਜਵਾਨ ਰੈਲੀ ਦੌਰਾਨ ਆਪਣੇ ਅਸਲ ਦਸਤਾਵੇਜ ਨਾਲ ਲੈ ਕੇ....
ਡਿਪਟੀ ਕਮਿਸ਼ਨਰ ਵੱਲੋਂ ਮੂਲ ਅਨਾਜ਼ਾਂ ਦਾ ਇਕਨਾਮਿਕ ਮਾਡਲ ਤਿਆਰ ਕਰਨ ਦੀਆਂ ਹਦਾਇਤਾਂ
ਜ਼ਿਲ੍ਹੇ ਵਿੱਚ ਮੂਲ ਅਨਾਜ਼ਾਂ ਦੀ ਕਾਸ਼ਤ ਨੂੰ ਉਤਸ਼ਹਾਤ ਕੀਤਾ ਜਾਵੇਗਾ : ਡਿਪਟੀ ਕਮਿਸ਼ਨਰ ਕਿਸਾਨਾਂ ਨੂੰ ਹਰ ਟਿਊਬਵੈੱਲ ’ਤੇ ਪੌਦੇ ਲਗਾਉਣ ਲਈ ਮੁਫ਼ਤ ਪੌਦੇ ਦੇਵੇਗਾ ਜੰਗਲਾਤ ਵਿਭਾਗ ਗੁਰਦਾਸਪੁਰ, 7 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ਿਲ੍ਹੇ ਵਿੱਚ ਮੂਲ਼ ਅਨਾਜ਼ਾਂ ਦੀ ਕਾਸ਼ਤ ਦਾ ਇੱਕ ਇਕਨਾਮਿਕ ਮਾਡਲ ਤਿਆਰ ਕਰਨ ਤਾਂ ਜੋ ਵੱਧ ਤੋਂ ਵੱਧ ਕਿਸਾਨਾਂ ਨੂੰ ਮੂਲ ਅਨਾਜਾਂ ਦੀ ਕਾਸ਼ਤ ਲਈ ਉਤਸ਼ਾਹਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੂਲ....