ਲੜਕੀਆਂ ਨੂੰ ਆਤਮ ਨਿਰਭਰ ਬਣਨ ਵਿੱਚ ਸਹਾਈ ਹੋਵੇਗਾ ਬਿਊਟੀਸ਼ੀਅਨ ਸੈਂਟਰ : ਡਿਪਟੀ ਕਮਿਸ਼ਨਰ ਗੁਰਦਾਸਪੁਰ, 1 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਹੋਰ ਨਿਵੇਕਲੀ ਪਹਿਲ ਕਰਦਿਆਂ ਬਾਲ ਭਵਨ ਗੁਰਦਾਸਪੁਰ ਵਿਖੇ ਲੜਕੀਆਂ ਦੇ ਬਿਊਟੀਸ਼ੀਅਨ ਸੈਂਟਰ ਦੀ ਸ਼ੁਰੂਆਤ ਕੀਤੀ ਗਈ ਹੈ। ਬਾਲ ਭਵਨ ਦੇ ਸੰਚਾਲਕ ਅਤੇ ਉੱਘੇ ਸਮਾਜ ਸੇਵੀ ਸ੍ਰੀ ਰੋਮੇਸ਼ ਮਹਾਜਨ ਦੇ ਯਤਨਾਂ ਸਦਕਾ ਬਾਲ ਭਵਨ ਵਿਖੇ ਸ਼ੁਰੂ ਹੋਏ ਇਸ ਬਿਊਟੀਸ਼ੀਅਨ ਸੈਂਟਰ ਵਿੱਚ ਇੱਕ ਸਾਲ ਅਤੇ 6 ਮਹੀਨੇ ਦੇ ਬਿਊਟੀ....
ਮਾਝਾ

ਲੋਕਾਂ ਨੂੰ ਡੇਂਗੂ ਦੀ ਰੋਕਥਾਮ ਲਈ ਕੀਤਾ ਜਾ ਰਿਹਾ ਹੈ ਜਾਗਰੂਕ ਬਟਾਲਾ, 1 ਅਗਸਤ : ਡਾ. ਸ਼ਾਇਰੀ ਭੰਡਾਰੀ , ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆ ਕਿ ਲੋਕਾਂ ਨੂੰ ਡੇਂਗੂ ਦੀ ਰੋਕਥਾਮ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਅੱਜ ਸਵੱਖਤੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਫੋਗਿੰਗ ਕਰਵਾਈ ਗਈ। ਉਨਾਂ ਕਿਹਾ ਕਿ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣੇ ਘਰਾਂ ਅਤੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਪੁਰਾਣੇ ਟਾਇਰਾਂ ਜਾਂ ਕਬਾੜ ਆਦਿ ਵਿਚ ਜਮ੍ਹਾ ਪਾਣੀ ਨੂੰ ਸਾਫ....

ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ 7 ਅਤੇ 10 ਅਗਸਤ ਨੂੰ ਆਰ.ਆਰ. ਬਾਵਾ ਡੀ.ਏ.ਵੀ ਕਾਲਜ ਫਾਰ ਵਿਮੈਨ, ਬਟਾਲਾ ਵਿਖੇ ਹੋਵੇਗੀ 12 ਅਗਸਤ ਨੂੰ ਫੁੱਲ ਡਰੈੱਸ ਰਿਹਰਸਲ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਹੋਵੇਗੀ ਬਟਾਲਾ, 1 ਅਗਸਤ : ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ 15 ਅਗਸਤ ਨੂੰ ਆਜ਼ਾਦੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਆਜ਼ਾਦੀ ਦਿਵਸ ਮਨਾਉਣ ਸਬੰਧੀ ਅਭਿਸ਼ੇਕ ਵਰਮਾ ਤਹਿਸੀਲਦਾਰ....

ਬਟਾਲਾ, 1 ਅਗਸਤ : ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ "ਮਾਂਡੀ" ਦੀਆਂ ਹਦਾਇਤਾਂ ਅਤੇ ਜਿਲ੍ਹਾ ਐਪੀਡਿਮਾਲੋਜ਼ਿਸਟ ਡਾ. ਪ੍ਰਭਜੋਤ ਕੌਰ "ਕਲਸ਼ੀ" ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ਼ ਅਫ਼ਸਰ ਡਾ. ਨੀਲਮ ਦੀ ਰਹਿਨੁਮਾਈ ਹੇਠ ਕਮਿਉਨਿਟੀ ਹੈਲਥ ਸੈਂਟਰ ਕਾਹਨੂੰਵਾਨ ਦੇ ਅਧੀਨ ਪਿੰਡ ਸਲੋਪੁਰ ਕਲ੍ਹਾਂ ਵਿਖ਼ੇ ਸ੍ਰ. ਰਛਪਾਲ ਸਿੰਘ ਸਹਾ: ਮਲੇਰੀਆਂ ਅਫ਼ਸਰ ਗੁਰਦਾਸਪੁਰ ਦੀ ਸੁਪਰਵੀਜ਼ਨ ਵਿੱਚ ਐਂਟੀ - ਲਾਰਵਾ ਟੀਮ ਨੇ ਡੇਂਗੂ ਦਾ ਪੋਜ਼ੇਟਿਵ ਮਰੀਜ਼ ਨਿੱਕਲਣ ਤੇ ਡੇਂਗੂ ਮਰੀਜ਼ ਦੇ ਘਰ ਅਤੇ ਆਲੇ -ਦੁਆਲੇ ਦੇ....

ਤਰਨ ਤਾਰਨ, 01 ਅਗਸਤ : ਬਰਸਾਤੀ ਮੌਸਮ ਵਿੱਚ ਜਲਦੀ ਫੈਲਣ ਵਾਲੀਆਂ ਬੀਮਾਰੀਆਂ ਵਿੱਚ ਅੱਖਾਂ ਦੀਆਂ ਬੀਮਾਰੀਆਂ ਵੀ ਆਮ ਹਨ, ਖਾਸ ਕਰਕੇ ਇਸ ਮੌਸਮ ਵਿੱਚ “ਆਈ ਫਲੂ” ਬਹੁਤ ਤੇਜ਼ੀ ਨਾਲ ਫੈਲਣ ਵਾਲਾ ਰੋਗ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਨੇ ਕਿਹਾ ਕਿ ਬਰਸਾਤੀ ਮੌਸਮ ਵਿੱਚ ਅੱਖਾਂ ਦੀਆਂ ਬੀਮਾਰੀਆਂ ਤੋਂ ਸੁਚੇਤ ਰਹਿਣ ਅਤੇ ਸਾਫ਼ ਸਫਾਈ ਦਾ ਵਿਸ਼ੇਸ ਧਿਆਨ ਰੱਖਣ ਦੀ ਲੋੜ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਜ਼ਿਲ੍ਹਾ....

ਤਰਨ ਤਾਰਨ, 01 ਅਗਸਤ : ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਚਮੜੀ ਦੇ ਰੋਗਾਂ, ਆਈ ਫਲੂ ਅਤੇ ਖੜ੍ਹੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਡੇਂਗੂ, ਮਲੇਰੀਆ ਆਦਿ ਤੋਂ ਬਚਾਉਣ ਲਈ ਸਿਹਤ ਵਿਭਾਗ ਤਰਨ ਤਾਰਨ ਵੱਲੋਂ ਵਿਸ਼ੇਸ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਸੁਰੱਖਿਅਤ ਰੱਖਿਆ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੀਆਂ....

ਤਰਨ ਤਾਰਨ, 01 ਅਗਸਤ : ਭਾਰਤੀ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਜਨਵਰੀ, 2024 ਦੇ ਅਧਾਰ ‘ਤੇ ਫੋਟੋ ਵੋਟਰ ਸੂਚੀ ਦਾ ਪੋ੍ਰਗਰਾਮ ਜਾਰੀ ਕੀਤਾ ਗਿਆ ਹੈ।ਪ੍ਰੀਰਵਿਜ਼ਨ ਐਕਟੀਵਿਟੀਜ਼ ਦੇ ਸਬੰਧ ਵਿੱਚ ਘਰ-ਘਰ ਜਾ ਕੇ ਵੈਰੀਫਿਕੇਸ਼ਨ ਦਾ ਕੰਮ ਚੱਲ ਰਿਹਾ ਹੈ। ਇਸ ਕੰਮ ਦੀ ਮਹੱਤਤਾ ਨੂੰ ਦੇਖਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਦੇ ਨਿਰਦੇਸ਼ਾਂ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜਿ਼ਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁਕਤ....

ਤਰਨ ਤਾਰਨ 01 ਅਗਸਤ : ਡੇਂਗੂ ਟਾਸਕ ਫੋਰਸ ਜ਼ਿਲਾ ਤਰਨਤਾਰਨ ਦੀ ਵਿਸ਼ੇਸ਼ ਮੀਟਿੰਗ ਐਸ ਡੀ ਐਮ ਤਰਨਤਾਰਨ ਰਜਨੀਸ਼ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ,ਜਿਸ ਵਿਚ ਵੱਖ ਵੱਖ ਮਹਿਕਮਿਆਂ ਦੇ ਅਧਿਕਾਰੀਆਂ ਨੇ ਭਾਗ ਲਿਆ। ਮੀਟਿੰਗ ਦੌਰਾਨ ਉਨ੍ਹਾਂ ਸਿਹਤ ਵਿਭਾਗ ਵਲੋਂ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਨਾਹਰੇ ਅਧੀਨ ਵੱਖ ਵੱਖ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ ਵਿਰੋਧੀ ਜਾਗਰੂਕਤਾ ਮੁਹਿੰਮ ਅਧੀਨ ਆਪੋ ਆਪਣੇ ਮਹਿਕਮੇ ਦੀਆਂ ਇਮਾਰਤਾਂ ਅੰਦਰ ਡੇਂਗੂ ਦੇ ਲਾਰਵੇ ਨੂੰ ਨਸ਼ਟ ਕਰਕੇ ਡੇਂਗੂ ਲਾਰਵਾ ਰਹਿਤ....

ਕਾਰਪੋਰੇਸਨ ਦੇ ਇਨ੍ਹਾਂ ਪੰਜ ਵਾਰਡਾਂ ਅੰਦਰ ਜਲਦੀ ਹੀ 33 ਲੱਖ ਰੁਪਏ ਦੀ ਲਾਗਤ ਨਾਲ ਲਗਾਈਆਂ ਜਾਣਗੀਆਂ ਲਾਈਟਾਂ ਲੋਕਾਂ ਦੀਆਂ ਸੁਵਿਧਾ ਦੇ ਲਈ ਬਿਨ੍ਹਾਂ ਕਿਸੇ ਪੱਖਪਾਤ ਦੇ ਬਿਨ੍ਹਾਂ ਕਿਸੇ ਧੜੇਬੰਦੀ ਦੇ ਕਰਵਾਇਆ ਜਾ ਰਿਹਾ ਵਿਕਾਸ-ਸ੍ਰੀ ਲਾਲ ਚੰਦ ਕਟਾਰੂਚੱਕ ਪਠਾਨਕੋਟ, 01 ਅਗਸਤ : ਅੱਜ ਕਾਰਪੋਰੇਸਨ ਪਠਾਨਕੋਟ ਦੇ ਪੰਜ ਵਾਰਡ ਜੋ ਵਿਧਾਨ ਸਭਾ ਹਲਕਾ ਵਿੱਚ ਪੈਂਦੇ ਹਨ ਉਨ੍ਹਾਂ ਵਾਰਡਾਂ ਵਿੱਚ ਸਾਫ ਸਫਾਈ ਬਣਾਂਈ ਰੱਖਣ ਦੇ Ñਲਈ ਕੂੜੇ ਦੀ ਢੋ-ਢੁਆਈ ਦੇ ਲਈ ਪੰਜ ਗੱਡੀਆਂ ਦਿੱਤੀਆਂ ਗਈਆਂ ਹਨ, ਤਾਂ ਜੋ ਸਾਫ ਸਫਾਈ....

ਨਗਰ ਕੌਂਸਲ ਸੁਜਾਨਪੁਰ ਪ੍ਰਧਾਨ ਅਤੇ ਹੋਰ ਕੌਂਸਲਰਾਂ ਨਾਲ ਸਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਕੀਤਾ ਵਿਚਾਰ ਵਟਾਂਦਰਾ ਪਹਿਲ ਦੇ ਅਧਾਰ ਤੇ ਜਨ ਭਲਾਈ ਕਾਰਜ ਕਰਕੇ ਲੋਕਾਂ ਨੂੰ ਦਿੱਤੀ ਜਾਵੈਗੀ ਰਾਹਤ –ਸ੍ਰੀ ਲਾਲ ਚੰਦ ਕਟਾਰੂਚੱਕ ਸੁਜਾਨਪੁਰ ਵਾਸੀਆਂ ਨੂੰ ਜਲਦ ਮਿਲਣਗੇ ਦੋ ਵੱਡੇ ਤੋਹਫੇ, ਵਾਟਰ ਟ੍ਰੀਟਮੈਂਟ ਪਲਾਂਟ ਅਤੇ ਸੀਵਰੇਜ ਦੀ ਸੁਵਿਧਾ ਪਠਾਨਕੋਟ, 01 ਅਗਸਤ : ਅੱਜ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰ ਪੰਜਾਬ ਵੱਲੋਂ....

ਪੁਲਿਸ ਨੇ ਛੇੜਛਾੜ ਦੇ ਮਾਮਲੇ ਵਿੱਚ ਸ਼ਾਮਲ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਤੁਰੰਤ ਕੀਤੀ ਵੱਡੀ ਕਾਰਵਾਈ। ਪੁਲਿਸ ਨੇ ਸ਼ਰਾਬ ਦੀ ਤਸਕਰੀ ਵਿੱਚ ਸ਼ਾਮਲ ਦੋਸ਼ੀ ਨੂੰ ਸਫਲਤਾਪੂਰਵਕ ਕਾਬੂ ਕਰਕੇ ਨਜਾਇਜ਼ ਸ਼ਰਾਬ ਦੇ 14 ਡੱਬੇ ( 168 ਬੋਤਲਾਂ ) ਕੀਤੀਆਂ ਜ਼ਬਤ ਪਠਾਨਕੋਟ, 01 ਅਗਸਤ : ਪਠਾਨਕੋਟ ਪੁਲਿਸ ਨੇ ਸ਼ਰਾਰਤੀ ਅਨਸਰਾਂ ਤੇ ਸਖ਼ਤ ਪਕੜ ਬਣਾਉਂਦੇ ਹੋਏ, ਜਨਤਕ ਭਲਾਈ ਅਤੇ ਆਪਣੇ ਨਾਗਰਿਕਾਂ ਦੇ ਮਾਣ-ਸਨਮਾਨ ਨੂੰ ਸੁਰੱਖਿਅਤ ਰੱਖਣ ਲਈ, ਬੁਟਲੈਗਰਾਂ ਅਤੇ ਅਸ਼ਲੀਲ ਵਿਵਹਾਰ ਦੇ ਵਿਰੁੱਧ ਨਿਰਣਾਇਕ ਕਾਰਵਾਈ....

ਅੰਮ੍ਰਿਤਸਰ, 1 ਅਗਸਤ: ਆਜਾਦੀ ਦੀ ਪਹਿਲੀ ਲੜਾਈ ਜਿਸ ਨੂੰ ਮੰਗਲ ਪਾਂਡੇ ਨੇ ਸ਼ੁਰੂ ਕੀਤਾ ਸੀ ਦੇ ਸਬੰਧ ਵਿੱਚ ਅਜਨਾਲਾ ਵਿਖੇ 26 ਰੈਜਮੈਂਟ ਆਫ ਬੰਗਾਲ ਨੇਟਿਵ ਇੰਨਫੈਂਟਰੀ ਦੇ ਜਵਾਨਾਂ ਵੱਲੋਂ ਵੀ ਇਸ ਵਿੱਚ ਹਿੱਸਾ ਲਿਆ ਅਤੇ ਸ਼ਹਾਦਤ ਦਾ ਜਾਮ ਪੀਤਾ ਸੀ। ਇਸ ਸਬੰਧ ਵਿੱਚ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਅਮਿਤ ਤਲਵਾੜ ਕਾਲਿਆਂਵਾਲਾ ਖੂਹ ਵਿਖੇ ਪੁੱਜੇ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਦੋ ਮਿੰਟ ਦਾ ਮੋਨ ਵੀ ਧਾਰਿਆ ਗਿਆ। ਸ੍ਰੀ ਤਲਵਾੜ ਨੇ ਦੱਸਿਆ ਕਿ ਆਜਾਦੀ ਦੀ ਇਸ ਲੜਾਈ ਵਿੱਚ....

ਪ੍ਰਧਾਨ ਮੰਤਰੀ ਮੋਦੀ ਲਈ ਇਹ ਸਾਬਤ ਕਰਨ ਲਈ ਇਮਤਿਹਾਨ ਹੈ ਕਿ ਭਾਰਤ ਅਜੇ ਵੀ ਇੱਕ ਧਰਮ ਨਿਰਪੱਖ ਲੋਕਤੰਤਰੀ ਦੇਸ਼ ਹੈ: ਵਿਰੋਧੀ ਧਿਰ ਦੇ ਆਗੂ ਗੁਰਦਾਸਪੁਰ, 31 ਜੁਲਾਈ : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਨੀਪੁਰ ਦੇ ਕੂਕੀ ਭਾਈਚਾਰੇ ਨਾਲ ਹੋਈ ਬੇਰਹਿਮੀ ਬਾਰੇ ਸਫ਼ਾਈ ਦੇਣ ਦੀ ਅਪੀਲ ਕਰਦਿਆਂ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਉਹ ਸਦਨ ਵਿੱਚ ਮਨੀਪੁਰ ਜ਼ੁਲਮ ਲਈ ਜ਼ਿੰਮੇਵਾਰ ਲੋਕਾਂ ਦੇ ਨਾਵਾਂ ਦਾ ਖ਼ੁਲਾਸਾ ਕਰਨ।....

ਅੰਮ੍ਰਿਤਸਰ, 31 ਜੁਲਾਈ : ਅਮਰੀਕਾ ਦੇ ਨਿਊਯਾਰਕ ਅੰਦਰ ਪੁਲਿਸ ਵਿਚ ਡਿਊਟੀ ਨਿਭਾਉਂਦੇ ਇਕ ਸਿੱਖ ਨੌਜੁਆਨ ਨੂੰ ਦਾੜ੍ਹੀ ਵਧਾਉਣ ਤੋਂ ਰੋਕਣਾ ਬੇਹੱਦ ਮੰਦਭਾਗਾ ਹੈ। ਇਹ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਸਿੱਧਾ ਹਮਲਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਜਾਰੀ ਇਕ ਬਿਆਨ ਵਿਚ ਕੀਤਾ ਹੈ। ਉਨ੍ਹਾਂ ਆਖਿਆ ਹੈ ਕਿ ਅਮਰੀਕਾ ਦੇਸ਼ ਦੇ ਵਿਕਾਸ ਵਿਚ ਸਿੱਖਾਂ ਦਾ ਵੱਡਾ ਯੋਗਦਾਨ ਹੈ, ਪਰ ਦੁੱਖ ਦੀ ਗੱਲ....

ਜ਼ਿਲ੍ਹਾ ਪ੍ਰਸ਼ਾਸਨ ਨੇ ਬਲਾਕ, ਪਿੰਡਾਂ ਅਤੇ ਸ਼ਹਿਰਾਂ ਦੀ ਵਾਰਡ ਵਾਈਜ ਸੈਕਸ ਰੇਸ਼ੋ ਦੀ ਰੀਪੋਰਟ ਤਿਆਰ ਕੀਤੀ ਸਿਹਤ ਵਿਭਾਗ ਫ਼ਰਜ਼ੀ ਗ੍ਰਾਹਕ ਬਣਾ ਕੇ ਲਿੰਗ ਨਿਰਧਾਰਤ ਕਰਨ ਵਾਲੇ ਅਲਟਰਾਸਾਊਂਡ ਸਕੈਨਿੰਗ ਸੈਂਟਰਾਂ ਦਾ ਪਰਦਾਫਾਸ਼ ਕਰੇਗਾ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਣ-ਜੰਮੀਆਂ ਧੀਆਂ ਦੀ ਅਵਾਜ਼ ਬਣਨ ਦਾ ਸੱਦਾ ਗੁਰਦਾਸਪੁਰ, 31 ਜੁਲਾਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਸਿਹਤ ਵਿਭਾਗ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੀ ਪੂਰੀ ਟੀਮ ਜ਼ਿਲ੍ਹਾ ਗੁਰਦਾਸਪੁਰ ਵਿਚੋਂ ਕੰਨਿਆ ਭਰੂਣ....