ਮਾਝਾ

ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਪ੍ਰਿੰਸੀਪਲ ਦੇ ਮੁਅੱਤਲੀ ਦੇ ਸਿੱਖਿਆ ਵਿਭਾਗ ਦੇ ਹੁਕਮ ਜਾਰੀ
ਗੁਰਦਾਸਪੁਰ : ਵਿਜੀਲੈਂਸ ਵੱਲੋਂ ਜਾਅਲੀ ਬਿੱਲ ਲਗਾ ਕੇ ਸਰਕਾਰੀ ਫੰਡ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤੇ ਗਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗੋਵਾਲ ਦੇ ਪ੍ਰਿੰਸੀਪਲ ਰਕੇਸ ਗੁਪਤਾ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਹਾਲਾਂਕਿ ਵਿਭਾਗੀ ਨਿਯਮਾਂ ਅਨੁਸਾਰ ਗੁਪਤਾ ਦੀ ਸਸਪੈਨਸ਼ਨ ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ 24 ਘੰਟੇ ਬਾਅਦ ਵੀ ਆਟੋਮੈਟਿਕ ‌ ਹੋ ਗਈ ਸੀ ਪਰ ਇਸ ਦੇ ਵਿਭਾਗੀ ਤੌਰ ਤੇ ਹੁਕਮ ਲਗਭਗ ਇੱਕ ਮਹੀਨੇ ਬਾਅਦ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਦੀ ਸਿਖਿਆ ਵਿਭਾਗ ਦੀ ਪ੍ਰਮੁੱਖ....
ਬੀਐਸਐਫ ਦੇ ਜਵਾਨਾਂ ਨੇ ਫਾਇਰਿੰਗ ਕਰਕੇ ਡਰੋਨ ਨੂੰ ਸੁਟਿਆ, 1 ਕਿਲੋ ਹੈਰੋਇਨ ਕੀਤੀ ਬਰਾਮਦ
ਅੰਮ੍ਰਿਤਸਰ : ਅਟਾਰੀ ਦੇ ਪਿੰਡ ਰੋਡਾਂਵਲੀ ਵਿੱਚ ਬੀਐਸਐਫ ਨੂੰ ਪਾਕਿਸਤਾਨੀ ਡਰੋਨ ਦੀ ਹੱਲਚਲ ਮਹਿਸੂਸ ਕੀਤੀ। ਬੀਐਸਐਫ ਦੇ ਜਵਾਨਾਂ ਨੇ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਫਾਇਰਿੰਗ ਕਰਕੇ ਡਰੋਨ ਨੂੰ ਹੇਠਾ ਸੁੱਟ ਲਿਆ। ਬੀਐਸਐਫ ਨੇ ਇਸ ਮੌਕੇ 7 ਰਾਉਂਡ ਫਾਇਰ ਕੀਤੇ।ਬੀਐਸਐਫ ਨੇ ਸਰਚ ਆਪ੍ਰੇਸ਼ਨ ਦੌਰਾਨ ਡਰੋਨ ਅਤੇ ਇਕ ਪੈਕੇਟ ਬਰਾਮਦ ਕੀਤਾ। ਡਰੋਨ ਦੇ ਨਾਲ ਬੰਨ੍ਹੇ ਪੈਕੇਟ ਵਿਚੋਂ 1 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਪਾਕਿਸਤਾਨ ਆਪਣੀਆਂ ਹਰਕਤਾਂ ਤੋਂ....
ਬੇਅਦਬੀ ਨਾਲ ਹਰ ਸਿੱਖ ਦਾ ਹਿਰਦਾ ਤੜਫ ਉਠਿਆ, ਦੋਸ਼ੀਆਂ ‘ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ : ਜਥੇਦਾਰ ਹਰਪ੍ਰੀਤ ਸਿੰਘ
ਅੰਮ੍ਰਿਤਸਰ ਸਾਹਿਬ : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਰੁਕਣ ਵਿਚ ਨਹੀਂ ਆ ਰਹੀਆਂ। ਪਿੰਡ ਮਨਸੂਰਪੁਰ ਤਹਿ. ਫਿਲੌਰ ਜ਼ਿਲ੍ਹਾ ਜਲੰਧਰ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਅੱਜ ਦੀ ਹੋਈ ਘਟਨਾ ਨਾਲ ਹਰ ਸਿੱਖ ਦਾ ਹਿਰਦਾ ਤੜਫ ਉਠਿਆ ਹੈ। ਸਿੰਘ ਸਾਹਿਬ ਵੱਲੋਂ ਪਹਿਲਾਂ ਵੀ ਕਈ ਵਾਰ ਕਿਹਾ ਗਿਆ ਹੈ ਕਿ....
ਵਿਕਾਸ ਪੱਖੋਂ ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਵੀ ਦੇਖਣ ਨੂੰ ਮਿਲਣਗੇ ਵੱਡੇ ਬਦਲਾਅ : ਮੰਤਰੀ ਕਟਾਰੂਚੱਕ
ਗੁਰਦਾਸਪੁਰ : ਪੰਜਾਬ ਸਰਕਾਰ ਵੱਲੋਂ ਸਰਹੱਦੀ ਖੇਤਰਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵਿਕਾਸ ਪੱਖੋਂ ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਵੀ ਵੱਡੇ ਬਦਲਾਅ ਦੇਖਣ ਨੂੰ ਮਿਲਣਗੇ। ਅੱਜ ਸਥਾਨਕ ਪੀ.ਡਬਲਿਊ.ਡੀ. ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ....
ਮਨਸੂਰਪੁਰ ’ਚ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਦੇ ਨਾਲ ਹੀ ਕਰੜੀ ਜਾਂਚ ਕਰਕੇ ਇਸ ਘਟਨਾ ਪਿੱਛੇ ਕੰਮ ਕਰਦੀਆਂ ਤਾਕਤਾਂ ਨੂੰ ਨਸ਼ਰ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਲਗਾਤਾਰ ਵਾਪਰ....
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਉਨ੍ਹਾਂ ਨਾਲ ਸਬੰਧਤ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਗੁਰਚਰਨ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ....
ਪੰਜਾਬ ਪੁਲਿਸ ਅਤੇ ਬੀਐਸਐਫ ਨੇ ਸਾਂਝੇ ਆਪ੍ਰੇਸ਼ਨ 'ਚ 3 ਕਿਲੋ ਹੈਰੋਇਨ ਤੇ ਇੱਕ ਡਰੋਨ ਕੀਤਾ ਬਰਾਮਦ : ਡੀਜੀਪੀ ਯਾਦਵ
ਚੰਡੀਗੜ੍ਹ / ਵਲਟੋਹਾ : ਤਰਨਤਾਰਨ ਦੇ ਵਲਟੋਹਾ ਇਲਾਕੇ ਵਿੱਚ ਪੰਜਾਬ ਪੁਲਿਸ ਅਤੇ ਬੀਐਸਐਫ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ 3 ਕਿਲੋ ਹੈਰੋਇਨ ਸਮੇਤ ਇੱਕ ਡਰੋਨ ਬਰਾਮਦ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਪੂਰੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਕਿਸੇ ਵੀ ਗਤੀਵਿਧੀ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਪਾਕਿਸਤਾਨ ਬੀਤੀ 28 ਨਵੰਬਰ ਦੀ ਰਾਤ ਵੀ....
ਐੱਸਵਾਈਐੱਲ ਦੇ ਮੁੱਦੇ ‘ਤੇ ਹਰਿਆਣਾ ਅਤੇ ਪੰਜਾਬ ਦੀ ਸਹਿਮਤੀ ਬਣਦੀ ਹੈ ਤਾਂ ਛੋਟੇ-ਵੱਡੇ ਭਰਾ ਵਾਲਾ ਰਿਸ਼ਤਾ ਕਾਇਮ ਰਹੇਗਾ : ਖੱਟਰ
ਅੰਮ੍ਰਿਤਸਰ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਅੰਮ੍ਰਿਤਸਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ, ਇਸਦੇ ਨਾਲ ਹੀ ਅੰਮ੍ਰਿਤਸਰ ਵਿਚ ਹੋ ਰਹੇ ਬੀਐਸਐਫ ਦੇ ਸਥਾਪਨਾ ਦਿਵਸ ਮੌਕੇ ‘ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਵੀ ਸ਼ਿਰਕਤ ਕਰਨਗੇ। ਇਸਤੋਂ ਪਹਿਲਾਂ ਮਨੋਹਰ ਲਾਲ ਖੱਟਰ ਨੇ ਦਰਬਾਰ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਐੱਸਵਾਈਐੱਲ ਦੇ ਮੁੱਦੇ ‘ਤੇ ਜੇਕਰ ਹਰਿਆਣਾ ਅਤੇ ਪੰਜਾਬ ਦੀ ਸਹਿਮਤੀ ਬਣਦੀ ਹੈ ਤਾਂ ਛੋਟੇ....
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਿਹਾਰ ਦੇ ਪ੍ਰਧਾਨ ਸਮੇਤ ਸਾਰੇ ਮੈਬਰਾਂ ਨੂੰ ਕੀਤਾ ਤਲਬ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਬਿਹਾਰ ਦੇ ਪ੍ਰਧਾਨ ਸਮੇਤ ਸਾਰੇ ਮੈਬਰਾਂ ਨੂੰ ਤਲਬ ਕੀਤਾ ਗਿਆ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਦੀ ਪਦਵੀ ਦਾ ਵਿਵਾਦ ਕੁਝ ਮਹੀਨਿਆਂ ਤੋਂ ਚੱਲ ਰਿਹਾ ਹੈ। ਇਸ ਵਿਵਾਦ ਨੂੰ ਹੱਲ ਕਰਨ 'ਚ ਬੋਰਡ ਵੀ ਨਾ ਕਾਮਯਾਬ ਰਿਹਾ ਹੈ । ਦੱਸ ਦਈਏ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਵੀ ਆ ਰਿਹਾ ਹੈ। ਇਸ ਮੌਕੇ ਇਹ....
ਹਰਿਆਣਾ ਸਰਕਾਰ ਵੱਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ : ਐਡਵੋਕੇਟ ਧਾਮੀ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਨਾਮਜਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮੂਲੋਂ ਰੱਦ ਕਰਦਿਆਂ ਕਿਹਾ ਕਿ ਸਿੱਖਾਂ ਦੇ ਮਾਮਲਿਆਂ ਵਿੱਚ ਸਰਕਾਰੀ ਚਾਲਾਂ ਕਦੇ ਵੀ ਪ੍ਰਵਾਨ ਨਹੀਂ ਕੀਤੀਆਂ ਜਾਣਗੀਆਂ। ਐਡਵੋਕੇਟ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਚੱਲੀ ਗਈ ਇਸ ਚਾਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਸਿੱਖ ਕੌਮ ਦਾ ਖਾਸਾ ਹੈ ਕਿ ਇਹ ਆਪਣੇ ਗੁਰਦੁਆਰਾ ਸਾਹਿਬਾਨ....
ਭਾਰਤ-ਪਾਕਿ ਸਰਹੱਦ ਰਾਹੀਂ ਹੈਰੋਇਨ ਤਸਕਰੀ ਦੀ ਵੱਡੀ ਵਾਰਦਾਤ ਨਾਕਾਮ, ਹੈਰੋਇਨ, ਹੈਕਸਾਕਾਪਟਰ ਡਰੋਨ ਬਰਾਮਦ
ਤਰਨਤਾਰਨ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਸਰਹੱਦ ਪਾਰੋਂ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ 5.60 ਕਿਲੋ ਹੈਰੋਇਨ ਦੇ ਪੰਜ ਪੈਕੇਟ ਸਮੇਤ ਹੈਕਸਾਕਾਪਟਰ ਡਰੋਨ , ਜੋ ਕਿ ਖੇਪ ਸੁੱਟਣ ਲਈ ਵਰਤਿਆ ਗਿਆ ਸੀ, ਨੂੰ ਤਰਨਤਾਰਨ ਦੇ ਸਰਹੱਦੀ ਖੇਤਰ ਖੇਮਕਰਨ ਵਿਖੇ ਚਲਾਈ ਵਿਆਪਕ ਤਲਾਸ਼ੀ ਮੁਹਿੰਮ ਦੌਰਾਨ ਬਰਾਮਦ ਕਰਕੇ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਕਾਰਵਾਈ ਸੀਮਾ ਸੁਰੱਖਿਆ....
ਪਿਛਲੀਆਂ ਸਰਕਾਰਾਂ ਵੱਲੋਂ ਲਏ ਕਰਜ਼ੇ ਉਤਾਰਨ ਲਈ ਲੈਣਾ ਪਿਆ 13640 ਕਰੋੜ ਦਾ ਹੋਰ ਕਰਜ਼ਾ : ਮੰਤਰੀ ਚੀਮਾ
ਗੁਰਦਾਸਪੁਰ : ਜਿਲੇ ਦੇ ਪਿੰਡ ਨੜਾਵਾਲੀ ਵਿਖੇ ਐਨ ਆਰ ਆਈ ਡਾਕਟਰ ਕੁਲਜੀਤ ਸਿੰਘ ਵਲੋਂ ਆਪਣੇ ਖਰਚ 'ਤੇ ਢੇਡ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਏ ਗਏ ਸਰਕਾਰੀ ਮਿਡਲ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਨਵੀ ਇਮਾਰਤਾਂ ਦਾ ਉਦਘਾਟਨ ਵਿਤ ਮੰਤਰੀ ਹਰਪਾਲ ਚੀਮਾ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਖਾਸ ਤੌਰ 'ਤੇ ਪਹੁੰਚੇ। ਇਸ ਮੌਕੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਐਨ ਆਰ ਆਈ ਡਾਕਟਰ ਕੁਲਜੀਤ ਸਿੰਘ ਦੇ ਵਲੋਂ ਕੀਤੇ ਇਸ ਉਪਰਾਲੇ ਨੂੰ ਸਲਾਘਾਯੋਗ ਦਂਸਦੇ ਕਿਹਾ ਕਿ ਐਨ ਆਰ ਆਈ....
ਪੁਲਿਸ ਤੇ ਅਪਰਾਧੀਆਂ ਵਿਚਾਲੇ ਮੁਕਾਬਲਾ, 2 ਲੋਕਾਂ ਨੂੰ ਕੀਤਾ ਗ੍ਰਿਫਤਾਰ, 6 ਪਿਸਤੌਲ ਬਰਾਮਦ
ਛੇਹਰਟਾ : ਅੰਮ੍ਰਿਤਸਰ ਦੇ ਥਾਣਾ ਛੇਹਰਟਾ ਅਧੀਨ ਪੈਂਦੇ ਨਰਾਇਣਗੜ੍ਹ 10 ਨੰਬਰ ਕੁਆਰਟਰ 'ਚ ਪੁਲਿਸ ਤੇ ਅਪਰਾਧੀਆਂ ਵਿਚਾਲੇ ਮੁਕਾਬਲਾ ਹੋਇਆ। ਦੱਸਿਆ ਜਾ ਰਿਹਾ ਹੈ ਕਿ ਇਕ ਇਨੋਵਾ ਕਾਰ 'ਚ ਕਰੀਬ 6 ਅਪਰਾਧੀ ਛੇਹਰਟਾ ਵੱਲ ਜਾ ਰਹੇ ਸਨ। ਪੁਲਿਸ ਦੀ ਗੱਡੀ ਨੂੰ ਦੇਖ ਕੇ ਕਾਰ 'ਚ ਬੈਠੇ ਇਕ ਅਪਰਾਧੀ ਨੇ ਪੁਲਿਸ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਜਵਾਬ 'ਚ ਪੁਲਿਸ ਨੇ ਵੀ ਉਨ੍ਹਾਂ 'ਤੇ ਗੋਲ਼ੀਬਾਰੀ ਕੀਤੀ। ਪੁਲਿਸ ਨੇ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਜਦਕਿ ਚਾਰ ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ....
ਪੰਜਾਬ ਚ ਸਿੱਖਾਂ ਦੀ ਗਿਣਤੀ ਘੱਟ ਰਹੀ ਹੈ ਅਤੇ ਇਹ ਚਿੰਤਾ ਦਾ ਵਿਸ਼ਾ ਹੈ : ਚੇਅਰਮੈਨ ਇਕਬਾਲ ਸਿੰਘ ਲਾਲਪੁਰਾ
ਬਟਾਲਾ : ਨੈਸ਼ਨਲ ਘੱਟ ਗਿਣਤੀ ਕਮਿਸ਼ਨ ਭਾਰਤ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਪੰਜਾਬ ਦੇ ਦੌਰੇ ਤੇ ਹਨ ਅਤੇ ਅੱਜ ਉਹ ਬਟਾਲਾ ਦੇ ਕਸਬਾ ਕਾਦੀਆ ਚ ਅੱਜ ਇਕ ਸਕੂਲ ਦੇ ਸਮਾਗਮ ਚ ਮੁਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਹਨਾਂ ਦੇ ਨਾਲ ਭਾਜਪਾ ਦੇ ਨੇਤਾ ਫਤਿਹਜੰਗ ਸਿੰਘ ਬਾਜਵਾ ਵੀ ਮੌਜੂਦ ਸਨ। ਇਕਬਾਲ ਸਿੰਘ ਲਾਲਪੁਰਾ ਸਕੂਲ ਦੇ ਸਮਾਗਮ ਤੋਂ ਬਾਅਦ ਅਹਿਮਦੀਆਂ ਮੁਸਲਿਮ ਜਮਾਤ ਦੇ ਹੈਡਕੁਆਰਟਰ ਚ ਮੁਸਲਿਮ ਜਮਾਤ ਦੇ ਭਾਈਚਾਰੇ ਦੇ ਲੋਕਾਂ ਨਾਲ ਮੁਲਾਕਾਤ ਕਰਨ ਪਹੁੰਚ। ਉਥੇ ਹੀ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ....
ਗੋਲਡੀ ਬਰਾੜ 'ਤੇ 2 ਕਰੋੜ ਦਾ ਇਨਾਮ ਰੱਖੇ ਸਰਕਾਰ, ਇਹ ਰਕਮ ਮੈਂ ਦਿਆਂਗਾਂ, ਚਾਹੇ ਜ਼ਮੀਨ ਕਿਉਂ ਨਾ ਵੇਚਣੀ ਪਵੇ : ਬਲਕੌਰ ਸਿੰਘ
ਅੰਮ੍ਰਿਤਸਰ : ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਅੱਜ ਸਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚੇ। ਉਥੇ ਹੀ ਬਲਕੌਰ ਸਿੰਘ ਵੱਲੋਂ ਪਹਿਲਾਂ ਅੰਮ੍ਰਿਤਸਰ ਦੇ ਵਿਚ ਇੱਕ ਨਿੱਜੀ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਆਪਣੇ ਪੁੱਤਰ ਨੂੰ ਇਨਸਾਫ਼ ਦੁਆਉਣ ਵਾਸਤੇ ਸਰਕਾਰ ਅੱਗੇ ਇਕ ਵਾਰ ਅਪੀਲ ਕੀਤੀ ਗਈ। ਉਥੇ ਹੀ ਬਲਕੌਰ ਸਿੰਘ ਨੇ ਕਿਹਾ ਕਿ ਉਹ ਅੱਜ ਜੋ ਕਿਹਾ ਗਿਆ ਹੈ ਉਹ ਉਸ ਤੇ ਇਤਫਾਕ ਰੱਖਦੇ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੂੰ ਇਨਸਾਫ਼ ਦੁਆਉਣ....